Wednesday, April 17, 2024

ਵਾਹਿਗੁਰੂ

spot_img
spot_img

CM ਮਾਨ ਵੱਲੋਂ ਕੀਤੇ ਵਰਚੁਅਲ ਉਦਘਾਟਨ ਦੇ ਦਰਮਿਆਨ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ‘ਸਕੂਲ ਆਫ ਐਮੀਨੈਂਸ’ ਫੇਜ-11 ਲੋਕਾਂ ਨੂੰ ਸਮਰਪਿਤ

- Advertisement -

ਯੈੱਸ ਪੰਜਾਬ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਮਾਰਚ, 2024

ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਸ਼੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਦਿੱਲੀ ਅਤੇ ਕੌਮੀ ਕਨਵੀਨਰ ਆਮ ਆਦਮੀ ਪਾਰਟੀ ਵੱਲੋਂ ਅੱਜ ਲੁਧਿਆਣਾ ਤੋਂ ਲੁਧਿਆਣਾ ਸਮੇਤ ਪੂਰੇ ਪੰਜਾਬ ਵਿੱਚ 13 ‘ਸਕੂਲਜ਼ ਆਫ ਐਮੀਨੈਂਸ’ ਦੇ ਉਦਘਾਟਨ ਦੇ ਦਰਮਿਆਨ ਐਮ ਐਲ ਏ ਮੋਹਾਲੀ ਕੁਲਵੰਤ ਸਿੰਘ ਵੱਲੋਂ ਫੇਜ਼ -11 ਵਿੱਚ ਜ਼ਿਲ੍ਹੇ ਦੇ ਦੂਜੇ ਸਕੂਲ ਆਫ ਐਮੀਨੈਂਸ ਦਾ ਲੋਕ ਅਰਪਣ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਇਸ ਨੂੰ ਬਣਾਉਣ ‘ਤੇ ਲਗਭਗ 11.50 ਕਰੋੜ ਰੁਪਏ ਖਰਚ ਆਏ ਹਨ, ਇਸ ਵਿੱਚ 6ਵੀਂ ਕਲਾਸ ਤੋਂ 12ਵੀਂ ਕਲਾਸ ਤੱਕ ਦੇ ਬੱਚੇ ਪੜ੍ਹਨਗੇ ਅਤੇ 9ਵੀਂ ਤੋਂ 10ਵੀਂ ਜਮਾਤ ਤੱਕ ਲਈ ਬੱਚੇ ਐਂਟਰੈਂਸ ਦੇ ਕੇ ਦਾਖਲਾ ਲੈ ਸਕਣਗੇ। ਉਨ੍ਹਾਂ ਅੱਗੇ ਕਿਹਾ ਕਿ ਇਸ ਸਕੂਲ ਨੂੰ ਬਣਾਏ ਜਾਣ ਦੇ ਲਈ ਸਵਰਗੀ ਅਮਰੀਕ ਸਿੰਘ ਤਹਿਸੀਲਦਾਰ, ਸਾਬਕਾ ਕੌਂਸਲਰ ਦਾ ਵੱਡਾ ਯੋਗਦਾਨ ਹੈ।

ਉਹਨਾਂ ਦੇ ਵੱਲੋਂ ਅਤੇ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਇਸ ਸਕੂਲ ਨੂੰ ਬਣਾਉਣ ਦੇ ਲਈ ਪੂਰੀ ਸਿਦਕ- ਦਿਲੀ ਨਾਲ ਮਿਹਨਤ ਕੀਤੀ ਗਈ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਭਰ ਦੇ ਵਿੱਚ ‘ਸਕੂਲਜ਼ ਆਫ ਐਮੀਨੈਂਸ’ ਦਾ ਬਣਾਏ ਜਾਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਦੇ ਸਿੱਖਿਆ ਕ੍ਰਾਂਤੀ ਵੱਲ ਵੱਧਦੇ ਕਦਮ ਹਨ, ਜਿਸ ਨਾਲ ਸਿੱਖਿਆ ਕ੍ਰਾਂਤੀ ਦੇ ਵਿੱਚ ਇੱਕ ਵੱਡਾ ਇਨਕਲਾਬ ਆਵੇਗਾ ਅਤੇ ਵਿਦਿਆਰਥੀ ਸਹੀ ਮਾਇਨਿਆਂ ਦੇ ਵਿੱਚ ਸਮੇਂ ਦੇ ਹਾਣੀ ਬਣ ਸਕਣਗੇ।

