Wednesday, January 27, 2021
26 jan

Markfed Sohna New

verka new year

Innocent Hearts INNOKIDS Banner

CBI ਵੱਲੋਂ ਬੇਅਦਬੀ ਮਾਮਲਿਆਂ ਵਿੱਚ ਸੂਬੇ ਦੀ ਜਾਂਚ ’ਚ ਅੜਿੱਕੇ ਡਾਹੁਣ ਦੀ ਕੋਸ਼ਿਸ਼ ਨਿੰਦਣਯੋਗ: Capt Amarinder

ਯੈੱਸ ਪੰਜਾਬ
ਚੰਡੀਗੜ੍ਹ, 24 ਨਵੰਬਰ, 2020:
ਪੰਜਾਬ ਦੇ ਮੁੱਖ ਮੰਤਰੀ ਨੇ ਮੰਗਲਵਾਰ ਨੂੰ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵੱਲੋਂ ਬਰਗਾੜੀ ਬੇਅਦਬੀ ਮਾਮਲੇ ਵਿੱਚ ਹਾਈ ਕੋਰਟ ਵਿੱਚ ਝੂਠੀ ਬਿਆਨਾਂ ਰਾਹੀਂ ਅੜਿੱਕਾ ਢਾਹੁਣ ਦੀਆਂ ਚਾਲਾਂ ਖੇਡਣ ਦੀ ਕਰੜੀ ਆਲੋਚਨਾ ਕੀਤੀ ਹੈ ਅਤੇ ਇੱਥੋਂ ਤੱਕ ਕਿ ਹਾਈ ਕੋਰਟ ਨੇ ਵੀ ਜ਼ੁਬਾਨੀ ਤੌਰ ਉਤੇ ਸੀ.ਬੀ.ਆਈ. ਦੀ ਇਸ ਕਾਰਵਾਈ ਨੂੰ ‘ਹੱਤਕਪੂਰਨ’ ਕਰਾਰ ਦਿੱਤਾ ਹੈ।

ਹਾਈ ਕੋਰਟ ਵੱਲੋਂ ਸੋਮਵਾਰ ਨੂੰ ਜ਼ੁਬਾਨੀ ਤੌਰ ‘ਤੇ ਕੀਤੀਆਂ ਟਿੱਪਣੀਆਂ ਦਾ ਹਵਾਲਾ ਦਿੰਦਿਆ ਮੁੱਖ ਮੰਤਰੀ ਨੇ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਨੂੰ ਹੋਰ ਲਮਕਾਉਣ ਅਤੇ ਜਾਂਚ ਨੂੰ ਲੀਹੋਂ ਲਾਉਣ ਲਈ ਸੀ.ਬੀ.ਆਈ. ਦੀਆਂ ਕੋਸ਼ਿਸ਼ਾਂ ਨਾਲ ਕੇਂਦਰੀ ਏਜੰਸੀ ਦੇ ਮਾੜੇ ਇਰਾਦੇ ਜੱਗ ਜ਼ਾਹਰ ਹੋ ਗਏ ਪਰ ਸੂਬਾ ਸਰਕਾਰ ਜਾਂਚ ਨੂੰ ਲਮਕਾਉਣ ਦੀਆਂ ਕੋਸ਼ਿਸ਼ਾਂ ਨੂੰ ਸਫਲ ਹੋਣ ਨਹੀਂ ਦੇਵੇਗੀ।

ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲਿਆਂ ਦੀ ਜਾਂਚ ਨੂੰ ਕਿਸੇ ਤਣ-ਪੱਤਣ ਲਾਉਣ ਤੋਂ ਬਿਨਾਂ ਕੇਸ ਨੂੰ ਬੰਦ ਕਰਨ ਤੋਂ ਬਾਅਦ ਸੀ.ਬੀ.ਆਈ. ਵੱਲੋਂ ਹੁਣ ਸਿਆਸੀ ਤੌਰ ਉਤੇ ਪ੍ਰੇਰਿਤ ਕਦਮ ਚੁੱਕੇ ਜਾ ਰਹੇ ਹਨ ਤਾਂ ਕਿ ਸੂਬਾ ਸਰਕਾਰ ਨੂੰ ਆਪਣੇ ਪੱਧਰ ਉਤੇ ਇਹ ਜਾਂਚ ਪੂਰੀ ਕਰਨ ਤੋਂ ਰੋਕਿਆ ਜਾ ਸਕੇ।

