Thursday, March 28, 2024

ਵਾਹਿਗੁਰੂ

spot_img
spot_img

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਸ਼ਹੀਦ ਮੇਜਰ ਬਲਵਿੰਦਰ ਸਿੰਘ ਬਾਜਵਾ ਯਾਦਗਰੀ ਗੇਟ ਦਾ ਉਦਘਾਟਨ

- Advertisement -

ਯੈੱਸ ਪੰਜਾਬ    
ਗੁਰਦਾਸਪੁਰ, 16 ਅਗਸਤ, 2022 –
ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਆਜ਼ਾਦੀ ਦਿਹਾੜੇ ਮੌਕੇ ਸ਼ਹੀਦ ਮੇਜਰ ਬਲਵਿੰਦਰ ਸਿੰਘ ਬਾਜਵਾ ਯਾਦਗਰੀ ਗੇਟ (ਫਿਸ਼ ਪਾਰਕ) ਗੁਰਦਾਸਪੁਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨਾਂ ਸ਼ਹੀਦ ਮੇਜਰ ਬਲਵਿੰਦਰ ਸਿੰਘ ਬਾਜਵਾ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਅਰਪਨ ਕਰਕੇ ਸ਼ਰਧਾਂਜਲੀ ਦਿੱਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ, ਦੀਪਕ ਹਿਲੋਰੀ ਐਸ.ਐਸ.ਪੀ ਗੁਰਦਾਸਪੁਰ, ਸ੍ਰੀਮਤੀ ਪਰਮਜੀਤ ਕੋਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਡਾ. ਅਮਨਦੀਪ ਕੋਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਸ਼ਹੀਦ ਦੀ ਪਤਨੀ ਆਬਕਾਰੀ ਵਿਭਾਗ ਦੀ ਕਮਿਸ਼ਨਰ ਸ੍ਰੀਮਤੀ ਰਾਜਵਿੰਦਰ ਕੋਰ ਬਾਜਵਾ, ਮਾਤਾ ਜਸਬੀਰ ਕੋਰ, ਸ਼ਹੀਦ ਦੇ ਚਾਚਾ ਹੋਮਗਾਰਡ ਦੇ ਸਾਬਕਾ ਜ਼ਿਲ੍ਹਾ ਕਮਾਂਡੈਂਟ ਹਰਦੀਪ ਸਿੰਘ ਬਾਜਵਾ, ਆਪ ਪਾਰਟੀ ਦੇ ਆਗੂ ਰਮਨ ਬਹਿਲ, ਜਗਰੂਪ ਸਿੰਘ ਸੇਖਵਾਂ ਕਸ਼ਮੀਰ ਸਿੰਘ ਵਾਹਲਾ ਤੇ ਕੁੰਵਰ ਰਜਿੰਦਰ ਸਿੰਘ ਵਿੱਕੀ ਮੌਜੂਦ ਸਨ।

ਇਸ ਮੌਕੇ ਕੈਬਨਿਟ ਮੰਤਰੀ ਧਾਲੀਵਾਲ ਨੇ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨਾਂ ਦੇ ਨਾਲ ਖੜ੍ਹੀ ਹੈ ਤੇ ਆਪ ਪਾਰਟੀ ਦੀ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਨੂੰ ਕੋਈ ਮੁਸ਼ਕਿਲ ਨਾ ਆਉਣ ਦੇਣ ਲਈ ਵਚਨਬੱਧ ਹੈ।

ਉਨਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸੈਨਿਕਾਂ ਦੇ ਸਨਮਾਨ ਵਜੋਂ ਪੰਜਾਬ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਦਿੱਤਾ ਜਾਣ ਵਾਲਾ ਮਾਣ ਭੱਤਾ ਵਧਾ ਕੇ 1 ਕਰੋੜ ਰੁਪਏ ਕੀਤਾ ਹੈ। ਇਹ ਸਹਾਇਤਾ ਦੇਸ਼ ਸੇਵਾ ਦੌਰਾਨ ਆਪਣੀ ਜਾਨ ਦੇਣ ਵਾਲੇ ਸੈਨਿਕਾਂ ਦੇ ਆਸ਼ਰਿਤਾਂ ਨੂੰ ਦਿੱਤੀ ਜਾ ਰਹੀ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...