Sunday, November 27, 2022

ਵਾਹਿਗੁਰੂ

spot_img


ਕੈਬਨਿਟ ਮੰਤਰੀ ਜਿੰਪਾ ਵਲੋਂ ਹੁਸ਼ਿਆਰਪੁਰ ਜ਼ਿਲ੍ਹੇ ’ਚ ‘ਮੇਰਾ ਘਰ ਮੇਰੇ ਨਾਮ’ ਸਕੀਮ ਦਾ ਆਗਾਜ਼

ਯੈੱਸ ਪੰਜਾਬ
ਹੁਸ਼ਿਆਰਪੁਰ, 29 ਸਤੰਬਰ, 2022 –
ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਵਾਸੀਆਂ ਨੂੰ ਇਕ ਵੱਡਾ ਤੋਹਫਾ ਦਿੰਦਿਆਂ ਜ਼ਿਲ੍ਹੇ ਵਿਚ ਲਾਲ ਲਕੀਰ ਅੰਦਰ ਰਹਿ ਰਹੇ ਲੋਕਾਂ ਨੂੰ ਮਾਲਕਾਨਾ ਹੱਕ ਦੇਣ ਦਾ ਉਦੋਂ ਰਾਹ ਪੱਧਰਾ ਕਰ ਦਿੱਤਾ ਗਿਆ ਜਦੋਂ ਅੱਜ ਉਨ੍ਹਾਂ ਵਲੋਂ ‘ਮੇਰਾ ਘਰ ਮੇਰੇ ਨਾਮ’ ਸਕੀਮ ਦਾ ਪਿੰਡ ਸ਼ੇਰਗੜ੍ਹ ਤੋਂ ਆਗਾਜ਼ ਕੀਤਾ ਗਿਆ। ਡਰੋਨ ਰਾਹੀਂ ਇਸ ਸਕੀਮ ਦੀ ਸ਼ੁਰੂਆਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਲੋਕਾਂ ਨੂੰ ਹਰੇਕ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਮਹੱਤਵਪੂਰਨ ਅਤੇ ਵੱਡੇ ਉਪਰਾਲੇ ਸਦਕਾ ਜ਼ਿਲ੍ਹੇ ਵਿਚ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਮਾਲਕੀ ਦਾ ਹੱਕ ਮਿਲਣ ਨਾਲ ਉਨ੍ਹਾਂ ਨੂੰ ਵੱਡਾ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਲੰਬੇ ਸਮੇਂ ਤੋਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਪਰੰਤੂ ਹੁਣ ਮਾਲਕੀ ਦੇ ਹੱਕ ਮਿਲ ਜਾਣ ’ਤੇ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਦੂਰ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਉਨ੍ਹਾਂ ਦਾ ਪ੍ਰਾਪਰਟੀ ਕਾਰਡ ਬਣ ਜਾਵੇਗਾ, ਜਿਸ ਨਾਲ ਉਹ ਲੋਨ ਅਤੇ ਹੋਰਨਾਂ ਸਹੂਲਤਾਂ ਤੇ ਸਕੀਮਾਂ ਆਦਿ ਦਾ ਲਾਭ ਆਸਾਨੀ ਨਾਲ ਲੈ ਸਕਣਗੇ।

