Thursday, February 2, 2023

ਵਾਹਿਗੁਰੂ

spot_img


ਚੰਡੀਗੜ੍ਹ ਯੂਨੀਵਰਸਿਟੀ ਨੇ 1100 ਅਧਿਆਪਕਾਂ ਅਤੇ 140 ਹੋਣਹਾਰ ਵਿਦਿਆਰਥੀਆਂ ਨੂੰ ‘ਐਫਏਪੀ’ ਨੈਸ਼ਨਲ ਪੁਰਸਕਾਰਾਂ ਨਾਲ ਕੀਤਾ ਸਨਮਾਨਿਤ

ਯੈੱਸ ਪੰਜਾਬ
ਐਸ ਏ ਐਸ ਨਗਰ, 3 ਦਸੰਬਰ, 2022 –
ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਆਫ ਪੰਜਾਬ (ਐਫਏਪੀ) ਨੇ ਅੱਜ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਨੂੰ ਸਰਵੋਤਮ ਅਧਿਆਪਕ ਦੇ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ। ਜ਼ਿਕਰਯੋਗ ਹੈ ਕਿ 1100 ਦੇ ਕਰੀਬ ਅਧਿਆਪਕਾਂ ਨੂੰ ਇਹ ਪੁਰਸਕਾਰ ਤਿੰਨ ਵਰਗਾਂ ਵਿੱਚ ਦਿੱਤਾ ਜਾਣਾ ਹੈ। ਸਮਾਗਮ ਦੇ ਪਹਿਲੇ ਦਿਨ 606 ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ।

‘ਫੈਪ’ ਪੁਰਸਕਾਰਾਂ ਦੀ ਵੰਡ ਸਮਾਰੋਹ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਚੰਡੀਗੜ੍ਹ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸਤਨਾਮ ਸਿੰਘ ਸੰਧੂ ਅਤੇ ਜਗਜੀਤ ਸਿੰਘ ਧੂਰੀ ਪ੍ਰਧਾਨ ‘ਐਫਏਪੀ’ ਇਸ ਮੌਕੇ ਹਾਜ਼ਰ ਸਨ।

ਐਫਏਪੀ’ ਨੈਸ਼ਨਲ ਪੁਰਸਕਾਰ 2022 ਦੀ ਵੰਡ ਦੇ ਦੂਜੇ ਪੜਾਅ ਦੇ ਪਹਿਲੇ ਦਿਨ,ਦੋ ਅਧਿਆਪਕਾਂ ਨੂੰ ਸਰਵੋਤਮ ਅਧਿਆਪਕ ਪੁਰਸਕਾਰ (ਡਾਇਰੈਕਟ) ਸ਼੍ਰੇਣੀ ਜਦਕਿ 601 ਅਧਿਆਪਕਾਂ ਨੂੰ ਸਰਵੋਤਮ ਅਧਿਆਪਕ ਪੁਰਸਕਾਰ (ਨਾਮਜ਼ਦ) ਸ਼੍ਰੇਣੀ ਮਿਲੀ।

