spot_img
Saturday, June 15, 2024

ਵਾਹਿਗੁਰੂ

spot_img
spot_img

CEO Punjab ਸਿਬਿਨ ਸੀ ਵੱਲੋਂ ਚੋਣਾਂ ਨਾਲ ਜੁੜੇ ਦਿਲਚਸਪ ਅਤੇ ਰੌਚਕ ਸਵਾਲਾਂ ਦੇ ਜਵਾਬਾਂ ਨਾਲ ਭਰਪੂਰ ਪੌਡਕਾਸਟ ਦਾ ਪੰਜਵਾਂ ਐਪੀਸੋਡ ਰਿਲੀਜ਼

- Advertisement -

ਯੈੱਸ ਪੰਜਾਬ
ਚੰਡੀਗੜ੍ਹ, 27 ਮਈ, 2024

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਨਿਵੇਕਲੀ ਪਹਿਲਕਦਮੀ ਤਹਿਤ ਚਲਾਏ ਜਾ ਰਹੇ ਪੋਡਕਾਸਟ ਦਾ ਪੰਜਵਾਂ ਐਪੀਸੋਡ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ) ‘ਤੇ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਐਪੀਸੋਡ ਵਿੱਚ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਚੋਣਾਂ ਸਬੰਧੀ ਕਈ ਦਿਲਚਸਪ ਅਤੇ ਰੌਚਕ ਸਵਾਲਾਂ ਦੇ ਬਹੁਤ ਹੀ ਆਸਾਨ ਤਰੀਕੇ ਨਾਲ ਜਵਾਬ ਦਿੱਤੇ ਹਨ ।

ਉਨ੍ਹਾਂ ਇਸ ਐਪੀਸੋਡ ਵਿੱਚ ਦੱਸਿਆ ਹੈ ਕਿ ਵੋਟ ਪਾਉਣ ਵੇਲੇ ਵੋਟਰ ਦੇ ਖੱਬੇ ਹੱਥ ਦੀ ਉਂਗਲ ਉੱਤੇ ਹੀ ਸਿਆਹੀ ਕਿਉਂ ਲਗਾਈ ਜਾਂਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਪੋਲਿੰਗ ਬੂਥ ਉੱਤੇ ਵੋਟ ਪਾਉਣ ਦੌਰਾਨ ਮੋਬਾਇਲ ਫੋਨ ਬੰਦ ਕਰਕੇ ਨਾਲ ਲਿਜਾਇਆ ਜਾ ਸਕਦਾ ਹੈ ਜਾਂ ਨਹੀਂ। ਸਿਬਿਨ ਸੀ ਨੇ ਕਿਸੇ ਵੀ ਐਮਰਜੈਂਸੀ ਹਾਲਤਾਂ ਨਾਲ ਨਜਿੱਠਣ ਅਤੇ ਮੁੱਢਲੀ ਸਹਾਇਤਾ ਲਈ ਪੋਲਿੰਗ ਬੂਥਾਂ ਉੱਤੇ ਕੀਤੇ ਗਏ ਪ੍ਰਬੰਧਾਂ ਬਾਰੇ ਵੀ ਚਾਨਣਾ ਪਾਇਆ ਹੈ।

ਇਸ ਐਪੀਸੋਡ ਵਿੱਚ ਮੁੱਖ ਚੋਣ ਅਧਿਕਾਰੀ ਨੇ ਇਹ ਵੀ ਦੱਸਿਆ ਹੈ ਕਿ ਕਿਸ ਉਮੀਦਵਾਰ ਦੀ ਜ਼ਮਾਨਤ ਕਿਹੜੇ ਕਾਰਨਾਂ ਕਰਕੇ ਜ਼ਬਤ ਹੁੰਦੀ ਹੈ। ਸਿਬਿਨ ਸੀ ਨੇ ਇਹ ਵੀ ਦੱਸਿਆ ਹੈ ਕਿ ਪਹਿਲੀ ਵਾਰ ਵੋਟ ਪਾਉਣ ਵਾਲਿਆਂ ਲਈ ਹੋਟਲਾਂ, ਰੈਸਟੋਰੈਂਟ ਮਾਲਕਾਂ ਅਤੇ ਕੋਚਿੰਗ ਸੈਂਟਰਾਂ ਆਦਿ ਨੇ ਕੀ ਕੀ ਛੋਟਾਂ ਅਤੇ ਸੁਵਿਧਾਵਾਂ ਰੱਖੀਆਂ ਹਨ।