ਜ਼ਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਕੇਸ ਵਿੱਚ ਸ਼ਾਮਲ ਇਕ ਮੁਲਜ਼ਮ ਵੱਲੋਂ ਪਾਈ ਰੀਵਿਊ ਪਟੀਸ਼ਨ ਰੱਦ ਕਰਦਿਆਂ ਜ਼ੁਬਾਨੀ ਤੌਰ ‘ਤੇ ਕਿਹਾ, ”ਸੀ.ਬੀ.ਆਈ. ਦੀ ਇਹ ਕਾਰਵਾਈ ਘਿਰਣਾਜਨਕ ਹੈ।” ਅਦਾਲਤ ਨੇ ਮਹਿਸੂਸ ਕੀਤਾ ਕਿ ਇਹ ਸੋਚਿਆ ਗਿਆ ਸੀ ਕਿ ਸੀ.ਬੀ.ਆਈ. ਆਪਣੇ ਤੌਰ ਤਰੀਕੇ ਬਦਲ ਲਵੇਗੀ ਪਰ ਹੁਣ ਦਾਇਰ ਕੀਤੇ ਇਕ ਹੋਰ ਹਲਫਨਾਮੇ ਮੁਤਾਬਕ ਸੀ.ਬੀ.ਆਈ. ਨੇ ਪਰਸੋਨਲ ਤੇ ਟਰੇਨਿੰਗ ਵਿਭਾਗ (ਡੀ.ਓ.ਪੀ.ਟੀ.) ਨੂੰ ਜਾਣਕਾਰੀ ਦਿੱਤੀ ਕਿ ਸੂਬੇ ਵੱਲੋਂ ਸਹਿਮਤੀ ਵਾਪਸ ਲੈਣਾ ਗੈਰ-ਕਾਨੂੰਨੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅਦਾਲਤ ਦੇ ਕਹੇ ਸ਼ਬਦਾਂ ਜਾਂ ਤਾਂ ਬੋਲੇ ਕੰਨਾਂ ‘ਤੇ ਕੋਈ ਅਸਰ ਨਹੀਂ ਹੋਇਆ ਜਾਂ ਫੇਰ ਸੀ.ਬੀ.ਆਈ. ਜਾਣਬੁੱਝ ਕੇ ਕੇਸ ਨੂੰ ਦਫਨਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ ਅਤੇ ਕੇਂਦਰੀ ਏਜੰਸੀ ਨੇ ਇਹ ਵੀ ਯਕੀਨੀ ਬਣਾਇਆ ਕਿ ਇਹ ਮਾਮਲਾ ਕਾਨੂੰਨੀ ਸਿੱਟੇ ‘ਤੇ ਨਾ ਪਹੁੰਚੇ।

ਉਨ੍ਹਾਂ ਕਿਹਾ ਕਿ ਪੂਰੇ ਮਾਮਲੇ ਵਿੱਚ ਸੀ.ਬੀ.ਆਈ. ਦਾ ਇਹ ਸ਼ਰਮਨਾਕ ਵਰਤਾਰਾ ਹੀ ਸੀ ਕਿ ਉਨ੍ਹਾਂ ਦੀ ਸਰਕਾਰ ਨੂੰ ਮਾਮਲੇ ਦੀ ਜਾਂਚ ਦੀ ਸਹਿਮਤੀ ਵਾਪਸ ਲੈਣ ਲਈ ਮਜਬੂਰ ਕੀਤਾ ਗਿਆ ਅਤੇ ਕਿਸੇ ਵੀ ਹੋਰ ਮਾਮਲੇ ਵਿੱਚ ਸੂਬੇ ਦੀ ਅਗਾਊਂ ਪ੍ਰਵਾਨਗੀ ਬਿਨਾਂ ਦਖਲ ਨਾ ਦੇਣ ਦਾ ਕਦਮ ਚੁੱਕਣਾ ਪਿਆ।

