Thursday, April 25, 2024

ਵਾਹਿਗੁਰੂ

spot_img
spot_img

Capt Amarinder ਆਪਣੇ ਰੁਝੇਵੇਂ ਰੱਦ ਕਰਕੇ ਯਕੀਨੀ ਬਣਾਉਣ ਕਿ ਕਿਸਾਨਾਂ ਨਾਲ ਵਹਿਸ਼ੀਆਨਾ ਵਿਉਹਾਰ ਨਾ ਹੋਵੇ: Dr Cheema

- Advertisement -

ਯੈੱਸ ਪੰਜਾਬ
ਚੰਡੀਗੜ, 25 ਨਵੰਬਰ, 2020 –
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਗੱਲ ਹੈ ਕਿ ਇਕ ਪਾਸੇ ਪੰਜਾਬ ਦੇ ਕਿਸਾਨ ਤੇ ਉਹਨਾਂ ਦੇ ਪਰਿਵਾਰਾਂ ਨੂੰ ਦਿੱਲੀ ਜਾਣ ਸਮੇਂ ਕੜਾਕੇ ਦੀ ਠੰਢ ਦੌਰਾਨ ਜਲ ਤੋਪਾਂ ਨਾਲ ਮਾਰਿਆ ਗਿਆ ਤੇ ਦੂਜੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਸਾਬਕਾ ਮੰਤਰੀ ਨਵਜੋਤ ਸਿੱਧ ਸਿੱਧੂ ਲਈ ਸ਼ਾਹੀ ਦਾਅਵਤਾਂ ਦੇ ਰਹੇ ਸਨ।

ਮੁੱਖ ਮੰਤਰੀ ਦੇ ਇਸ ਅਸੰਵੇਦਨਸ਼ੀਲ ਰਵੱਈਆ ਦੀ ਤੁਲਨਾ ਬਾਦਸ਼ਾਹ ਨੀਰੋ, ਜੋ ਰੋਮ ਦੇ ਸੜਨ ਵੇਲੇ ਬੰਸਰੀ ਵਜਾ ਰਿਹਾ ਸੀ, ਨਾਲ ਕਰਦਿਆਂ ਸਾਬਕਾ ਮੰਤਰੀ ਤੇ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਆਪਣੇ ਸਾਰੇ ਰੁਝੇਵੇਂ ਰੱਦ ਕਰ ਕੇ ਕਿਸਾਨਾਂ ਨਾਲ ਕਿਸੇ ਤਰੀਕੇ ਦਾ ਵੀ ਹਰਿਆਣਾ ਪੁਲਿਸ ਦੇ ਹੱਥੋਂ ਵਹਿਸ਼ੀਆਨਾ ਵਿਵਹਾਰ ਨਾ ਹੋਣਾ ਯਕੀਨੀ ਬਣਾਉਣ ਦੀ ਥਾਂ ਮੁੱਖ ਮੰਤਰੀ ਨੇ ਆਪਣੇ ਸਾਬਕਾ ਮੰਤਰੀ ਨੇ ਸ਼ਾਹੀ ਦਾਅਵਤ ਦੇਣ ਨੂੰ ਪਹਿਲ ਦਿੱਤੀ।

ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਪੰਜਾਬ ਦੇ ਲੋਕਾਂ ਦੀ ਪੀੜਾ ਪ੍ਰਤੀ ਸੰਵੇਦਨਸ਼ੀਲ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਤੁਹਾਡੇ ਜਾਣਦੇ ਸੀ ਕਿ ਕੰਲ ਤੋਂ ਹੀ ਹਜ਼ਾਰਾਂ ਕਿਸਾਨਾਂ ਨੂੰ ਦਿੰਲੀ ਜਾਂਦਿਆਂ ਰਾਹ ਵਿਚ ਹਰਿਆਣਾ ਦੀ ਸਰਹੱਦ ‘ਤੇ ਰੋਕਿਆ ਗਿਆ ਤੇ ਇਹਨਾਂ ਕਿਸਾਨਾਂ ਨੇ ਖਰਾਬ ਮੌਸਮ ਵਿਚ ਰਾਤ ਕੜਾਕੇ ਦੀ ਠੰਢ ਵਿਚ ਗੁਜ਼ਾਰੀ।