ਉਨ੍ਹਾਂ ਦੱਸਿਆ ਕਿ ਸਮੁੱਚੇ ਜ਼ਿਲ੍ਹੇ ਵਿਚ ਲਾਲ ਲਕੀਰ ਅੰਦਰ ਆਉਂਦੀਆਂ ਜਾਇਦਾਦਾਂ ਵਾਲੇ ਸਮੂਹ ਯੋਗ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਲਾਭ ਦੇਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਇਸ ਕੰਮ ਨੂੰ ਬਿਹਤਰ ਢੰਗ ਨਾਲ ਅੰਜ਼ਾਮ ਦੇਣ ਲਈ ਜ਼ਿਲ੍ਹਾ ਮਾਲ ਅਫ਼ਸਰ ਸ਼੍ਰੀ ਗੁਰਮੀਤ ਸਿੰਘ ਮਾਨ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਸਮੁੱਚੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਮਾਲ ਵਿਭਾਗ ਵਲੋਂ ਪੇਂਡੂ ਵਿਕਾਸ ਵਿਭਾਗ ਅਤੇ ਹੋਰਨਾਂ ਵਿਭਾਗਾਂ ਦਾ ਸਹਿਯੋਗ ਲਿਆ ਜਾ ਰਿਹਾ ਹੈ, ਜਿਸ ਤਹਿਤ ਸਮੂਹ ਤਹਿਸੀਲਦਾਰਾਂ, ਬੀ.ਡੀ.ਪੀ.ਓਜ਼, ਕਾਨੂੰਗੋ ਅਤੇ ਪਟਵਾਰੀਆਂ ਆਦਿ ਦੀਆਂ ਟੀਮਾਂ ਬਣਾ ਕੇ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਵਿਲੇਜ ਕਮੇਟੀਆਂ ਦਾ ਵੀ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮੁੱਚੀ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਤਕਨੀਕੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਰੋਨ ਦੀ ਵਰਤੋਂ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਅੱਜ ਇਸ ਸਕੀਮ ਦੀ ਸ਼ੁਰੂਆਤ ਹੁਸ਼ਿਆਰਪੁਰ ਹਲਕੇ ਤੋਂ ਕੀਤੀ ਗਈ ਹੈ ਅਤੇ ਜ਼ਿਲ੍ਹੇ ਦੇ ਬਾਕੀ ਹਲਕਿਆਂ ਨੂੰ ਵੀ ਇਸ ਸਕੀਮ ਅਧੀਨ ਲਿਆਂਦਾ ਜਾਵੇਗਾ। ਸ਼੍ਰੀ ਜਿੰਪਾ ਨੇ ਕਿਹਾ ਕਿ ਹਰੇਕ ਵਰਗ ਦੇ ਲੋਕਾਂ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ ਅਤੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਅਤੇ ਲੰਬੇ ਸਮੇਂ ਤੋਂ ਲਟਕ ਰਹੇ ਮਸਲਿਆਂ ਦਾ ਨਿਪਟਾਰਾ ਜਲਦ ਕੀਤਾ ਜਾਵੇਗਾ।

ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਜ਼ਿਲ੍ਹਾ ਮਾਲ ਅਫ਼ਸਰ ਗੁਰਮੀਤ ਸਿੰਘ ਮਾਨ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੀਰਜ ਕੁਮਾਰ, ਬੀ.ਡੀ.ਪੀ.ਓ.-2 ਸੁਖਦੇਵ ਸਿੰਘ, ਤਹਿਸੀਲਦਾਰ ਹਰਕਰਮ ਸਿੰਘ, ਸਰਪੰਚ ਗੁਰਮੀਤ ਕੌਰ, ਪੰਚ ਰਜਿੰਦਰ, ਪਰਮਜੀਤ ਕੌਰ, ਕਮਲਜੀਤ ਕੌਰ, ਸਰਬਜੀਤ ਕੌਰ, ਕੈਲਾਸ਼ ਰਾਣੀ, ਟੇਕ ਚੰਦ, ਮਲਕੀਤ ਸਿੰਘ, ਕੁਲਦੀਪ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਦਾਸਤਾਨ-ਏ-ਸਰਹਿੰਦ ਫ਼ਿਲਮ ਦੇ ਵਿਰੋਧ ਵਿੱਚ ਆਈਆਂ ਸਿੱਖ ਜੱਥੇਬੰਦੀਆਂ, ਕਿਹਾ ਕਾਰਟੂਨ ਫ਼ਿਲਮ ਦਾ ਸਹਾਰਾ ਲੈ ਕੇ ਸਿੱਖਾਂ ਨੂੰ ਬੁੱਤਪ੍ਰਸਤੀ ਵੱਲ ਧੱਕਿਆ ਜਾ ਰਿਹਾ

