ਯੈੱਸ ਪੰਜਾਬ
ਬਟਾਲਾ, 7 ਜਨਵਰੀ, 2025
ਸ੍ਰੀ Harjinder Singh Bedi, ਵਧੀਕ ਡਿਪਟੀ ਕਮਿਸ਼ਨਰ (ਜ) Gurdaspur ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਜ਼ਿਲ੍ਹੇ ਵਿੱਚ ਪਤੰਗਬਾਜ਼ੀ ਲਈ China ਡੋਰ (ਸਿੰਥੈਟਿਕ ਡੋਰ) ਦੀ ਵਰਤੋਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦੇਣ।
ਵਧੀਕ ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਬੇਦੀ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਾਈਨਾ ਡੋਰ ਦੀ ਵਿੱਕਰੀ ਤੇ ਵਰਤੋਂ ਨੂੰ ਰੋਕਣ ਲਈ ਵੱਖ-ਵੱਖ ਸ਼ਹਿਰਾਂ ਤੇ ਕਸਬਿਆਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਪਲਾਸਟਿਕ/ਸਿੰਥੈਟਿਕ ਡੋਰ ਦੀ ਵਿੱਕਰੀ ਜਾਂ ਵਰਤੋਂ ਕਰੇਗਾ ਉਸ ਖਿਲਾਫ਼ ਧਾਰਾ 188 ਦੇ ਨਾਲ-ਨਾਲ ਇਨਵਾਇਰਮੈਂਟ ਪ੍ਰੋਟੈਕਸ਼ਨ ਐਕਟ ਦੇ ਸੈਕਸ਼ਨ 15 ਤਹਿਤ ਕਾਨੂੰਨੀ ਕਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਜਿਸ ਤਹਿਤ 5 ਸਾਲ ਦੀ ਸਜ਼ਾ ਅਤੇ 1 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ।
ਉਨ੍ਹਾਂ ਪਾਬੰਦੀਸ਼ੁਦਾ ਚਾਈਨਾ ਡੋਰ ਵੇਚਣ ਤੇ ਵਰਤੋਂ ਕਰਨ ਵਾਲੇ ਵਿਅਕਤੀਆਂ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਹੈ ਕਿ ਉਹ ਮਨੁੱਖੀ ਜਾਨਾਂ ਨਾਲ ਖੇਡਣ ਵਾਲੇ ਇਸ ਧੰਦੇ ਨੂੰ ਤੁਰੰਤ ਬੰਦ ਕਰ ਦੇਣ ਨਹੀਂ ਤਾਂ ਪ੍ਰਸ਼ਾਸਨ ਵੱਲੋਂ ਉਨ੍ਹਾਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਪਤੰਗਬਾਜ਼ੀ ਦੌਰਾਨ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਲਈ ਸਮਝਾਉਣ।