Friday, April 19, 2024

ਵਾਹਿਗੁਰੂ

spot_img
spot_img

ਕੈਪਟਨ ਦੀ ਪੰਜਾਬ ਲੋਕ ਕਾਂਗਰਸ ਦਾ ਹੋਵੇਗਾ ਭਾਜਪਾ ਵਿੱਚ ਰਲੇਵਾਂ?

- Advertisement -

ਯੈੱਸ ਪੰਜਾਬ
ਚੰਡੀਗੜ੍ਹ, 1 ਜੁਲਾਈ, 2022:
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਗਠਿਤ ਕੀਤੀ ਗਈ ਪਾਰਟੀ ‘ਪੰਜਾਬ ਲੋਕ ਕਾਂਗਰਸ’ ਦਾ ਆਉਂਦੇ ਸਮੇਂ ਵਿੱਚ ਭਾਜਪਾ ਵਿੱਚ ਰਲੇਵਾਂ ਕਰਨ ਦਾ ਪ੍ਰੋਗਰਾਮ ਹੈ।

ਭਾਵੇਂ ਇਸ ਗੱਲ ਦੀ ਪੁਸ਼ਟੀ ਅਜੇ ਪੰਜਾਬ ਲੋਕ ਕਾਂਗਰਸ ਵੱਲੋਂ ਅਧਿਕਾਰਤ ਤੌਰ ’ਤੇ ਨਹੀਂ ਕੀਤੀ ਗਈ ਪਰ ਸੂਤਰਾਂ ਨੇ ਇਹ ਦਾਅਵਾ ਕੀਤਾ ਹੈ ਕਿ ਇ ਲਈ ਜ਼ਮੀਨ ਪਹਿਲਾਂ ਹੀ ਤਿਆਰ ਕੀਤੀ ਜਾ ਚੁੱਕੀ ਹੈ ਅਤੇ ਰਲੇਵਾਂ ਹੁਣ ਮਹਿਜ਼ ਇਕ ਰਸਮੀ ਕਾਰਵਾਈ ਹੈ ਜਿਹੜੀ ਕੈਪਟਨ ਅਮਰਿੰਦਰ ਸਿੰਘ ਦੀ ਲੰਦਨ ਤੋਂ ਵਾਪਸੀ ’ਤੇ ਹੋ ਸਕਦੀ ਹੈ।

ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਇਸ ਵੇਲੇ ਲੰਦਨ ਵਿੱਚ ਹਨ ਜਿੱਥੇ ਉਨ੍ਹਾਂ ਦੀ ਰੀੜ੍ਹ ਦੀ ਹੱਡੀ ਦਾ ਅਪ੍ਰੇਸ਼ਨ ਹੋਇਆ ਹੈ। ਉਹਨਾਂ ਦੀ ਵਾਪਸੀ ਨੂੰ ਵੀ ਅਜੇ ਕੁਝ ਸਮਾਂ ਲੱਗ ਸਕਦਾ ਹੈ।

ਇਸ ਰਲੇਵੇਂ ਦੀਆਂ ਸੰਭਾਵਨਾਵਾਂ ਬਹੁਤ ਜ਼ਿਆਦਾ ਹਨ ਕਿਉਂਕਿ ਪੰਜਾਬ ਲੋਕ ਕਾਂਗਰਸ ਆਪਣੇ ਤੌਰ ’ਤੇ ਉਹ ਜਲਵਾ ਨਹੀਂ ਵਿਖ਼ਾ ਸਕੀ ਜਿਸ ਦੀ ਆਸ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਕਰ ਰਹੇ ਸਨ। ਕੈਪਟਨ ਦੀ ਅਗਵਾਈ ਵਿੱਚ ਲੜੇ ਸਾਰੇ ਉਮੀਦਵਾਰਾਂ ਦੀਆਂ ਜ਼ਮਾਨਤਾਂ ਹੀ ਜ਼ਬਤ ਨਹੀਂ ਹੋਈਆਂ ਸਗੋਂ ਕੈਪਟਨ ਅਮਰਿੰਦਰ ਸਿੰਘ ਖ਼ੁਦ ਆਪਣੀ ਸੀਟ ਹਾਰ ਗਏ ਸਨ।