ਯੈੱਸ ਪੰਜਾਬ ਜਲੰਧਰ, 24 ਨਵੰਬਰ, 2022: ‘ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ, ‘ਆਵਾਜ਼-ਏ-ਕੌਮ’ ਜੱਥੇਬੰਦੀ ਅਤੇ ਜਲੰਧਰ ਦੀਆਂ ਸਿੰਘ ਸਭਾਵਾਂ ਅਤੇ ਸਮੂਹ ਜਥੇਬੰਦੀਆਂ ਵੱਲੋਂ ‘ਦਾਸਤਾਨ-ਏ-ਸਰਹਿੰਦ’ ਫ਼ਿਲਮ ਦਾ ਵਿਰੋਧ ਕਰਦਿਆਂ ਕਿਹਾ ਗਿਆ ਹੈ ਕਿ...

1984 ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਨਮਾਨਤ ਕਰਨ ਵਾਲੇ ਸਾਨੂੰ ਸਿੱਖੀ ਮਸਲਿਆਂ ’ਤੇ ਪਾਠ ਨਾ ਪੜ੍ਹਾਉਣ: ਹਰਮੀਤ ਸਿੰਘ ਕਾਲਕਾ ਨੇ ਸਰਨਾ ਭਰਾਵਾਂ ’ਤੇ ਸਾਧਿਆ ਨਿਸ਼ਾਨਾ

ਯੈੱਸ ਪੰਜਾਬ ਨਵੀਂ ਦਿੱਲੀ, 24 ਨਵਬੰਰ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ 1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਨਮਾਨਤ...

ਸ਼੍ਰੋਮਣੀ ਕਮੇਟੀ ਨੇ ਦਾਸਤਾਨ-ਏ-ਸਰਹੰਦ ਫਿਲਮ ਚਲਾਉਣ ਨੂੰ ਨਹੀਂ ਦਿੱਤੀ ਕੋਈ ਪ੍ਰਵਾਨਗੀ: ਹਰਭਜਨ ਸਿੰਘ ਵਕਤਾ

ਯੈੱਸ ਪੰਜਾਬ ਅੰਮ੍ਰਿਤਸਰ, 23 ਨਵੰਬਰ, 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਦਾਸਤਾਨ-ਏ-ਸਰਹੰਦ ਨਾਂ ਦੀ ਫਿਲਮ ਚਲਾਉਣ ਨੂੰ ਕਮੇਟੀ ਵੱਲੋਂ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ। ਸ਼੍ਰੋਮਣੀ ਕਮੇਟੀ...

ਸਾਰਾਗੜ੍ਹੀ ਜੰਗ ਸਬੰਧੀ ਸਚਿੱਤਰ ਪੁਸਤਕ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਤੇ ਹੋਰ ਅਹੁਦੇਦਾਰਾਂ ਨੂੰ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 23 ਨਵੰਬਰ, 2022: ਸਾਰਾਗੜ੍ਹੀ ਫਾਊਂਡੇਸ਼ਨ ਦੇ ਚੇਅਰਮੈਨ ਡਾ. ਗੁਰਿੰਦਰਪਾਲ ਸਿੰਘ ਜੋਸਨ ਵੱਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਗਈ ਸਾਰਾਗੜ੍ਹੀ ਜੰਗ ਨਾਲ ਸਬੰਧਤ ਸਚਿੱਤਰ ਪੁਸਤਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ...

ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਧਰਮ ਪ੍ਰਚਾਰ ਲਈ ਨਿਯੁਕਤ ਮੈਂਬਰ ਇੰਚਾਰਜਾਂ ਤੇ ਪ੍ਰਚਾਰਕਾਂ ਨੇ ਧਰਮ ਪ੍ਰਚਾਰ ਲਈ ਭਵਿੱਖ ਦੀ ਯੋਜਨਾ ਬਾਰੇ ਕੀਤੀ ਵਿਚਾਰ-ਚਰਚਾ

ਯੈੱਸ ਪੰਜਾਬ ਅੰਮ੍ਰਿਤਸਰ, 23 ਨਵੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਯੁਕਤ ਕੀਤੇ ਗਏ ਧਰਮ ਪ੍ਰਚਾਰ ਦੇ ਮੈਂਬਰ ਇੰਚਾਰਜ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਪੰਜਾਬ ਦੇ ਵੱਖ-ਵੱਖ ਜੋਨਾਂ ਲਈ ਲਗਾਏ ਮੁਖੀ...

