Saturday, April 20, 2024

ਵਾਹਿਗੁਰੂ

spot_img
spot_img

Chandigarh ’ਚ ਹੈਵਾਨੀਅਤ ਦੀ ਹੱਦ: ਟਿਊਸ਼ਨ ਪੜ੍ਹਣ ਗਈ 6 ਸਾਲਾ ਬੱਚੀ ਦਾ ‘Rape’ ਅਤੇ ‘Murder’, ਜੰਗਲ ਵਿੱਚੋਂ ਮਿਲੀ ਲਾਸ਼

- Advertisement -

ਯੈੱਸ ਪੰਜਾਬ
ਚੰਡੀਗੜ੍ਹ, 6 ਮਾਰਚ, 2021:
ਚੰਡੀਗੜ੍ਹ ’ਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਹੈਵਾਨੀਅਤ ਦੀਆਂ ਸਾਰੀਆਂ ਹੱਦਾਂ ਪਾਰ ਕਰਦਿਆਂ ਨਰਸਰੀ ਕਲਾਸ ਦੀ ਇਕ 6 ਸਾਲਾ ਬੱਚੀ ਨਾਲ ਦੁਸ਼ਕਰਮ ਕਰਨ ਤੋਂ ਬਾਅਦ ਉਸਦਾ ਕਤਲ ਕਰ ਦਿੱਤਾ ਗਿਆ।

ਬੱਚੀ ਦੀ ਲਾਸ਼ ਸਨਿਚਰਵਾਰ ਸਵੇਰੇ ਅਰਧਨਗਨ ਹਾਲਤ ਵਿੱਚ ਹੱਲੋਮਾਜਰਾ ਲਾਈਟ ਪੁਆਇੰਟ ਨੇੜੇ ਪੈਂਦੇ ਜੰਗਲ ਵਿੱਚੋਂ ਬਰਾਮਦ ਕੀਤੀ ਗਈ ਹੈ। ਪਤਾ ਲੱਗਾ ਹੈ ਕਿ ਕਿਸੇ ਰਾਹਗੀਰ ਨੇ ਬੱਚੀ ਦੀ ਲਾਸ਼ ਦੇਖ਼ ਕੇ ਪੁਲਿਸ ਨੂੰ ਸੂਚਿਤ ਕੀਤਾ। ਬੱਚੀ ਦੀ ਪਛਾਣ ਕਰ ਲਈ ਗਈ ਹੈ।

ਪਿਛਲੇ 30 ਸਾਲਾਂ ਤੋਂ ਹੱਲੋਮਾਜਰਾ ਵਿੱਚ ਰਹਿੰਦੇ ਪਰਿਵਾਰ ਨਾਲ ਵਾਪਰੀ ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਅਤੇ ਸਨਸਨੀ ਦਾ ਮਾਹੌਲ ਹੈ।

ਬੱਚੀ ਦੇ ਪਿਤਾ ਇਕ ਪ੍ਰਾਈਵੇਟ ਨੌਕਰੀ ਕਰਦੇ ਹਨ ਅਤੇ ਉਨ੍ਹਾ ਦੀ ਬੱਚੀ ਨੇੜੇ ਹੀ ਕਿਸੇ ਕੋਲ ਟਿਊਸ਼ਨ ਪੜ੍ਹਣ ਜਾਂਦੀ ਸੀ। ਸ਼ੁੱਕਰਵਾਰ 5 ਵਜੇ ਟਿਊਸ਼ਨ ਗਈ ਬੱਚੀ ਜਦ ਸ਼ਾਮ ਤਕ ਨਾ ਪਰਤੀ ਤਾਂ ਘਰ ਦਿਆਂ ਨੂੰ ਫ਼ਿਕਰ ਹੋਈ ਅਤੇ ਬੱਚੀ ਦੀ ਤਾਲਾਸ਼ ਸ਼ੁਰੂ ਕਰਨ ਦੇ ਨਾਲ ਨਾਲ ਚੰਡੀਗੜ੍ਹ ਪੁਲਿਸ ਨੂੰ ਸੂਚਿਤ ਕੀਤਾ ਗਿਆ ਪਰ ਸਾਰੀ ਰਾਤ ਦੀ ਤਾਲਾਸ਼ ਦੇ ਬਾਅਦ ਵੀ ਬੱਚੀ ਦੀ ਕੋਈ ਉੱਘ ਸੁੱਘ ਨਾ ਲੱਗੀ।

ਅੱਜ ਸਵੇਰੇ ਬੱਚੀ ਦੀ ਲਾਸ਼ ਬਾਰੇ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪੁੱਜੀ। ਲਾਸ਼ ਪੋਸਟਮਾਰਟਮ ਲਈ ਭੇਜ ਕੇ ਪੁਲਿਸ ਨੇ ਜਾਂਚ ਦਾ ਕੰਮ ਆਰੰਭਿਆ ਹੈ।

ਪੁਲਿਸ ਵੱਲੋਂ ਇਲਾਕੇ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਰਿਕਾਰਡਿੰਗ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਦੋਸ਼ੀ ਬਾਰੇ ਕੋਈ ਸੁਰਾਗ ਮਿਲ ਸਕੇ।

ਇਸੇ ਦੌਰਾਨ ਇਹ ਵੀ ਖ਼ਬਰ ਹੈ ਕਿ ਜਿਸ ਜਗ੍ਹਾ ਤੋਂ ਬੱਚੀ ਦੀ ਲਾਸ਼ ਮਿਲੀ ਹੈ, ਉਸਦੇ ਨੇੜਿਉਂ ਹੀ 2 ਬੈਗ ਮਿਲੇ ਹਨ ਜਿਸ ਵਿੱਚ ਮਰਦਾਨਾ ਕਪੜੇ ਹਨ ਪਰ ਅਜੇ ਇਹ ਸਪਸ਼ਟ ਨਹੀਂ ਹੈ ਕਿ ਇਨ੍ਹਾਂ ਬੈਗਾਂ ਦਾ ਉਕਤ ਘਿਨੌਣੀ ਵਾਰਦਾਤ ਨਾਲ ਕੀ ਸੰਬੰਧ ਹੋ ਸਕਦਾ ਹੈ ਜਾਂ ਫ਼ਿਰ ਕੋਈ ਸੰਬੰਧ ਨਹੀਂ ਹੈ।

*Representational Photograph

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...