Wednesday, November 6, 2024
spot_img
spot_img
spot_img

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੰਮ੍ਰਿਤਸਰ ਸ਼ਹਿਰ ਦੀ ਹਾਲਤ ਸੁਧਾਰਨ ਲਈ ਨਿਗਮ ਅਧਿਕਾਰੀਆਂ ਨਾਲ ਮੀਟਿੰਗ

ਯੈੱਸ ਪੰਜਾਬ
ਅੰਮਿ੍ਰਤਸਰ, 20 ਜੂਨ, 2024

ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅੰਮਿ੍ਰਤਸਰ ਮਿਉਸ਼ੀਪਲ ਕਾਰਪੋਰੇਸ਼ਨ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿਚ ਕਿਹਾ ਕਿ ਭਵਿੱਖ ਵਿਚ ਸ਼ਹਿਰ ਵਿਚ ਕੋਈ ਨਾਜਾਇਜ਼ ਉਸਾਰੀ ਨਾ ਹੋਵੇ ਅਤੇ ਸਾਰੇ ਅਧਿਕਾਰੀ ਤੇ ਕਰਮਚਾਰੀ ਸ਼ਹਿਰ ਨੂੰ ਸੁੰਦਰ ਬਨਾਉਣ ਲਈ ਇਕ ਟੀਮ ਵਜੋਂ ਕੰਮ ਕਰਨ ਲਈ ਅੱਗੇ ਆਉਣ।

ਅੱਜ ਦੀ ਮੀਟਿੰਗ ਵਿਚ ਵਿਧਾਇਕ ਸ੍ਰੀਮਤੀ ਜੀਵਨਜੋਤ ਕੌਰ, ਵਿਧਾਇਕ ਡਾ ਸੁਖਬੀਰ ਸਿੰਘ, ਵਿਧਾਇਕ ਡਾ. ਅਜੇ ਗੁਪਤਾ, ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ, ਚੇਅਰਮੈਨ ਸ. ਜਸਪ੍ਰੀਤ ਸਿੰਘ, ਸ. ਇਕਬਾਲ ਸਿੰਘ ਭੁੱਲਰ, ਸ. ਤਲਬੀਰ ਸਿੰਘ ਗਿੱਲ, ਸ. ਅਰਵਿੰਦਰ ਸਿੰਘ ਭੱਟੀ, ਸ. ਗੁਰਪ੍ਰੀਤ ਸਿੰਘ ਕਟਾਰੀਆ, ਬਲਜਿੰਦਰ ਸਿੰਘ ਥਾਂਦੇ, ਸ. ਜਰਨੈਲ ਸਿੰਘ ਢੋਟ, ਸ੍ਰੀ ਸਤਪਾਲ ਸੋਖੀ ਅਤੇ ਹੋਰ ਆਗੂ ਵੀ ਹਾਜ਼ਰ ਸਨ।

ਉਨਾਂ ਕਿਹਾ ਕਿ ਜਿਸ ਵੀ ਅਧਿਕਾਰੀ ਦੇ ਅਧੀਨ ਪੈਂਦੇ ਇਲਾਕੇ ਵਿਚ ਕੋਈ ਨਾਜਾਇਜ਼ ਉਸਾਰੀ ਉਸ ਲਈ ਉਸ ਨੂੰ ਜਿੰਮੇਵਾਰ ਮੰਨਿਆ ਜਾਵੇਗਾ। ਸ. ਧਾਲੀਵਾਲ ਨੇ ਕਿਹਾ ਕਿ ਗੁਰੂ ਨਗਰੀ ਅੰਮਿ੍ਰਤਸਰ ਜਿਸ ਵਿਚ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ, ਰਾਮਤੀਰਥ ਮੰਦਰ ਪਵਿਤਰ ਸਥਾਨ ਹੋਣ, ਦੀ ਸਾਫ ਸਫ਼ਾਈ ਵਿਚ ਢਿੱਲ-ਮੱਠ ਨਹੀਂ ਰਹਿਣੀ ਚਾਹੀਦੀ, ਕਿਉਂਕਿ ਇਸ ਨਾਲ ਸ਼ਹਿਰ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਦੇ ਮਨ ਨੂੰ ਵੱਡੀ ਠੇਸ ਵੱਜਦੀ ਹੈ।

ਉਨਾਂ ਕਿਹਾ ਕਿ ਸ਼ਹਿਰ ਦੀਆਂ ਸਮੱਸਿਆਵਾਂ ਬੇਹੱਦ ਪੇਚੀਦਾ ਅਤੇ ਸੰਕਟ ਵਾਲੀਆਂ ਹਨ, ਜਿੰਨਾ ਨੂੰ ਦੂਰ ਕਰਨ ਲਈ ਸਮਾਂ ਤਾਂ ਲੱਗ ਸਕਦਾ ਹੈ, ਪਰ ਦੂਰ ਕੀਤੀਆਂ ਜਾਣਗੀਆਂ।

