Thursday, April 25, 2024

ਵਾਹਿਗੁਰੂ

spot_img
spot_img

Capt Amarinder ਨੇ ਗੱਲਬਾਤ ਛੇਤੀ ਤੋਰਨ ਲਈ ਰਾਹ ਪੱਧਰਾ ਕਰਨ ਵਾਸਤੇ ਕਿਸਾਨਾਂ ਨੂੰ Amit Shah ਦੀ ਅਪੀਲ ਮੰਨਣ ਲਈ ਆਖਿਆ

- Advertisement -

ਯੈੱਸ ਪੰਜਾਬ
ਚੰਡੀਗੜ, 28 ਨਵੰਬਰ, 2020 –
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਰੋਸ ਪ੍ਰਦਰਸ਼ਨ ਲਈ ਮਿੱਥੀ ਗਈ ਜਗ੍ਹਾ ਉਤੇ ਜਾਣ ਲਈ ਕੀਤੀ ਗਈ ਅਪੀਲ ਨੂੰ ਪ੍ਰਵਾਨ ਕਰਨ ਲਈ ਆਖਿਆ ਹੈ ਜਿਸ ਨਾਲ ਉਹਨਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਗੱਲਬਾਤ ਛੇਤੀ ਤੋਰਨ ਦਾ ਰਾਹ ਪੱਧਰਾ ਹੋਵੇਗਾ।

ਅਮਿਤ ਸ਼ਾਹ ਵੱਲੋਂ ਕਿਸਾਨਾਂ ਨਾਲ ਜਲਦ ਵਿਚਾਰ-ਵਟਾਂਦਰਾ ਕਰਨ ਦੀ ਕੀਤੀ ਪੇਸ਼ਕਸ਼ ਉਤੇ ਪ੍ਰਤੀਕਿਰਿਆ ਜਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਕਿਸਾਨ ਭਾਈਚਾਰੇ ਅਤੇ ਮੁਲਕ ਦੇ ਵਡੇਰੇ ਹਿੱਤ ਵਿੱਚ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਸ਼ਾਹ ਨੇ 3 ਦਸੰਬਰ ਤੋਂ ਪਹਿਲਾਂ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਪੇਸ਼ਕਸ਼ ਕੀਤੀ ਹੈ ਅਤੇ ਉਹਨਾਂ ਦਾ ਬਿਆਨ ਇਹ ਦਰਸਾਉਂਦਾ ਹੈ ਕਿ ਕੇਂਦਰ ਕਿਸਾਨਾਂ ਦਾ ਪੱਖ ਸੁਣਨ ਲਈ ਤਿਆਰ ਹੈ ਜੋ ਸਵਾਗਤਯੋਗ ਕਦਮ ਹੈ। ਉਹਨਾਂ ਨੇ ਖੇਤੀ ਕਾਨੂੰਨ ਦੇ ਮੁੱਦੇ ਉਤੇ ਪੈਦਾ ਹੋਈ ਖੜ੍ਹੋਤ ਤੋੜਨ ਲਈ ਗੱਲਬਾਤ ਨੂੰ ਹੀ ਇਕਮਾਤਰ ਹੱਲ ਦੱਸਿਆ।

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਕੇਂਦਰੀ ਗ੍ਰਹਿ ਮੰਤਰੀ ਇਹ ਸਪੱਸ਼ਟ ਕਰ ਚੁੱਕੇ ਹਨ ਕਿ ਭਾਰਤ ਸਰਕਾਰ ਕਿਸਾਨਾਂ ਨਾਲ ਹਰੇਕ ਸਮੱਸਿਆ ਅਤੇ ਮੰਗ ਉਤੇ ਗੱਲਬਾਤ ਕਰਨ ਲਈ ਤਿਆਰ ਹੈ ਅਤੇ ਕਿਸਾਨਾਂ ਵੱਲੋਂ ਦਿੱਲੀ ਵਿੱਚ ਆਪਣੇ ਰੋਸ ਪ੍ਰਦਰਸ਼ਨ ਲਈ ਨਿਰਧਾਰਤ ਜਗ੍ਹਾ ਉਤੇ ਸ਼ਿਫਟ ਹੋ ਜਾਣ ਤੋਂ ਅਗਲੇ ਦਿਨ ਹੀ ਗੱਲਬਾਤ ਕੀਤੀ ਜਾਵੇਗੀ ਤਾਂ ਇਸ ਸਬੰਧ ਵਿੱਚ ਕਿਸਾਨਾਂ ਲੀਡਰਾਂ ਨੂੰ ਵੀ ਅੱਗੇ ਵਧਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਦੋਵੇਂ ਧਿਰਾਂ ਵੱਲੋਂ ਆਹਮੋ-ਸਾਹਮਣੇ ਬੈਠ ਕੇ ਹੀ ਸਮੱਸਿਆ ਦਾ ਹੱਲ ਕੱਢਿਆ ਜਾ ਸਕਦਾ ਹੈ।

