Saturday, December 21, 2024
spot_img
spot_img
spot_img

Chess ਵਿਸ਼ਵ ਚੈਂਪੀਅਨ Gukesh ਲਈ ਸ਼ਤਰੰਜ ਬਣਾਉਣ ਵਾਲੇ ਕਾਰੀਗਰਾਂ ਨੂੰ IAS Sakshi Sawhney ਨੇ ਕੀਤਾ ਸਨਮਾਨਿਤ

ਯੈੱਸ ਪੰਜਾਬ
ਅੰਮ੍ਰਿਤਸਰ, 19 ਨਵੰਬਰ, 2024

ਹਾਲ ਹੀ ਵਿੱਚ Singapore ਵਿਖੇ ਹੋਈ ਸ਼ਤਰੰਜ ਦੀ World Championship ਵਿੱਚ ਜੇਤੂ ਰਹੇ ਭਾਰਤ ਦੇ ਸ਼ਤਰੰਜ ਖਿਡਾਰੀ D Gukesh ਲਈ ਸ਼ਤਰੰਜ ਦੇ ਮੋਹਰੇ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਸ੍ਰੀਮਤੀ Sakshi Sawhney ਨੇ ਅੱਜ ਵਿਸ਼ੇਸ਼ ਤੌਰ ਤੇ ਆਪਣੇ ਦਫਤਰ ਬੁਲਾ ਕੇ ਸਨਮਾਨਿਤ ਕੀਤਾ ਤੇ ਸ਼ਤਰੰਜ ਦੇ ਮੋਹਰੇ ਬਣਾਉਣ ਸਬੰਧੀ ਅੰਮ੍ਰਿਤਸਰ ਦੀ ਇਸ ਕਲਾ ਬਾਰੇ ਵਿਸਥਾਰ ਵਿੱਚ ਜਾਣਕਾਰੀ ਪ੍ਰਾਪਤ ਕੀਤੀ।

ਦੱਸਣ ਯੋਗ ਹੈ ਕਿ ਅੰਮ੍ਰਿਤਸਰ ਵਿੱਚ ਕਰੀਬ 100 ਸਾਲਾਂ ਤੋਂ ਸ਼ਤਰੰਜ ਦੇ ਮੋਹਰੇ ਬਣਾਉਣ ਦਾ ਕੰਮ ਕੀਤਾ ਜਾ ਰਿਹਾ ਹੈ ਪਹਿਲਾਂ ਇਸ ਲਈ ਹਾਥੀ ਦੰਦ ਦੀ ਵਰਤੋਂ ਵੀ ਕੀਤੀ ਜਾਂਦੀ ਸੀ ਪਰ ਹੁਣ ਕੇਵਲ ਲੱਕੜ ਦੇ ਮੋਹਰੇ ਹੀ ਬਣਾਏ ਜਾਂਦੇ ਹਨ ਜੋ ਕਿ ਜਿਆਦਾਤਰ ਯੂਰਪੀਅਨ ਦੇਸ਼ਾਂ ਵਿੱਚ ਨਿਰਯਾਤ ਹੁੰਦੇ ਹਨ।

ਅਜਿਹੀ ਇੱਕ ਫਰਮ ਚੋਪੜਾ ਐਂਡ ਕੰਪਨੀ ਜੋ ਕਿ ਸ਼ਤਰੰਜ ਬਣਾਉਣ ਦਾ ਕੰਮ ਲੰਮੇ ਸਮੇਂ ਤੋਂ ਕਰ ਰਹੀ ਹੈ, ਨੇ ਕੁਝ ਅਰਸਾ ਪਹਿਲਾਂ ਸ਼ਤਰੰਜ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾ ਕੇ ਭੇਜੀ ਸੀ।

ਉਕਤ ਫਰਮ ਦੇ ਮਾਲਕ ਸ੍ਰੀ ਅਦਿਤਿਆ ਚੋਪੜਾ ਨੇ ਦੱਸਿਆ ਕਿ ਭਾਰਤ ਵਿੱਚ ਸ਼ਤਰੰਜ ਖੇਡ ਜਿਆਦਾ ਪ੍ਰਚਲਤ ਨਹੀਂ ਹੈ ਜਦ ਕਿ ਯੂਰਪੀਅਨ ਦੇਸ਼ਾਂ ਵਿੱਚ ਇਹ ਖੇਡ ਜਿਆਦਾ ਖੇਡੀ ਜਾਂਦੀ ਹੈ ਉਹਨਾਂ ਦੱਸਿਆ ਕਿ ਸਾਡੇ ਕਾਰੀਗਰ ਬਲਜੀਤ ਸਿੰਘ ਵੱਲੋਂ ਬਣਾਏ ਗਏ ਮੋਹਰੇ ਇਸ ਵਾਰ ਗੁਕੇਸ਼ ਨੇ ਵਰਤੇ ਹਨ ਉਹਨਾਂ ਦੱਸਿਆ ਕਿ ਇਹ ਕਾਰੀਗਰ ਸਾਡੇ ਕੋਲ ਬਹੁਤ ਲੰਮੇ ਸਮੇਂ ਤੋਂ ਕੰਮ ਕਰ ਰਹੇ ਹਨ ਅਤੇ ਇਹਨਾਂ ਦੇ ਤਰਾਸ਼ੀ ਹੋਏ ਮੋਹਰਿਆਂ ਦਾ ਕੋਈ ਮੁਕਾਬਲਾ ਨਹੀਂ ਹੈ। ਸ੍ਰੀ ਚੋਪੜਾ ਨੇ ਦੱਸਿਆ ਕਿ ਵਿਸ਼ਵ ਭਰ ਵਿੱਚ ਸ਼ਤਰੰਜ ਦੇ ਜਿੰਨ੍ਹੇ ਵੀ ਟੂਰਨਾਮੈਂਟ ਆਯੋਜਿਤ ਹੁੰਦੇ ਹਨ ਉਥੇ ਅੰਮ੍ਰਿਤਸਰ ਦੀ ਬਣਾਈ ਹੋਈ ਸ਼ਤਰੰਜ ਹੀ ਸਪਲਾਈ ਕੀਤੀ ਜਾਂਦੀ ਹੈ।