ਐਫਏਪੀ ਨੈਸ਼ਨਲ ਐਵਾਰਡਜ਼ 2022 ਦੇ ਦੂਜੇ ਪੜਾਅ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਚੰਡੀਗੜ੍ਹ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸਤਨਾਮ ਸਿੰਘ ਸੰਧੂ ਅਤੇ ‘ਐਫਏਪੀ’ ਦੇ ਪ੍ਰਧਾਨ ਜਗਜੀਤ ਸਿੰਘ ਧੂਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪ੍ਰਮਾਤਮਾ ਨੇ ਅਧਿਆਪਕਾਂ ਨੂੰ ਸਭ ਤੋਂ ਵੱਡਾ ਕੰਮ ਸੌਂਪਿਆ ਹੈ,ਅਧਿਆਪਕ ਹੀ ਇਨਸਾਨ ਨੂੰ ਇੱਕ ਚੰਗਾ ਇਨਸਾਨ ਬਣਾਉਂਦਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ‘ਮਿਸ਼ਨ 100’ ਸ਼ੁਰੂ ਕੀਤਾ ਹੈ, ਜਿਸ ਦੇ ਤਹਿਤ ਬੋਰਡ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਦੀ ਮਦਦ ਕੀਤੀ ਜਾਵੇਗੀ ਤਾਂ ਜੋ ਬੋਰਡ ਦੇ ਨਤੀਜੇ ਸੌ ਪ੍ਰਤੀਸ਼ਤ ਪ੍ਰਾਪਤ ਕੀਤੇ ਜਾ ਸਕਣ। ਸਕੂਲ ਸਿੱਖਿਆ ਵਿਭਾਗ, ਪੰਜਾਬ ਅਕਾਦਮਿਕ ਪਾਠਕ੍ਰਮ,ਅਧਿਆਪਨ-ਸਿਖਲਾਈ ਸਿੱਖਿਆ,ਬੁਨਿਆਦੀ ਢਾਂਚੇ ਅਤੇ ਸਿਖਲਾਈ ਪ੍ਰਾਪਤ ਅਧਿਆਪਕਾਂ ਦੀ ਚੋਣ ਲਈ ਕੰਮ ਕਰ ਰਿਹਾ ਹੈ ਤਾਂ ਜੋ ਪੰਜਾਬ ਦਾ ਹਰ ਵਿਦਿਆਰਥੀ ਮਿਆਰੀ ਸਿੱਖਿਆ ਪ੍ਰਾਪਤ ਕਰ ਸਕੇ।

ਸਾਡੀ ਸਰਕਾਰ ਦਾ ਮੰਨਣਾ ਹੈ ਕਿ ਗਰੀਬੀ ਕਾਰਨ ਕੋਈ ਵੀ ਵਿਅਕਤੀ ਸਿੱਖਿਆ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਇਸ ਤੋਂ ਇਲਾਵਾ ਪੰਜਾਬ ਸਰਕਾਰ 100 ਸਰਕਾਰੀ ਸਕੂਲਾਂ ਨੂੰ ਨਾਮਵਰ ਸਕੂਲਾਂ ਵਿੱਚ ਤਬਦੀਲ ਕਰਨ ਦੀ ਯੋਜਨਾ ਬਣਾ ਰਹੀ ਹੈ ਜੋ ਸਕੂਲੀ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਲਈ ਕੰਮ ਕਰਨਗੇ।

ਪੰਜਾਬ ਸਰਕਾਰ ਨੇ ਸਕੂਲੀ ਸਿੱਖਿਆ ਲਈ ਬਜਟ ਵਿੱਚ ਭਾਰੀ ਵਾਧੇ ਦਾ ਐਲਾਨ ਕੀਤਾ ਹੈ, ਜੋ ਕਿ ਸਕੂਲਾਂ ਲਈ ਰਾਜ ਦੇ ਕੁੱਲ ਖਰਚੇ ਦੇ ਬਜਟ ਦਾ 9 ਪ੍ਰਤੀਸ਼ਤ ਬਣਦਾ ਹੈ। ਸਕੂਲੀ ਸਿੱਖਿਆ ਲਈ 13,991 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਜਦੋਂ ਕਿ ਉਚੇਰੀ ਸਿੱਖਿਆ ਲਈ 1168 ਕਰੋੜ ਰੁਪਏ ਅਤੇ ਤਕਨੀਕੀ ਸਿੱਖਿਆ ਲਈ 641 ਕਰੋੜ ਰੁਪਏ ਰੱਖੇ ਗਏ ਹਨ।

