Wednesday, May 22, 2024

ਵਾਹਿਗੁਰੂ

spot_img
spot_img

Cincinnati ਦੇ ਛੇਵੇਂ ਸਲਾਨਾ ਵਿਸ਼ਵ ਧਰਮ ਸੰਮੇਲਨ ਵਿਚ ਸਿੱਖਾਂ ਨੇ ਕੀਤੀ ਸ਼ਮੂਲੀਅਤ, ਕੀਤੀ ਗਈ Langar ਸੇਵਾ

- Advertisement -

ਸਿੱਖ ਧਰਮ ਬਾਰੇ ਲਾਈ ਪ੍ਰਦਰਸ਼ਨੀ, ਮਹਿਮਾਨਾਂ ਦੇ ਸਜਾਈਆਂ ਦਸਤਾਰਾਂ

ਯੈੱਸ ਪੰਜਾਬ
ਸਿਨਸਿਨੈਟੀ, ਓਹਾਇਓ, 8 ਸਤੰਬਰ, 2023 (ਸਮੀਪ ਸਿੰਘ ਗੁਮਾਟਾਲਾ)
ਬੀਤੇ ਦਿਨੀ ਅਮਰੀਕਾ ਦੇ ਸੂਬੇ ਓਹਾਈਓ ਦੇ ਸ਼ਹਿਰ ਸਿਨਸਿਨੈਟੀ ਦੀ ਜ਼ੇਵੀਅਰ ਯੂਨੀਵਰਸਿਟੀ ਵਿਖੇ ਛੇਵਾਂ ਸਲਾਨਾ “ਸਿਨਸਨੈਟੀ ਫੈਸਟੀਵਲ ਆਫ ਫੇਥਸ” (ਵਿਸ਼ਵ ਧਰਮ ਸੰਮੇਲਨ) ਦਾ ਆਯੋਜਨ ਕੀਤਾ ਗਿਆ। ‘ਇਕੁਏਜ਼ਨ’ ਸੰਸਥਾ ਵਲੋਂ ਕਰਵਾਏ ਜਾਂਦੇ ਇਸ ਸੰਮੇਲਨ ਵਿਚ 13 ਪ੍ਰਮੁੱਖ ਵਿਸ਼ਵ ਧਰਮਾˆ ਦੇ ਲੋਕ ਅਤੇ 30 ਤੋਂ ਵੱਧ ਧਾਰਮਿਕ ਸੰਸਥਾਵਾਂ ਇਕ ਵਾਰ ਫਿਰ ਇਕਜੁੱਟ ਹੋਈਆਂ ਅਤੇ ਵੱਖ-ਵੱਖ ਧਰਮਾਂ, ਸਭਿਆਚਾਰਾਂ ਬਾਰੇ ਸਿੱਖਿਆ ਦੇਣ ਅਤੇ ਲੈਣ ਲਈ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋਏ।

ਸਿਨਸਿਨੈਟੀ ਅਤੇ ਨੇੜਲੇ ਸ਼ਹਿਰ ਡੇਟਨ ਦੇ ਸਿੱਖਾਂ ਨੇ ਇਸ ਸਮਾਗਮ ਵਿੱਚ ਹਿੱਸਾ ਲਿਆ। ਪਿਛਲੇ ਸਾਲ ਵਾਂਗ ਸਿੱਖ ਭਾਈਚਾਰੇ ਵਲੋਂ ਆਏ ਹੋਏ ਹਜਾਰਾਂ ਮਹਿਮਾਨਾਂ ਲਈ ਲੰਗਰ ਦੀ ਵੀ ਸੇਵਾ ਕੀਤੀ ਗਈ। ਇਸ ਸਾਲ ਹਿੰਦੂ ਭਾਈਚਾਰੇ ਨੇ ਸਿੱਖ ਸੰਗਤ ਨਾਲ ਲੰਗਰ ਦੀ ਸੇਵਾ ਵਿੱਚ ਯੋਗਦਾਨ ਪਾਇਆ। ਆਏ ਹੋਏ ਮਹਿਮਾਨਾਂ ਨੂੰ ਸਿੱਖ ਧਰਮ ਵਿਚ ਲੰਗਰ ਅਤੇ ਸੇਵਾ ਦੀ ਮਹੱਤਤਾ ਬਾਰੇ ਜਾਣ ਕੇ ਬਹੁਤ ਖੁਸ਼ੀ ਹੋਈ ਤੇ ਉਹਨਾਂ ਨੇ ਸਿੱਖਾਂ ਦਾ ਧੰਨਵਾਦ ਕੀਤਾ।

