Friday, May 24, 2024

ਵਾਹਿਗੁਰੂ

spot_img
spot_img

Canada ਵਿੱਚ Indian students ਦੇ ਸੰਘਰਸ਼ ਦੀ ਵੱਡੀ ਜਿੱਤ, ਕਾਲਜ ਪ੍ਰਬੰਧਕਾਂ ਨੇ ਵਿਦਿਆਰਥੀਆਂ ਦੀਆਂ ਮੰਗਾਂ ਮੰਨੀਆਂ

- Advertisement -

ਬਿਨਾਂ ਕਟੌਤੀ ਵਿਦਿਆਰਥੀਆਂ ਦੀ ਪੂਰੀ ਫੀਸ ਵਾਪਿਸ ਮੋੜੀ ਜਾਵੇਗੀ

ਯੈੱਸ ਪੰਜਾਬ
ਕੈਨੇਡਾ, 7 ਸਤੰਬਰ, 2023 (ਦਲਜੀਤ ਕੌਰ)
ਜਾਨ ਰੀਡ ਦੀ ਮਸ਼ਹੂਰ ਕਿਤਾਬ ਹੈ ‘ਦਸ ਦਿਨ ਜਿੰਨ੍ਹਾਂ ਦੁਨੀਆਂ ਹਿਲਾ ਦਿੱਤੀ’। ਭਾਵੇਂ ਇਸ ਕਿਤਾਬ ਵਿੱਚ ਹਿਲਾਈ ਦੁਨੀਆ ਨਾਲ ਤੁਲਨਾ ਤਾਂ ਨਹੀਂ ਕੀਤੀ ਜਾ ਸਕਦੀ ਪਰ ਬੇਗਾਨੀ ਧਰਤੀ ਤੇ ਪੰਜਾਬ ਦੇ ਜੰਮਿਆਂ ਨੇ 24 ਘੰਟਿਆਂ ਵਿੱਚ ਪੱਕਾ ਮੋਰਚਾ ਲਾ ਕੇ ਕਾਲਜ ਕੈਂਪਸ ਜ਼ਰੂਰ ਹਿਲਾਕੇ ਰੱਖ ਦਿੱਤਾ।

ਇੱਕ ਦਿਨ, ਇੱਕ ਰਾਤ ਵਿੱਚ ਵਿਦਿਆਰਥੀਆਂ ਨੇ ਸਖ਼ਤ ਜ਼ਾਬਤੇ, ਸਹੀ ਦਿਸ਼ਾ ਤੇ ਸਿਦਕ ਨਾਲ ‘ਮੌਂਟਰੀਅਲ ਯੂਥ ਸਟੂਡੈਂਟਸ ਆਰਗੇਨਾਈਜੇਸ਼ਨ’ ਦੀ ਅਗਵਾਈ ਵਿੱਚ ਲਗਾਇਆ ਪੱਕਾ ਮੋਰਚਾ ਜਿੱਤ ਲਿਆ ਹੈ। ਇਹ ਵਿਦਿਆਰਥੀ ਕੈਨੇਡਾ ਦੇ ਸ਼ਹਿਰ ਨੌਰਥ ਬੇਅ ਦੇ ਕੈਨਾਡੋਰ ਕਾਲਜ ਦੇ ਵਿਦਿਆਰਥੀ ਪੱਕੀ ਅਤੇ ਸਸਤੀ ਰਿਹਾਇਸ਼ ਦੀ ਮੰਗ ਨੂੰ ਲੈ ਕੇ ‘ਮੌਂਟਰੀਅਲ ਯੂਥ ਸਟੂਡੈਂਟਸ ਆਰਗੇਨਾਈਜੇਸ਼ਨ’ ਜੱਥੇਬੰਦੀ ਦੀ ਅਗਵਾਈ ਹੇਠ ਪੱਕੇ ਮੋਰਚੇ ਉੱਤੇ ਬੈਠੇ ਸਨ।