ਸ. ਧਾਲੀਵਾਲ ਨੇ ਕਿਹਾ ਕਿ ਸਾਫ ਸੁਥਰਾ ਆਲਾ ਦੁਆਲਾ, ਸੀਵਰੇਜ, ਪੀਣ ਲਈ ਸਾਫ ਪਾਣੀ ਹਰ ਸ਼ਹਿਰੀ ਦਾ ਬੁਨਿਆਦੀ ਹੱਕ ਅਤੇ ਇਸ ਹੱਕ ਤੋਂ ਉਨਾਂ ਨੂੰ ਵਿਰਵਾ ਨਹੀਂ ਕੀਤਾ ਜਾ ਸਕਦਾ।

ਉਨਾਂ ਕਿਹਾ ਕਿ ਭਾਵੇਂ ਇਸ ਲਈ ਪੁਰਾਣੀਆਂ ਸਰਕਾਰਾਂ ਵੱਲੋਂ ਕੀਤੇ ਗਏ ਇਕਰਾਰਨਾਮੇ ਵੱਡੀ ਰੁਕਾਵਟ ਬਣ ਰਹੇ ਹਨ, ਪਰ ਇਸ ਦੀ ਓਟ ਵਿਚ ਅਸੀਂ ਆਪਣੇ ਫਰਜ਼ਾਂ ਤੋਂ ਭੱਜ ਨਹੀਂ ਸਕਦੇ। ਉਨਾਂ ਕਿਹਾ ਕਿ ਗੁਰੂ ਨਗਰੀ, ਜਿਸਦੇ ਦਰਸ਼ਨਾਂ ਨੂੰ ਸੰਸਾਰ ਭਰ ਵਿਚੋਂ ਲੋਕ ਆਉਂਦੇ ਹਨ, ਵਿਚ ਡਿੳੂਟੀ ਕਰਨੀ ਸੇਵਾ ਦੇ ਬਰਾਬਰ ਹੈ ਅਤੇ ਸਾਰੇ ਕਰਮਚਾਰੀ ਤੇ ਅਧਿਕਾਰੀ ਆਪਣੀ ਡਿੳੂਟੀ ਇਸ ਭਾਵਨਾ ਨਾਲ ਕਰਨ।

ਸ. ਧਾਲੀਵਾਲ ਨੇ ਆ ਰਹੇ ਬਰਸਾਤ ਦੇ ਸੀਜ਼ਨ ਵਿਚ ਸ਼ਹਿਰ ਵਿਚ ਵੱਡੇ ਪੱਧਰ ਉਤੇ ਬੂਟੇ ਲਗਾਉਣ ਦੀ ਤਿਆਰੀ ਕਰਨ ਦਾ ਸੱਦਾ ਦਿੰਦੇ ਇਹ ਵੀ ਕਿਹਾ ਕਿ ਇਸ ਵਾਰ ਬਹੁਤ ਮਹਿੰਗੀ ਕੀਮਤ ਵਾਲੇ ਖਜੂਰਾਂ ਦੇ ਬੂਟੇ ਨਹੀਂ ਲੱਗਣਗੇ, ਬਲਕਿ ਪੰਜਾਬ ਦੇ ਪੌਣ ਪਾਣੀ ਵਿਚ ਅਸਾਨੀ ਨਾਲ ਤੁਰਨ ਵਾਲੇ ਪੌਦੇ ਲਗਾਏ ਜਾਣਗੇ।

ਸ. ਧਾਲੀਵਾਲ ਨੇ ਕਿਹਾ ਕਿ ਕੋਈ ਵੀ ਕੰਮ ਕਾਗਜ਼ਾਂ ਵਿਚ ਨਹੀਂ ਹੋਵੇਗਾ, ਬਲਕਿ ਧਰਾਤਲ ਪੱਧਰ ਉਤੇ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਜੋ ਵੀ ਟਰੈਕਟਰ ਜਾਂ ਹੋਰ ਸੰਦ ਸ਼ਹਿਰ ਦੇ ਸਫਾਈ ਪ੍ਰਬੰਧ ਵਿਚ ਲੱਗੇ ਹਨ, ਉਹ ਵੀ ਕੰਮ ਕਰਦੇ ਹੋਏ ਨਜ਼ਰ ਆਉਣ। ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਜੋ ਵੀ ਵਾਅਦੇ ਪੰਜਾਬ ਦੇ ਲੋਕਾਂ ਨਾਲ ਕੀਤੇ ਹਨ, ਉਹ ਪੂਰੇ ਕੀਤੇ ਜਾਣੇ ਹਨ ਅਤੇ ਇਸ ਲਈ ਸਾਰੇ ਅਧਿਕਾਰੀ ਸਰਕਾਰ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ ਦੀ ਪਾਲਣਾ ਹਰ ਹਾਲਤ ਯਕੀਨੀ ਬਨਾਉਣ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