ਯਾਦ ਰਹੇ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਵਜੋਂ ਲਾਂਭੇ ਕੀਤੇ ਜਾਣ ਮਗਰੋਂ ਜਿੱਥੇ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਾਰਟੀ ਬਣਾ ਲਈ ਸੀ ਉੱਥੇ ਉਨ੍ਹਾਂ ਦੇ ਕੁਝ ਖ਼ਾਸ ਸਾਥੀ ਉਨ੍ਹਾਂ ਦੀ ਪਾਰਟੀ ਵਿੱਚ ਨਾ ਜਾ ਕੇ ਚੋਣਾਂ ਤੋਂ ਪਹਿਲਾਂ ਹੀ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।

ਇਨ੍ਹਾਂ ਵਿੱਚ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਸਾਬਕਾ ਵਿਧਾਇਕ ਸ: ਫ਼ਤਹਿਜੰਗ ਸਿੰਘ ਬਾਜਵਾ ਵੀ ਸ਼ਾਮਲ ਸਨ।

ਪੰਜਾਬ ਲੋਕ ਕਾਂਗਰਸ ਦੀ ਵਿਧਾਨ ਸਭਾ ਚੋਣਾਂ ਵਿੱਚ ਕਾਰਗੁਜ਼ਾਰੀ ਤੋਂ ਬਾਅਦ ਕਮਜ਼ੋਰ ਪੈ ਜਾਣ ਕਰਕੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸ੍ਰੀ ਸੁਨੀਲ ਜਾਖ਼ੜ, ਸਾਬਕਾ ਮੰਤਰੀ ਡਾ: ਰਾਜ ਕੁਮਾਰ ਵੇਰਕਾ, ਸਾਬਕਾ ਮੰਤਰੀ ਸ: ਬਲਬੀਰ ਸਿੰਘ ਸਿੇੱਧੂ, ਸਾਬਕਾ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ, ਸਾਬਕਾ ਮੰਤਰੀ ਸ: ਗੁਰਪ੍ਰੀਤ ਸਿੰਘ ਕਾਂਗੜ ਅਤੇ ਸਾਬਕਾ ਵਿਧਾਇਕ ਸ: ਕੇਵਲ ਸਿੰਘ ਢਿੱਲੋਂ ਸਣੇ ਕਈ ਨੇਤਾ ਕਾਂਗਰਸ ਨੂੰ ਛੱਡ ਕੇ ਭਾਜਪਾ ਵਿੱਚ ਸਾਮਲ ਹੋ ਚੁੱਕੇ ਹਨ।

ਇੱਥੇ ਹੀ ਬਸ ਨਹੀਂ ਕੈਪਟਨ ਦੇ ਖ਼ਾਸ ਉਲ ਖ਼ਾਸ ਉਕਤ ਸਾਰੇ ਆਗੂਆਂ ਬਾਰੇ ਇਹ ਖ਼ਬਰ ਰਹੀ ਕਿ ਚੋਣਾਂ ਤੋਂ ਪਹਿਲਾਂ ਅਤੇ ਬਾਅਦ ਵਿੱਚ ਭਾਜਪਾ ਵਿੱਚ ਜਾਣ ਵਾਲੇ ਸਾਰੇ ਆਗੂ ਕੈਪਟਨ ਅਮਰਿੰਦਰ ਸਿੰਘ ਦੀ ਸਹਿਮਤੀ ਨਾਲ ਹੀ ਭਾਜਪਾ ਵੱਲ ਗਏ ਸਨ।

ਚੰਡੀਗੜ੍ਹ ਵਿੱਚ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਵੱਲੋਂ ਸ਼ਾਮਲ ਕਰਾਏ ਜਾਣ ਦੇ ਦੋ ਚੰਦ ਦਿਨ ਬਾਅਦ ਹੀ ਸ: ਕੇਵਲ ਸਿੰਘ ਢਿੰਲੋਂ ਨੂੰ ਸੰਗਰੂਰ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਐਲਾਨ ਦਿੱਤਾ ਗਿਆ ਸੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...