ਮੁੱਖ ਮੰਤਰੀ ਨੇ ਕਿਹਾ ਕਿ ਬੇਅਦਬੀ ਮਾਮਲਿਆਂ ਨੂੰ ਆਪਣੇ ਹੱਥ ਵਿੱਚ ਲੈਣ ਦੇ ਸਮੇਂ ਤੋਂ ਲੈ ਕੇ ਪੰਜਾਬ ਪੁਲਿਸ ਨੇ ਇਸ ਨੂੰ ਹੱਲ ਕਰਨ ਲਈ ਵੱਡੀਆਂ ਪੁਲਾਂਘਾ ਪੁੱਟੀਆਂ ਹਨ ਅਤੇ ਇਸੇ ਕਰਕੇ ਕੇਂਦਰੀ ਜਾਂਚ ਏਜੰਸੀ, ਜੋ ਸਿਆਸੀ ਆਕਾਵਾਂ ਦੇ ਇਸ਼ਾਰਿਆਂ ਉਤੇ ਕੰਮ ਕਰ ਰਹੀ ਹੈ, ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬੇਅਦਬੀ ਦੇ ਮਾਮਲੇ ਕਿਸੇ ਵੱਲੋਂ ਵੀ ਸੂਬੇ ਅਤੇ ਇੱਥੋਂ ਦੇ ਲੋਕਾਂ ‘ਤੇ ਕੀਤੇ ਜਾ ਸਕਣ ਵਾਲੇ ਬਹੁਤ ਹੀ ਘਿਨਾਉਣੇ ਜੁਰਮ ਸਨ। ਉਨ੍ਹਾਂ ਕਿਹਾ ਕਿ ਮਾਮਲੇ ਵਿੱਚ ਰੁਕਾਵਟ ਪਾਉਣ ਅਤੇ ਦੋਸ਼ੀਆਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਵਿੱਚ ਸਪੱਸ਼ਟ ਤੌਰ ਉਤੇ ਹਿੱਤ ਸ਼ਾਮਲ ਹਨ ਜਦੋਂ ਕਿ ਉਹ ਅਤੇ ਉਨ੍ਹਾਂ ਦੀ ਸਰਕਾਰ ਅਜਿਹਾ ਹੋਣ ਦੀ ਕਿਸੇ ਵੀ ਕੀਮਤ ਉਤੇ ਇਜਾਜ਼ਤ ਨਹੀਂ ਦੇਵੇਗੀ।

ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਖੜ੍ਹਾ ਕੀਤਾ ਜਾਵੇਗਾ ਅਤੇ ਬੇਕਸੂਰ ਲੋਕਾਂ ਨੂੰ ਨਿਆਂ ਦਿਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੀ.ਬੀ.ਆਈ. ਨੂੰ ਸੂਬਾ ਪੁਲਿਸ ਵੱਲੋਂ ਕੀਤੀ ਜਾ ਰਹੀ ਜਾਂਚ ਵਿੱਚ ਵਿਘਨ ਪਾਉਣ ਦੇ ਮਨਸੂਬਿਆਂ ਵਿੱਚ ਸਫਲ ਨਹੀਂ ਹੋਣ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੀ.ਬੀ.ਆਈ. ਵੱਲੋਂ ਮਾਮਲੇ ਨਾਲ ਜੁੜੀਆਂ ਫਾਈਲਾਂ ਪੰਜਾਬ ਨੂੰ ਸੌਂਪਣ ਵਿੱਚ ਨਾਕਾਮ ਰਹਿਣ ਅਤੇ ਉਸ ਤੋਂ ਬਾਅਦ ਅਦਾਲਤ ਵਿੱਚ ਲਏ ਗਏ ਸਟੈਂਡ ਨਾਲ ਇਹ ਸਪੱਸ਼ਟ ਹੁੰਦਾ ਹੈ ਕਿ ਸੂਬੇ ਵੱਲੋਂ ਕੀਤੀ ਜਾ ਰਹੀ ਜਾਂਚ ਨੂੰ ਅਟਕਾਉਣ ਦੀ ਸਾਜਿਸ਼ ਹੈ। ਉਨ੍ਹਾਂ ਕਿਹਾ ਕਿ ਨਾ ਤਾਂ ਅਦਾਲਤ ਅਤੇ ਨਾ ਹੀ ਸੂਬਾ ਸਰਕਾਰ ਏਜੰਸੀ ਦੇ ਝੂਠਾਂ ਨੂੰ ਬਰਦਾਸ਼ਤ ਕਰੇਗੀ।