ਉਨ੍ਹਾਂ ਕਿਹਾ ਕਿ ਪਹਿਲਿਆਂ ਸਮਿਆਂ ਦੀਆਂ ਸਰਕਾਰਾਂ ਨੇ ਕਦੀ ਵੀ ਸਿੱਖਿਆ ਅਤੇ ਸਿਹਤ ਵਿਭਾਗ ਦੇ ਵਿੱਚ ਲੋੜੀਂਦੇ ਸੁਧਾਰ ਦੀ ਜਰੂਰਤ ਤੱਕ ਮਹਿਸੂਸ ਨਹੀਂ ਕੀਤੀ, ਪ੍ਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਹੋਂਦ ਵਿੱਚ ਆਉਂਦੇ ਸਾਰ ਹੀ, ਸਭ ਤੋਂ ਪਹਿਲਾਂ ਸਿਹਤ ਅਤੇ ਸਿੱਖਿਆ ਵਿਭਾਗ ਵਿੱਚ ਲੋੜੀਂਦੇ ਵੱਡੇ ਸੁਧਾਰ ਕੀਤੇ ਗਏ,

ਪੰਜਾਬ ਭਰ ਦੇ ਵਿੱਚ ਸਿਹਤ ਸੇਵਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਮੁਫ਼ਤ ਦਵਾਈਆਂ ਅਤੇ ਟੈਸਟਾਂ ਲਈ ਆਮ ਆਦਮੀ ਕਲੀਨਿਕ ਖੋਲੇ ਗਏ, ਜਿੱਥੇ ਕਿ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਦੇ ਵਿੱਚ ਮਰੀਜ਼ ਆਪਣੇ ਮੁਫਤ ਚੈਕ ਅਪ ਕਰਵਾ ਰਹੇ ਹਨ, ਜਦਕਿ ਸਿੱਖਿਆ ਵਿਭਾਗ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਂਦੇ ਹੋਏ ‘ਸਕੂਲ ਆਫ ਐਮੀਨੈਂਸ’ ਦੀ ਸ਼ੁਰੂਆਤ ਕੀਤੀ ਗਈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਸ਼ਿਆਮਕਰਨ ਤਿੜਕੇ, ਡੀ.ਐਸ.ਪੀ. ਹਰਸਿਮਰਤ ਸਿੰਘ ਬੱਲ, ਆਮ ਆਦਮੀ ਪਾਰਟੀ ਦੇ ਨੇਤਾ ਕੁਲਦੀਪ ਸਿੰਘ ਸਮਾਣਾ, ਜ਼ਿਲ੍ਹਾ ਸਿੱਖਿਆ ਅਫ਼ਸਰ ਫਤਿਹਗੜ੍ਹ ਸਾਹਿਬ ਗਿੰਨੀ ਦੁੱਗਲ, ਬਲਿੰਦਰ ਸਿੰਘ, ਅਮਰੀਕ ਸਿੰਘ, ਹਰਮੇਸ਼ ਸਿੰਘ ਕੁੰਬੜਾ, ਗੁਰਮੀਤ ਕੌਰ ਕੌਂਸਲਰ,

ਅਰੁਣ ਗੋਇਲ, ਹਰਵਿੰਦਰ ਸਿੰਘ ਸੈਣੀ, ਅਵਤਾਰ ਸਿੰਘ ਮੌਲੀ ਸਤਵਿੰਦਰ ਸਿੰਘ ਮਿੱਠੂ,ਗੱਬਰ ਮੌਲੀ, ਗੁਰਦੁਆਰਾ ਪ੍ਰਬੰਧਕ ਕਮੇਟੀ ਫੇਸ- 11 ਦੇ ਪ੍ਰਧਾਨ ਹਰਜੀਤ ਸਿੰਘ, ਕੈਪਟਨ ਕਰਨੈਲ ਸਿੰਘ, ਉਪਿੰਦਰਜੀਤ ਕੌਰ, ਅੰਜਲੀ ਸ਼ਰਮਾ, ਆਰ.ਪੀ. ਸ਼ਰਮਾ,ਜਸਪਾਲ ਮਟੌਰ, ਡਾਕਟਰ ਕੁਲਦੀਪ ਸਿੰਘ, ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ,

ਸਵਰਨ ਲਤਾ, ਹਰਵਿੰਦਰ ਕੌਰ,ਤਰੁਣਜੀਤ ਸਿੰਘ ਬਲਾਕ ਪ੍ਰਧਾਨ, ਰਹਿਮਤ ਜੁਨੇਜਾ, ਗੱਜਣ ਸਿੰਘ, ਡਾਕਟਰ ਰਵਿੰਦਰ ਕੰਬਾਲਾ ਵੀ ਹਾਜ਼ਰ ਸਨ। ਫੋਟੋ ਕੈਪਸ਼ਨ : ