Friday, December 27, 2024
spot_img
spot_img
spot_img

CM ਮਾਨ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਾਲੀ ਮਦਦ ਵਜੋਂ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪੇ

ਯੈੱਸ ਪੰਜਾਬ
ਚੰਡੀਗੜ੍ਹ, 19 ਜੂਨ, 2024

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਫੌਜ ਵਿੱਚ ਸੇਵਾ ਕਰਦਿਆਂ ਡਿਊਟੀ ਦੌਰਾਨ ਸਹਾਦਤ ਪ੍ਰਾਪਤ ਕਰਨ ਵਾਲੇ ਦੋ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਵਜੋਂ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪੇ।

ਸ਼ਹੀਦ ਤਰਲੋਚਨ ਸਿੰਘ ਪੁੱਤਰ ਰਾਜਾ ਸਿੰਘ ਵਾਸੀ ਜਖੇਪਲ (ਸੁਨਾਮ) ਅਤੇ ਹਰਸਿਮਰਨ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਭਸੌੜ (ਧੂਰੀ) ਦੇ ਪਰਿਵਾਰਕ ਮੈਂਬਰਾਂ ਨੂੰ ਚੈੱਕ ਸੌਂਪਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਨ੍ਹਾਂ ਬਹਾਦਰ ਸਪੂਤਾਂ ਨੇ ਆਪਣੀ ਮਾਤ ਭੂਮੀ ਦੀ ਰਾਖੀ ਕਰਦਿਆਂ ਸ਼ਹਾਦਤ ਦਾ ਜਾਮ ਪੀਤਾ।

ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲੱਗਿਆ ਹੋਣ ਕਾਰਨ ਉਹ ਪਹਿਲਾਂ ਪਰਿਵਾਰਾਂ ਨੂੰ ਚੈੱਕ ਨਹੀਂ ਦੇ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਉਂ ਹੀ ਚੋਣ ਜ਼ਾਬਤਾ ਖ਼ਤਮ ਹੋਇਆ ਤਾਂ ਉਨ੍ਹਾਂ ਆਪਣੀ ਸਰਕਾਰ ਦੀ ਵਚਨਬੱਧਤਾ ਪੂਰੀ ਕਰਦਿਆਂ ਇਨ੍ਹਾਂ ਪਰਿਵਾਰਾਂ ਨੂੰ ਚੈੱਕ ਸੌਂਪੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਇਨ੍ਹਾਂ ਨਾਇਕਾਂ ਵੱਲੋਂ ਦਿੱਤੇ ਮਹਾਨ ਬਲੀਦਾਨ ਦੇ ਸਤਿਕਾਰ ਵਜੋਂ ਪਰਿਵਾਰਾਂ ਨੂੰ ਇਹ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚਾ ਦੇਸ਼ ਇਨ੍ਹਾਂ ਸ਼ਹੀਦਾਂ ਦਾ ਕਰਜ਼ਦਾਰ ਹੈ, ਜਿਨ੍ਹਾਂ ਦੇਸ਼ ਅਤੇ ਲੋਕਾਂ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਇਹ ਨਿਮਾਣੀ ਜਿਹੀ ਕੋਸ਼ਿਸ਼ ਭਾਰਤ ਮਾਤਾ ਦੇ ਇਨ੍ਹਾਂ ਸਪੂਤਾਂ, ਜਿਨ੍ਹਾਂ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਕਰਦਿਆਂ ਲਾਮਿਸਾਲ ਯੋਗਦਾਨ ਦਿੱਤਾ, ਨੂੰ ਸਿਜਦਾ ਭੇਟ ਕਰਨ ਲਈ ਹੈ।

ਮਾਤ ਭੂਮੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਜਵਾਨਾਂ ਦੇ ਪਰਿਵਾਰਾਂ ਦੀ ਮਦਦ ਕਰਨ ਲਈ ਸੂਬਾ ਸਰਕਾਰ ਦੀ ਦਿ੍ਰੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਮੁੱਢਲਾ ਫਰਜ ਹੈ ਅਤੇ ਸਹੀਦਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਸੂਬਾ ਸਰਕਾਰ ਵੱਲੋਂ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਅਨੁਸਾਰ ਹੈ।

ਉਨ੍ਹਾਂ ਕਿਹਾ ਕਿ ਭਾਵੇਂ ਇਹ ਦੇਸ ਅਤੇ ਖਾਸ ਕਰਕੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ ਅਤੇ ਇਸ ਦੀ ਭਰਪਾਈ ਕਿਸੇ ਵੀ ਕੀਮਤ ‘ਤੇ ਨਹੀਂ ਕੀਤੀ ਜਾ ਸਕਦੀ ਪਰ ਸਰਕਾਰ ਨੇ ਸਹੀਦਾਂ ਦੇ ਸਨਮਾਨ ਲਈ ਇਹ ਨਿਮਾਣਾ ਜਿਹਾ ਉਪਰਾਲਾ ਕੀਤਾ ਹੈ।

ਮੁੱਖ ਮੰਤਰੀ ਨੇ ਇਨ੍ਹਾਂ ਨਾਇਕਾਂ ਦੇ ਦੇਸ ਪ੍ਰਤੀ ਅਟੁੱਟ ਸਮਰਪਣ ਲਈ ਸਲਾਘਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਉਨ੍ਹਾਂ ਕਿਹਾ ਕਿ ਦੇਸ ਵਾਸੀ, ਦੇਸ ਦੀ ਸੁਰੱਖਿਆ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਸਹੀਦੀ ਪ੍ਰਾਪਤ ਕਰਨ ਵਾਲੇ ਇਨ੍ਹਾਂ ਜਵਾਨਾਂ ਦੀ ਕੁਰਬਾਨੀ ਦੇ ਹਮੇਸਾ ਰਿਣੀ ਰਹਿਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸੂਰਬੀਰਾਂ ਨੇ ਆਪਣਾ ਫਰਜ ਨਿਭਾਉਂਦਿਆਂ ਬਹਾਦਰੀ, ਵਚਨਬੱਧਤਾ ਅਤੇ ਦਲੇਰੀ ਦਾ ਪ੍ਰਦਰਸਨ ਕਰਕੇ ਦੇਸ ਅਤੇ ਖਾਸ ਕਰਕੇ ਪੰਜਾਬ ਦਾ ਨਾਂ ਰੌਸਨ ਕੀਤਾ ਹੈ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