Sunday, May 19, 2024

ਵਾਹਿਗੁਰੂ

spot_img
spot_img

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲਾਲਚ ਬਦਲੇ ਵੋਟ ਨਾ ਪਾਉਣ ਦੀ ਅਪੀਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 5 ਮਈ, 2024

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਸ਼ੁਰੂ ਕੀਤੇ ਗਏ ਪੋਡਕਾਸਟ ਦਾ ਤੀਜਾ ਐਪੀਸੋਡ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ) ‘ਤੇ ਰਿਲੀਜ਼ ਕਰ ਦਿੱਤਾ ਗਿਆ ਹੈ।

ਇਸ ਐਪੀਸੋਡ ਵਿੱਚ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਚੋਣਾਂ ਦੌਰਾਨ ਵੰਡੀਆਂ ਜਾਣ ਵਾਲੀਆਂ ਮੁਫ਼ਤ ਦੀਆਂ ਵਸਤੂਆਂ, ਨਗਦੀ ਅਤੇ ਹੋਰ ਚੀਜ਼ਾਂ (ਫ੍ਰੀਬੀਜ) ਬਾਬਤ ਬਹੁਤ ਵਿਸਥਾਰ ਵਿਚ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਪੰਜਾਬ ਦੇ ਵੋਟਰਾਂ ਨੂੰ ਬਿਨਾਂ ਕਿਸੇ ਲਾਲਚ ਦੇ ਆਪਣਾ ਵੋਟ ਪਾਉਣ ਦੀ ਅਪੀਲ ਕੀਤੀ ਹੈ।

ਇਸ ਤੋਂ ਇਲਾਵਾ ਸਿਬਿਨ ਸੀ ਨੇ ‘ਨੋਟਾ’ ਬਾਰੇ ਵੀ ਬਹੁਤ ਰੌਚਕ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਪੋਲਿੰਗ ਬੂਥਾਂ ਉੱਤੇ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਬਹੁਤ ਸਾਰੇ ਬੰਦੋਬਸਤ ਕੀਤੇ ਜਾ ਰਹੇ ਹਨ ਅਤੇ ਵੋਟਰ ਵੀ ਆਪਣੀ ਵੋਟ ਦੀ ਵਰਤੋਂ ਜ਼ਰੂਰ ਕਰਨ।

ਸਿਬਿਨ ਸੀ ਨੇ ਪੋਡਕਾਸਟ ਵਿੱਚ ਲੋਕਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਬਹੁਤ ਸਪੱਸ਼ਟ ਸ਼ਬਦਾਂ ਵਿੱਚ ਦਿੱਤੇ ਹਨ। ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਚੋਣਾਂ ਬਾਬਤ ਤਾਜ਼ੀ ਅਤੇ ਪੁਖਤਾ ਜਾਣਕਾਰੀ ਹਾਸਲ ਕਰਨ ਲਈ ਮੁੱਖ ਚੋਣ ਅਧਿਕਾਰੀ ਦੇ ਦਫਤਰ ਵੱਲੋਂ ਚਲਾਏ ਜਾ ਰਹੇ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ) ਨੂੰ ਜ਼ਰੂਰ ਫਾਲੋ/ਸਬਸਕ੍ਰਾਈਬ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਵਟਸਐਪ ਉੱਤੇ ਵੀ ‘ਚੀਫ਼ ਇਲੈਕਟੋਰਲ ਆਫਿਸਰ, ਪੰਜਾਬ’ ਦੇ ਨਾਮ ਨਾਲ ਇਕ ਚੈਨਲ ਬਣਾਇਆ ਗਿਆ ਹੈ, ਜਿੱਥੇ ਲੋਕ ਸਭਾ ਚੋਣਾਂ 2024 ਨਾਲ ਸਬੰਧਤ ਅਹਿਮ ਜਾਣਕਾਰੀਆਂ ਸ਼ੇਅਰ ਕੀਤੀਆਂ ਜਾ ਰਹੀਆਂ ਹਨ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...