ਯੈੱਸ ਪੰਜਾਬ
ਚੰਡੀਗੜ੍ਹ, 30 ਜਨਵਰੀ, 2025
Chandigarh ਵਿੱਚ ਭਾਰਤੀ ਜਨਤਾ ਪਾਰਟੀ ਦੇ Mayor ਬਣਨ ਤੋਂ ਬਾਅਦ ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਆਗੂ ਅਤੇ Punjab ਸਰਕਾਰ ਦੇ ਵਿੱਤ ਮੰਤਰੀ Harpal Singh Cheema ਨੇ ਕਿਹਾ ਕਿ ਮੇਅਰ ਚੋਣਾਂ ਦੌਰਾਨ ਕਾਂਗਰਸ ਅਤੇ ਭਾਜਪਾ ਵਿਚਾਲੇ ਅਨੈਤਿਕ ਗਠਜੋੜ ਹੋਇਆ ਹੈ।
Cheema ਨੇ ਕਿਹਾ ਕਿ ਅਸੀਂ ਆਪਣਾ ਧਰਮ ਨਿਭਾਇਆ, ਇਸ ਲਈ ਸਾਡੇ ਕੌਂਸਲਰਾਂ ਦੀਆਂ ਵੋਟਾਂ ਨਾਲ ਕਾਂਗਰਸ ਦੇ ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਬਣੇ। ਕਾਂਗਰਸ ਨੇ ਸਾਡੇ ਨਾਲ ਧੋਖਾ ਕੀਤਾ ਹੈ। ਕਾਂਗਰਸੀ ਕੌਂਸਲਰਾਂ ਨੇ ਕਰਾਸ ਵੋਟਿੰਗ ਕੀਤੀ ਜਿਸ ਕਾਰਨ ਭਾਜਪਾ ਦਾ ਮੇਅਰ ਬਣਿਆ।
ਚੀਮਾ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਦੋਵੇਂ ਅੰਦਰਖਾਤੇ ਮਿਲੀਆਂ ਹੋਇਆਂ ਹਨ। ਉਹ ਸਾਨੂੰ ਰੋਕਣਾ ਚਾਹੁੰਦੇ ਹਨ। ਦੋਵੇਂ ਪਾਰਟੀਆਂ ਆਮ ਆਦਮੀ ਪਾਰਟੀ ਦੇ ਵਧਦੇ ਪ੍ਰਭਾਵ ਤੋਂ ਡਰੀ ਰੋਹੀਆਂ ਹਨ। ਉਹ ਦਿੱਲੀ ਵਿਧਾਨ ਸਭਾ ਚੋਣਾਂ ਵੀ ਇਕੱਠੇ ਲੜ ਰਹੇ ਹਨ ਪਰ ਇਸ ਵਾਰ ਵੀ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਭਾਰੀ ਬਹੁਮਤ ਨਾਲ ਸਰਕਾਰ ਬਣ ਰਹੀ ਹੈ।