Thursday, May 23, 2024

ਵਾਹਿਗੁਰੂ

spot_img
spot_img

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ PAMS ਦੀ ਸ਼ੁਰੂਆਤ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 11 ਅਪ੍ਰੈਲ, 2024

ਨਿਰਪੱਖ ਅਤੇ ਸੁਚਾਰੂ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਅੱਜ ਇਥੇ ਆਪਣੇ ਦਫ਼ਤਰ ਵਿਖੇ ਲੋਕ ਸਭਾ ਚੋਣਾਂ 2024 ਲਈ ਪੋਲ ਐਕਟੀਵਿਟੀ ਮੈਨੇਜਮੈਂਟ ਸਿਸਟਮ (ਪੀ.ਏ.ਐਮ.ਐਸ.) ਦੀ ਸ਼ੁਰੂਆਤ ਕੀਤੀ ਗਈ।

ਜ਼ਿਕਰਯੋਗ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੀ.ਏ.ਐਮ.ਐਸ. ਨੇ ਵੱਖ-ਵੱਖ ਚੋਣ ਪ੍ਰੋਗਰਾਮਾਂ ਜਿਵੇਂ ਕਿ ਪੋਲ ਪਾਰਟੀਆਂ ਦੀਆਂ ਗਤੀਵਿਧੀਆਂ, ਮੌਕ ਪੋਲ, ਵੋਟਿੰਗ ਪ੍ਰਕਿਰਿਆ ਸ਼ੁਰੂ ਤੇ ਬੰਦ ਹੋਣ, ਸ਼ਾਮ 6 ਵਜੇ ਕਤਾਰ ਵਿੱਚ ਖੜ੍ਹੇ ਵੋਟਰਾਂ ਦੀ ਗਿਣਤੀ, ਜਮ੍ਹਾਂ ਕਰਵਾਈ ਗਈ ਸਮੱਗਰੀ ਆਦਿ ਦੀ ਨਿਗਰਾਨੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ।

ਇਹ ਪ੍ਰਣਾਲੀ ਇੱਕ ਸਮਰਪਿਤ ਮੋਬਾਈਲ ਐਪਲੀਕੇਸ਼ਨ ਦੀ ਵਰਤੋਂ ਜ਼ਰੀਏ ਸੈਕਟਰ ਮੈਜਿਸਟ੍ਰੇਟਾਂ ਵੱਲੋਂ ਸਾਰੇ ਪੋਲਿੰਗ ਸਟੇਸ਼ਨਾਂ ਵਿਖੇ ਵੱਖ-ਵੱਖ ਗਤੀਵਿਧੀਆਂ ਦੀ ਰੀਅਲ ਟਾਈਮ ਮਾਨੀਟਰਿੰਗ ਲਈ ਵਧੇਰੇ ਮਦਦਗਾਰ ਸਿੱਧ ਹੋਈ।

ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਪੀ.ਏ.ਐਮ.ਐਸ. ਨੂੰ ਹੋਰ ਵੀ ਕਾਰਗਰ ਬਣਾਇਆ ਗਿਆ ਹੈ, ਜੋ ਚੋਣ ਪ੍ਰਕਿਰਿਆ ਦੌਰਾਨ ਪਾਰਦਰਸ਼ਤਾ ਨੂੰ ਯਕੀਨੀ ਬਣਾਉਂਦਿਆਂ ਚੋਣਾਂ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਦੇ ਪ੍ਰਬੰਧਨ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਉਨ੍ਹਾਂ ਅੱਗੇ ਦੱਸਿਆ ਕਿ ਰੀਅਲ-ਟਾਈਮ ਅਪਡੇਟਸ ਲਈ ਐਂਡਰਾਇਡ ਅਤੇ ਆਈ.ਓ.ਐਸ. ਪਲੇਟਫਾਰਮਾਂ ਵਾਸਤੇ ਮੋਬਾਈਲ ਐਪਲੀਕੇਸ਼ਨਾਂ ਵਿਕਸਿਤ ਕੀਤੀਆਂ ਗਈਆਂ ਹਨ।

ਇਸ ਤੋਂ ਇਲਾਵਾ ਐਪਲੀਕੇਸ਼ਨ ਅਤੇ ਸਰਵਰ ਦਰਮਿਆਨ ਪ੍ਰਭਾਵੀ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਇੱਕ ਟੋਕਨ-ਅਧਾਰਤ ਅਕਸੈਸ ਐਲਗੋਰਿਦਮ ਵੀ ਲਾਗੂ ਕੀਤਾ ਗਿਆ ਹੈ। ਜੀ.ਪੀ.ਐਸ. ਕੋਆਰਡੀਨੇਟਸ ਦੀ ਵਰਤੋਂ ਕਰਦਿਆਂ ਇਹ ਐਪਲੀਕੇਸ਼ਨ ਡਿਸਪੈਚ ਪ੍ਰਕਿਰਿਆ ਦੌਰਾਨ ਪਾਰਟੀਆਂ ਦੀ ਹਲਚਲ ‘ਤੇ ਬਾਰੀਕੀ ਨਾਲ ਨਜ਼ਰ ਰੱਖਦੀ ਹੈ ਅਤੇ ਹਰ ਕਦਮ ‘ਤੇ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਂਦੀ ਹੈ।

- Advertisement -

ਸਿੱਖ ਜਗ਼ਤ

ਕੌਮੀ ਪੱਧਰ ’ਤੇ ਮਨਾਈ ਜਾਵੇਗੀ ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2024 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ...

ਸਮੇਂ ਦੀਆਂ ਸਰਕਾਰਾਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਬਾਰੇ ਬੇਰੁਖ਼ ਕਿਉਂ?: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 21 ਮਈ, 2024 ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਸਮੇਂ ਦੀਆਂ ਸਰਕਾਰਾਂ ‘ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,107FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...