ਉਹਨਾਂ ਕਿਹਾ ਕਿ ਅੱਜ ਜਦੋਂ ਇਹ ਕਿਸਾਨ ਦਿੱਲੀ ਜਾਣ ਲੱਗੇ ਤਾਂ ਇਹਨਾਂ ‘ਤੇ ਜਲ ਤੋਪਾਂ ਨਾਲ ਹਮਲਾ ਕੀਤਾ ਗਿਆ। ਉਹਨਾਂ ਕਿਹਾ ਕਿ ਇਹ ਮੁੱਖ ਮੰਤਰੀ ਹੁੰਦਿਆਂ ਤੁਹਾਡਾ ਫਰਜ਼ ਬਣਦਾ ਸੀ ਕਿ ਤੁਸੀਂ ਇਹ ਯਕੀਨੀ ਬਣਾਉਣੇ ਕਿ ਪੰਜਾਬ ਦੇ ਕਿਸਾਨਾਂ ਨਾਲ ਜ਼ੁਲਮ ਨਾ ਹੁੰਦੇ। ਉਹਨਾਂ ਕਿਹਾ ਕਿ ਇਹ ਤੁਹਾਡਾ ਫਰਜ਼ ਬਣਦਾ ਸੀ ਕਿ ਤੁਸੀਂ ਇਹ ਮਾਮਲਾ ਤੁਰੰਤ ਕੇਂਦਰ ਸਰਕਾਰ ਕੋਲ ਚੁੱਕਦੇ ਪਰ ਤੁਸੀਂ ਆਪਣੀ ਸ਼ਾਹੀ ਦਾਅਵਤ ਵਿਚ ਰੁੱਝੇ ਰਹਿਣ ਨੂੰ ਪਹਿਲ ਦਿੱਤੀ।

ਮੁੱਖ ਮੰਤਰੀ ਨੂੰ ਅੱਖਾਂ ਖੋਲ ਕੇ ਵਾਪਰ ਰਹੇ ਦੁਖਾਂਤ ਨੂੰ ਵੇਖਣ ਲਈ ਆਖਦਿਆਂ ਡਾ. ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਵੱਲੋਂ ਉਠਾਏ ਮਸਲੇ ਕੇਂਦਰ ਕੋਲ ਤੁਰੰਤ ਚੁੱਕਣੇ ਚਾਹੀਦੇ ਹਨ।

ਉਹਨਾਂ ਕਿਹਾ ਕਿ ਉਹ ਕਿਸਾਨਾਂ ਦੀਆਂ ਜਿਣਸਾਂ ਦੀ ਕੇਂਦਰ ਸਰਕਾਰ ਵੱਲੋਂ ਐਮ ਐਸ ਪੀ ਅਨੁਸਾਰ ਯਕੀਨੀ ਸਰਕਾਰੀ ਖਰੀਦ ਦੀ ਗਾਰੰਟੀ ਦਿੱਤੀ ਜਾਣੀ ਯਕੀਨੀ ਬਣਾਉਣ ਦਾ ਮਾਮਲਾ ਚੁੱਕਣ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਕਿਸਾਨਾਂ ਦੀਆਂ ਹੋਰ ਸਾਰੀਆਂ ਸ਼ਿਕਾਇਤਾਂ ਵੀ ਕੇਂਦਰ ਕੋਲ ਚੁੱਕ ਕੇ ਮੌਜੂਦਾ ਸੰਕਟ ਨੂੰ ਹੱਲ ਕਰਨ ਲਈ ਕੰਮ ਕਰਨਾ ਚਾਹੀਦਾ ਹੈ ਨਾ ਕਿ ਖੁਦ ਪਾਰਟੀ ਕਰਨ ਵਿਚ ਮੌਜ ਮਸਤੀ ਨੂੰ ਤਰਜੀਹ ਦੇਣੀ ਚਾਹੀਦੀ ਹੈ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...