Friday, April 26, 2024

ਵਾਹਿਗੁਰੂ

spot_img
spot_img

ਚੇਅਰਮੈਨ ਰਮਨ ਬਹਿਲ ਨੇ ਸਰਕਾਰੀ ਕਾਲਜ ਗੁਰਦਾਸਪੁਰ ’ਚ ਕੰਪਿਊਟਰ ਲੈਬ ਦਾ ਨੀਂਹ ਪੱਥਰ ਰੱਖਿਆ

- Advertisement -

Chairman Raman Bahl lays foundation stone of Govt College Gurdaspur

ਯੈੱਸ ਪੰਜਾਬ
ਗੁਰਦਾਸਪੁਰ, 24 ਜਨਵਰੀ, 2023 –
ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਨਵੀਂ ਬਣਨ ਵਾਲੀ ਕੰਪਿਊਟਰ ਲੈਬ ਦਾ ਨੀਂਹ ਪੱਥਰ ਰੱਖਿਆ ਗਿਆ। ਪੰਜਾਬ ਸਰਕਾਰ ਵੱਲੋਂ ਇਸ ਕੰਪਿਊਟਰ ਲੈਬ ਦੀ ਉਸਾਰੀ ਉੱਪਰ ਕਰੀਬ 23 ਲੱਖ ਰੁਪਏ ਖਰਚੇ ਜਾਣਗੇ।

ਕੰਪਿਊਟਰ ਲੈਬ ਦੀ ਇਮਾਰਤ ਦਾ ਨੀਂਹ ਪੱਥਰ ਰੱਖਣ ਉਪਰੰਤ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਇਸ ਨਵੀਂ ਕੰਪਿਊਟਰ ਲੈਬ ਦੀ ਬਹੁਤ ਜਿਆਦਾ ਲੋੜ ਸੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਸ ਲੋੜ ਨੂੰ ਪਹਿਲ ਦੇ ਅਧਾਰ ’ਤੇ ਪੂਰਾ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸੂਚਨਾ ਤੇ ਤਕਨੌਲੋਜੀ ਦੇ ਇਸ ਦੌਰ ਵਿੱਚ ਕੰਪਿਊਟਰ ਦੀ ਬਹੁਤ ਮਹੱਤਤਾ ਹੈ ਅਤੇ ਇਹ ਨਵੀਂ ਬਣਨ ਵਾਲੀ ਕੰਪਿਊਟਰ ਲੈਬ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋਵੇਗੀ। ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਕੰਪਿਊਟਰ ਲੈਬ ਦੀ ਉਸਾਰੀ ਉੱਪਰ 23 ਲੱਖ ਰੁਪਏ ਖਰਚ ਕੀਤੇ ਜਾਣਗੇ ਅਤੇ 31 ਮਾਰਚ 2023 ਤੱਕ ਇਹ ਲੈਬ ਬਣ ਕੇ ਤਿਆਰ ਹੋ ਜਾਵੇਗੀ।

ਉਚੇਰੀ ਸਿੱਖਿਆ ਬਾਰੇ ਗੱਲ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਉਤਸ਼ਾਹਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਵੱਲੋਂ ਕਾਲਜਾਂ ਵਿੱਚ ਅਧਿਆਪਕਾਂ ਦੀਆਂ 645 ਨਵੀਆਂ ਪੋਸਟਾਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸਤੋਂ ਇਲਾਵਾ ਗੈਸਟ ਫੈਕਲਟੀ ਅਧਿਆਪਕਾਂ ਦੀ ਤਨਖਾਹ ਵਿੱਚ 33600 ਤੋਂ 47000 ਰੁਪਏ ਤੱਕ ਦਾ ਵਾਧਾ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਰੈਗੂਲਰ ਅਧਿਆਪਕਾਂ ਲਈ 7ਵਾਂ ਤਨਖਾਹ ਕਮਿਸ਼ਨ ਲਾਗੂ ਕੀਤਾ ਗਿਆ ਹੈ। ਇਸਦੇ ਨਾਲ ਹੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ੍ਹਨ ਲਈ ਪੰਜਾਬ ਸਰਕਾਰ ਵੱਲੋਂ ਨਵੀਂ ਸਪੋਰਟਸ ਨੀਤੀ ਤਹਿਤ ਕਾਲਜਾਂ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਂਦੇ ਜਾ ਰਹੇ ਹਨ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਨੌਜਵਾਨ ਸ਼ਕਤੀ ਸੂਬੇ ਅਤੇ ਦੇਸ਼ ਨੂੰ ਤਰੱਕੀ ਦੀਆਂ ਬੁਲੰਦੀਆਂ ’ਤੇ ਲਿਜਾ ਸਕਦੀ ਹੈ ਅਤੇ ਰਾਜ ਸਰਕਾਰ ਵੱਲੋਂ ਨੌਜਵਾਨਾਂ ਲਈ ਉਚੇਰੀ ਸਿੱਖਿਆ ਪ੍ਰਾਪਤ ਕਰਨ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਢੁਕਵਾਂ ਮਾਹੌਲ ਬਣਾਉਣ ਦੇ ਸੁਹਿਰਦ ਯਤਨ ਕੀਤੇ ਜਾ ਰਹੇ ਹਨ।

ਇਸ ਮੌਕੇ ਸਰਕਾਰੀ ਕਾਲਜ ਗੁਰਦਾਸਪੁਰ ਦੇ ਪ੍ਰਿੰਸੀਪਲ ਸ. ਗੁਰਿੰਦਰ ਸਿੰਘ ਕਲਸੀ ਨੇ ਚੇਅਰਮੈਨ ਸ੍ਰੀ ਰਮਨ ਬਹਿਲ ਦਾ ਕਾਲਜ ਵਿਖੇ ਪਹੁੰਚਣ ’ਤੇ ਧੰਨਵਾਦ ਕੀਤਾ। ਇਸ ਮੌਕੇ ਪੰਜਾਬੀ ਦੇ ਪ੍ਰੋ. ਬਲਜੀਤ ਸਿੰਘ ਸ਼ਾਹਬਾਦ, ਪ੍ਰੋ. ਬਲਜੀਤ ਸਿੰਘ (ਸਰੀਰਕ ਸਿੱਖਿਆ), ਪ੍ਰੋ. ਹਰਜੀਤ ਸਿੰਘ, ਪ੍ਰੋ. ਕਰਨ ਸ਼ਰਮਾਂ, ਪ੍ਰੋ. ਸਰਬਜੀਤ ਸਿੰਘ, ਪ੍ਰੋ. ਸਤਵਿੰਦਰ ਸਿੰਘ, ਪ੍ਰੋ. ਰਣਜੀਤ ਸਿੰਘ, ਪ੍ਰੋ. ਜੋਗਾ ਸਿੰਘ, ਪ੍ਰੋ. ਗੁਰਦੀਪ ਸਿੰਘ, ਸਾਬਕਾ ਪ੍ਰੋ. ਰਾਜ ਕੁਮਾਰ ਸ਼ਰਮਾਂ, ਆਪ ਆਗੂ ਭਾਰਤ ਭੂਸ਼ਨ ਸ਼ਰਮਾਂ ਤੋਂ ਇਲਾਵਾ ਹੋਰ ਵੀ ਮੋਹਤਬਰ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...