ਇਸ ਗੱਲ ਵੱਲ ਇਸ਼ਾਰਾ ਕਰਦਿਆਂ ਕਿ ਉਨ੍ਹਾਂ ਦੇ ਵਿਰੋਧ ਪ੍ਰਦਰਸ਼ਨ ਦਾ ਉਦੇਸ਼ ਰਾਜਮਾਰਗਾਂ ਨੂੰ ਬੰਦ ਕਰਨਾ ਅਤੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਦਾ ਨਹੀਂ ਸੀ ਬਲਕਿ ਉਨ੍ਹਾਂ ਦੀ ਗੱਲ ਸੁਣਨ ਲਈ ਕੇਂਦਰ ਸਰਕਾਰ ‘ਤੇ ਦਬਾਅ ਬਣਾਉਣਾ ਸੀ, ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਬਿਨਾਂ ਕਿਸੇ ਦੇਰੀ ਦੇ ਕੇਂਦਰ ਸਰਕਾਰ ਨੂੰ ਗੱਲਬਾਤ ਦੇ ਮੇਜ਼ `ਤੇ ਲਿਆ ਕੇ ਅੱਧੀ ਲੜਾਈ ਪਹਿਲਾਂ ਹੀ ਜਿੱਤ ਚੁੱਕੇ ਹਨ।

ਇਨ੍ਹਾਂ ਹਾਲਤਾਂ ਵਿੱਚ, ਕਿਸਾਨਾਂ ਨੂੰ ਕੇਂਦਰੀ ਗ੍ਰਹਿ ਮੰਤਰੀ ਦੇ ਸੱਦੇ ਨੂੰ ਸਵੀਕਾਰ ਕੇ ਕੇਂਦਰੀ ਕਾਨੂੰਨਾਂ ਦੁਆਰਾ ਪੈਦਾ ਹੋਏ ਸੰਕਟ ਨੂੰ ਸੁਲਝਾਉਣ ਲਈ ਮੌਕੇ ਦਾ ਵੱਧ ਤੋਂ ਵੱਧ ਫਾਇਦਾ ਉਠਾਉਣਾ ਚਾਹੀਦਾ ਹੈ।

ਕੈਪਟਨ ਅਮਰਿੰਦਰ ਨੇ ਦੁਹਰਾਇਆ ਕਿ ਉਹ ਅਤੇ ਉਨ੍ਹਾਂ ਦੀ ਸਰਕਾਰ ਕੇਂਦਰ ਅਤੇ ਕਿਸਾਨਾਂ ਦਰਮਿਆਨ ਗੱਲਬਾਤ ਦੇ ਮਾਮਲੇ ਵਿੱਚ ਪੂਰਾ ਸਮਰਥਨ ਦੇਣ ਲਈ ਤਿਆਰ ਹਨ ਅਤੇ ਸਾਰਿਆਂ ਦੇ ਸਮੂਹਿਕ ਹਿੱਤ ਵਿਚ ਵਿਚੋਲਗੀ ਕਰਨ ਲਈ ਰਾਜੀ ਹਨ। ਉਨ੍ਹਾਂ ਕਿਹਾ ਕਿ ਸਮੱਸਿਆ ਦਾ ਜਲਦੀ ਹੱਲ ਕੱਢਣਾ ਪੰਜਾਬ ਅਤੇ ਹਰ ਪੰਜਾਬੀ ਦੇ ਹਿੱਤ ਵਿੱਚ ਹੈ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...