Friday, April 26, 2024

ਵਾਹਿਗੁਰੂ

spot_img
spot_img

ਸੁਖ਼ਬੀਰ ਬਾਦਲ ਦਾ ਚੰਨੀ ਸਰਕਾਰ ’ਤੇ ਵੱਡਾ ਇਲਜਾਮ: ਪੁਲਿਸ ਅਧਿਕਾਰੀਆਂ ਦੀਆਂ ਨਵੀਂਆਂ ਨਿਯੁਕਤੀਆਂ ਲਈ ਰੱਖੀ ਜਾ ਰਹੀ ਹੈ ਇਹ ਸ਼ਰਤ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਸਤੰਬਰ, 2021:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖ਼ਬੀਰ ਸਿੰਘ ਬਾਦਲ ਨੇ ਨਵੀਂ ਬਣੀ ਮੁੱਖ ਮੰਤਰੀ ਸ:ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ’ਤੇ ਵੱਡਾ ਇਲਜ਼ਾਮ ਲਗਾਇਆ ਹੈ।

ਅੱਜ ਰਾਜ ਭਵਨ ਵਿਖ਼ੇ ਪੁੱਜੇ ਸ: ਸੁਖ਼ਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਗਾਇਆ ਕਿ ਸੂਬੇ ਅੰਦਰ ਚੱਲ ਰਹੇ ਪ੍ਰਸ਼ਾਸ਼ਕੀ ਰੱਦੋਬਦਲ ਦੇ ਦੌਰ ਦੌਰਾਨ ਪ੍ਰਦੇਸ਼ ਕਾਂਗਰਸ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ ਅਤੇ ਉਪ ਮੁੱਖ ਮੰਤਰੀ ਸ: ਸੁਖ਼ਜਿੰਦਰ ਸਿੰਘ ਰੰਧਾਵਾ ਵੱਲੋਂ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਇਹ ਕਿਹਾ ਜਾ ਰਿਹਾ ਹੈ ਕਿ ਜੇ ਬਾਦਲਾਂ ਨੂੰ ਜਾਂ ਅਕਾਲੀਆਂ ਨੂੰ ਅੰਦਰ ਕਰ ਸਕਦੇ ਹੋ ਤਾਂ ਤੁਹਾਨੂੰ ਨਿਯੁਕਤ ਕਰ ਦਿੰਦੇ ਹਾਂ। ਉਨ੍ਹਾਂ ਕਿਹਾ ਕਿ ਇਹ ਬੜੇ ਅਫ਼ਸੋਸ ਦੀ ਗੱਲ ਹੈ ਕਿ ਉੱਚ ਪੁਲਿਸ ਅਧਿਕਾਰੀਆਂ ਦੀਆਂ ਨਿਯੁਕਤੀਆਂ ਹੁਣ ਇਸ ਆਧਾਰ ’ਤੇ ਕੀਤੀਆਂ ਜਾਣਗੀਆਂ ਕਿ ਕੌਣ 20 ਦਿਨਾਂ ਵਿੱਚ ਅਕਾਲੀਆਂ ਨੂੰ ਅੰਦਰ ਕਰ ਦੇਵੇਗਾ।

ਉਹਨਾਂ ਆਖ਼ਿਆ ਕਿ ਮੌਜੂਦਾ ਸਰਕਾਰ ਦਾ ਨਿਸ਼ਾਨਾ ਵਿਕਾਸ ਨਹੀਂ, ਅਮਨ ਸ਼ਾਂਤੀ ਨਹੀਂ, ਨੌਕਰੀਆਂ ਨਹੀਂ, ਸਹੂਲਤਾਂ ਨਹੀਂ ਹੈ। ਇਸ ਸਰਕਾਰ ਦਾ ਨਿਸ਼ਾਨਾ ਇਹ ਹੈ ਕਿ ਸਾਢੇ ਚਾਰ ਸਾਲ ਕੀਤੀ ਲੁੱਟ ਪਿਛਲੇ ਮੁੱਖ ਮੰਤਰੀ ਦੀ ਅਗਵਾਈ ਵਾਲੀ ਸਰਕਾਰ ’ਤੇ ਸੁੱਟੀਏ ਅਤੇ ਇਹ ਵਿਖ਼ਾਇਆ ਜਾਵੇ ਕਿ ਅਸੀਂ ਦੁੱਧ ਧੋਤੇ ਹਾਂ।

ਉਹਨਾਂ ਕਿਹਾ ਕਿ ਇਸ ਸਰਕਾਰ ਦਾ ਇਕੋ ਇਕ ਮਕਸਦ ਬਾਦਲਾਂ ਨੂੰ ਜਾਂ ਅਕਾਲੀਆਂ ਨੂੰ ਅੰਦਰ ਕਰਨਾ ਹੈ ਤਾਂ ਫ਼ਿਰ ਸਮਾਂ ਗੁਆਉਣ ਦੀ ਲੋੜ ਨਹੀਂ, ਸਾਨੂੰ ਦੱਸਿਆ ਜਾਵੇ ਕਿ ਕਿੱਥੇ ਆਉਣਾ ਹੈ। ਉਹਨਾਂ ਆਖ਼ਿਆ ਕਿ ਅਕਾਲੀ ਦਲ ਜੇਲ੍ਹਾਂ ਤੋਂ ਨਹੀਂ ਡਰਦਾ, ਅਸੀਂ ਜ਼ੁਲਮ ਦੇ ਖਿਲਾਫ਼ ਲੜਾਈ ਲੜਦੇ ਰਹੇ ਹਾਂ ਅਤੇ ਲੜਦੇ ਰਹਾਂਗੇ।