ਕੈਨਾਡੋਰ ਕਾਲਜ ਨੇ ਆਪਣੀ ਰਿਹਾਇਸ਼ੀ ਸਮੱਰਥਾ ਤੋਂ ਵੱਧ ਕੇ ਅੰਤਰ-ਰਾਸ਼ਟਰੀ ਵਿਦਿਆਰਥੀਆਂ ਨੂੰ ਦਾਖਲੇ ਦਿੱਤੇ ਹੋਏ ਸਨ। ਇੱਕ ਅੰਦਾਜ਼ੇ ਮੁਤਾਬਕ ਸਤੰਬਰ 2023 ਦੇ ਬੈਚ ਵਿੱਚ ਤਕਰੀਬਨ 3500 ਵਿਦਿਆਰਥੀਆਂ ਨੇ ਕੈਨਾਡੋਰ ਕਾਲਜ ਵਿੱਚ ਦਾਖਲਾ ਲਿਆ। ਨੌਰਥ ਬੇਅ ਕੈਨੇਡਾ ਦਾ ਇੱਕ ਘੱਟ ਵਸੋਂ ਵਾਲਾ ਸ਼ਹਿਰ ਹੈ ਜਿੱਥੇ ਆਮ ਤੌਰ ‘ਤੇ ਰਿਹਾਇਸ਼ੀ ਮਕਾਨਾਂ ਦੀ ਪਹਿਲਾਂ ਹੀ ਕਮੀ ਹੈ।

ਪਬਲਿਕ ਪ੍ਰਾਈਵੇਟ ਹਿੱਸੇਦਾਰੀ (ਪੀ ਪੀ ਪੀ) ਦੀ ਨੀਤੀ ‘ਤੇ ਚਲਦਿਆਂ ਕਾਲਜ ਨੂੰ ਸਰਕਾਰ ਵੱਲੋਂ ਪੂਰੀ ਤਰ੍ਹਾਂ ਰੈਗੂਲੇਟ ਨਹੀ ਕੀਤਾ ਗਿਆ ਸੀ ਜਿਸ ਕਰਕੇ ਵਿਦਿਆਰਥੀਆਂ ਨੂੰ ਕਾਲਜ ਦੇ ਰਹਿਮੋ-ਕਰਮ ‘ਤੇ ਹੀ ਛੱਡ ਦਿੱਤਾ ਗਿਆ। ਵਿਦਿਆਰਥੀਆਂ ਲਗਾਤਾਰ ਕਈ ਹਫ਼ਤਿਆਂ ਤੋਂ ਰਿਹਾਇਸ਼ ਦੀ ਮੰਗ ਕਰਦੇ ਆ ਰਹੇ ਸਨ ਪਰ ਕਾਲਜ ਨੇ ਸ਼ਾਜਿਸੀ ਚੁੱਪ ਧਾਰੀ ਹੋਈ ਸੀ, ਵਿਦਿਆਰਥੀਆਂ ਦੀਆਂ ਕਲਾਸਾਂ ਸ਼ੁਰੂ ਹੋ ਚੁੱਕੀਆਂ ਸਨ ਤੇ ਮਜਬੂਰਨ ਵਿਦਿਆਰਥੀਆਂ ਨੂੰ ਮੌਂਟਰੀਅਲ ਯੂਥ ਸਟੂਡੈਂਟਸ ਆਰਗੇਨਾਈਜੇਸ਼ਨ ਦੀ ਅਗਵਾਈ ਵਿੱਚ ਪੱਕਾ ਮੋਰਚਾ ਲਾਉਣਾ ਪਿਆ ਸੀ।

ਇਸ ਦੌਰਾਨ ਮਾਈਸੋ ਦੇ ਆਗੂ ਖੁਸ਼ਪਾਲ ਗਰੇਵਾਲ ਨੇ ਕਿਹਾ ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਕੈਨੇਡਾ ਦੀ ਆਰਥਿਕਤਾ ਵਿੱਚ ਵੱਡਾ ਯੋਗਦਾਨ ਹੈ ਪਰ ਮੁਨਾਫੇ ਦਾ ਸਾਧਨ ਬਣੀਆਂ ਸਿੱਖਿਆ ਨੀਤੀਆਂ ਤਹਿਤ ਸਭ ਤੋਂ ਵੱਧ ਮਾਰ ਵੀ ਅੰਤਰਰਾਸ਼ਟਰੀ ਵਿਦਿਆਰਥੀ ਉੱਪਰ ਪੈ ਰਹੀ ਹੈ। ਚੱਲਦੇ ਸੰਘਰਸ਼ ਦੌਰਾਨ ਕਾਲਜ ਪ੍ਰਬੰਧਕਾਂ ਵੱਲੋਂ ਮਾਈਸੋ ਦੇ ਆਗੂਆਂ ਨੂੰ ਧਮਕੀਆਂ ਦਿੱਤੀਆਂ ਗਈਆਂ ਅਤੇ ਵਿਦਿਆਰਥੀ ਸੰਘਰਸ਼ ਨੂੰ ਖਿੰਡਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਗਈ, ਪਰ ਵਿਦਿਆਰਥੀਆਂ ਨੇ ਸਹੀ ਦਿਸ਼ਾ ਵਿੱਚ ਸੰਘਰਸ਼ ਕਰਦਿਆਂ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਨੂੰ ਨਾਕਾਮਯਾਬ ਕੀਤਾ।