ਦਰਬਾਰ ਸਾਹਿਬ ਦੇ ਰਸਤਿਆਂ ਤੋਂ ਕਬਜ਼ੇ ਹਟਾਉਣ ਅਤੇ ਅੰਮ੍ਰਿਤਸਰ ਦੀ ਲੜਖੜਾਉਂਦੀ ਟ੍ਰੈਫ਼ਿਕ ਵੱਲ ਧਿਆਨ ਦੇਵੇ ਸਰਕਾਰ: ਗੁਰਚਰਨ ਸਿੰਘ ਗਰੇਵਾਲ

ਯੈੱਸ ਪੰਜਾਬ ਅੰਮ੍ਰਿਤਸਰ, 23 ਨਵੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਦੀ ਬੇਤਰਤੀਬੀ ਟੈ੍ਰਫਿਕ ਵਿਵਸਥਾ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਸਤਿਆਂ ’ਤੇ ਦੁਕਾਨਦਾਰਾਂ ਵੱਲੋਂ ਕੀਤੇ ਕਬਜ਼ਿਆਂ ਅਤੇ...

ਮਨੋਰੰਜਨ

ਮੁਹੱਬਤਾਂ ਦੀ ਬਾਤ ਪਾਉਂਦੀ ਇੱਕ ਰੁਮਾਂਟਿਕ, ਭਾਵਨਾਤਮਿਕ ਅਤੇ ਪਰਿਵਾਰਕ ਫ਼ਿਲਮ ‘ਤੇਰੇ ਲਈ’

ਹਰਜਿੰਦਰ ਸਿੰਘ ਜਵੰਦਾ ਬਦਲਦੇ ਦੌਰ ਵਿੱਚ ਦੁਨੀਆਂ ਦੇ ਰੰਗ ਹੀ ਨਹੀਂ ਬਦਲੇ ਸਿਨਮਾ ਦੇ ਵੀ ਰੰਗ ਬਦਲ ਗਏ ਹਨ। ਫਿਲਮਾਂ ਬਦਲ ਗਈਆਂ ਹਨ। ਕਹਾਣੀਆਂ ਬਦਲ ਗਈਆਂ ਹਨ। ਫਿਲਮਾਂ ਵਿਚਲੀ ਮੁਹੱਬਤ ਦੇ ਰੰਗ ਅਤੇ ਅੰਦਾਜ਼ ਵੀ...

ਗਾਇਕ ਫ਼ਾਜ਼ਿਲਪੁਰੀਆ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ

ਯੈੱਸ ਪੰਜਾਬ ਗੁਰੂਗ੍ਰਾਮ, 18 ਨਵੰਬਰ, 2022: ਹਰਿਆਣਵੀ ਗਾਇਕ ਫ਼ਾਜ਼ਿਲਪੁਰੀਆ ਨੂੰ ਗੁਰੂਗ੍ਰਾਮ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ। ਬੌਲੀਵੁੱਡ ਵਿੱਚ ਵੀ ਗ਼ੀਤ ਗਾ ਚੁੱਕੇ ਫ਼ਾਜ਼ਿਲਪੁਰੀਆ ਗੁਰੂਗ੍ਰਾਮ ਵਿੱਚ ਹੋ ਰਹੇ ਇਕ ਪ੍ਰਦਰਸ਼ਨ ਦੇ ਸਮਰਥਨ ਲਈ ਪੁੱਜੇ ਸਨ। ਇਹ ਪ੍ਰਦਰਸ਼ਨ ਅਹੀਰ...

