Monday, May 20, 2024

ਵਾਹਿਗੁਰੂ

spot_img
spot_img

CEO Punjab ਵੱਲੋਂ DCs, CPs ਅਤੇ SSPs ਨੂੰ ਸਾਰੇ ਉਮੀਦਵਾਰਾਂ ਲਈ ਬਰਾਬਰ ਦਾ ਮਾਹੌਲ ਯਕੀਨੀ ਬਣਾਉਣ ਦੀ ਹਦਾਇਤ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 9 ਮਈ, 2024

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਵਿੱਚ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ (ਐਸਐਸਪੀਜ਼) ਨੂੰ ਉਮੀਦਵਾਰਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਾਰਿਆਂ ਲਈ ਬਰਾਬਰ ਦਾ ਮਾਹੌਲ ਯਕੀਨੀ ਬਣਾਉਣ ਲਈ ਕਿਹਾ ਹੈ।

ਮੁੱਖ ਚੋਣ ਅਧਿਕਾਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਜ਼ਿਲ੍ਹਾ ਚੋਣ ਅਮਲੇ ਦੀ ਮੁੱਢਲੀ ਜ਼ਿੰਮੇਵਾਰੀ ਹੈ ਅਤੇ ਭਾਰਤੀ ਚੋਣ ਕਮਿਸ਼ਨ ਇਸ ਮਾਮਲੇ ਪ੍ਰਤੀ ਪੂਰੀ ਤਰ੍ਹਾਂ ਗੰਭੀਰ ਹੈ।

ਸਾਰੇ ਸਬੰਧਿਤ ਅਧਿਕਾਰੀਆਂ ਨੂੰ ਜਾਰੀ ਇੱਕ ਪੱਤਰ ਵਿੱਚ ਮੁੱਖ ਚੋਣ ਅਧਿਕਾਰੀ ਨੇ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਚੋਣ ਪ੍ਰਚਾਰ ਵਿੱਚ ਵਿਘਨ ਪਾਉਣ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ।

ਉਨ੍ਹਾਂ ਦੱਸਿਆ ਕਿ ਇਹ ਘਟਨਾਵਾਂ ਵੱਖ-ਵੱਖ ਸ਼ਿਕਾਇਤਾਂ ਅਤੇ ਮੀਡੀਆਂ ਰਿਪੋਰਟਾਂ ਰਾਹੀਂ ਸਾਹਮਣੇ ਆਈਆਂ ਹਨ, ਜਿਸ ਵਿੱਚ ਅੰਦੋਲਨਕਾਰੀ ਕਿਸਾਨਾਂ ਵੱਲੋਂ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਕਰਨ ਤੋਂ ਰੋਕਿਆ ਜਾ ਰਿਹਾ ਹੈ ਜਿਸ ਕਰਕੇ ਊਹ ਸੂਬੇ ਦੇ ਨਾਗਰਿਕਾਂ ਨੂੰ ਆਪਣੇ ਚੋਣ ਮਨੋਰਥ ਪੱਤਰ ਤੋਂ ਜਾਣੂ ਨਹੀਂ ਕਰਵਾ ਪਾ ਰਹੇ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹਨ।

ਸਿਬਿਨ ਸੀ ਨੇ ਅੱਗੇ ਕਿਹਾ ਕਿ ਇਹ ਵੀ ਦੇਖਿਆ ਗਿਆ ਹੈ ਕਿ ਸੀ.ਆਰ.ਪੀ.ਸੀ. ਦੀ ਧਾਰਾ 144 ਤਹਿਤ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਦੇ ਬਾਵਜੂਦ ਪ੍ਰਦਰਸ਼ਨਕਾਰੀ ਕਿਸਾਨਾਂ ਵੱਲੋਂ ਬਿਨਾਂ ਇਜਾਜ਼ਤ ਦੇ ਇਕੱਠ ਕਰਨ ਤੋਂ ਇਲਾਵਾ ਲਾਊਡ ਸਪੀਕਰਾਂ ਦੀ ਵਰਤੋਂ ਵੀ ਕੀਤੀ ਜਾ ਰਹੀ ਹੈ।

ਮੁੱਖ ਚੋਣ ਅਧਿਕਾਰੀ ਨੇ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ ਬਹੁਤ ਮਹੱਤਵਪੂਰਨ ਹੈ ਕਿ ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦਿਆਂ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ ਤਾਂ ਜੋ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਲਈ ਬਰਾਬਰ ਦਾ ਮਾਹੌਲ ਪ੍ਰਦਾਨ ਕੀਤਾ ਜਾ ਸਕੇ।

ਸਿਬਿਨ ਸੀ ਨੇ ਦੁਹਰਾਇਆ ਕਿ ਜ਼ਿਲ੍ਹਿਆਂ ਵਿੱਚ ਤਾਇਨਾਤ ਸਮੂਹ ਚੋਣ ਅਮਲੇ ਦਾ ਫਰਜ਼ ਹੈ ਕਿ ਉਹ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਸਿਬਿਨ ਸੀ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਨਿਰਦੇਸ਼ਾਂ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨਾ ਯਕੀਨੀ ਬਣਾਉਣ ਅਤੇ ਜੇਕਰ ਚੋਣ ਪ੍ਰਚਾਰ ਵਿੱਚ ਵਿਘਨ ਪਾਉਣ ਦੀ ਕੋਈ ਘਟਨਾ ਸਾਹਮਣੇ ਆਉਂਦੀ ਹੈ ਤਾਂ ਉਸ ਨੂੰ ਗੰਭੀਰਤਾ ਨਾਲ ਲੈਂਦਿਆਂ ਚੋਣ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਜਾਵੇ।

ਦੱਸਣਯੋਗ ਹੈ ਕਿ ਅੱਜ ਕਿਸਾਨਾਂ ਦੇ ਇੱਕ ਵਫ਼ਦ ਵੱਲੋਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ ਗਈ ਹੈ। ਮੀਟਿੰਗ ਦੌਰਾਨ ਸਿਬਿਨ ਸੀ ਨੇ ਕਿਸਾਨ ਜਥੇਬੰਦੀਆਂ ਨੂੰ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਸੂਬੇ ਭਰ ਵਿੱਚ ਚੋਣ ਲੜ ਰਹੇ ਉਮੀਦਵਾਰਾਂ ਦੀਆਂ ਚੋਣ ਮੁਹਿੰਮਾਂ ਵਿੱਚ ਵਿਘਨ ਨਾ ਪਾਉਣ ਦੀ ਅਪੀਲ ਕੀਤੀ ਹੈ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...