Friday, April 19, 2024

ਵਾਹਿਗੁਰੂ

spot_img
spot_img

ਕੈਬਨਿਟ ਮੰਤਰੀ ਜਿੰਪਾ ਜਲ ਸਪਲਾਈ ਵਿਭਾਗ ਨਾਲ ਸੰਬੰਧਤ ਸ਼ਿਕਾਇਤਾਂ ਦੇ ਨਿਪਟਾਰੇ ਲਈ 6 ਫ਼ਰਵਰੀ ਨੂੰ ਲਗਾਉਣਗੇ ਆਨਲਾਈਨ ਜਨਤਾ ਦਰਬਾਰ

- Advertisement -

Cabinet Minister Jimpa to hold Online Janata Darbar regarding grievances related to Water Supply

ਯੈੱਸ ਪੰਜਾਬ

ਤਰਨ ਤਾਰਨ , 03 ਫ਼ਰਵਰੀ, 2023 – ਡਿਪਟੀ ਕਮਿਸ਼ਨਰ ਤਰਨ ਤਾਰਨ  ਸ੍ਰੀ ਰਿਸ਼ੀਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀ ਬ੍ਰਮ ਸ਼ੰਕਰ ਸ਼ਰਮਾ ਵੱਲੋਂ ਪਿੰਡਾਂ ’ਚ ਜਲ ਸਪਲਾਈ ਨਾਲ ਅਤੇ ਵਿਭਾਗ ਨਾਲ ਸਬੰਧਤ ਮੁਸ਼ਕਿਲਾਂ ਦੇ ਢੁਕਵੇਂ ਹੱਲ ਲਈ ਲੋਕਾਂ ਦੀਆਂ ਸ਼ਿਕਾਇਤਾਂ ਦੀ ਸੁਣਵਾਈ ਲਈ ਹਰ 15 ਦਿਨਾਂ ਬਾਅਦ ਜਨਤਾ ਦਰਬਾਰ ਲਾਇਆ ਜਾਵੇਗਾ, ਜਿਸ ਦੇ ਆਰੰਭ ਵਜੋਂ ਉਹ 6 ਫ਼ਰਵਰੀ ਸਵੇਰੇ 11:30 ਵਜੇ ਤੋਂ ਦੁਪਹਿਰ 2 ਵਜੇ ਤੱਕ ਆਨਲਾਈਨ ਮਾਧਿਅਮ ਰਾਹੀਂ ਜਨਤਕ ਸ਼ਿਕਾਇਤਾਂ ਦਾ ਨਿਪਟਾਰਾ ਕਰਨਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ  ਨਾਲ ਸਬੰਧਤ ਨਾਗਰਿਕ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਟੋਲ ਫ੍ਰੀ ਨੰਬਰ 1800-180-2468 ਜਾਂ ਈ ਮੇਲ ਰਾਹੀਂ [email protected] ਤੇ ਜਾ ਕੇ ਰਜਿਸਟਰ ਆਨਲਾਈਨ ਕੰਪਲੇਂਟ ਰਾਹੀਂ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਨਤਾ ਦਰਬਾਰ ਵਿਭਾਗ ਦੇ ਮੁੱਖ ਦਫ਼ਤਰ ਨਾਲ ਸਬੰਧਤ ਅਧਿਕਾਰੀ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਦੇ ਨਾਲ ਮੌਜੂਦ ਰਹਿਣਗੇ ਜਦਕਿ ਨਿਗਰਾਨ ਇੰਜੀਨੀਅਰ ਅਤੇ ਮੰਡਲ ਇੰਜੀਨੀਅਰ (ਐਕਸੀਅਨ) ਆਪੋ-ਆਪਣੇ ਮੰਡਲ ਦਫ਼ਤਰ ਤੋਂ ਆਨਲਾਈਨ ਜੁੜਨਗੇ। ਉਨ੍ਹਾਂ ਕਿਹਾ ਕਿ ਇਸ ਜਨਤਾ ਦਰਬਾਰ ਵਿੱਚ ਟੋਲ ਫਰੀ ਨੰਬਰ, ਈ-ਮੇਲ ਅਤੇ ਵੈਬਸਾਈਟ ’ਤੇ ਆਈਆਂ ਸ਼ਿਕਾਇਤਾਂ  ਨੂੰ ਨਿਪਟਾਇਆ ਜਾਵੇਗਾ। ਉਸ ਤੋਂ ਬਾਅਦ ਜੇਕਰ ਕੋਈ ਮੌਕੇ ’ਤੇ ਸ਼ਿਕਾਇਤ ਆਉਂਦੀ ਹੈ ਤਾਂ ਉਸ ਦਾ ਨਿਪਟਾਰਾ ਕਰਵਾਇਆ ਜਾਵੇਗਾ। ਉਨ੍ਹਾਂ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਦੇ 6 ਫ਼ਰਵਰੀ ਨੂੰ ਲੱਗਣ ਵਾਲੇ ਪਹਿਲੇ ਜਨਤਾ ਦਰਬਾਰ ਲਈ ਆਪਣੀਆਂ ਸ਼ਿਕਾਇਤਾਂ ਸਮੇਂ ਸਿਰ ਦਰਜ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਢੁਕਵਾਂ ਨਿਪਟਾਰਾ ਹੋ ਸਕੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...