spot_img
Saturday, June 15, 2024

ਵਾਹਿਗੁਰੂ

spot_img
spot_img

CEO Punjab ਨੇ ਵੋਟਿੰਗ ਪ੍ਰਤੀਸ਼ਤ ਵਧਾਉਣ ਵਾਲੇ BLOs ਲਈ 5000 ਰੁਪਏ ਦੀ ਇਨਾਮੀ ਰਾਸ਼ੀ ਦਾ ਕੀਤਾ ਐਲਾਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 27 ਮਈ, 2024

ਸਵੀਪ (ਸਿਸਟੇਮੈਟਿਕ ਵੋਟਰ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ) ਟੀਮਾਂ ਅਤੇ ਸੋਸ਼ਲ ਮੀਡੀਆ ਦੇ ਜ਼ਿਲ੍ਹਾ ਨੋਡਲ ਅਫਸਰਾਂ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਐਲਾਨ ਕੀਤਾ ਹੈ ਕਿ ਜਿਹੜੇ ਬੂਥ ਲੈਵਲ ਅਫਸਰ (ਬੀ.ਐਲ.ਓਜ਼) ਆਪੋ-ਆਪਣੇ ਬੂਥਾਂ ‘ਤੇ ਵੋਟਿੰਗ ਪ੍ਰਤੀਸ਼ਤ ਵਧਾਉਣਗੇ, ਉਨ੍ਹਾਂ ਨੂੰ ਦਫ਼ਤਰ ਵੱਲੋਂ ਇਨਾਮੀ ਰਾਸ਼ੀ ਦੇਣ ਦੀ ਯੋਜਨਾ ਬਣਾਈ ਜਾ ਰਹੀ ਹੈ।

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ 2019 ਦੇ ਮੁਕਾਬਲੇ 10 ਫ਼ੀਸਦੀ ਜਾਂ ਇਸ ਤੋਂ ਵੱਧ ਵੋਟਰ ਪ੍ਰਤੀਸ਼ਤਤਾ ਵਿੱਚ ਵਾਧਾ ਕਰਨ ਵਾਲੇ ਬੀ.ਐਲ.ਓਜ਼ ਨੂੰ 5000 ਰੁਪਏ ਦਾ ਨਕਦ ਇਨਾਮ ਅਤੇ ਸੂਬਾ ਪੱਧਰੀ ਸਮਾਰੋਹ ਵਿੱਚ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜਿਹੜੇ ਬੂਥਾਂ ਉੱਤੇ ਵੋਟਿੰਗ ਪ੍ਰਤੀਸ਼ਤ 75 ਫ਼ੀਸਦੀ ਤੋਂ ਵੱਧ ਹੋਵੇਗੀ, ਉੱਥੋਂ ਦੇ ਬੀ.ਐਲ.ਓਜ਼ ਨੂੰ ਵੀ 5000 ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬੀ.ਐਲ.ਓਜ਼ ਵੋਟਰ ਸਲਿੱਪਾਂ ਅਤੇ ‘ਵੋਟਿੰਗ ਸੱਦਾ ਪੱਤਰ’ ਘਰ-ਘਰ ਜਾ ਕੇ ਖੁਦ ਵੰਡਣ ਅਤੇ ਇਹ ਜ਼ਿੰਮੇਵਾਰੀ ਕਿਸੇ ਹੋਰ ਨੂੰ ਨਾ ਸੌਂਪੀ ਜਾਵੇ। ਇਸ ਮੌਕੇ ਉਨ੍ਹਾਂ ਬੀ.ਐਲ.ਓਜ਼ ਅਤੇ ਸਵੀਪ ਟੀਮਾਂ ਦੀ ਹੁਣ ਤੱਕ ਕੀਤੀ ਸ਼ਾਨਦਾਰ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਅਤੇ ਅਪੀਲ ਕੀਤੀ ਕਿ ਸਾਰੇ ਜ਼ਿਲ੍ਹੇ “ਇਸ ਵਾਰ 70 ਪਾਰ” ਦੇ ਟੀਚੇ ਦੀ ਪ੍ਰਾਪਤੀ ਲਈ ਵੋਟਾਂ ਪੈਣ ਤੱਕ ਆਪਣੀਆਂ ਗਤੀਵਿਧੀਆਂ ਜ਼ੋਰ-ਸ਼ੋਰ ਨਾਲ ਜਾਰੀ ਰੱਖਣ।

ਮੀਟਿੰਗ ਦੌਰਾਨ ਵਧੀਕ ਮੁੱਖ ਚੋਣ ਅਧਿਕਾਰੀ ਹਰੀਸ਼ ਨਈਅਰ ਨੇ ਕਿਹਾ ਕਿ ਜ਼ਿਲ੍ਹਾ ਸਵੀਪ ਅਤੇ ਸੋਸ਼ਲ ਮੀਡੀਆ ਟੀਮਾਂ ਪੋਲਿੰਗ ਸਟੇਸ਼ਨਾਂ, ਮਾਡਲ ਬੂਥਾਂ, ਔਰਤਾਂ ਤੇ ਦਿਵਿਆਂਗ ਵਿਅਕਤੀਆਂ ਲਈ ਬੂਥਾਂ ‘ਤੇ ਮੁਹੱਈਆ ਕਰਵਾਈਆਂ ਗਈਆਂ ਸਹੂਲਤਾਂ ਅਤੇ ਹੋਰ ਪਹਿਲਕਦਮੀਆਂ ਦੀ ਫੋਟੋਗ੍ਰਾਫੀ/ਵੀਡੀਓਗ੍ਰਾਫੀ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਵੋਟਰਾਂ ਦੇ ਅਨੁਭਵ ਤੇ ਪ੍ਰਤੀਕਿਰਿਆਵਾਂ ਵੀ ਰਿਕਾਰਡ ਕੀਤੀਆਂ ਜਾਣ। ਵਧੀਕ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਜ਼ਿਲ੍ਹਿਆਂ ਵੱਲੋਂ ਭੇਜੀਆਂ ਬਿਹਤਰੀਨ ਫੋਟੋਆਂ/ਵੀਡੀਓਜ਼ ਚੋਣ ਕਮਿਸ਼ਨ ਨੂੰ ਭੇਜੀਆਂ ਜਾਣਗੀਆਂ।

- Advertisement -

ਸਿੱਖ ਜਗ਼ਤ

ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਹੀਥਰੋ ਏਅਰਪੋਰਟ ਤੇ ਪਹੁੰਚਣ ਤੇ ਨਿੱਘਾ ਸਵਾਗਤ

ਯੈੱਸ ਪੰਜਾਬ ਲੰਡਨ, 12 ਜੂਨ, 2024 ਸ੍ਰੌਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਾਰਟੀ ਦੇ ਬੁਲਾਰੇ ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਲੰਡਨ ਪਹੁੰਚਣ ਤੇ ਹੀਥਰੋ ਏਅਰਪੋਰਟ ਤੇ ਨਿੱਘਾ ਸਵਾਗਤ ਕਰਦਿਆ ਸਿੱਖ ਪ੍ਰਚਾਰਕ...

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਨਵੀਂ ਦਿੱਲੀ/ਚੰਡੀਗੜ੍ਹ, 10 ਜੂਨ, 2024: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਨ ਲਈ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਸੋਸ਼ਲ ਮੀਡੀਆ

223,028FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...