‘ਐਫਏਪੀ’ ਨੈਸ਼ਨਲ ਪੁਰਸਕਾਰ 2022 ਦੇ ਦੂਜੇ ਪੜਾਅ ਦੇ ਉਦਘਾਟਨੀ ਸਮਾਗਮ ਮੋਕੇ ਬੋਲਦਿਆਂ ਚੰਡੀਗੜ੍ਹ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਦੇਸ਼ ਵਿੱਚ 55 ਫੀਸਦੀ ਦੇ ਕਰੀਬ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ ਹਨ,ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਪੂਰੇ ਦੇਸ਼ ਵਿੱਚ ਸਨਮਾਨਿਤ ਕੀਤਾ ਜਾਂਦਾ ਹੈ, ਪਰ ਨਿੱਜੀ ਖੇਤਰ ਵਿੱਚ ਅਜਿਹਾ ਨਹੀਂ ਕੀਤਾ ਜਾਂਦਾ। ਉਨਾਂ ਕਿਹਾ ਕਿ ਸਿੱਖਿਆ ਮੰਤਰੀ ਦਾ ਇਸ ਮੰਚ ‘ਤੇ ਆਉਣਾ ਦਰਸਾਉਂਦਾ ਹੈ ਕਿ ਪ੍ਰਾਈਵੇਟ ਸਕੂਲ ਵੀ ਸਮਾਜ ਦੀ ਬਿਹਤਰੀ ਲਈ ਕੰਮ ਕਰ ਰਹੇ ਹਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਹਰਿਆਣਾ ਤੇ ਪੰਜਾਬ ਸਰਕਾਰ ਅਮਨ ਸ਼ਾਂਤੀ ਕਾਇਮ ਰੱਖਣ ਲਈ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰਵਾਉਣ: ਭੋਮਾ

Haryana and Punjab govts must get parole of Ram Rahim rejected: Manjit Singh Bhoma ਯੈੱਸ ਪੰਜਾਬ ਅੰਮ੍ਰਿਤਸਰ, 31 ਜਨਵਰੀ, 2023: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ...

ਲੜਕੀਆਂ ਆਪਣੀ ਸਵੈ-ਰੱਖਿਆ ਤੇ ਖੇਡ ਵਜੋਂ ਗੱਤਕੇ ਨੂੰ ਅਪਣਾਉਣ: ਗਰੇਵਾਲ – ਲੁਧਿਆਣਾ ਵਿਖੇ ਇਕ ਰੋਜ਼ਾ ਗੱਤਕਾ ਸਿਖਲਾਈ ਵਰਕਸ਼ਾਪ

ਯੈੱਸ ਪੰਜਾਬ ਲੁਧਿਆਣਾ, 28 ਜਨਵਰੀ, 2023 - ਖ਼ਾਲਸਾ ਕਾਲਜ ਫਾਰ ਵਿਮੈਨ ਸਿਵਲ ਲਾਈਨਜ਼ ਲੁਧਿਆਣਾ ਦੇ ਸਰੀਰਕ ਸਿੱਖਿਆ ਵਿਭਾਗ ਅਤੇ ਵਿਰਾਸਤੀ ਕਲੱਬ ਵੱਲੋਂ ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਸੰਸਥਾ ਨੈਸ਼ਨਲ...

ਸਿੰਧੀ ਸਿੱਖਾਂ ਦੇ ਮਾਮਲੇ ਸਬੰਧੀ 29 ਜਨਵਰੀ ਨੂੰ ਇੰਦੌਰ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ 28 ਜਨਵਰੀ, 2023 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੰਧੀ ਸਮਾਜ ਦੇ ਮਾਮਲੇ ਸਬੰਧੀ ਸਥਾਨਕ ਸਿੱਖਾਂ ਅਤੇ ਸਿੰਧੀ ਸਮਾਜ ਦੇ ਆਗੂਆਂ ਨਾਲ ਗੱਲਬਾਤ ਕਰਨ ਲਈ ਭਲਕੇ ਇਕ...

ਧਰਮ ਪ੍ਰਚਾਰ ਕਮੇਟੀ ਵੱਲੋਂ 1 ਅਤੇ 2 ਫ਼ਰਵਰੀ ਨੂੰ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਮੁਲਤਵੀ

ਯੈੱਸ ਪੰਜਾਬ ਅੰਮ੍ਰਿਤਸਰ 28 ਜਨਵਰੀ, 2023 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ 1 ਅਤੇ 2 ਫ਼ਰਵਰੀ, 2023 ਨੂੰ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਮੁਲਤਵੀ ਕਰ ਦਿੱਤੀ...