ਉਨ੍ਹਾਂ ਕਿਹਾ ਕਿ ਪੱਕੇ ਮੋਰਚੇ ਦੇ ਚੌਵੀ ਘੰਟੇ ਬੀਤ ਜੀਣ ਬਾਅਦ ਆਖਿਰ ਕਾਲਜ ਪ੍ਰਬੰਧਕਾਂ ਨੂੰ ਵਿਦਿਆਰਥੀਆਂ ਦੀਆਂ ਮੰਗਾਂ ਮੰਨਣ ਲਈ ਮਜਬੂਰ ਹੋਣਾ ਪਿਆ। ਕਾਲਜ ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ ਭਰੋਸਾ ਦਿਵਾਇਆ ਕਿ ਵਿਦਿਆਰਥੀਆਂ ਲਈ ਸਸਤੇ ਰੇਟਾਂ ‘ਤੇ ਰਿਹਾਇਸ਼ ਦਾ ਪ੍ਰਬੰਧ ਕੀਤਾ ਜਾਵੇਗਾ, ਬਿਨਾ ਕਟੌਤੀ ਦੀ ਪੂਰੀ ਫ਼ੀਸ ਵਾਪਿਸ ਮੋੜੀ ਜਾਵੇਗੀ ਅਤੇ ਆਈ ਆਰ ਸੀ ਸੀ ਦੇ ਨਿਯਮਾਂ ਅਨੁਸਾਰ ਵਿਦਿਆਰਥੀਆਂ ਦੀਆਂ ਕਲਾਸਾਂ ਆੱਨਲਾਈਨ ਕਰ ਦਿੱਤੀਆਂ ਜਾਣਗੀਆਂ।

ਇਸ ਦੌਰਾਨ ਮਾਈਸੋ ਦੇ ਆਗੂ ਖੁਸ਼ਪਾਲ ਗਰੇਵਾਲ, ਹਰਿੰਦਰ ਮਹਿਰੋਕ, ਮਨਦੀਪ, ਵਰੁਣ ਖੰਨਾ ਅਤੇ ਮਨਪ੍ਰੀਤ ਕੌਰ ਨੇ ਕਿਹਾ ਜੇ ਤਿੰਨ ਦਿਨਾਂ ਵਿੱਚ ਵਿਦਿਆਰਥੀ ਮੰਗਾਂ ਨੂੰ ਲਾਗੂ ਨਹੀ ਕੀਤਾ ਗਿਆ ਤਾਂ ਮੁੜ ਕਾਲਜ ਅੱਗੇ ਪੱਕਾ ਮੋਰਚਾ ਲਗਾਇਆ ਜਾਵੇਗਾ। ਆਗੂਆਂ ਨੇ ਕਿਹਾ ਕਿ ਇਸਦੇ ਨਾਲ ਹੀ ਆਗੂਆਂ ਨੇ ਵਿਦਿਆਰਥੀ ਨੂੰ ਸਮੇਂ ਦੀ ਮੰਗ ਅਨੁਸਾਰ ਜਥੇਬੰਦ ਹੋਣਾ ਚਾਹੀਦਾ ਹੈ। ਇਸ ਸਮੇਂ ਇਨਕਲਾਬੀ ਕੇਂਦਰ ਪੰਜਾਬ ਦੇ ਆਗੂ ਗੁਰਜੰਟ ਸਿੰਘ ਨੇ ਆਵਦੇ ਵਿਚਾਰ ਸਾਂਝੇ ਕੀਤੇ ਅਤੇ ਖਾਲਸਾ ਏਡ ਦੇ ਪ੍ਰਬੰਧਕਾਂ ਨੇ ਲੰਗਰ ਦੀ ਸੇਵਾ ਨਿਭਾਈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ ਦੇ ਇਤਿਹਾਸ ਨਾਲ ਸਬੰਧਤ ਰਣਧੀਰ ਸਿੰਘ ਸੰਭਲ ਦੀ ਪੁਸਤਕ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ (ਨਵਾਂ ਸ਼ਹਿਰ) ਦੇ ਇਤਿਹਾਸ ਨਾਲ ਸਬੰਧਤ ਪੁਸਤਕ...

ਕੌਮੀ ਪੱਧਰ ’ਤੇ ਮਨਾਈ ਜਾਵੇਗੀ ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2024 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,103FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...