Saturday, May 18, 2024

ਵਾਹਿਗੁਰੂ

spot_img
spot_img

Capt Amarinder ਨਿੱਜੀ ਦਖਲਅੰਦਾਜ਼ੀ ਕਰਕੇ 85ਵੀਂ ਸੰਵਿਧਾਨਿਕ ਸੋਧ ਨੂੰ ਲਾਗੂ ਕਰਵਾਉਣ: Paramjit Kainth

- Advertisement -

ਯੈੱਸ ਪੰਜਾਬ
ਚੰਡੀਗੜ੍ਹ, 4 ਮਾਰਚ, 2021 –
ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਸਰਕਾਰ ਦਾ ਵਤੀਰਾ ਅਨੁਸੂਚਿਤ ਜਾਤੀਆਂ ਦੇ ਮਸਲਿਆਂ ਪ੍ਰਤੀ ਅਣਗੌਲਿਆ ਕਰਨ ਅਤੇ ਦਲਿਤ ਵਿਰੋਧੀ ਤਾਕਤਾਂ ਦੇ ਹੱਥਾਂ ਵਿੱਚ ਖੇਡਣ ਦਾ ਦੋਸ਼ ਲਗਾਇਆ ਗਿਆ ਹੈ।

ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਦੇ ਮੁਲਾਜ਼ਮਾਂ ਨੂੰ ਨੌਕਰੀਆਂ ਵਿਚ ਤਰੱਕੀ ਦਿਵਾਉਣ ਲਈ 85ਵੀਂ ਸੰਵਿਧਾਨਿਕ ਸੋਧ ਨੂੰ ਲਾਗੂ ਕਰਨ ਵਿਚ ਸਰਕਾਰਾਂ ਦਾ ਬੇਇਨਸਾਫ਼ੀ ਵਾਲਾ ਵਤੀਰਾ ਨਿੰਦਣਯੋਗ ਹੈ।

ਕੈਪਟਨ ਸਰਕਾਰ ਨੇ 2006 ‘ਚ ਲਾਗੂ ਕਰਨ ਦਾ ਵਾਅਦਾ ਅੱਜ ਤੱਕ ਅਨੁਸੂਚਿਤ ਜਾਤੀ ਸਮਾਜ ਨੂੰ ਵਫਾ ਨਹੀਂ ਕੀਤਾ। ਪੰਜਾਬ ਸਰਕਾਰ ਦਾ ਪ੍ਰਸੋਨਲ ਵਿਭਾਗ ਅੱਜ ਤੱਕ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਮੁਲਾਜ਼ਮਾਂ ਦੇ ਮਸਲਿਆਂ ਨੂੰ ਇਕ ਸ਼ਾਜਿਸ਼ ਤਹਿਤ ਤਾਰਪੀਡੋ ਕਰਨ ਦਾ ਰੋਲ ਨਿਭਾ ਰਿਹਾ ਹੈ।ਅਨੁਸੂਚਿਤ ਜਾਤੀਆਂ ਦੇ ਖਿਲਾਫ਼ ਫੈਸਲਾ ਕਰਨ ਵਾਲਿਆਂ ਨੂੰ ਮੁੱਖ ਮੰਤਰੀ ਦਾ ਦਫਤਰ ਹਮਾਇਤ ਕਰਦਾ ਹੈ।

ਸ੍ਰ ਕੈਂਥ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੇ ਮਸਲਿਆਂ ਪ੍ਰਤੀ ਵਿਧਾਨ ਸਭਾ ਦੇ ਵਿਚ ਭਰੋਸਾ ਦਿਵਾਉਣ ਦੇ ਬਾਵਜੂਦ ਵੀ ਅਫਸਰਸ਼ਾਹੀ ਅਣਗੌਲਿਆ ਵਿਚ ਬਜਿੱਦ ਹੈ। ਸ੍ਰੀ ਅਟਲ ਬਿਹਾਰੀ ਵਾਜਪਾਈ ਦੀ ਅਗਵਾਈ ਕੇਦਰ ਸਰਕਾਰ ਨੇ 2001 ਵਿਚ, ਸੰਸਦ ਨੇ ਕੈਚ-ਅਪ ਨਿਯਮ ਨੂੰ ਨਕਾਰ ਦਿੱਤਾ ਜੋ ਅਦਾਲਤ ਨੇ ਵੀਰਪਾਲ ਸਿੰਘ (1995) ਅਤੇ ਅਜੀਤ ਸਿੰਘ (1996) ਵਿਚ ਪੇਸ਼ ਕੀਤਾ ਸੀ।

85 ਵੇਂ ਸੋਧ ਵਿਚ, ਸੰਸਦ ਨੇ ਆਰਟੀਕਲ 16 (4 ਏ) ਵਿਚ ਸੋਧ ਕੀਤੀ ਅਤੇ ਅਨੁਸੂਚਿਤ ਜਾਤੀ / ਅਨੁਸੂਚਿਤ ਜਾਤੀਆਂ ਦੇ ਉਮੀਦਵਾਰਾਂ ਨੂੰ ਪਰਿਵਰਤਨਸ਼ੀਲ ਸੀਨੀਅਰਤਾ ਦਾ ਸਿਧਾਂਤ ਪੇਸ਼ ਕੀਤਾ ਅਤੇ ਲਾਗੂ ਕੀਤਾ।

ਸ੍ਰ ਕੈਂਥ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ 20ਸਾਲਾਂ ਤੋਂ ਅਨੁਸੂਚਿਤ ਜਾਤੀਆਂ ਦੇ ਮੁਲਾਜ਼ਮਾਂ ਨਾਲ ਤਰੱਕੀਆਂ ਨਾਲ ਸਬੰਧਤ 85ਵੀਂ ਸੰਵਿਧਾਨਿਕ ਸੋਧ ਨੂੰ ਲਾਗੂ ਨਾ ਕਰਨਾ ਸੰਵਿਧਾਨ ਅਤੇ ਪਾਰਲੀਮੈਂਟ ਦਾ ਆਪਮਾਨ ਕੀਤਾ ਜਾ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕਰਦਿਆਂ ਹੋਇਆਂ ਕੈਂਥ ਨੇ ਕਿਹਾ ਕਿ ਨਿੱਜੀ ਦਖਲਅੰਦਾਜ਼ੀ ਕਰਕੇ ਦਲਿਤ ਵਰਗ ਦੇ ਮੁਲਾਜ਼ਮਾਂ ਨੂੰ ਨਿਆਂ ਦਿਵਾਉਣ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...