Wednesday, September 18, 2024
spot_img
spot_img
spot_img

ਭਾਰਤ ਦੇ ਚੀਫ਼ ਜਸਟਿਸ ਚੰਦਰਚੂੜ ਨੇ ਸ੍ਰੀ ਦਰਬਾਰ ਸਾਹਿਬ ਵਿਖ਼ੇ ਮੱਥਾ ਟੇਕਿਆ, ਜਲ੍ਹਿਆਂਵਾਲਾ ਬਾਗ ਪਹੁੰਚ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਯੈੱਸ ਪੰਜਾਬ
ਅੰਮ੍ਰਿਤਸਰ, 10 ਅਗਸਤ, 2024

ਭਾਰਤ ਦੇ ਮੁੱਖ ਜੱਜ ਡਾ. ਜਸਟਿਸ ਡੀ ਵਾਈ ਚੰਦਰਚੂਹੜ ਨੇ ਅੱਜ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਮੱਥਾ ਟੇਕਿਆ ਅਤੇ ਜਲਿਆਂਵਾਲਾ ਬਾਗ ਵਿੱਚ ਦੇਸ਼ ਦੀ ਖਾਤਰ ਜਾਨਾਂ ਵਾਰ ਗਏ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਇਸ ਤੋਂ ਪਹਿਲਾਂ ਅੰਮ੍ਰਿਤਸਰ ਹਵਾਈ ਅੱਡੇ ਉੱਤੇ ਪਹੁੰਚਣ ਮੌਕੇ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਨੇ ਉਹਨਾਂ ਨੂੰ ਜੀ ਆਇਆਂ ਕਿਹਾ।

ਇਸ ਮੌਕੇ ਉਨਾਂ ਨਾਲ ਜਸਟਿਸ ਅਨੂਪਇੰਦਰ ਸਿੰਘ ਗਰੇਵਾਲ, ਏਡੀਜੀਪੀ ਸ਼੍ਰੀ ਅਰਪਿਤ ਸ਼ੁਕਲਾ, ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ, ਡੀ.ਆਈ.ਜੀ. ਸ਼੍ਰੀ ਸਤਿੰਦਰ ਸਿੰਘ , ਪੁਲਿਸ ਕਮਿਸ਼ਨਰ ਸ. ਰਣਜੀਤ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਸ ਚਰਨਜੀਤ ਸਿੰਘ ਸੋਹਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

ਅੱਜ ਨਾਮਾ – ਤੀਸ ਮਾਰ ਖ਼ਾਂ