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਦਿੱਲੀ ‘ਚ ਐੱਨ.ਆਈ.ਏ. ਨੇ ਫ਼ੈਡਰੇਸ਼ਨ ਆਗੂ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਤੋਂ ਕੀਤੀ ਅੱਠ...

ਯੈੱਸ ਪੰਜਾਬ ਨਵੀਂ ਦਿੱਲੀ, 24 ਜਨਵਰੀ, 2021: ਕਿਸਾਨ ਸੰਘਰਸ਼ 'ਚ ਸਰਗਰਮ ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

400 ਸਾਲਾ ਪ੍ਰਕਾਸ਼ ਪੁਰਬ ਮੌਕੇ ਸਿੱਕਾ, ਡਾਕ ਟਿਕਟ ਤੇ ਚਿੱਠੀ ਪੱਤਰ ਲਈ ਲਿਫ਼ਾਫ਼ਾ ਜਾਰੀ...

ਯੈੱਸ ਪੰਜਾਬ ਅੰਮ੍ਰਿਤਸਰ, 23 ਜਨਵਰੀ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਹੋਈ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇਕੱਤਰਤਾ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼ਹੀਦ ਭਾਈ ਹਜ਼ਾਰਾ ਸਿੰਘ ਤੇ ਭਾਈ ਹੁਕਮ ਸਿੰਘ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ...

ਯੈੱਸ ਪੰਜਾਬ ਅੰਮ੍ਰਿਤਸਰ, 23 ਜਨਵਰੀ, 2021 - ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਨੂੰ ਮਹੰਤਾਂ ਪਾਸੋਂ ਅਜ਼ਾਦ ਕਰਵਾਉਣ ਦੌਰਾਨ ਸ਼ਹੀਦ ਹੋਏ ਭਾਈ ਹਜ਼ਾਰਾ ਸਿੰਘ ਅਲਾਦੀਨਪੁਰ ਅਤੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸਰਨਾ ਤੇ ਜੀ ਕੇ ਨੇ ਭਾਜਪਾ ਦੇ ਇਸ਼ਾਰਿਆਂ ‘ਤੇ ਕਿਸਾਨ ਸੰਘਰਸ਼ ਤਾਰਪੀਡੋ ਕਰਨ ਲਈ...

ਯੈੱਸ ਪੰਜਾਬ ਨਵੀਂ ਦਿੱਲੀ, 22 ਜਨਵਰੀ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੇ ਮਨਜੀਤ ਸਿੰਘ ਜੀਕੇ ਵੱਲੋਂ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਗਣਤੰਤਰ ਦਿਵਸ ਮੌਕੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਰੂਪਮਾਨ ਕਰੇਗੀ...

ਨੌਵੇਂ ਪਾਤਿਸ਼ਾਹ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਦੀ ਝਾਕੀ ਫ਼ਿਜ਼ਾ ਵਿੱਚ ਬਿਖੇਰੇਗੀ ਰੂਹਾਨੀਅਤ ਦਾ ਰੰਗ ਯੈੱਸ ਪੰਜਾਬ ਨਵੀਂ ਦਿੱਲੀ/ਚੰਡੀਗੜ੍ਹ, 22 ਜਨਵਰੀ, 2021 - ਗਣਤੰਤਰ ਦਿਵਸ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਖੋਲ੍ਹਿਆ ਜਾਵੇਗਾ ਸਿੱਖ ਮਿਸ਼ਨ: ਬੀਬੀ ਜਗੀਰ...