ਸ਼੍ਰੋਮਣੀ ਕਮੇਟੀ ਵੱਲੋਂ ਪੰਜ ਪਿਆਰਿਆਂ ਦੇ ਨਾਂਅ ’ਤੇ ਅੰਮ੍ਰਿਤਸਰ ’ਚ ਬਣੇ ਸਿਹਤ ਕੇਂਦਰਾਂ ਨੂੰ ‘ਆਮ ਆਦਮੀ ਕਲੀਨਿਕ’ ਵਿੱਚ ਬਦਲਣ ਦੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 27 ਜਨਵਰੀ, 2023: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪੰਜਾਬ ਦੀ ਆਪ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਤ ਯਾਦਗਾਰਾਂ ਨਾਲ ਛੇੜ-ਛਾੜ ਕਰਨ ਸਬੰਧੀ ਨਿੰਦਾ ਮਤਾ...

ਸ਼੍ਰੋਮਣੀ ਕਮੇਟੀ ਲੰਮੀਆਂ ਸਜ਼ਾਵਾਂ ਵਾਲੇ 9 ਬੰਦੀ ਸਿੰਘਾਂ ਨੂੰ ਹਰ ਮਹੀਨੇ ਦੇਵੇਗੀ 20 ਹਜ਼ਾਰ ਰੁਪਏ ਸਨਮਾਨ ਭੱਤਾ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 27 ਜਨਵਰੀ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲੰਮੇ ਸਮੇਂ ਤੋਂ ਦੇਸ਼ ਦੀਆਂ ਜੇਲ੍ਹਾਂ ਵਿਚ ਬੰਦ 9 ਸਿੱਖਾਂ ਨੂੰ ਸਨਮਾਨ ਭੱਤੇ ਵਜੋਂ ਹਰ ਮਹੀਨੇ 20-20 ਹਜ਼ਾਰ ਰੁਪਏ ਦੇਣ...

ਮਨੋਰੰਜਨ

ਹਰਸ਼ ਵਧਵਾ: ਜ਼ਿੰਦਗੀ ਦੇ ਅਣਛੂਹੇ ਪਹਿਲੂਆਂ ਨੂੰ ਪਰਦੇ ‘ਤੇ ਦਰਸਾਉਣ ਵਾਲੇ ਇੱਕ ਦੂਰਦਰਸ਼ੀ ਨਿਰਮਾਤਾ

Harsh Wadhwa - A film producer interested in brining untouched concepts to reel life ਹਰਜਿੰਦਰ ਸਿੰਘ ਜਵੰਦਾ ਹਰਸ਼ ਵਧਵਾ ਦੀ ਦੂਰਅੰਦੇਸ਼ੀ ਵਾਲੀ ਅਗਵਾਈ ਹੇਠ ਵਧਵਾ ਪ੍ਰੋਡਕਸ਼ਨ ਲਗਾਤਾਰ ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ। ਸਬੂਤ ਜੋ...

ਮੁਹੱਬਤਾਂ ਦੀ ਬਾਤ ਪਾਉਂਦੀ ਰੋਮਾਂਟਿਕ ਫ਼ਿਲਮ ਹੈ ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ‘ਕਲੀ ਜੋਟਾ’

Kali Jotta - This Satinder Sartaj and Neeru Bajwa starrer Punjabi movie is a unique love story 27 ਜਨਵਰੀ, 2023 - ਪੰਜਾਬੀ ਗਾਇਕੀ ਤੋਂ ਫ਼ਿਲਮਾਂ ਵੱਲ ਆਏ ਸੂਫ਼ੀ ਗਾਇਕ ਸਤਿੰਦਰ ਸਰਤਾਜ ਹੁਣ ਆਪਣੀ ਆ ਰਹੀ...

