Sunday, May 19, 2024

ਵਾਹਿਗੁਰੂ

spot_img
spot_img

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ ਲਈ ਚੋਣ ਪ੍ਰੋਗਰਾਮ ਦਾ ਐਲਾਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 6 ਮਈ, 2024

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਲਈ ਚੋਣ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ 7 ਮਈ, 2024 ਨੂੰ ਜਾਰੀ ਹੋਵੇਗਾ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 14 ਮਈ, 2024 (ਮੰਗਲਵਾਰ) ਹੈ ਅਤੇ ਨਾਮਜ਼ਦਗੀਆਂ ਦੀ ਪੜਤਾਲ 15 ਮਈ (ਬੁੱਧਵਾਰ) ਨੂੰ ਹੋਵੇਗੀ।

ਉਨ੍ਹਾਂ ਦੱਸਿਆ ਕਿ ਉਮੀਦਵਾਰ 17 ਮਈ, 2024 (ਸ਼ੁੱਕਰਵਾਰ) ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਵਿੱਚ 1 ਜੂਨ, 2024 (ਸ਼ਨੀਵਾਰ) ਨੂੰ ਵੋਟਾਂ ਪੈਣਗੀਆਂ ਅਤੇ ਪੰਜਾਬ ਸਮੇਤ ਦੇਸ਼ ਵਿੱਚ ਪਈਆਂ ਵੋਟਾਂ ਦੀ ਗਿਣਤੀ 4 ਜੂਨ, 2024 (ਮੰਗਲਵਾਰ) ਨੂੰ ਕੀਤੀ ਜਾਵੇਗੀ। ਚੋਣਾਂ ਦੇ ਮੁਕੰਮਲ ਹੋਣ ਦੀ ਅੰਤਿਮ ਮਿਤੀ 6 ਜੂਨ, 2024 (ਵੀਰਵਾਰ) ਹੈ। ਉਨ੍ਹਾਂ ਦੱਸਿਆ ਕਿ ਵੋਟਾਂ ਪੈਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ।

ਸਿਬਿਨ ਸੀ ਨੇ ਦੱਸਿਆ ਕਿ 7 ਮਈ 2024 ਤੋਂ 14 ਮਈ, 2024 ਤੱਕ ਜਨਤਕ ਛੁੱਟੀ ਤੋਂ ਇਲਾਵਾ ਬਾਕੀ ਸਾਰੇ ਨਿਰਧਾਰਤ ਦਿਨਾਂ ਦੌਰਾਨ ਹਲਕਿਆਂ ਦੇ ਡਿਪਟੀ ਕਮਿਸ਼ਨਰਾਂ-ਕਮ-ਰਿਟਰਨਿੰਗ ਅਫ਼ਸਰਾਂ ਕੋਲ ਸਵੇਰੇ 11.00 ਵਜੇ ਤੋਂ ਸ਼ਾਮ 3.00 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ। ਦੱਸਣਯੋਗ ਹੈ ਕਿ ਨਾਮਜ਼ਦਗੀ ਪੱਤਰ ਫਾਰਮ 21 ਵਿੱਚ ਭਰੇ ਜਾਣੇ ਹਨ। ਜ਼ਿਕਰਯੋਗ ਹੈ ਕਿ ਖਾਲੀ ਫਾਰਮ ਸਬੰਧਤ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਲ ਉਪਲਬਧ ਹਨ। ਟਾਈਪ ਕੀਤੇ ਨਾਮਜ਼ਦਗੀ ਪੱਤਰ ਵੀ ਸਵੀਕਾਰ ਕੀਤੇ ਜਾਣਗੇ ਬਸ਼ਰਤੇ ਉਹ ਮੁੱਖ ਚੋਣ ਦਫਤਰ ਦੀ ਵੈੱਬਸਾਈਟ (https://www.ceopunjab.gov.in) ‘ਤੇ ਦਰਸਾਏ ਗਏ ਨਿਰਧਾਰਤ ਫਾਰਮੈਟ ਵਿੱਚ ਹੋਣ।

ਉਨ੍ਹਾਂ ਕਿਹਾ ਕਿ ਭਗਵਾਨ ਪਰਸ਼ੂਰਾਮ ਜੈਅੰਤੀ (10 ਮਈ, 2024) ਵਾਲੇ ਦਿਨ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਨਹੀਂ ਹੈ। ਇਸ ਲਈ 10 ਮਈ, 2024 ਨੂੰ ਨਾਮਜ਼ਦਗੀ ਪੱਤਰ ਰਿਟਰਨਿੰਗ ਅਫਸਰ ਕੋਲ ਭਰੇ ਜਾ ਸਕਦੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ 11 ਮਈ, 2024 ਨੂੰ ਦੂਜਾ ਸ਼ਨੀਵਾਰ ਅਤੇ 12 ਮਈ, 2024 ਨੂੰ ਐਤਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਹੋਵੇਗੀ। ਇਸ ਲਈ ਇਨ੍ਹਾਂ ਦੋਵੇਂ ਦਿਨਾਂ ਦੌਰਾਨ ਨਾਮਜ਼ਦਗੀ ਪੱਤਰ ਨਹੀਂ ਭਰੇ ਜਾ ਸਕਣਗੇ।

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਚੋਣਾਂ ਦੇ ਐਲਾਨ ਦੀ ਮਿਤੀ 16 ਮਾਰਚ, 2024 ਤੋਂ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਸੀ ਜੋ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਅਰਥਾਤ 06.06.2024 ਤੱਕ ਲਾਗੂ ਰਹੇਗਾ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,120FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...