ਯੈੱਸ ਪੰਜਾਬ ਅੰਮ੍ਰਿਤਸਰ, 22 ਜਨਵਰੀ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਬਿਹਾਰ ਵਿਖੇ ਸਿੱਖ ਮਿਸ਼ਨ ਸਥਾਪਿਤ ਕੀਤਾ ਜਾਵੇਗਾ, ਜਿਸ ਵਿਚ ਧਰਮ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਸੋਨਮ ਬਾਜਵਾ ਨੇ ਪੰਜਾਬੀ ਸ਼ੋਅ ‘ਦਿਲ ਦੀਆਂ ਗੱਲਾਂ’ ਨਾਲ ਕੀਤਾ ਟੀ.ਵੀ. ’ਤੇ ਡੈਬਿਊ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 23, 2021: ਸੋਨਮ ਬਾਜਵਾ ਜ਼ੀ ਪੰਜਾਬੀ ਦੇ ਟਾਕ ਸ਼ੋਅ 'ਦਿਲ ਦੀਆਂ ਗੱਲਾਂ ਵਿਦ ਸੋਨਮ ਬਾਜਵਾ' ਨਾਲ ਟੈਲੀਵਿਜ਼ਨ ਤੇ ਆਪਣੀ ਸ਼ੁਰੂਆਤ ਕਰਨ ਲਈ ਤਿਆਰ ਹੈ। ਸ਼ੋਅ ਦਾ ਪ੍ਰੀਮੀਅਰ 23 ਜਨਵਰੀ ਨੂੰ ਜ਼ੀ ਪੰਜਾਬੀ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

‘ਢੋਲਣਾ ਮੈਂ ਨਹੀਂ ਬੋਲਣਾ’ : ਨਰਿੰਦਰ ਚੰਚਲ ਦਾ ਦਿਹਾਂਤ, ਬਿਮਾਰ ਚੱਲ ਰਹੇ ਸਨ ਭਜਨ ਸਮਰਾਟ ਅਤੇ ‘ਬਾਲੀਵੁੱਡ ਸਿੰਗਰ’

ਯੈੱਸ ਪੰਜਾਬ ਜਲੰਧਰ, 22 ਜਨਵਰੀ, 2021: ਭਜਨ ਸਮਰਾਟ ਦੇ ਲਕਬ ਨਾਲ ਜਾਣੇ ਜਾਂਦੇ ਭਜਨ ਅਤੇ ਭੇਂਟ ਗਾਇਕ ਨਰਿੰਦਰ ਚੰਚਲ ਜਿਨ੍ਹਾਂ ਨੇ ‘ਬਾਲੀਵੁੱਡ’ ਵਿੱਚ ਵੀ ਆਪਣੀ ਥਾਂ ਬਣਾਈ ਸੀ, ਦਾ ਅੱਜ ਦਿਹਾਂਤ ਹੋ ਗਿਆ। ਉਹ ਪਿਛਲੇ ਲਗਪਗ 3...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਪੰਜਾਬੀ ਗਾਇਕ ਅਤੇ ਗੀਤਕਾਰ ਸ਼੍ਰੀ ਬਰਾੜ ਨੂੰ ਮਿਲੀ ਜ਼ਮਾਨਤ, ਭੜਕਾਊ ਗ਼ੀਤ ਦੇ ਮਾਮਲੇ ’ਚ ਹੋਈ ਸੀ ਗ੍ਰਿਫ਼ਤਾਰੀ

