Thursday, April 25, 2024

ਵਾਹਿਗੁਰੂ

spot_img
spot_img

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

- Advertisement -

ਯੈੱਸ ਪੰਜਾਬ
ਹੁਸ਼ਿਆਰਪੁਰ, 15 ਅਗਸਤ, 2022 –
ਸਕੂਲ ਸਿੱਖਿਆ, ਜਲ ਸਰੋਤ, ਖਾਣਾਂ ਤੇ ਭੂ-ਵਿਗਿਆਨ ਅਤੇ ਜੇਲ੍ਹ ਮੰਤਰੀ ਪੰਜਾਬ ਸ਼੍ਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਅਹਿਮ ਕਦਮ ਪੁੱਟੇ ਜਾਣਗੇ, ਤਾਂ ਜੋ ਸੂਬਾ ਵਾਸੀਆਂ ਨੂੰ ਸੁਚਾਰੂ ਢੰਗ ਨਾਲ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਤੋਂ ਇਲਾਵਾ ਸਰਕਾਰੀ ਸਕੂਲਾਂ ਵਿਚ ਬੇਹਤਰੀਨ ਸਿੱਖਿਆ ਵੀ ਪ੍ਰਦਾਨ ਕੀਤੀ ਜਾ ਸਕੇ।

ਉਨ੍ਹਾਂ ਇਹ ਸ਼ਬਦ ਅੱਜ ਹੁਸ਼ਿਆਰਪੁਰ ਵਿਖੇ ਐਲੀਮੈਂਟਰੀ ਸਕੂਲ ਬਹਾਦਰਪੁਰ ਦੇ ਨੇੜੇ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟਾਏ। ਇਸ ਮੌਕੇ ਹਲਕਾ ਵਿਧਾਇਕ ਦਸੂਹਾ ਸ਼੍ਰੀ ਕਰਮਬੀਰ ਸਿੰਘ ਘੁੰਮਣ, ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਅਤੇ ਐਸ.ਐਸ.ਪੀ. ਸ੍ਰੀ ਸਰਤਾਜ ਸਿੰਘ ਚਾਹਲ ਵੀ ਮੌਜੂਦ ਸਨ।

ਸ੍ਰੀ ਬੈਂਸ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਮ ਆਦਮੀ ਕਲੀਨਿਕ ਸਥਾਪਿਤ ਕਰਕੇ ਸਿਹਤ ਸੇਵਾਵਾਂ ਦੇ ਖੇਤਰ ਵਿਚ ਇਕ ਕ੍ਰਾਂਤੀਕਾਰੀ ਕਦਮ ਪੁੱਟਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਥੇ ਮੁਫ਼ਤ ਇਲਾਜ ਤੇ ਦਵਾਈਆਂ ਦੀ ਸਹੂਲਤ ਉਪਲਬੱਧ ਹੋਵੇਗੀ ਅਤੇ ਅੱਜ ਤੋਂ ਹੀ ਇਹ ਸੇਵਾਵਾਂ ਮੁਹੱਈਆ ਕਰਵਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਵਿਚ ਓ.ਪੀ.ਡੀ. ਸੇਵਾਵਾਂ, ਟੀਕਾਕਰਨ ਸੇਵਾਵਾਂ, ਲੈਬ ਟੈਸਟ, ਜੱਚਾ-ਬੱਚਾ ਸੇਵਾਵਾਂ, ਪਰਿਵਾਰ ਨਿਯੋਜਨ ਸੇਵਾਵਾਂ ਆਦਿ ਉਪਲਬੱਧ ਹੋਣਗੀਆਂ। ਉਨ੍ਹਾਂ ਕਿਹਾ ਕਿ ਅੱਜ 75ਵੇਂ ਆਜ਼ਾਦੀ ਦਿਹਾੜੇ ’ਤੇ ਸੂਬੇ ਵਿਚ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ ਅਤੇ ਆਉਣ ਵਾਲੇ ਸਮੇਂ ਵਿਚ ਇਨ੍ਹਾਂ ਦੀ ਗਿਣਤੀ ਹੋਰ ਵਧਾਈ ਜਾਵੇਗੀ, ਤਾਂ ਜੋ ਸੂਬਾ ਵਾਸੀਆਂ ਨੂੰ ਹਰ ਮੁਹੱਲੇ ਵਿਚ ਇਹ ਸਹੂਲਤ ਉਪਲਬੱਧ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਮ ਆਦਮੀ ਕਲੀਨਿਕ ਖੋਲ੍ਹਣ ਦਾ ਵਾਅਦਾ ਕੇਵਲ 5 ਮਹੀਨਿਆਂ ਵਿਚ ਹੀ ਪੂਰਾ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਜਿਥੇ ਸੁਚਾਰੂ ਢੰਗ ਨਾਲ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ, ਉਥੇ ਸਿੱਖਿਆ ਦੇ ਖੇਤਰ ਵਿਚ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਹੋਰ ਵਧੀਆ ਬਣਾਉਣ ਦੇ ਮਕਸਦ ਨਾਲ 100 ਸਕੂਲ ਆਫ਼ ਐਮੀਨੈਂਸ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਨਮੂਨੇ ਦੇ ਸਕੂਲਾਂ ਵਜੋਂ ਉਭਾਰਿਆ ਜਾਵੇਗਾ, ਤਾਂ ਜੋ ਇਥੇ ਪੜ੍ਹਨ ਵਾਲੇ ਬੱਚਿਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਉਪਲਬੱਧ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ 16 ਨਵੇਂ ਮੈਡੀਕਲ ਕਾਲਜ ਬਣਾਏ ਜਾ ਰਹੇ ਹਨ। ਸ੍ਰੀ ਬੈਂਸ ਨੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਦੌਰਾਨ ਡਾਕਟਰ ਅਤੇ ਸਟਾਫ਼ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਕੰਮ ਕਰਨ ਲਈ ਕਿਹਾ।

ਇਸ ਮੌਕੇ ਮੇਅਰ ਸ਼੍ਰੀ ਸੁਰਿੰਦਰ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਮਿਤ ਮਹਾਜਨ, ਐਸ.ਡੀ.ਐਮ. ਸ਼੍ਰੀ ਸ਼ਿਵ ਰਾਜ ਸਿੰਘ ਬੱਲ, ਸਿਵਲ ਸਰਜਨ ਡਾ. ਅਮਰਜੀਤ ਸਿੰਘ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਲੋਕ ਸਭਾ ਇੰਚਾਰਜ ਡਾ. ਹਰਵਿੰਦਰ ਸਿੰਘ ਬਖਸ਼ੀ, ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸ੍ਰੀਮਤੀ ਕਰਮਜੀਤ ਕੌਰ, ਸੀਨੀਅਰ ਡਿਪਟੀ ਮੇਅਰ ਸ਼੍ਰੀਮਤੀ ਪ੍ਰਵੀਨ ਸੈਣੀ, ਸ੍ਰੀ ਸੰਦੀਪ ਸੈਣੀ, ਸ਼੍ਰੀ ਜਸਪਾਲ ਸਿੰਘ ਚੇਚੀ ਤੋਂ ਇਲਾਵਾ ਹੋਰ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,177FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...