Sunday, May 19, 2024

ਵਾਹਿਗੁਰੂ

spot_img
spot_img

ਉਹ ਪ੍ਰਤੀਨਿਧ ਚੁਣੋ ਜੋ ਸੰਸਦ ਵਿਚ ਤੁਹਾਡੇ ਹੱਕਾਂ ਦੀ ਰਾਖੀ ਕਰ ਸਕੇ: ਹਰਸਿਮਰਤ ਕੌਰ ਬਾਦਲ

- Advertisement -

ਯੈੱਸ ਪੰਜਾਬ
ਬਠਿੰਡਾ, 7 ਮਈ, 2024

ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਅਜਿਹਾ ਪ੍ਰਤੀਨਿਧ ਚੁਣਨ ਜੋ ਸੰਸਦ ਵਿਚ ਉਹਨਾਂ ਦੇ ਹੱਕਾਂ ਦੀ ਰਾਖੀ ਕਰ ਸਕੇ ਅਤੇ ਉਹਨਾਂ ਨਾਲ ਹੀ ਕਿਹਾ ਕਿ ਸਿਰਫ ਅਕਾਲੀ ਦਲ ਹੀ ਉਹਨਾਂ ਦੇ ਹੱਕਾਂ ਵਾਸਤੇ ਲੜ ਰਿਹਾ ਹੈ ਤੇ ਦਿੱਲੀ ਆਧਾਰਿਤ ਪਾਰਟੀਆਂ ਤਾਂ ਪੰਜਾਬ ਦੇ ਹੱਕਾਂ ਦੀ ਕੁਰਬਾਨੀ ਦੇਣ ਲਈ ਤਿਆਰ ਹਨ।

ਬਠਿੰਡਾ ਦੇ ਐਮ ਪੀ, ਜਿਹਨਾਂ ਨੇ ਸੀਨੀਅਰ ਆਗੂ ਸਰਦਾਰ ਜਨਮੇਜਾ ਸਿੰਘ ਸੇਖ਼ੋ ਦੇ ਨਾਲ ਮਿਲ ਕੇ ਮੌੜ ਹਲਕੇ ਦਾ ਦੌਰਾ ਕੀਤਾ, ਨੇ ਕਿਹਾ ਕਿ ਸਿਰਫ ਅਕਾਲੀ ਦਲ ਹੀ ਤੁਹਾਡੇ ਹੱਕਾਂ ਲਈ ਡੱਟਦਾ ਰਿਹਾ ਹੈ, ਭਾਵੇਂ ਉਹ ਕਿਸਾਨਾਂ ਲਈ ਐਮ ਐਸ ਪੀ ਯਕੀਨੀ ਬਣਾਉਣ ਦਾ ਮਾਮਲਾ ਹੋਵੇ, ਦਰਿਆਈ ਪਾਣੀਆਂ ਦੀ ਰਾਖੀ ਹੋਵੇ, ਪੰਜਾਬ ਲਈ ਰਾਜਧਾਨੀ ਦੀ ਮੰਗ ਜ਼ੋਰਦਾਰ ਢੰਗ ਨਾਲ ਚੁੱਕਣੀ ਹੋਵੇ ਅਤੇ ਭਾਵੇਂ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਹੋਵੇ ਜਿਹਨਾਂ ਨੇ ਆਪਣੀਆਂ ਉਮਰ ਕੈਦ ਦੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ।

ਉਹਨਾਂ ਕਿਹਾ ਕਿ ਸਾਰੀਆਂ ਦਿੱਲੀ ਆਧਾਰਿਤ ਪਾਰਟੀਆਂ ਇਹਨਾਂ ਮਸਲਿਆਂ ’ਤੇ ਚੁੱਪ ਹਨ ਕਿਉਂਕਿ ਪੰਜਾਬ ਤੇ ਦਿੱਲੀ ਵਿਚ ਇਕੋ ਵਿਸ਼ੇ ’ਤੇ ਉਹਨਾਂ ਦੇ ਸਟੈਂਡ ਵੱਖੋ-ਵੱਖ ਹਨ। ਉਹਨਾਂ ਕਿਹਾ ਕਿ ਇਸੇ ਲਈ ਜ਼ਰੂਰੀ ਹੈ ਕਿ ਤੁਸੀਂ ਸੂਬੇ ਦੀ ਵਾਗਡੋਰ ਇਕ ਖੇਤਰੀ ਪਾਰਟੀ ਨੂੰ ਦਿਓ ਜੋ ਤੁਹਾਡੀਆਂ ਆਸਾਂ ’ਤੇ ਖਰੀ ਉਤਰੇ।

ਅਕਾਲੀ ਆਗੂ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਵੀ ਘੇਰਿਆ ਅਤੇ ਕਿਹਾ ਕਿ ਔਰਤਾਂ ਨੇ ਆ ਕੇ ਉਹਨਾਂ ਨੂੰ ਦੱਸਿਆ ਹੈ ਕਿ ਆਪ ਸਰਕਾਰ ਨੇ ਸਮਾਜ ਭਲਾਈ ਸਕੀਮਾਂ ਬੰਦ ਕਰ ਦਿੱਤੀਆਂ ਹਨ ਤੇ ਨਸ਼ੇ ਉਹਨਾਂ ਦੀ ਪੀੜੀ ਦੀ ਪੀੜੀ ਖ਼ਤਮ ਕਰਨ ’ਤੇ ਉਤਾਰੂ ਹਨ।