ਯੈੱਸ ਪੰਜਾਬ ਪਟਿਆਲਾ, 13 ਜਨਵਰੀ, 2021: ਪੰਜਾਬੀ ਗਾਇਕ ਅਤੇ ਗੀਤਕਾਰ ਸ਼੍ਰੀ ਬਰਾੜ ਨੂੰ ਅੱਜ ਪਟਿਆਲਾ ਦੀ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ। ਸ਼੍ਰੀ ਬਰਾੜ ਦੇ ਵਕੀਲ ਅਨੁਸਾਰ ਅਦਾਲਤ ਨੇ ਉਸਨੂੰ 50 ਹਜ਼ਾਰ ਦੇ ਮੁਚੱਲਕੇ ’ਤੇ ਰਿਹਾਅ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਾਇਕ ਕੇਵੀ ਸੇਜ ਨੇ ਆਪਣਾ ਰੋਮਾਂਟਿਕ ਬੀਟ ਨੰਬਰ ‘ਆਕੜਾਂ’ ਕੀਤਾ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 12, 2021: ਰੋਮਾਂਸ ਹਮੇਸ਼ਾ ਹੀ ਸੰਗੀਤ ਉਦਯੋਗ ਦੀ ਰੀੜ ਦੀ ਹੱਡੀ ਰਿਹਾ ਹੈ, ਹਾਲਾਂਕਿ, ਛੋਟੇ ਮੋਟੇ ਫੇਰ ਬਦਲ ਚ ਕੋਈ ਨੁਕਸਾਨ ਨਹੀਂ ਹੈ। ਇਸ ਵਾਰ, ਸਾਡੀ ਸੰਗੀਤ ਇੰਡਸਟਰੀ ਦੇ ਉਭਰਦੇ ਕਲਾਕਾਰ 'ਕੇਵੀ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਾਇਕ ਸ਼੍ਰੀ ਬਰਾੜ ਦੇ ਪਿਤਾ ਦੀ ਗ੍ਰਿਫ਼ਤਾਰੀ ਕੋਰੀ ਅਫ਼ਵਾਹ: ਐਸ.ਐਸ.ਪੀ.ਪਟਿਆਲਾ ਵਿਕਰਮਜੀਤ ਦੁੱਗਲ

ਯੈੱਸ ਪੰਜਾਬ ਪਟਿਆਲਾ, 11 ਜਨਵਰੀ,2021 - ਗਾਇਕ ਤੇ ਗੀਤਕਾਰ ਸ੍ਰੀ ਬਰਾੜ ਦੇ ਪਿਤਾ ਨੂੰ ਗ੍ਰਿਫ਼ਤਾਰ ਕਰਨ ਦੇ ਸੋਸ਼ਲ ਮੀਡੀਆ ਮੈਸੇਜ ਨੂੰ ਅਫ਼ਵਾਹ ਕਰਾਰ ਦਿੰਦਿਆਂ, ਐਸ ਐਸ ਪੀ ਵਿਕਰਮਜੀਤ ਦੁੱਗਲ ਨੇ ਅਜਿਹੀਆਂ ਅਫ਼ਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤ...
- Advertisement -Bibi Jagir Kaur Guru Gobind Singh Prakash Purab Banner

ਸੋਸ਼ਲ ਮੀਡੀਆ

20,467FansLike
50,456FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਫਸਿਆ ਪਾਕਿ ਦਾ ਮੁਖੀ ਇਮਰਾਨ ਟੇਢਾ, ਮੁੱਕਦੀ ਮੁਸ਼ਕਲਾਂ ਦੀ ਨਾਹੀਂ ਲੜੀ ਬੇਲੀ

ਅੱਜ-ਨਾਮਾ ਫਸਿਆ ਪਾਕਿ ਦਾ ਮੁਖੀ ਇਮਰਾਨ ਟੇਢਾ, ਮੁੱਕਦੀ ਮੁਸ਼ਕਲਾਂ ਦੀ ਨਾਹੀਂ ਲੜੀ ਬੇਲੀ। ਪਹਿਲੀ ਔਕੜ ਦਾ ਲੱਭਦਾ ਹੱਲ ਹੈ ਨਹੀਂ, ਦੂਸਰੀ ਹੁੰਦੀ ਕੋਈ ਬੂਹੇ `ਤੇ ਖੜੀ ਬੇਲੀ। ਹੁੰਦਾ ਜ਼ਬਤ...

