Saturday, April 27, 2024

ਵਾਹਿਗੁਰੂ

spot_img
spot_img

ਪੰਜਾਬੀ ਉਹਨਾਂ ਵਿੱਚੋਂ ਚੋਣ ਕਰਨ ਜਿਹੜੇ ਉਹਨਾਂ ਦੇ ਨਾਲ ਰਹਿੰਦੇ ਹਨ ਜਾਂ ਫ਼ਿਰ ਜਿਹੜੇ ਬਾਹਰੋਂ ਆ ਕੇ ਲੁੱਟ ਮਚਾਉਂਦੇ ਹਨ: ਸੁਖ਼ਬੀਰ ਬਾਦਲ

- Advertisement -

ਯੈੱਸ ਪੰਜਾਬ
ਸਰਦੂਲਗੜ੍ਹ/ਤਲਵੰਡੀ ਸਾਬੋ, 28 ਮਾਰਚ, 2024

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬੀਆਂ ਕੋਲ ਚੁਣਨ ਦਾ ਮੌਕਾ ਹੈ ਕਿ ਉਹ ਉਹਨਾਂ ਨੂੰ ਚੁਣਨ ਜਿਹੜੇ ਉਹਨਾਂ ਦੇ ਨਾਲ ਰਹਿੰਦੇ ਹਨ ਤੇ ਉਹਨਾਂ ਲਈ ਕੰਮ ਕਰਦੇ ਹਨ ਜਾਂ ਫਿਰ ਬਾਹਰਲੇ ਜੋ ਪੰਜਾਬ ਆ ਕੇ ਲੁੱਟ ਖਸੁੱਟ ਮਚਾਉਂਦੇ ਹਨ।

ਅਕਾਲੀ ਦਲ ਦੇ ਪ੍ਰਧਾਨ ਜਿਹਨਾਂ ਨੇ ਪੰਜਾਬ ਬਚਾਓ ਯਾਤਰਾ ਤਹਿਤ ਅੱਜ ਸੀਨੀਅਰ ਆਗੂਆਂ ਸਰਦਾਰ ਬਲਵਿੰਦਰ ਸਿੰਘ ਭੂੰਦੜ ਤੇ ਸਰਦਾਰਨੀ ਹਰਸਿਮਰਤ ਕੌਰ ਬਾਦਲ ਦੇ ਨਾਲ ਸਰਦੂਲਗੜ੍ਹ ਅਤੇ ਤਲਵੰਡੀ ਸਾਬੋ ਹਲਕਿਆਂ ਦਾ ਦੌਰਾ ਕੀਤਾ, ਨੇ ਕਿਹਾ ਕਿ ਇਹ ਹੁਣ ਲੋਕਾਂ ਨੇ ਚੁਣਨਾ ਹੈ ਕਿ ਉਹ ਆਪਣਿਆਂ ਨੂੰ ਚੁਣਦੇ ਹਨ ਜਾਂ ਪਰਾਇਆਂ ਨੂੰ ਚੁਣੇ ਹਨ।

ਉਹਨਾਂ ਕਿਹਾ ਕਿ ਅਕਾਲੀ ਦਲ ਆਪਣੇ ਘਰ ਦੀ ਪਾਰਟੀ ਹੈ ਤੇ ਉਹਨਾਂ ਨੇ ਦਿੱਲੀ ਆਧਾਰਿਤ ਪਾਰਟੀਆਂ ’ਤੇ ਪੰਜਾਬੀਆਂ ਵਿਚ ਭੁਲੇਖੇ ਪੈਦਾ ਕਰਨ ਲਈ ਸਾਜ਼ਿਸ਼ ਰਚਣ ਦਾ ਦੋਸ਼ ਲਾਇਆ ਅਤੇ ਇਹ ਵੀ ਕਿਹਾ ਕਿ ਉਹਨਾਂ ਦੀ ਆਪਣੀ ਸਮਾਜਿਕ, ਧਾਰਮਿਕ ਤੇ ਸਿਆਸੀ ਫੌਜ ਸ਼੍ਰੋਮਣੀ ਅਕਾਲੀ ਦਲ ਹੈ। ਉਹਨਾਂ ਕਿਹਾ ਕਿ ਦੋ ਸਾਲਾਂ ਤੋਂ ਰਚੀ ਜਾ ਰਹੀ ਸਾਜ਼ਿਸ਼ ਬੇਨਕਾਬ ਹੋ ਗਈ ਹੈ ਤੇ ਪੰਜਾਬੀ ਹੁਣ ਝਾੜੂ, ਖੂਨੀ ਪੰਜਾ ਤੇ ਕਮਲ ਦਾ ਫੁੱਲ ਛੱਡ ਕੇ ਤਕੜੀ ’ਤੇ ਵਿਸ਼ਵਾਸ ਕਰਨ ਲਈ ਤਿਆਰ ਹਨ।

ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਕ ਵਾਰ ਪੰਜਾਬੀਆਂ ਨੇ ਅਕਾਲੀ ਦਲ ’ਤੇ ਮੁੜ ਵਿਸ਼ਵਾਸ ਕਰ ਲਿਆ ਤਾਂ ਫਿਰ ਦਿੱਲੀ ਦੀਆਂ ਪਾਰਟੀਆਂ ਵੱਲੋਂ ਪੰਜਾਬੀਆਂ ਨੂੰ ਪੰਜਾਬੀਆਂ ਨਾਲ ਲੜਾਉਣ ਦੇ ਕੀਤੇ ਜਾਂਦੇ ਯਤਨ ਫੇਲ੍ਹ ਹੋ ਜਾਣਗੇ।

ਯਾਤਰਾ ਨੂੰ ਦੋਵਾਂ ਹਲਕਿਆਂ ਵਿਚ ਭਰਵਾਂ ਹੁੰਗਾਰਾ ਮਿਲਿਆ ਤੇ ਪਿੰਡਾਂ ਵਿਚ ਅਤੇ ਬਜ਼ਾਰਾਂ ਵਿਚ ਸੈਂਕੜੇ ਲੋਕਾਂ ਨੇ ਬਾਹਰ ਆ ਕੇ ਪਾਰਟੀ ਪ੍ਰਧਾਨ ਦਾ ਸਵਾਗਤ ਕੀਤਾ ਤੇ ਸੈਂਕੜਿਆਂ ਦੀ ਗਿਣਤੀ ਵਿਚ ਟਰੈਕਟਰ, ਜੀਪਾਂ, ਕਾਰਾਂ ਤੇ ਮੋਟਰ ਸਾਈਕਲ ਲੈ ਕੇ ਲੋਕ ਅਕਾਲੀ ਦਲ ਦੇ ਪ੍ਰਧਾਨ ਨਾਲ ਯਾਤਰਾ ਵਿਚ ਸ਼ਾਮਲ ਹੋਏ।

ਲੋਕਾਂ ਨੇ ਆ ਕੇ ਸਰਦਾਰ ਸੁਖਬੀਰ ਬਾਦਲ ਨਾਲ ਮੁਲਾਕਾਤ ਕੀਤੀ ਤੇ ਇਹ ਵੀ ਦੱਸਿਆ ਕਿ ਕਿਵੇਂ ਉਹਨਾਂ ਦੇ ਮੋਟੇ-ਮੋਟੇ ਬਿਜਲੀ ਬਿੱਲ ਆ ਰਹੇ ਹਨ ਤੇ ਆਟਾ ਦਾਲ ਤੇ ਬੁਢਾਪਾ ਪੈਨਸ਼ਨ ਸਮੇਤ ਸਮਾਜ ਭਲਾਈ ਸਕੀਮਾਂ ਵਿਚੋਂ ਉਹਨਾਂ ਦੇ ਨਾਂ ਕੱਟ ਦਿੱਤੇ ਗਏ ਹਨ।

ਘੋੜੇ ਪਾਲਣ ਵਾਲਿਆਂ ਨੇ ਵੀ ਅਕਾਲੀ ਦਲ ਦੇ ਪ੍ਰਧਾਨ ਨਾਲ ਮੁਲਾਕਾਤ ਕੀਤੀ ਤੇ ਦੱਸਿਆ ਕਿ ਪਿਛਲੀ ਅਕਾਲੀ ਦਲ ਦੀ ਸਰਕਾਰ ਵੱਲੋਂ ਸ਼ੁਰੂ ਕੀਤੇ ਪਸ਼ੂ ਮੇਲੇ ਬੰਦ ਕਰ ਦਿੱਤੇ ਗਏ ਹਨ। ਸਰਦਾਰ ਬਾਦਲ ਨੇ ਉਹਨਾਂ ਨੂੰ ਭਰੋਸਾ ਦੁਆਇਆ ਕਿ ਅਕਾਲੀ ਦਲ ਨਾ ਸਿਰਫ ਇਹ ਪਸ਼ੂ ਮੇਲੇ ਦੁਬਾਰਾ ਸ਼ੁਰੂ ਕਰੇਗਾ ਬਲਕਿ ਉਹ ਮਾਰਵਾੜੀ ਘੋੜ ਦੌੜ ਨੂੰ ਵੀ ਉਤਸ਼ਾਹਿਤ ਕਰੇਗਾ।

ਸਰਦਾਰ ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਪਾਰਟੀ ਦਾ ਪੰਥਕ ਤੇ ਖੇਤਰੀ ਸਰੂਪ ਕਾਇਮ ਰੱਖੇਗਾ। ਉਹਨਾਂ ਕਿਹਾ ਕਿ ਸਾਡਾ ਪੰਥ ਤੇ ਪੰਜਾਬੀਆਂ ਦੀਆਂ ਇੱਛਾਵਾਂ ਦੀ ਰਾਖੀ ਦਾ ਅਮੀਰ ਵਿਰਸਾ ਰਿਹਾ ਹੈ।