ਮੁੱਖ ਚੋਣ ਅਧਿਕਾਰੀ ਨੇ ਲੋਕ ਸਭਾ ਚੋਣਾਂ-2024 ਦੌਰਾਨ ਪ੍ਰਾਪਤ ਹੋ ਰਹੀਆਂ ਦਿਲਚਸਪ ਅਤੇ ਰੌਚਕ ਸ਼ਿਕਾਇਤਾਂ ਬਾਰੇ ਵੀ ਇਸ ਐਪੀਸੋਡ ਵਿੱਚ ਚਾਨਣਾ ਪਾਇਆ ਹੈ।

ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਇਕ ਬੁਲਾਰੇ ਨੇ ਅਪੀਲ ਕੀਤੀ ਹੈ ਕਿ ਜਾਣਕਾਰੀ ਭਰਪੂਰ ਸਵਾਲਾਂ ਦੇ ਜਵਾਬ ਜਾਣਨ ਲਈ ਸਾਰੇ ਵੋਟਰ ਅਤੇ ਹੋਰ ਲੋਕ ਪੋਡਕਾਸਟ ਦਾ ਇਹ ਐਪੀਸੋਡ ਜ਼ਰੂਰ ਦੇਖਣ ਅਤੇ ਬਾਕੀਆਂ ਨਾਲ ਵੀ ਸ਼ੇਅਰ ਕਰਨ ਤਾਂ ਜੋ ਆਮ ਲੋਕਾਂ ਨੂੰ ਉਨ੍ਹਾਂ ਦੇ ਮਨਾਂ ਵਿੱਚ ਚੋਣਾਂ ਸਬੰਧੀ ਉੱਠਦੇ ਸਵਾਲਾਂ ਦੇ ਜਵਾਬ ਮਿਲ ਸਕਣ। ਜ਼ਿਕਰਯੋਗ ਹੈ ਕਿ ਪੋਡਕਾਸਟ ਦਾ ਇਹ ਐਪੀਸੋਡ ਮੁੱਖ ਚੋਣ ਅਧਿਕਾਰੀ ਦੇ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ ਉੱਤੇ ਉਪਲੱਬਧ ਹੈ।

- Advertisement -

ਸਿੱਖ ਜਗ਼ਤ

ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਹੀਥਰੋ ਏਅਰਪੋਰਟ ਤੇ ਪਹੁੰਚਣ ਤੇ ਨਿੱਘਾ ਸਵਾਗਤ

ਯੈੱਸ ਪੰਜਾਬ ਲੰਡਨ, 12 ਜੂਨ, 2024 ਸ੍ਰੌਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਾਰਟੀ ਦੇ ਬੁਲਾਰੇ ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਲੰਡਨ ਪਹੁੰਚਣ ਤੇ ਹੀਥਰੋ ਏਅਰਪੋਰਟ ਤੇ ਨਿੱਘਾ ਸਵਾਗਤ ਕਰਦਿਆ ਸਿੱਖ ਪ੍ਰਚਾਰਕ...

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਨਵੀਂ ਦਿੱਲੀ/ਚੰਡੀਗੜ੍ਹ, 10 ਜੂਨ, 2024: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਨ ਲਈ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਸੋਸ਼ਲ ਮੀਡੀਆ

223,028FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...