Tuesday, April 23, 2024

ਵਾਹਿਗੁਰੂ

spot_img
spot_img

CEO Punjab ਵੱਲੋਂ “ਲੋਕਤੰਤਰ ਪ੍ਰਤੀ ਸੰਵਿਧਾਨ ਅਧਾਰਤ ਪਹੁੰਚ” ਵਿਸ਼ੇ `ਤੇ ਕਰਵਾਏ ਗਏ Online Quiz ਮੁਕਾਬਲੇ ਦੇ ਜੇਤੂਆਂ ਦਾ ਐਲਾਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 26 ਨਵੰਬਰ, 2020 –
ਅੱਜ ਇੱਥੇ ਸੰਵਿਧਾਨ ਦਿਵਸ ਮੌਕੇ ਦਫ਼ਤਰ, ਮੁੱਖ ਚੋਣ ਅਧਿਕਾਰੀ, ਪੰਜਾਬ ਵੱਲੋਂ ਇਕ ਫੇਸਬੁੱਕ ਲਾਈਵ ਈਵੈਂਟ ਜ਼ਰੀਏ “ਲੋਕਤੰਤਰ ਪ੍ਰਤੀ ਸੰਵਿਧਾਨ ਅਧਾਰਤ ਪਹੁੰਚ” ਦੇ ਵਿਸ਼ੇ ‘ਤੇ ਕਰਵਾਏ ਗਏ ਆਨਲਾਈਨ ਕੁਇਜ਼ ਮੁਕਾਬਲੇ ਦੇ ਜੇਤੂਆਂ ਦਾ ਐਲਾਨ ਕੀਤਾ ਗਿਆ।

ਇਹ ਕੁਇਜ਼ ਮੁਕਾਬਲਾ ਕਰਵਾਉਣ ਦਾ ਉਦੇਸ਼ ਇਹ ਯਕੀਨੀ ਬਣਾਉਣਾ ਸੀ ਕਿ ਭਾਰਤੀ ਸੰਵਿਧਾਨ ਦੀ ਰੌਸ਼ਨੀ ਵਿੱਚ ਵਿਚਾਰ-ਚਰਚਾ ਅਤੇ ਵਿਚਾਰ-ਵਟਾਂਦਰੇ ਲਈ ਇੱਕ ਮੰਚ ਤਿਆਰ ਕਰਕੇ ਨਾਗਰਿਕਾਂ ਨੂੰ ਸੰਵਿਧਾਨਕ ਸ਼ਰਤ ਵਿਧਾਨ ਬਾਰੇ ਚੰਗੀ ਤਰ੍ਹਾਂ ਜਾਣੂੰ ਕਰਵਾਇਆ ਜਾ ਸਕੇ।ਸੰਵਿਧਾਨ ਪ੍ਰਤੀ ਨਾਗਕਿਰਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ, ਸੋਸ਼ਲ ਮੀਡੀਆ `ਤੇ ਰੋਜ਼ਾਨਾ 27 ਆਰਟੀਕਲ ਸਾਂਝੇ ਕੀਤੇ ਗਏ ਅਤੇ ਬਾਅਦ ਵਿੱਚ ਇਨ੍ਹਾਂ ਆਰਟੀਕਲਾਂ ਨੂੰ ਸੰਖੇਪ ਵਿੱਚ ਪੇਸ਼ ਕਰਨ ਲਈ 8 ਵੀਡੀਓ ਸਾਂਝੇ ਕੀਤੇ ਗਏ।

ਮੁੱਖ ਚੋਣ ਅਧਿਕਾਰੀ, ਪੰਜਾਬ ਡਾ. ਐਸ. ਕਰੁਣਾ ਰਾਜੂ ਪੰਜਾਬ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਧੇਰੇ ਜਾਗਰੂਕ ਨਾਗਰਿਕ ਬਣਨ ਅਤੇ ਭਾਰਤੀ ਸੰਵਿਧਾਨ ਬਾਰੇ ਜਾਣਕਾਰੀ ਹਾਸਲ ਕਰਨ ਜੋ ਕਿ ਇੱਕ ਮੁੱਖ ਕਿਤਾਬ ਹੈ ਜਿਸ ਅਨੁਸਾਰ ਭਾਰਤ ਸਰਕਾਰ ਅਤੇ ਲੋਕਤੰਤਰ ਨੂੰ ਚਲਾਇਆ ਜਾਂਦਾ ਹੈ। ਉਨ੍ਹਾਂ ਫੇਸਬੂਕ ਲਾਈਵ ਈਵੈਂਟ ਦੌਰਾਨ ਜੇਤੂਆਂ ਦਾ ਐਲਾਨ ਕੀਤਾ। ਜੇਤੂਆਂ ਦੇ ਨਾਮ ਹੇਠਾਂ ਦਿੱਤੇ ਹਨ:

ਪਹਿਲਾ ਇਨਾਮ: ਸ਼੍ਰੀ ਪੁਨੀਤ ਗਰਗ, ਜ਼ਿਲ੍ਹਾ ਪਟਿਆਲਾ

ਦੂਜਾ ਇਨਾਮ: ਸ੍ਰੀ ਗੁਰਜੀਤ ਸਿੰਘ, ਜ਼ਿਲ੍ਹਾ ਬਰਨਾਲਾ

ਤੀਜਾ ਇਨਾਮ: ਸੰਜੀਵ ਕੁਮਾਰ, ਜ਼ਿਲ੍ਹਾ ਬਠਿੰਡਾ

ਵਧੀਕ ਮੁੱਖ ਚੋਣ ਅਧਿਕਾਰੀ, ਪੰਜਾਬ ਸ੍ਰੀਮਤੀ ਮਾਧਵੀ ਕਟਾਰੀਆ ਨੇ ਕਿਹਾ ਕਿ ਭਾਰਤ ਦੇ ਹਰੇਕ ਨਾਗਕਿਰ ਨੂੰ ਸਮਾਨਤਾ ਅਤੇ ਮਾਣ-ਸਤਿਕਾਰ ਦੀ ਜ਼ਿੰਦਗੀ ਦੇਣ ਲਈ ਸਾਡੇ ਸੰਵਿਧਾਨ ਨੂੰ ਜਾਤੀ, ਲਿੰਗ, ਧਰਮ, ਆਰਥਿਕ ਹਾਲਾਤ ਜਿਹੇ ਵਿਚਾਰਾਂ ਤੋਂ ਉੱਪਰ ਉੱਠ ਕੇ ਚਲਾਇਆ ਜਾਣਾ ਚਾਹੀਦਾ ਹੈ।

ਇਹ ਮੌਜੂਦਾ ਪ੍ਰਣਾਲੀ ਨੂੰ ਸੁਤੰਤਰ ਲੋਕਤੰਤਰ ਵਿੱਚ ਬਦਲ ਦੇਵੇਗਾ ਜਿਸਦੇ ਲਈ ਸਾਡੇ ਸੁਤੰਤਰਤਾ ਸੰਗਰਾਮੀਆਂ ਨੇ ਬ੍ਰਿਟਿਸ਼ ਸਾਮਰਾਜਵਾਦ ਦੇ ਖ਼ਾਤਮੇ ਲਈ ਮਹਾਨ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਖੁਲਾਸਾ ਕੀਤਾ ਕਿ ਇਸ ਆਨਲਾਈਨ ਮੁਕਾਬਲੇ ਵਿੱਚ 2977 ਭਾਗੀਦਾਰਾਂ ਨੇ ਹਿੱਸਾ ਲਿਆ ਅਤੇ ਅੱਗੇ ਕਿਹਾ ਕਿ ਲੋਕਾਂ ਵੱਲੋਂ ਮਿਲੇ ਭਰਵੇਂ ਹੁੰਗਾਰੇ ਨੇ ਮੁਹਿੰਮ ਨੂੰ ਉਤਸ਼ਾਹ ਨਾਲ ਚਲਾਉਣ ਲਈ ਵਿਭਾਗ ਦੇ ਯਤਨਾਂ ਨੂੰ ਹੋਰ ਹੁਲਾਰਾ ਦਿੱਤਾ ਹੈ।

ਉਸਨੇ ਇਹ ਵੀ ਦੱਸਿਆ ਕਿ ਨਵਾਂ ਕੁਇਜ਼ ਮੁਕਾਬਲਾ ਪੰਜਾਬ ਦੇ ਚੋਣ ਸਾਖਰਤਾ ਕਲੱਬਾਂ (ਈਐਲਸੀਜ਼) ਲਈ ਵੀ ਖੁੱਲ੍ਹਾ ਰਹੇਗਾ।

ਕੁਇਜ਼ ਮੁਕਾਬਲੇ ਦੇ ਜੇਤੂਆਂ ਨੂੰ ਮੈਰਿਟ ਸਰਟੀਫਿਕੇਟ ਦੇ ਨਾਲ ਨਗਦ ਇਨਾਮ ਦਿੱਤਾ ਜਾਵੇਗਾ।

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,190FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...