Friday, April 26, 2024

ਵਾਹਿਗੁਰੂ

spot_img
spot_img

ਚੰਡੀਗੜ੍ਹ ਅਦਾਲਤੀ ਕੰਪਲੈਕਸ ਵਿੱਚ ਬੰਬ ਦੀ ਸੂਚਨਾ ਤੋਂ ਬਾਅਦ ਕੰਪਲੈਕਸ ਖ਼ਾਲੀ ਕਰਵਾਇਆ, ਸਭ ਪਾਸਿਉਂ ਨਾਕੇਬੰਦੀ

- Advertisement -

Call regarding bomb in Chandigarh Court Complex creates panic, Police gets building vacated

ਯੈੱਸ ਪੰਜਾਬ
ਚੰਡੀਗੜ੍ਹ 24 ਜਨਵਰੀ, 2023:
ਪੁਲਿਸ ਕੰਟਰੋਲ ਰੂਮ ਵਿੱਚ ਮੰਗਲਵਾਰ ਨੂੰ ਇਕ ਫ਼ੋਨ ਕਾਲ ਰਾਹੀਂ ਜੁਡੀਸ਼ੀਅਲ ਕੰਪਲੈਕਸ ਵਿੱਚ ਬੰਬ ਪਲਾਂਟ ਕਰ ਦਿੱਤੇ ਜਾਣ ਦੀ ਸੂਚਨਾ ਦਿੱਤੇ ਜਾਣ ਬਾਅਦ ਪੁਲਿਸ ਤੁਰੰਤ ਹਰਕਤ ਵਿੱਚ ਆਈ ਹੈ ਅਤੇ ਚੰਡੀਗੜ੍ਹ ਦੇ ਸੈਕਟਰ 43 ਸਥਿਤ ਅਦਾਲਤੀ ਕੰਪਲੈਕਸ ਨੂੰ ਮੁਕੰਮਲ ਤੌਰ ’ਤੇ ਖ਼ਾਲੀ ਕਰਵਾ ਲਿਆ ਗਿਆ ਹੈ।

ਪੁਲਿਸ ਨੇ ਫ਼ੌਰੀ ਤੌਰ ’ਤੇ ਕਾਰਵਾਈ ਕਰਦਿਆਂ ਨਾ ਕੇਵਲ ਅਦਾਲਤੀ ਕੰਪਲੈਕਸ ਸਗੋਂ ਬਾਹਰ ਵਕੀਲਾਂ ਦੇ ਚੈਂਬਰ ਵੀ ਖ਼ਾਲੀ ਕਰਵਾ ਕੇ ਸਭ ਪਾਸਿਉਂ ਨਾਕੇਬੰਦੀ ਕਰ ਦਿੱਤੀ ਹੈ।

ਇਹ ਵੀ ਪਤਾ ਲੱਗਾ ਹੈ ਕਿ ਇਸ ਤੋਂ ਪਹਿਲਾਂ ਇਕ ਪੱਤਰ ਵੀ ਮਿਲਿਆ ਹੈ ਜਿਸ ਵਿੱਚ ਇਹ ਲਿਖ਼ਿਆ ਗਿਆ ਹੈ ਕਿ ਬੰਬ ਕੋਰਟ ਕੰਪਲੈਕਸ ਅੰਦਰ ਇਕ ਗੱਡੀ ਵਿੱਚ ਰੱਖ਼ਿਆ ਗਿਆ ਹੈ ਅਤੇ ਕਿਹਾ ਗਿਆ ਹੈ ਕਿ ਬੰਬ ਧਮਾਕਾ ਦੁਪਹਿਰ ਇਕ ਵਜੇ ਹੋਵੇਗਾ। ਉਂਜ ਥੋੜ੍ਹੀ ਭੰਬਲਭੂਸੇ ਵਾਲੀ ਸਥਿਤੀ ਇਹ ਵੀ ਹੈ ਕਿ ਇਸ ਪੱਤਰ ਵਿੱਚ ਪੰਚਕੂਲਾ ਦੀ ਅਦਾਲਤ ਦਾ ਵੀ ਜ਼ਿਕਰ ਕੀਤਾ ਗਿਆ ਹੈ।