ਬਚ ਕੇ ਰਿਹੋ ਕਿਸਾਨਾਂ ਦੇ ਲੀਡਰੋ ਬਈ, ਚੁਆਤੀ ਕੋਈ ਨਾ ਪਾਸਿਉਂ ਲਾਏ ਬੇਲੀ

ਅੱਜ-ਨਾਮਾ ਬਚ ਕੇ ਰਿਹੋ ਕਿਸਾਨਾਂ ਦੇ ਲੀਡਰੋ ਬਈ, ਚੁਆਤੀ ਕੋਈ ਨਾ ਪਾਸਿਉਂ ਲਾਏ ਬੇਲੀ। ਬੰਦਾ ਬਾਹਰ ਦਾ ਭੀੜ ਦੇ ਵਿੱਚ ਮਿਲ ਕੇ, ਕਾਂਟੀ ਮਾਰ ਕੇ ਖਿਸਕ ਨਹੀਂ ਜਾਏ...

ਗੋਲਕ ਗੁਰੂ ਕੀ ਚਰਚਿਆਂ ਵਿੱਚ ਰਹਿੰਦੀ, ਜਿਸ ਦਾ ਦਾਅ ਲੱਗੇ, ਘਪਲਾ ਕਰੀ ਜਾਂਦੈ

ਅੱਜ-ਨਾਮਾ ਗੋਲਕ ਗੁਰੂ ਕੀ ਚਰਚਿਆਂ ਵਿੱਚ ਰਹਿੰਦੀ, ਜਿਸ ਦਾ ਦਾਅ ਲੱਗੇ, ਘਪਲਾ ਕਰੀ ਜਾਂਦੈ। ਘਾਟਾ ਧਰਮ ਅਸਥਾਨ ਨੂੰ ਪਿਆ ਕਹਿ ਕੇ, ਖਾਤਾ ਆਪਣਾ ਮਾਇਆ ਨਾਲ ਭਰੀ ਜਾਂਦੈ। ਕਿੱਦਾਂ ਕਿਸੇ...

ਚੱਲਦੀ ਗੱਲ ਨਾਲ ਗੱਲ ਨਹੀਂ ਸਿਰੇ ਲੱਗੀ, ਫਿਰ ਵੀ ਹੁੰਦੀ ਸੀ ਬਾਕੀ ਤਾਂ ਆਸ ਬੇਲੀ

ਅੱਜ-ਨਾਮਾ ਚੱਲਦੀ ਗੱਲ ਨਾਲ ਗੱਲ ਨਹੀਂ ਸਿਰੇ ਲੱਗੀ, ਫਿਰ ਵੀ ਹੁੰਦੀ ਸੀ ਬਾਕੀ ਤਾਂ ਆਸ ਬੇਲੀ। ਮੁੱਕੀ ਅੱਜ ਨਾ, ਮੁੱਕ ਜਾਊ ਕੱਲ੍ਹ-ਪਰਸੋਂ, ਇਹ ਵੀ ਹੁੰਦਾ ਹੈ ਬੜਾ ਧਰਵਾਸ...

ਕਰਿਆ ਯਾਦ ਸਨੇਹੀਆਂ ਨੇ ਅੱਜ-ਨਾਮਾ, ਉੱਨੀਵਾਂ ਸਾਲ ਵੀ ਗਿਆ ਗੁਜ਼ਾਰ ਬੇਲੀ

ਅੱਜ-ਨਾਮਾ (22 ਜਨਵਰੀ ਨੂੰ ਉੱਨੀ ਸਾਲ ਪੂਰੇ ਕਰ ਗਿਆ ‘ਅੱਜ-ਨਾਮਾ’) ਕਰਿਆ ਯਾਦ ਸਨੇਹੀਆਂ ਨੇ ਅੱਜ-ਨਾਮਾ, ਉੱਨੀਵਾਂ ਸਾਲ ਵੀ ਗਿਆ ਗੁਜ਼ਾਰ ਬੇਲੀ। ਮਾੜਾ ਦੌਰ ਇਹ ਗੌਲਦਾ ਰਿਹਾ ਬੇਸ਼ੱਕ, ਹੌਲੇ ਕਰਨ...