ਫੈਸਟੀਵਲ ਦਾ ਉਦਘਾਟਨ ਵੱਖ-ਵੱਖ ਧਰਮਾਂ ਦੀ ਅਰਦਾਸ ਨਾਲ ਹੋਇਆ। ਵੱਖ-ਵੱਖ ਧਰਮਾਂ ਦੇ ਨੁਮਾਇੰਦਿਆਂ ਨੇ ਆਪਣੇ ਧਰਮ ਦੇ ਅਕੀਦੇ ਮੁਤਾਬਕ ਪਰਮਾਤਮਾ ਦਾ ਗੁਣ ਗਾਇਨ ਕੀਤਾ। ਮਰਹੂਮ ਜੈਪਾਲ ਸਿੰਘ ਜੋ ਕਿ ਇਸ ਸੰਮੇਲਨ ਦੇ ਮੁੱਖ ਸੰਸਥਾਪਕਾਂ ਵਿੱਚੋਂ ਸਨ ਦੀ ਪਤਨੀ ਅਸੀਸ ਕੌਰ ਨੇ ਸਿੱਖ ਧਰਮ ਦੀਆਂ ਮੂਲ ਬੁਨਿਆਦੀ ਸਿੱਖਿਆਵਾਂ, “ਮੂਲ ਮੰਤਰ” ਬਾਰੇ ਦੱਸਿਆ। ਉਹਨਾਂ ਕਿਹਾ ਕਿ ਜਿਵੇਂ ਪਾਣੀ ਪਾਣੀ ਵਿੱਚ ਅਤੇ ਪ੍ਰਕਾਸ਼ ਪ੍ਰਕਾਸ਼ ਵਿੱਚ ਅਭੇਦ ਹੋ ਜਾਂਦਾ ਹੈ, ਇਸ ਸਾਡੀ ਅਰਦਾਸ ਹੈ ਕਿ ਅਸੀਂ ਵੀ ਸਾਰੇ ਸਰਬੱਤ ਦਾ ਭਲਾ ਮੰਗ ਸ਼ਾਤੀ ਨਾਲ ਇਕੱਠੇ ਰਹੀਏ।

ਇਸ ਮੌਕੇ ਭਾਈ ਮਹਿਲ ਸਿੰਘ ਚੰਡੀਗੜ੍ਹ ਵਾਲਿਆਂ ਦੇ ਕਵੀਸ਼ਰੀ ਜੱਥੇ ਨੇ ਸੰਗਤਾਂ ਨੂੰ ਗੁਰੂ ਜੱਸ ਨਾਲ ਜੋੜਿਆ। ਸਿੱਖ ਪ੍ਰਦਰਸ਼ਨੀ ਵਿਚ ਪੁਸਤਕਾਂ ਤੋਂ ਇਲਾਵਾ ਸਿੱਖ ਧਰਮ ਬਾਰੇ ਜਾਣਕਾਰੀ ਦੇਣ ਲਈ ਪੰਜ ਕਕਾਰ ਰੱਖੇ ਗਏ। ਆਏ ਹੋਏ ਮਹਿਮਾਨਾਂ ਨੂੰ ਦਸਤਾਰ ਬੰਨਣ ਤੇ ਉਸ ਦੀ ਮਹੱਤਤਾ ਬਾਰੇ ਜਾਣੂ ਕਰਾਉਣ ਲਈ ਸੈਸ਼ਨ ਦਾ ਪ੍ਰਬੰਧ ਕੀਤਾ ਗਿਆ। ਵੱਖ-ਵੱਖ ਰੰਗਾਂ ਦੀਆਂ ਦਸਤਾਰਾਂ ਸਜਾਈ ਇਹ ਸਮਾਗਮ ਸਿੱਖ ਸਭਿਆਚਾਰ ਦੇ ਰੰਗਾਂ ਅਤੇ ਪਰੰਪਰਾਵਾˆ ਵਿਚ ਲੀਨ ਹੋ ਗਿਆ। ਦਸਤਾਰ ਸਜਾ ਕੇ ਬੱਚੇ, ਵੱਡੇ, ਬਜ਼ੁਰਗ ਬਹੁਤ ਹੀ ਉਤਸ਼ਾਹਿਤ ਹੁੰਦੇ, ਤਸਵੀਰਾˆ ਲੈਂਦੇ ਅਤੇ ਮਾਣ ਨਾਲ ਆਪਣੇ ਸਿਰ ਤੇ ਤਾਜ ਦੇ ਨਾਲ ਸੰਮੇਲਨ ਵਿਚ ਘੁੰਮਦੇ ਰਹੇ।