ਸੈਕਟਰ 43 ਦੇ ਬੱਸ ਅੱਡੇ ਦੇ ਲਗਪਗ ਸਾਹਮਣੇ ਸਥਿਤ ਇਸ ਕੋਰਟ ਕੰਪਲੈਕਸ ਦੀ ਤਲਾਸ਼ੀ ਲਈ ਡੌਗ ਸਕੁਐਡ ਅਤੇ ਹੋਰ ਵਿਸਫ਼ੋਟਕ ਮਾਹਿਰਾਂ ਨੂੰ ਬੁਲਾਇਆ ਗਿਆ ਹੈ ਅਤੇ ਇਹ ਤਲਾਸ਼ ਕੀਤੀ ਜਾ ਰਹੀ ਹੈ ਕਿ ਅਦਾਲਤੀ ਕੰਪਲੈਕਸ ਜਾਂ ਵਕੀਲਾਂ ਦੇ ਚੈਂਬਰਾਂ ਵਿੱਚ ਕਿਤੇ ਕੋਈ ਵਿਸਫ਼ੋਟਕ ਜਾਂ ਬੰਬ ਆਦਿ ਤਾਂ ਨਹੀਂ ਹੈ।

ਅਜੇ ਇਹ ਸਪਸ਼ਟ ਨਹੀਂ ਹੈ ਕਿ ਇਹ ਕਾਲ ਵਾਕਿਆ ਹੀ ਕਿਸੇ ਗੰਭੀਰ ਖ਼ਤਰੇ ਦਾ ਸੰਕੇਤ ਹੈਜਾਂ ਫ਼ਿਰ ਇਹ ਕੋਈ ਗੁਮਰਾਹਕੁੰਨ ਫ਼ੋਨ ਕਾਲ ਸੀ।

ਇਸ ਦੇ ਬਾਵਜੂਦ ਪੁਲਿਸ ਨੇ ਇਹਤਿਆਤ ਵਰਤਦਿਆਂ ਸਾਰਾ ਇਲਾਕਾ ਸੀਲ ਕੀਤਾ ਹੋਇਆ ਹੈ। ਇਹ ਵੀ ਪਤਾ ਲੱਗਾ ਹੈ ਕਿ ਕਾਲ ਕਰਨ ਵਾਲੇ ਨੇ ਉਂਜ ਇਹ ਵੀ ਨਹੀਂ ਦੱਸਿਆ ਕਿ ਸੈਕਟਰ 43 ਦੇ ਹੀ ਅਦਾਲਤੀ ਕੰਪਲੈਕਸ ਵਿੱਚ ਕਿਸੇ ਬੰਬ ਦੀ ਖ਼ਬਰ ਹੈ ਜਾਂ ਨਹੀਂ।

ਬਾਹਰ ਸੜਕ ਦੇ ਦੂਜੇ ਪਾਸੇ ਵਕੀਲਾਂ ਅਤੇ ਹੋਰ ਸਟਾਫ਼ ਅਤੇ ਤਾਰੀਖ਼ਾਂ ਭੁਗਤਣ ਆਏ ਲੋਕਾਂ ਦਾ ਤਾਂਤਾ ਲੱਗਾ ਹੋਇਆ ਹੈ। ਕਿਸੇ ਨੂੰ ਵੀ ਇਸ ਵੇਲੇ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।

ਸਮਝਿਆ ਜਾਂਦਾ ਹੈ ਕਿ ਜਦ ਤਕ ਪੁਲਿਸ ਦੇ ਮਾਹਿਰ ਅਤੇ ਡੌਗ ਸਕੁਐਡ ਵੱਲੋਂ ਜਾਂਚ ਦਾ ਕੰਮ ਮੁਕੰਮਲ ਕਰਕੇ ਇਹ ਸੁਨਿਚਸਚਿਤ ਨਹੀਂ ਕਰ ਲਿਆ ਜਾਂਦਾ ਕਿ ਅੰਦਰ ਕੁਝ ਹੈ ਸੀ ਜਾਂ ਨਹੀਂ, ਤਦ ਤਕ ਸਥਿਤੀ ਇੰਜ ਹੀ ਬਣੇ ਰਹਿਣ ਦੀ ਸੰਭਾਵਨਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...