ਸ:ਸੁਖ਼ਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਕਿ ਜਿਹੜੇ ਅਧਿਕਾਰੀਆਂ ਨੂੰ ਇਹ ਗੱਲਾਂ ਕਹਿ ਕੇ ਉਹਨਾਂ ਸਾਹਮਣੇ ਇਹ ਸ਼ਰਤ ਰੱਖੀ ਜਾ ਰਹੀ ਹੈ, ਉਹ ਖ਼ੁਦ ਉਹਨਾਂ ਨੂੰ ਫ਼ੋਨ ਕਰਕੇ ਇਹ ਜਾਣਕਾਰੀ ਦੇ ਰਹੇ ਹਨ। ਉਹਨਾਂ ਕਿਹਾ ਕਿ ਸਰਕਾਰ ਇਸ ਤਰ੍ਹਾਂ ਅਧਿਕਾਰੀਆਂ ’ਤੇ ਦਬਾਅ ਨਾ ਬਣਾਵੇ ਅਤੇ ਜਿੱਥੇ ਕਹੋਗੇ ਉੱਥੇ ਅਕਾਲੀ ਗ੍ਰਿਫ਼ਤਾਰੀਆਂ ਦੇਣ ਆ ਜਾਣਗੇ।

ਸ:ਸੁਖ਼ਬੀਰ ਸਿੰਘ ਬਾਦਲ ਨੇ ਕਿਹਾ ਕਿ ਨਵੇਂ ਮੁੱਖ ਮੰਤਰੀ ਤਹਿਤ ਸਿਆਸੀ ਬਦਲਾਖ਼ੋਰੀ ਹੋਣ ਦੀ ਸੰਭਾਵਨਾ ਵਧੀ ਹੈ ਕਿਉਂਕਿ ਸਰਕਾਰ ਦਬਾਅ ਹੇਠ ਹੈ। ਉਹਨਾਂ ਕਿਹਾ ਕਿ ਉਹਨਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਅਧਿਕਾਰੀਆਂ ’ਤੇ ਦਬਾਅ ਪਾਇਆ ਜਾ ਰਿਹਾ ਹੈ ਕਿਉਂਕਿ ਮੌਜੂਦਾ ਸਰਕਾਰ ਦਾ ਮਕਸਦ ਸਿਰਫ਼ ਮੈਨੂੰ ਗ੍ਰਿਫ਼ਤਾਰ ਕਰਨਾ ਹੈ।

ਉਹਨਾਂ ਆਖ਼ਿਆ ਕਿ ਸਿਆਸੀ ਬਦਲਾਖ਼ੋਰੀ ਦੀ ਥਾਂ ਕਾਂਗਰਸ ਸਰਕਾਰ ਸੂਬੇ ਦੇ ਵਿਕਾਸ ਵੱਲ ਧਿਆਨ ਦੇਵੇ। ਉਨ੍ਹਾਂ ਇਹ ਵੀ ਆਖ਼ਿਆ ਕਿ ਇਸ ਸਰਕਾਰ ਦੇ ਫ਼ੈਸਲਿਆਂ ਨਾਲ ਰਾਜ ਦੀ ਭਾਈਚਾਰਕ ਸਾਂਝ ਨੂੰ ਖ਼ਤਰਾ ਹੋ ਸਕਦਾ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਹੀ ਸਹੁੰ ਚੁੱਕਣ ਅਤੇ ਅਹੁਦਾ ਸੰਭਾਲਣ ਤੋਂ ਬਾਅਦ ਨਵੇਂ ਬਣੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਆਪਣੇ ਪਹਿਲੇ ਪੱਤਰਕਾਰ ਸੰਮੇਲਨ ਵਿੱਚ ਹੀ ਇਹ ਸਪਸ਼ਟ ਕੀਤਾ ਸੀ ਕਿ ਉਹਨਾਂ ਦੀ ਸਰਕਾਰ ਕਿਸੇ ਨਾਲ ਕੋਈ ਰਾਜਸੀ ਦੁਸ਼ਮਣੀ ਵਾਲਾ ਵਿਹਾਰ ਨਹੀਂ ਕਰੇਗੀ ਪਰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਇਨਸਾਫ਼ ਅਵੱਸ਼ ਦਿੱਤਾ ਜਾਵੇਗਾ। ਇਸ ਤੋਂ ਬਾਅਦ ਅੰਮ੍ਰਿਤਸਰ ਵਿਖ਼ੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਮਗਰੋਂ ਗੱਲਬਾਤ ਦੌਰਾਨ ਵੀ ਸ: ਚੰਨੀ ਨੇ ਕਿਹਾ ਸੀ ਕਿ ਪੰਥ ਨੂੰ ਬੇਅਦਬੀ ਮਾਮਲੇ ਦਾ ਇਨਸਾਫ਼ ਜ਼ਰੂਰ ਮਿਲੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...