spot_img
Sunday, June 16, 2024

ਵਾਹਿਗੁਰੂ

spot_img
spot_img

ਮੋਹਾਲੀ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 10 ਕਰੋੜ ਰੁਪਏ ਦੀ ਬਰਾਮਦਗੀ; ਨਕਦੀ, ਨਸ਼ੀਲੀਆਂ ਦਵਾਈਆਂ ਸ਼ਾਮਲ: ਡੀ.ਸੀ. ਆਸ਼ਿਕਾ ਜੈਨ

- Advertisement -

ਯੈੱਸ ਪੰਜਾਬ
ਐਸ.ਏ.ਐਸ.ਨਗਰ, 22 ਮਈ, 2024

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਸ਼੍ਰੀਮਤੀ ਆਸ਼ਿਕਾ ਜੈਨ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਲੋਕ ਸਭਾ ਚੋਣਾਂ-2024 ਨੂੰ ਯਕੀਨੀ ਬਣਾਉਣ ਲਈ ਨੌਂ ਫਲਾਇੰਗ ਸਕੁਐਡ ਅਤੇ ਨੌ ਸਟੈਟਿਕ ਸਰਵੇਲੈਂਸ ਟੀਮਾਂ 24 ਘੰਟੇ ਕੰਮ ਕਰ ਰਹੀਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਜ਼ਿਲ੍ਹੇ ਵਿੱਚ 10.21 ਕਰੋੜ ਰੁਪਏ ਦੀ ਨਕਦੀ, ਨਸ਼ੀਲੇ ਪਦਾਰਥ, ਸ਼ਰਾਬ ਅਤੇ ਹੋਰ ਕੀਮਤੀ ਸਮਾਨ ਜ਼ਬਤ ਕੀਤਾ ਗਿਆ ਹੈ।

ਵੇਰਵੇ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨਫੋਰਸਮੈਂਟ ਏਜੰਸੀਆਂ ਵੱਲੋਂ 3.80 ਕਰੋੜ ਰੁਪਏ ਦੀ ਨਗਦੀ, 3.31 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ, 14.64 ਲੱਖ ਰੁਪਏ ਦੀ ਸ਼ਰਾਬ ਅਤੇ 2.09 ਕਰੋੜ ਰੁਪਏ ਦੀਆਂ ਹੋਰ ਕੀਮਤੀ ਵਸਤਾਂ ਜ਼ਬਤ/ ਬਰਾਮਦ ਕੀਤੀਆਂ ਗਈਆਂ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਐਸ.ਐਸ.ਪੀ ਡਾ: ਸੰਦੀਪ ਗਰਗ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਜ਼ਿਲ੍ਹੇ ਅੰਦਰ ਗੈਰ-ਕਾਨੂੰਨੀ ਸਮਾਨ ਦੀ ਘੁਸਪੈਠ ਨੂੰ ਰੋਕਣ ਲਈ ਅੰਤਰਰਾਜੀ ਐਂਟਰੀਆਂ ‘ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ।

ਇਸ ਤੋਂ ਇਲਾਵਾ, ਗੈਰ-ਕਾਨੂੰਨੀ ਸਮਾਨ ਦੀ ਨਿਗਰਾਨੀ ਅਤੇ ਜ਼ਬਤ ਕਰਨ ਨੂੰ ਯਕੀਨੀ ਬਣਾਉਣ ਲਈ 09 ਫਲਾਇੰਗ ਸਕੁਐਡ ਟੀਮਾਂ ਅਤੇ ਏਨੀਆਂ ਹੀ ਸਟੈਟਿਕ ਸਰਵੀਲੈਂਸ ਟੀਮਾਂ ਸੀਸੀਟੀਵੀ ਕੈਮਰੇ ਨਾਲ ਲੈਸ ਵਾਹਨਾਂ ਨਾਲ ਜ਼ਿਲ੍ਹੇ ਵਿੱਚ 24×7 ਕੰਮ ਕਰ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕਿਸੇ ਵੀ ਥਾਂ ‘ਤੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੀ ਮੋਬਾਈਲ ਐਪ ਸੀਵਿਜਿਲ ‘ਤੇ ਕਿਸੇ ਵੀ ਜਨ ਸਧਾਰਨ ਨੂੰ ਵੀਡੀਓ ਅਤੇ ਫੋਟੋਆਂ ਅਪਲੋਡ ਕਰਨ ਦੇ ਨਾਲ ਰਿਪੋਰਟ ਕਰਨੀ ਚਾਹੀਦੀ ਹੈ ਅਤੇ ਸ਼ਿਕਾਇਤ ਦੇਣ ਦੇ 100 ਮਿੰਟ ਦੇ ਅੰਦਰ ਕਾਰਵਾਈ ਕੀਤੀ ਜਾਵੇਗੀ। ਇਸੇ ਤਰ੍ਹਾਂ ਚੋਣਾਂ ਨਾਲ ਸਬੰਧਤ ਸ਼ਿਕਾਇਤ ਦਰਜ ਕਰਵਾਉਣ ਜਾਂ ਕੋਈ ਮਦਦ ਲੈਣ ਲਈ ਟੋਲ-ਫ੍ਰੀ ਨੰਬਰ 1950 ‘ਤੇ ਵੀ ਡਾਇਲ ਕੀਤਾ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਵੋਟਰਾਂ ਨੂੰ ਲੁਭਾਉਣ ਲਈ ਕਿਸੇ ਵੀ ਤਰ੍ਹਾਂ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਅਜਿਹੀ ਕੁਤਾਹੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇਗੀ।

- Advertisement -

ਸਿੱਖ ਜਗ਼ਤ

ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਭਾਈ ਅਵਤਾਰ ਸਿੰਘ ਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ’ਚ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਭਾਈ ਅਵਤਾਰ ਸਿੰਘ ਖੰਡਾ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਸ੍ਰੀ...

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ...

ਮਨੋਰੰਜਨ

‘ਤੇਰੀਆਂ ਮੇਰੀਆਂ ਹੇਰਾ ਫ਼ੇਰੀਆਂ’ – ਕਾਮੇਡੀ ਦੀ ਡਬਲ ਡੋਜ਼ ਲੈ ਕੇ ਆ ਰਹੀ ਇਹ ਫ਼ਿਲਮ 21 ਜੂਨ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਜੂਨ 15, 2024 ਗੁਰੂ ਕ੍ਰਿਪਾ ਐਂਡ ਲਿਟਲ ਏਂਜਲ ਪ੍ਰੋਡਕਸ਼ਨ ਨੇ ਅੱਜ ਮੋਹਾਲੀ ਵਿਖੇ ਆਪਣੀ ਆਉਣ ਵਾਲੀ ਫਿਲਮ "ਤੇਰੀਆ ਮੇਰੀਆ ਹੇਰਾ ਫੇਰੀਆ" ਲਈ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਨੂੰ ਮਾਣ ਨਾਲ ਪੇਸ਼ ਕੀਤਾ। ਇਸ ਈਵੈਂਟ ਨੂੰ...

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਸੋਸ਼ਲ ਮੀਡੀਆ

223,024FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...