‘ਕਿਸਮਤ 2’, ‘ਮੈਂ ਵਿਆਹ ਨਹੀਂ ਕਰਾਉਣਾ ਤੇਰੇ ਨਾਲ’ ਅਤੇ ‘ਫੁੱਫੜ ਜੀ’ ਲਈ ਜ਼ੀ ਸਟੂਡੀਓਜ਼ ਨੇ ਪੀ.ਟੀ.ਸੀ. ਐਵਾਰਡਜ਼ ਵਿੱਚ 36 ਨਾਮਜ਼ਦਗੀਆਂ ਪ੍ਰਾਪਤ

ਹਰਜਿੰਦਰ ਸਿੰਘ ਜਵੰਦਾ ਚੰਡੀਗੜ੍ਹ, 17 ਨਵੰਬਰ, 2022: ਪੰਜਾਬੀ ਫਿਲਮ ਇੰਡਸਟਰੀ ਦੇ ਸਭ ਤੋਂ ਵੱਧ ਉਡੀਕੇ ਜਾਣ ਵਾਲੇ ਪੁਰਸਕਾਰ ਸਮਾਰੋਹ ਲਈ ਦੌੜ ਸ਼ੁਰੂ ਹੋਣ ਦੇ ਨਾਲ, ਜ਼ੀ ਸਟੂਡੀਓਜ਼ ਨਵੇਂ ਰਿਕਾਰਡ ਬਣਾਉਣ ਅਤੇ ਪੁਰਾਣੇ ਤੋੜਨ ਲਈ ਪੂਰੀ ਤਰ੍ਹਾਂ...

’ਤੇ ਹੁਣ ਬੱਬੂ ਮਾਨ ਨੂੰ ਮਿਲੀ ਧਮਕੀ, ਪ੍ਰਸਿੱਧ ਗਾਇਕ ਦੇ ਮੋਹਾਲੀ ਸਥਿਤ ਘਰ ਦੀ ਸੁਰੱਖ਼ਿਆ ਵਧਾਈ

ਯੈੱਸ ਪੰਜਾਬ ਮੋਹਾਲੀ, 17 ਨਵੰਬਰ, 2022: ਪੰਜਾਬੀ ਦੇ ਪ੍ਰਸਿੱਧ ਗਾਇਕ ਅਤੇ ਫ਼ਿਲਮ ਅਦਾਕਾਰ ਬੱਬੂ ਮਾਨ ਨੂੰ ਮਿਲੀ ਧਮਕੀ ਤੋਂ ਬਾਅਦ ਉਨ੍ਹਾਂ ਦੇ ਘਰ ਦੀ ਸੁਰੱਖ਼ਿਆ ਵਧਾਈ ਗਈ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੱਬੂ ਮਾਨ ਨੂੰ ਧਮਕੀ...

ਕਾਮੇਡੀਅਨ ਭਾਰਤੀ ਸਿੰਘ ਅਤੇ ਹਰਸ਼ ਦੇ ਖਿਲਾਫ਼ ਐਨ.ਸੀ.ਬੀ. ਵੱਲੋਂ ‘ਡਰੱਗਜ਼’ ਮਾਮਲੇ ਵਿੱਚ ਚਾਰਜਸ਼ੀਟ ਦਾਖ਼ਲ

ਯੈੱਸ ਪੰਜਾਬ ਮੁੰਬਈ, 29 ਅਕਤੂਬਰ, 2022: ਪ੍ਰਸਿੱਧ ਟੀ.ਵੀ.ਅਦਾਕਾਰਾ ਅਤੇ ਕਾਮੇਡੀਅਨ ਭਾਰਤੀ ਸਿੰਘ ਅਤੇ ਉਸਦੇ ਪਤੀ ਹਰਸ਼ Çਲੰਬਾਚੀਆ ਦੇ ਖਿਲਾਫ਼ 2020 ਵਿੱਚ ਦਰਜ ਹੋਏ ‘ਡਰੱਗਜ਼ ਮਾਮਲੇ’ ਵਿੱਚ ਐੱਨ.ਸੀ.ਬੀ. ਵੱਲੋਂ ਮੁੰਬਈ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕਰ ਦਿੱਤੀ...
- Advertisement -spot_img

ਸੋਸ਼ਲ ਮੀਡੀਆ

45,613FansLike
51,930FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!