Saturday, April 27, 2024

ਵਾਹਿਗੁਰੂ

spot_img
spot_img

ਮਾਘੀ ਨੂੰ ਸਮਰਪਿਤ ਬੁੱਢਾ ਦਲ ਵਲੋਂ ਗੁ: ਬਾਬਾ ਨੈਣਾ ਸਿੰਘ ਅਤੇ ਗੁ: ਬੱਗਸਰ ਸਾਹਿਬ ਵਿਖੇ ਧਾਰਮਿਕ ਸਮਾਗਮ ਹੋਣਗੇ, ਨਿਹੰਗ ਸਿੰਘਾਂ ਦੇ ਦਲ ਮੁਕਤਸਰ ਉਤਰਨ ਲੱਗੇ

- Advertisement -

Budha Dal to hold religious programs on Maghi at Gurdwara Baba Naina Singh and Gur Bagsar Sahib

ਯੈੱਸ ਪੰਜਾਬ
ਮੁਕਤਸਰ ਸਾਹਿਬ, 10 ਜਨਵਰੀ, 2023 –
ਮਾਘੀ ਦੇ ਇਤਿਹਾਸਕ ਦਿਹਾੜੇ ਨੂੰ ਸਮਰਪਿਤ ਨਿਹੰਗ ਸਿੰਘ ਦਲਾਂ ਦੀਆਂ ਵੱਖ-ਵੱਖ ਛਾਉਣੀਆਂ ਵਿੱਚ ਸਾਫ ਸਫਾਈ ਤੇ ਨਿਹੰਗ ਸਿੰਘ ਦੇ ਪੁਜਣੇ ਸ਼ੁਰੂ ਹੋ ਗਏ ਹਨ। ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਗੁਰਦੁਆਰਾ ਬਾਬਾ ਨੈਣਾ ਸਿੰਘ ਛਾਉਣੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਸ੍ਰੀ ਮੁਕਤਸਰ ਸਾਹਿਬ ਅਤੇ ਗੁਰਦੁਆਰਾ ਬੱਗਸਰ ਸਾਹਿਬ ਜੱਸੀ ਬਾਗ ਵਾਲੀ ਵਿਖੇ ਬੁੱਢਾ ਦਲ ਦੇ ਨਿਹੰਗ ਸਿੰਘਾਂ ਨੇ ਉਤਾਰਨੇ ਸ਼ੁਰੂ ਹੋ ਗਏ ਹਨ ਅਤੇ ਮਾਘੀ ਮੇਲੇ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਸ਼ੁਰੂ ਹੋ ਰਹੀਆਂ ਹਨ।

ਦੋਹਾਂ ਅਸਥਾਨਾਂ ਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਲਾਹੀ ਅਖੰਡ ਬਾਣੀ ਦੇ ਅਖੰਡ ਪਾਠ ਮਿਤੀ 12 ਜਨਵਰੀ ਤੋਂ ਅਰੰਭ ਹੋ ਕੇ 14 ਜਨਵਰੀ ਨੂੰ ਭੋਗ ਪਾਏ ਜਾਣਗੇ। ਏਸੇ ਤਰ੍ਹਾਂ ਬੁੱਢਾ ਦਲ ਦੀ ਛਾਉਣੀ ਗੁ. ਬਾਬਾ ਨੈਣਾ ਸਿੰਘ ਜੀ ਵਿਖੇ ਸ੍ਰੀ ਦਸਮ ਗ੍ਰੰਥ ਜੀ ਦੇ ਭੋਗ 15 ਜਨਵਰੀ ਨੂੰ ਪੈਣਗੇ ਅਤੇ ਮਹੱਲਾ ਚੜੇ੍ਹਗਾ।

ਬੁੱਢਾ ਦਲ ਦੇ ਸਕੱਤਰ ਸ੍ਰ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਦੋਹਾਂ ਧਾਰਮਿਕ ਅਸਥਾਨਾਂ ਪੁਰ ਧਾਰਮਿਕ ਦੀਵਾਨ ਸੱਜਣਗੇ ਅਤੇ ਅੰਮ੍ਰਿਤ ਸੰਚਾਰ ਹੋਵੇਗਾ।ਉਨ੍ਹਾਂ ਦੱਸਿਆ ਕਿ ਇਹ ਸਾਰੇ ਸਮਾਗਮ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਤੇ ਦਿਸ਼ਾ ਨਿਰਦੇਸ਼ਨਾ ਹੇਠ ਕੀਤੇ ਜਾਣਗੇ।

ਉਨ੍ਹਾਂ ਇਸ ਅਸਥਾਨ ਦੀ ਇਤਿਹਾਸਕ ਮਹੱਤਤਾ ਦੱਸਦਿਆ ਕਿਹਾ ਕਿ ਦੱਸਵੇਂ ਪਾਤਸ਼ਾਹ ਨੇ ਖਿਦਰਾਣੇ ਦੀ ਢਾਬ ਦਾ ਧਰਮ ਯੁੱਧ ਫਤਹਿ ਕੀਤਾ, ਧਰਮੀ ਸ਼ਹੀਦ ਸਿੰਘਾਂ ਨੂੰ ਵੱਖਵੱਖ ਖਿਤਾਬ ਬਖ਼ਸ਼ਦੇ ਹੋਏ ਅਤੇ ਹੋਰ ਅਨੇਕਾਂ ਬਚਨਾਂ ਰਾਹੀਂ ਕਲਯੁਗੀ ਜੀਵਾਂ ਦੇ ਉਧਾਰ ਕਰਦੇ ਹੋਏ ਮੁਕਤਸਰ ਤੋਂ ਪਿੰਡ ਜੱਸੀ ਬਾਗ ਵਾਲੀ ਗੁ: ਬੱਗਸਰ ਸਾਹਿਬ ਵਾਲੇ ਸਥਾਨ ਤੇ ਪੁਜੇ।ਮਾਘੀ ਮੇਲੇ ਨੂੰ ਸਮਰਪਿਤ ਦੋਹਾਂ ਮਹਾਨ ਤੀਰਥਾਂ ਪੁਰ ਧਾਰਮਿਕ ਸਮਾਗਮ ਚਾਰੇ ਦਿਨ ਚੱਲਣਗੇ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਣਗੇ। ਨਿਹੰਗ ਸਿੰਘ ਫੌਜਾਂ ਦੇੇ ਲਾਇਸੈਂਸ ਨਵੇਂ ਬਣਾਏ ਅਤੇ ਰੀਨਿਊ ਕੀਤੇ ਜਾਣਗੇ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...