ਉਹਨਾਂ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਦੀ ਗੱਲ ਹੈ ਕਿ ਆਮ ਆਦਮੀ ਦੀ ਪ੍ਰਤੀਨਿਧਤਾ ਕਰਨ ਵਾਲੀ ਪਾਰਟੀ ਸਮਾਜ ਦੇ ਗਰੀਬ ਤੇ ਅਣਗੌਲੇ ਲੋਕਾਂ ਨਾਲ ਵਿਤਕਰਾ ਕਰ ਰਹੀ ਹੈ ਤੇ ਉਹਨਾਂ ਨੂੰ ਆਟਾ ਦਾਲ, ਸ਼ਗਨ ਤੇ ਬੁਢਾਪਾ ਪੈਨਸ਼ਨ ਵਰਗੇ ਲਾਭ ਦੇਣ ਤੋਂ ਇਨਕਾਰੀ ਹੈ।

ਉਹਨਾਂ ਕਿਹਾ ਕਿ ਔਰਤਾਂ ਨੇ ਉਹਨਾਂ ਨੂੰ ਆ ਕੇ ਇਹ ਵੀ ਦੱਸਿਆ ਹੈ ਕਿ ਮੁਫਤ ਬਿਜਲੀ ਵਾਲੀ ਸਕੀਮ ਵੀ ਫੇਲ੍ਹ ਹੈ ਤੇ ਉਹਨਾਂ ਨੂੰ ਬਿਜਲੀ ਦੇ ਮੋਟੇ-ਮੋਟੇ ਬਿੱਲ ਆ ਰਹੇ ਹਨ। ਉਹਨਾਂ ਨੇ ਆਪ ਸਰਕਾਰ ਵੱਲੋਂ ਸੂਬੇ ਵਿਚ ਨਸ਼ੇ ਦੇ ਪਸਾਰ ਦੀ ਪ੍ਰਧਾਨਗੀ ਕਰਨ ਦੀ ਵੀ ਨਿਖੇਧੀ ਕੀਤੀ ਤੇ ਕਿਹਾ ਕਿ ਅਸੀਂ ਵੇਖ ਰਹੇ ਹਾਂ ਕਿ ਆਪ ਸਰਕਾਰ ਦੇ ਰਾਜ ਵਿਚ ਕਿਵੇਂ ਨਸ਼ਿਆਂ ਦੀ ਹੋਮ ਡਲੀਵਰੀ ਹੋ ਰਹੀ ਹੈ।

ਸਰਦਾਰਨੀ ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਝੂਠੇ ਵਾਅਦਿਆਂ ਦੇ ਝਾਂਸੇ ਵਿਚ ਨਾ ਫਸ ਜਾਣ। ਉਹਨਾਂ ਕਿਹਾ ਕਿ ਪਹਿਲਾਂ 2017 ਵਿਚ ਕਾਂਗਰਸ ਨੇ ਪੂਰਨ ਕਰਜ਼ਾ ਮੁਆਫੀ ਤੇ ਘਰ ਘਰ ਨੌਕਰੀ ਤੋਂ ਇਲਾਵਾ ਬੇਰੋਜ਼ਗਾਰ ਨੌਜਵਾਨਾਂ ਨੂੰ 25-25 ਸੌ ਰੁਪਏ ਪ੍ਰਤੀ ਮਹੀਨਾ ਦੇਣ ਦਾ ਝੂਠਾ ਵਾਅਦਾ ਕਰ ਕੇ ਗੁੰਮਰਾਹ ਕੀਤਾ।

ਫੇਰ ਆਪ ਨੇ ਔਰਤਾਂ ਨੂੰ ਇਕ ਇਕ ਹਜਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਝੂਠਾ ਵਾਅਦਾ ਕੀਤਾ ਪਰ ਹਾਲੇ ਤੱਕ ਦੁੱਕੀ ਵੀ ਨਹੀਂ ਦਿੱਤੀ। ਉਹਨਾਂ ਨੇ ਔਰਤਾਂ ਨੂੰ ਆਖਿਆਕਿ ਜਦੋਂ ਆਪ ਦੇ ਆਗੂ ਉਹਨਾਂ ਕੋਲ ਵੋਟਾਂ ਮੰਗਣ ਆਉਣ ਤਾਂ ਉਹ ਪਹਿਲਾਂ ਉਹਨਾਂ ਦੇ ਦੋ ਸਾਲਾਂ ਦੇ 24-24 ਹਜ਼ਾਰ ਰੁਪਏ ਦੇ ਬਕਾਏ ਦੇਣ ਵਾਸਤੇ ਆਖਣ।

ਉਹਨਾਂ ਕਿਹਾ ਕਿ ਬਜਾਏ ਔਰਤਾਂ ਨੂੰ ਪੈਸੇ ਦੇਣ ਦੇ ਮੁੱਖ ਮੰਤਰੀ ਵਾਰ-ਵਾਰ ਆਪਣੇ ਬਿਆਨ ਬਦਲ ਰਹੇ ਹਨ। ਉਹਨਾਂ ਕਿਹਾ ਕਿ ਜੋ ਦੋ ਸਾਲਾਂ ਵਿਚ ਆਪਣੇ ਵਾਅਦੇ ਪੂਰੇ ਨਾ ਕਰ ਸਕਿਆ ਹੋਵੇ, ਉਸ ਤੋਂ ਭਵਿੱਖ ਲਈ ਵਾਅਦਿਆਂ ’ਤੇ ਭਰੋਸਾ ਕਿਵੇਂ ਕੀਤਾ ਜਾ ਸਕਦਾ ਹੈ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,119FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...