‘ਕਲੀ ਜੋਟਾ’ ਦੇ ਸਿਤਾਰੇ ਸਤਿੰਦਰ ਸਰਤਾਜ, ਨੀਰੂ ਬਾਜਵਾ ਨੇ ਦਰਬਾਰ ਸਾਹਿਬ ਟੇਕਿਆ ਮੱਥਾ; ਵਾਹਗਾ ਬਾਰਡਰ ’ਤੇ ਮਣਾਇਆ ਗਣਤੰਤਰ ਦਿਵਸ

ਯੈੱਸ ਪੰਜਾਬ ਪੰਜਾਬ, 27 ਜਨਵਰੀ 2023: 3 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਫਿਲਮ "ਕਲੀ ਜੋਟਾ" ਦੇ ਮੁੱਖ ਕਲਾਕਾਰ, ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਨੇ ਆਪਣੀ ਫਿਲਮ ਦੀ ਸਫਲਤਾ ਲਈ ਪ੍ਰਮਾਤਮਾ ਤੋਂ ਅਨਮੋਲ ਆਸ਼ੀਰਵਾਦ ਲੈਣ...

ਰੂਹਾਂ ਦੇ ਹਾਣੀਆਂ ਦੇ ਕਿਰਦਾਰ ਨਿਭਾਅ ਰਹੇ ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਫ਼ਿਲਮ ‘ਕਲੀ ਜੋਟਾ’ 3 ਫ਼ਰਵਰੀ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ  17 ਜਨਵਰੀ, 2023 - ਨਵੀਆਂ ਕਹਾਣੀਆਂ ਅਤੇ ਨਵੀਆਂ ਜੋੜੀਆਂ ਹਮੇਸ਼ਾਂ ਦਰਸ਼ਕਾਂ ਦੀ ਭਾਵਨਾ ਨੂੰ ਉਤਸ਼ਾਹਿਤ ਅਤੇ ਆਕਰਸ਼ਿਤ ਕਰਦੀਆਂ ਹਨ। ਇੱਕ ਨਵੀਂ ਆਨ-ਸਕਰੀਨ ਜੋੜੀ ਜਿਸਦੀ ਸਾਰੇ ਦਰਸ਼ਕ ਗੱਲ ਕਰ ਰਹੇ ਹਨ। ਨੀਰੂ ਬਾਜਵਾ ਅਤੇ ਸਤਿੰਦਰ...

ਪੰਜਾਬ ਦੀ ਛੁਪੀ ਸੰਗੀਤ ਪ੍ਰਤਿਭਾ ਅਤੇ ਉੱਭਰਦੇ ਸੰਗੀਤਕਾਰਾਂ ਦੀ ਭਾਲ ਲਈ ‘ਟੇਲੈਂਟ ਸ਼ੋਅ’ ‘ਜੇ.ਐਲ.ਪੀ.ਐਲ. ਗਾਉਂਦਾ ਪੰਜਾਬ’ ਲਾਂਚ ਕੀਤਾ

ਯੈੱਸ ਪੰਜਾਬ ਜਲੰਧਰ, 16 ਜਨਵਰੀ, 2023: ਜੇ.ਐਲ ਪ੍ਰੋਡਕਸ਼ਨਜ਼ ਦੇ ਡਾਇਰੈਕਟਰ ਮਹਿਤਾਬ ਚੌਹਾਨ ਅਤੇ ਪੰਜਾਬੀ ਸੰਗੀਤ ਜਗਤ ਦੀ ਮਸ਼ਹੂਰ ਸ਼ਖਸੀਅਤ ਜਰਨੈਲ ਘੁਮਾਣ ਵਲੋਂ ਅਜ ਜਲੰਧਰ ਵਿਖੇ ਆਯੋਜਿਤ ਇਕ ਪ੍ਰੇਸ ਕਾਨਫਰੰਸ ਵਿਚ ਪੰਜਾਬ ਦੇ ਉੱਭਰਦੇ ਗਾਇਕਾਂ, ਗੀਤਕਾਰਾਂ ਅਤੇ...
- Advertisement -spot_img

ਸੋਸ਼ਲ ਮੀਡੀਆ

52,350FansLike
51,949FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!