ਦਿੱਲੀ ਦੀਆਂ ਪਾਰਟੀਆਂ ਸਿਆਸੀ ਲਾਭ ਵਾਸਤੇ ਸਭ ਕੁਝ ਕੁਰਬਾਨ ਕਰ ਦਿੰਦੀਆਂ ਹਨ ਪਰ ਅਕਾਲੀ ਦਲ ਕਦੇ ਵੀ ਆਪਣੇ ਮੂਲ ਸਿਧਾਂਤਾਂ ਤੇ ਕਦਰਾਂ ਕੀਮਤਾਂ ’ਤੇ ਕੋਈ ਸਮਝੌਤਾ ਨਹੀਂ ਕਰੇਗਾ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਅਸੀਂ ਸੱਤਾ ਦੀ ਖੇਡ ਵਿਚ ਨਹੀਂ ਉਲਝੇ ਤੇ ਸਿਰਫ ਪੰਜਾਬੀਆਂ ਨਾਲ ਡੱਟਣ ਦਾ ਫੈਸਲਾ ਲਿਆ।

ਪੰਜਾਬੀਆਂ ਨੂੰ ਆਪਣੀ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਦੀ ਅਪੀਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਦਿੱਲੀ ਆਧਾਰਿਤ ਪਾਰਟੀਆਂ ਨੇ ਪਿਛਲੇ ਸੱਤ ਸਾਲਾਂ ਵਿਚ ਪੰਜਾਬ ਨੂੰ ਬਰਬਾਦ ਕਰ ਕੇ ਰੱਖ ਦਿੱਤਾ ਹੈ। ਉਹਨਾਂ ਕਿਹਾ ਕਿ ਨਾ ਸਿਰਫ ਸੂਬੇ ਨੂੰ ਕੰਗਾਲ ਕੀਤਾ ਗਿਆ ਹੈ ਬਲਕਿ ਸਾਰੇ ਵਿਕਾਸ ਕਾਰਜ ਠੱਪ ਹੋ ਕੇ ਰਹਿ ਗਏ ਹਨ।

ਉਹਨਾਂ ਕਿਹਾ ਕਿ ਮੈਂ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਦੋਵਾਂ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਪਿਛਲੇ ਸੱਤ ਸਾਲਾਂ ਦੌਰਾਨ ਇਹਨਾਂ ਦੇ ਕਾਰਜਕਾਲ ਵਿਚ ਬਣਿਆ ਕੋਈ ਵੀ ਵੱਡਾ ਬੁਨਿਆਦੀ ਢਾਂਚੇ ਦਾ ਪ੍ਰਾਜੈਕਟ ਵਿਖਾ ਦੇਣ।

ਉਹਨਾਂ ਕਿਹਾ ਕਿ ਦੂਜੇ ਪਾਸੇ ਅਕਾਲੀ ਦਲ ਨੇ ਕਿਸਾਨਾਂ ਨੂੰ ਮੁਫਤ ਬਿਜਲੀ ਸਪਲਾਈ ਦਿੱਤੀ, ਆਟਾ ਦਾਲ ਤੇ ਬੁਢਾਪਾ ਪੈਨਸ਼ਨ ਵਰਗੀਆਂ ਨਿਕੇਵਲੀਆਂ ਸਮਾਜ ਭਲਾਈ ਸਕੀਮਾਂ ਸ਼ੁਰੂ ਕੀਤੀਆਂ। ਇਸਨੇ ਸੂਬੇ ਵਿਚ ਸਾਰੇ ਪ੍ਰਮੁੱਖ ਬੁਨਿਆਦੀ ਢਾਂਚਾ ਪ੍ਰਾਜੈਕਟ ਲਿਆਂਦੇ ਜਿਹਨਾਂ ਵਿਚ ਬਠਿੰਡਾ ਰਿਫਾਇਨਰੀ, ਥਰਮਲ ਪਲਾਂਟ, ਏਮਜ਼ ਇੰਸਟੀਚਿਉਟ, ਸੈਂਟਰਲ ਯੂਨੀਵਰਸਿਟੀ, ਚਹੁੰ ਮਾਰਗੀ ਹਾਈਵੇ ਅਤੇ ਹਵਾਈ ਅੱਡੇ ਸ਼ਾਮਲ ਹਨ।

ਇਸ ਮੌਕੇ ਯਾਤਰਾ ਵਿਚ ਹੋਰਨਾਂ ਤੋਂ ਇਲਾਵਾ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ, ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਸਰਦਾਰ ਬਲਕਾਰ ਸਿੰਘ ਬਰਾੜ, ਸ਼੍ਰੋਮਣੀ ਕਮੇਟੀ ਮੈਂਬਰ ਸਰਦਾਰ ਮੋਹਣ ਸਿੰਘ ਬੰਗੀ, ਐਸਓਆਈ ਦੇ ਪ੍ਰਧਾਨ ਰਣਬੀਰ ਸਿੰਘ ਰਾਣਾ,ਸਰਦਾਰ ਆਕਾਸ਼ਦੀਪ ਮਿੱਡੂਖੇੜਾ,ਗੁਰਵਿੰਦਰ ਸਿੰਘ ਅਤੇ ਸਰਦਾਰ ਬਲਰਾਜ ਸਿੰਘ ਭੱਠਲ ਵੀ ਸ਼ਾਮਲ ਸਨ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...