Monday, May 13, 2024

ਵਾਹਿਗੁਰੂ

spot_img
spot_img

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 28 ਅਪ੍ਰੈਲ, 2024

ਇੱਕ ਨਿਵੇਕਲੇ ਉਪਰਾਲੇ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਇੱਕ ਸਮਰਪਿਤ ਵਟਸਐਪ ਚੈਨਲ, ‘ਮੁੱਖ ਚੋਣ ਅਧਿਕਾਰੀ, ਪੰਜਾਬ’ ਦੀ ਸ਼ੁਰੂਆਤ ਕੀਤੀ ਹੈ।

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਟਸਐਪ ਚੈਨਲ ਦਾ ਉਦੇਸ਼ ਚੋਣਾਂ ਸੰਬੰਧੀ ਆਮ ਜਨਤਾ ਅਤੇ ਚੋਣ ਅਮਲ ਦੇ ਭਾਗੀਦਾਰਾਂ ਲਈ ਮਹੱਤਵਪੂਰਨ ਜਾਣਕਾਰੀ ਨੂੰ ਪ੍ਰਸਾਰਿਤ ਕਰਨਾ ਹੈ, ਜਿਸ ਵਿੱਚ ਚੋਣ ਪ੍ਰਕਿਰਿਆਵਾਂ, ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ) ਗਤੀਵਿਧੀਆਂ, ਮਹੱਤਵਪੂਰਨ ਤਰੀਕਾਂ, ਵੱਖ-ਵੱਖ ਅੰਕੜੇ ਅਤੇ ਲੋਕ ਸਭਾ ਚੋਣਾਂ-2024 ਨਾਲ ਸਬੰਧਤ ਹੋਰ ਬਹੁਤ ਸਾਰੀਆਂ ਜਾਣਕਾਰੀਆਂ ਸ਼ਾਮਲ ਹਨ।

ਇਸ ਤੋਂ ਇਲਾਵਾ ਇਹ ਚੈਨਲ ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪ੍ਰਾਪਤੀ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਕੀਤੀਆਂ ਮਹੱਤਵਪੂਰਨ ਪਹਿਲਕਦਮੀਆਂ ਨੂੰ ਵੀ ਵੋਟਰਾਂ ਤੱਕ ਪੁੱਜਦਾ ਕਰੇਗਾ।

ਇਹ ਉਪਰਾਲਾ ਜਨਤਕ ਸ਼ਮੂਲੀਅਤ ਲਈ ਤਕਨਾਲੋਜੀ ਦਾ ਲਾਭ ਉਠਾਉਣ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਦੇ ਪਹਿਲਾਂ ਤੋਂ ਜਾਰੀ ਯਤਨਾਂ ਦਾ ਹਿੱਸਾ ਹੈ।

ਸਿਬਿਨ ਸੀ ਨੇ ਦੱਸਿਆ ਕਿ ਜਾਣਕਾਰੀ ਅਤੇ ਹੋਰ ਗਤੀਵਿਧੀਆਂ ਦਾ ਪ੍ਰਸਾਰ ਕਰਨ ਅਤੇ ਵੋਟਰਾਂ ਦੇ ਸਵਾਲਾਂ ਦਾ ਜਵਾਬ ਦੇਣ ਲਈ ਇਸ ਤੋਂ ਪਹਿਲਾਂ ਨਿਯਮਤ ਪੋਡਕਾਸਟ ਸ਼ੁਰੂ ਕੀਤਾ ਗਿਆ ਹੈ ਅਤੇ “ਫੇਸਬੁੱਕ ਲਾਈਵ” ਸੈਸ਼ਨ ਵੀ ਕਰਵਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ 0“he35OPunjab ਹੈਂਡਲ ਨਾਲ ਫੇਸਬੁੱਕ, ਐਕਸ, ਇੰਸਟਾਗ੍ਰਾਮ ਅਤੇ ਯੂਟਿਊਬ ਚੈਨਲ ਵੀ ਚਲਾਏ ਜਾ ਰਹੇ ਹਨ।

ਸਿਬਿਨ ਸੀ ਨੇ ਵਟਸਐਪ ਵਰਤਣ ਵਾਲਿਆਂ ਨੂੰ ਲੋਕ ਸਭਾ ਚੋਣਾਂ 2024 ਬਾਰੇ ਨਿਯਮਤ ਅਤੇ ਪ੍ਰਮਾਣਿਕ ਅੱਪਡੇਟ ਪ੍ਰਾਪਤ ਕਰਨ ਲਈ ਅਧਿਕਾਰਤ ਚੈਨਲ ਨਾਲ ਜੁੜਨ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਵਟਸਐਪ ਵਰਤਣ ਵਾਲਿਆਂ ਨੂੰ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਲਈ ਇਸ ਚੈਨਲ ਦੀ ਜਾਣਕਾਰੀ ਨੂੰ ਹੋਰ ਸਮੂਹਾਂ ਵਿੱਚ ਸਾਂਝਾ ਕਰਨ ਦੀ ਅਪੀਲ ਵੀ ਕੀਤੀ ਹੈ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸੋਸ਼ਲ ਮੀਡੀਆ

223,130FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...