spot_img
Saturday, June 15, 2024

ਵਾਹਿਗੁਰੂ

spot_img
spot_img

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਨੌਜਵਾਨ ਵੋਟਰਾਂ ਲਈ ਸਨੈਪਚੈਟ ‘ਤੇ ਨਵੇਂ ਫਿਲਟਰ ਜਾਰੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 30 ਮਈ, 2024

ਚੋਣਾਂ ਵਿੱਚ ਨੌਜਵਾਨ ਵੋਟਰਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਇੱਕ ਵਿਲੱਖਣ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ, ਦਫ਼ਤਰ ਵੱਲੋਂ ਦੋ ਸਨੈਪਚੈਟ ਲੈਂਜ਼ (ਫਿਲਟਰ) ਲਾਂਚ ਕੀਤੇ ਗਏ ਹਨ। ਇਹ ਲੈਂਜ਼ ਵੋਟਿੰਗ ਅਧਿਕਾਰਾਂ ਅਤੇ ਜ਼ਿੰਮੇਵਾਰੀਆਂ ਬਾਰੇ ਮਹੱਤਵਪੂਰਨ ਸੁਨੇਹਿਆਂ ਨੂੰ ਵਧੇਰੇ ਆਕਰਸ਼ਕ ਢੰਗ ਨਾਲ ਪ੍ਰਸਾਰਿਤ ਕਰਦੇ ਹਨ ਤਾਂ ਜੋ ਚੋਣਾਂ ਵਿੱਚ ਵੱਧ ਤੋ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਦੀ ਟੀਮ ਵੱਲੋਂ ਸਨੈਪਚੈਟ ਲਈ ਦੋ ਤਰ੍ਹਾਂ ਦੇ ਲੈਂਜ਼ ਬਣਾਏ ਗਏ ਹਨ ਜਿਸ ਵਿੱਚ ਪਹਿਲਾ “ਆਈ ਐਮ ਏ ਪਰਾਊਡ ਵੋਟਰ” ਅਤੇ ਦੂਜਾ ਯੂਜ਼ਰ ਦੇ ਚਿਹਰੇ ‘ਤੇ ਚੋਣ ਲੋਗੋ ਦੇ ਪ੍ਰਿੰਟ ਵਾਲਾ ਲੈਂਜ਼ ਹੈ।

“ਆਈ ਐਮ ਏ ਪਰਾਊਡ ਵੋਟਰ” ਲੈਂਜ਼ ਦੀ ਵਰਤੋਂ ਕਰਕੇ ਯੂਜ਼ਰ ਆਪਣੀ ‘ਸਿਆਹੀ ਲੱਗੀ ਉਂਗਲ’ ਦੇ ਨਿਸ਼ਾਨ ਰਾਹੀਂ ਚੋਣ ਪ੍ਰਕਿਰਿਆ ਵਿੱਚ ਆਪਣੀ ਭਾਗੀਦਾਰੀ ਨੂੰ ਦਰਸਾ ਸਕਦੇ ਹਨ। ਇਸ ਦੇ ਨਾਲ ਹੀ ਚੋਣ ਲੋਗੋ ਦੇ ਪ੍ਰਿੰਟ ਵਾਲਾ ਦੂਜਾ ਲੈਂਜ਼ ਯੂਜ਼ਰਸ ਨੂੰ ਲੋਕਤੰਤਰ ਦੇ ਇਸ ਤਿਓਹਾਰ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕਰਦਾ ਹੈ। ਯੂਜ਼ਰ ਇਹਨਾਂ ਫਿਲਟਰਾਂ ਜ਼ਰੀਏ ਸੈਲਫੀ ਲੈਣ ਲਈ ਸਨੈਪਚੈਟ ‘ਤੇ ਕ੍ਰਮਵਾਰ “ਪੰਜਾਬ ਵੋਟਰਸ” ਅਤੇ “ਪ੍ਰਾਊਡ ਵੋਟਰਸ” ਲਈ ਸਰਚ ਕਰ ਸਕਦੇ ਹਨ।

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਹ ਰੋਮਾਂਚਕ ਤਜ਼ਰਬਾ ਯੂਜ਼ਰਸ ਨੂੰ ਚੋਣਾਂ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਇੱਕ ਨਾਗਰਿਕ ਦੇ ਮਾਣ-ਸਨਮਾਨ ਅਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦਾ ਹੈ। ਉਨ੍ਹਾਂ ਕਿਹਾ ਕਿ ਦਫ਼ਤਰ, ਮੁੱਖ ਚੋਣ ਅਫ਼ਸਰ ਦਾ ਉਦੇਸ਼ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਸੁਚੱਜੇ ਢੰਗ ਨਾਲ ਵਰਤੋ ਕਰਦਿਆਂ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਕਰਨਾ ਅਤੇ ਲੋਕਤੰਤਰ ਦੇ ਇਸ ਤਿਓਹਾਰ ਵਿੱਚ ਲੋਕਾਂ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੈ।

- Advertisement -

ਸਿੱਖ ਜਗ਼ਤ

ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਹੀਥਰੋ ਏਅਰਪੋਰਟ ਤੇ ਪਹੁੰਚਣ ਤੇ ਨਿੱਘਾ ਸਵਾਗਤ

ਯੈੱਸ ਪੰਜਾਬ ਲੰਡਨ, 12 ਜੂਨ, 2024 ਸ੍ਰੌਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਾਰਟੀ ਦੇ ਬੁਲਾਰੇ ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਲੰਡਨ ਪਹੁੰਚਣ ਤੇ ਹੀਥਰੋ ਏਅਰਪੋਰਟ ਤੇ ਨਿੱਘਾ ਸਵਾਗਤ ਕਰਦਿਆ ਸਿੱਖ ਪ੍ਰਚਾਰਕ...

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਨਵੀਂ ਦਿੱਲੀ/ਚੰਡੀਗੜ੍ਹ, 10 ਜੂਨ, 2024: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਨ ਲਈ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਸੋਸ਼ਲ ਮੀਡੀਆ

223,029FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...