ਗੁਸਤਾਖ਼ੀ ਮੁਆਫ਼

ਮਹਿਮਾਨ ਲੇਖ਼

ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰੁ ਚੇਲਾ: ਬੀਬੀ ਜਗੀਰ ਕੌਰ – 20 ਜਨਵਰੀ ਨੂੰ ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼

ਸਰਬੰਸਦਾਨੀ, ਸਾਹਿਬ-ਏ-ਕਮਾਲ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਯੁੱਗ ਪਲਟਾਊ ਇਤਿਹਾਸ ਦੀ ਗਾਥਾ ਬਿਆਨ ਕਰਦਾ ਹੈ। ਗੁਰੂ ਸਾਹਿਬ ਜੀ ਦੀ ਸ਼ਖ਼ਸੀਅਤ...

ਸ੍ਰੀ ਮੁਕਤਸਰ ਸਾਹਿਬ ਦੀ ਲਾਸਾਨੀ ਜੰਗ: ਬੀਬੀ ਜਗੀਰ ਕੌਰ

ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਲੜੀਆਂ ਗਈਆਂ ਜੰਗਾਂ ਧਰਮ, ਸੱਚ ਤੇ ਹੱਕ ਦੀ ਖਾਤਰ ਸੰਘਰਸ਼ ਸੀ। ਇਸੇ ਅਨੁਸਾਰ ਧਰਮ ਦਾ...

ਕਿਸਾਨੀ ਅੰਦੋਲਨ ਨਾਲ ਬੇਵਫ਼ਾਈ ਕਿਉਂ ਕਰ ਰਿਹਾ ਹੈ ਹਾਕੀ ਵਾਲਾ ਸੰਦੀਪ ਸਿੰਘ? – ਜਗਰੂਪ ਸਿੰਘ ਜਰਖ਼ੜ

ਹਰਿਆਣਾ ਸਟੇਟ ਦਾ ਖੇਡ ਮੰਤਰੀ ਹਾਕੀ ਦਾ ਇੱਕ ਚਰਚਿਤ ਖਿਡਾਰੀ ਹੈ ਜਿਸ ਦਾ ਨਾਮ ਹੈ ਸੰਦੀਪ ਸਿੰਘ ਸ਼ਾਹਬਾਦ ਮਾਰਕੰਡਾ ਜੋ ਪਿਹੋਵਾ ਹਲਕੇ ਤੋਂ ਵਿਧਾਇਕ...

ਪੈਨਲਟੀ ਕਾਰਨਰ ਦਾ ਬਾਦਸ਼ਾਹ ਸੀ ਉਲੰਪੀਅਨ ਸੁਰਜੀਤ ਸਿੰਘ – 37ਵੀਂ ਬਰਸੀ ’ਤੇ ਵਿਸ਼ੇਸ਼ – ਇਕਬਾਲ ਸਿੰਘ ਸੰਧੂ

7 ਜਨਵਰੀ 1984, ਸਮਾਂ ਤਕਰੀਬਨ ਸਾਢੇ ਕੁ ਤਿੰਨ ਵਜ੍ਹੇ ਤੜਕੇ ਦਾ ਸੀ । ਠੰਡ ਵੀ ਅੱਤ-ਦਰਜੇ ਦੀ ਸੀ, ਤਾਪਮਾਨ ਤਕਰੀਬਨ 3 ਡਿਗਰੀ ਸੈਲਸੀਅਸ, ਧੁੰਦ...

ਸੂਰਜ ਦੀ ਸੋਚ, ਸਰਘੀ ਦਾ ਸੁਪਨਾ ਤੇ ਤਲਵਾਰ ਦਾ ਆਸ਼ਕ: ਡਾ. ਅਮਰਜੀਤ ਟਾਂਡਾ

ਗੁਰੂ ਗੋਬਿੰਦ ਸਿੰਘ ਸੂਰਜ ਦੀ ਸੋਚ , ਸਰਘੀ ਦਾ ਸੁਪਨਾ ਤੇ ਅਰਸ਼ ਜੇਡਾ ਬਲੀਆਂ ਦਾ ਦਾਨੀ-ਸ਼ਾਸਤਰ ਅਤੇ ਸ਼ਸਤਰ ਦਾ ਸੁਮੇਲ ਹੈ, ਮਾਡਲ ਹੈ- ਉਹ...
error: Content is protected !!