ਉਨਾਂ ਦੱਸਿਆ ਕਿ 1920 ਵਿੱਚ ਉਨਾਂ ਦੇ ਪਰਿਵਾਰ ਵਲੋਂ ਇਹ ਕੰਮ ਸ਼ੁਰੂ ਕੀਤਾ ਗਿਆ ਸੀ ਅਤੇ ਹੁਣ ਹਾਲ ਬਾਜ਼ਾਰ ਵਿੱਖੇ ਆਪਣੀ ਦੁਕਾਨ ਚਲਾ ਰਹੇ ਹਨ। ਉਨਾਂ ਦੱਸਿਆ ਕਿ ਸ਼ਤਰੰਜ ਬਣਾਉਣ ਦੇ ਕਰੀਬ 20 ਯੂਨਿਟ ਅੰਮ੍ਰਿਤਸਰ ਵਿੱਖੇ ਕੰਮ ਕਰਦੇ ਹਨ। ਸ੍ਰੀ ਚੋਪੜਾ ਨੇ ਦੱਸਿਆ ਕਿ ਉਹ ਅੱਜ ਵੀ ਸਕੂਲੀ ਬੱਚਿਆਂ ਨੂੰ ਨੋ ਪ੍ਰੋਫਿਟ ਨੋ ਲਾਸ ਦੇ ਆਧਾਰ ਤੇ ਸ਼ਤਰੰਜ ਦੀ ਵਿਕਰੀ ਕਰਦੇ ਹਨ ਅਤੇ ਪੂਰੇ ਸੰਸਾਰ ਵਿੱਚ ਅੱਜ ਅੰਮ੍ਰਿਤਸਰ ਵਿਖੇ ਹੀ ਲੱਕੜ ਦੀ ਸ਼ਤਰੰਜ ਦੇ ਮੋਹਰੇ ਬਣਾਏ ਜਾਂਦੇ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅੰਮ੍ਰਿਤਸਰ ਵਿੱਚ ਪ੍ਰਚਲਤ ਇਸ ਕਲਾ ਦੀਆਂ ਬਰੀਕੀਆਂ ਸਮਝਦੇ ਹੋਏ ਭਰੋਸਾ ਦਿੱਤਾ ਕਿ ਅੰਮ੍ਰਿਤਸਰ ਦੀ ਇਸ ਕਲਾ ਨੂੰ ਵਿਸ਼ਵ ਭਰ ਵਿੱਚ ਉਜਾਗਰ ਕੀਤਾ ਜਾਵੇਗਾ ਤਾਂ ਜੋ ਇਸ ਉਦਯੋਗ ਨੂੰ ਸਨਅਤ ਵਜੋਂ ਵਿਕਸਿਤ ਕਰਕੇ ਰੁਜ਼ਗਾਰ ਦੇ ਹੋਰ ਮੌਕੇ ਪੈਦਾ ਕੀਤੇ ਜਾ ਸਕਣ।

ਉਹਨਾਂ ਕਿਹਾ ਕਿ ਉਹ ਇਸ ਲਈ ਪੰਜਾਬ ਸਰਕਾਰ ਦਾ ਸਹਿਯੋਗ ਲੈਣਗੇ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸ਼ਤਰੰਜ ਦੇ ਕਾਰੀਗਰ ਸ੍ਰੀ ਬਲਜੀਤ ਸਿੰਘ ਅਤੇ ਚੋਪੜਾ ਸ਼ਤਰੰਜ ਦੇ ਮਾਲਕ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਐਸ.ਡੀ.ਐਮ. ਸ: ਮਨਕੰਵਲ ਸਿੰਘ ਚਾਹਲ ਅਤੇ ਜਨਰਲ ਮੈਨੇਜਰ ਉਦਯੋਗ ਸ੍ਰੀ ਮਨਪ੍ਰੀਤ ਸਿੰਘ ਵੀ ਹਾਜ਼ਰ ਸਨ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