ਸਿਨਸਿਨੈਟੀ ਦੇ ਮੇਅਰ ਆਫਤਾਬ ਪੂਰੇਵਾਲ ਨੇ ਕਿਹਾ, “ਸਾਨੂੰ ਗੁਰੂ ਨਾਨਕ ਸੋਸਾਇਟੀ ਸਿਨਸਿਨੈਟੀ ਅਤੇ ਡੇਟਨ ਦੇ ਸਮੂਹ ਸਿੱਖ ਭਾਈਚਾਰੇ ‘ਤੇ ਮਾਣ ਹੈ। ਸਿੱਖ ਭਾਈਚਾਰਾ ਇੱਥੇ ਆਏ ਵੱਖ-ਵੱਖ ਭਾਈਚਾਰਿਆਂ ਦੇ ਲੋਕਾਂ ਲਈ ਲੰਗਰ ਦੀ ਸੇਵਾ ਕਰ ਰਿਹਾ ਹੈ। ਮੈਂ ਭਾਈਚਾਰੇ ਲਈ ਉਤਸ਼ਾਹਿਤ ਅਤੇ ਮਾਣ ਮਹਿਸੂਸ ਕਰਦਾ ਹਾਂ ਕਿ ਉਹ ਲਗਾਤਾਰ ਸਾਡੇ ਆਲੇ ਦੁਆਲੇ ਦੇ ਲੋਕਾਂ ਲਈ ਸੇਵਾ ਕਰਦੇ ਰਹਿੰਦੇ ਹਨ। ਲੋਕਾਂ ਦੀ ਇਹਨੀ ਵੱਡੀ ਗਿਣਤੀ ਲੰਗਰ ਵਿੱਚ ਸ਼ਾਮਲ ਹੁੰਦੇ ਦੇਖ ਕੇ ਮੈਨੂੰ ਬਹੁਤ ਮਾਣ ਮਹਿਸੂਸ ਹੁੰਦਾ ਹੈ।”

ਇਸ ਮੌਕੇ ਸਿੱਖ ਭਾਈਚਾਰੇ ਵੱਲੋਂ ਜੈਪਾਲ ਸਿੰਘ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ। ਭਾਗ ਲੈਣ ਵਾਲੀਆਂ ਸੰਸਥਾਵਾਂ ਵਿੱਚੋਂ ਸਭ ਤੋਂ ਪ੍ਰਮੁੱਖ ਸਥਾਨਕ ਸਿੱਖ ਭਾਈਚਾਰਾ ਨੇ ਬੜੇ ਉਤਸ਼ਾਹ ਨਾਲ ਇਸ ਸੰਮੇਲਨ ਨੂੰ ਕਾਮਯਾਬ ਕਰਨ ਵਿੱਚ ਆਪਣਾ ਅਹਿਮ ਯੋਗਦਾਨ ਪਾਇਆ। ਇਸ ਦਾ ਕਾਰਨ ਫੈਸਟੀਵਲ ਦੇ ਸੰਸਥਾਪਕਾਂ ਵਿੱਚੋ ਇੱਕ ਜੈਪਾਲ ਸਿੰਘ ਹੈ, ਜਿਸਨੇ ਇਸ ਸਲਾਨਾ ਸੰਮੇਲਨ ਨੂੰ ਸ਼ੁਰੂ ਕਰਨ ਵਿੱਚ ਆਪਣਾ ਬਹੁਤ ਵੱਡਾ ਹਿੱਸਾ ਪਾਇਆ। ਇਸ ਨਾਲ ਸਿਨਸਿਨਾਟੀ ਦੇ ਵੱਖ ਵੱਖ ਭਾਈਚਾਰਿਆ ਵਿੱਚ ਆਪਸੀ ਸਿੱਖਿਆ, ਸੰਬੰਧ, ਹਮਦਰਦੀ, ਸਮਝ ਅਤੇ ਪਿਆਰ ਪੈਦਾ ਹੋ ਰਿਹਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸਮੇਂ ਦੀਆਂ ਸਰਕਾਰਾਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਬਾਰੇ ਬੇਰੁਖ਼ ਕਿਉਂ?: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 21 ਮਈ, 2024 ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਸਮੇਂ ਦੀਆਂ ਸਰਕਾਰਾਂ ‘ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ...

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,109FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...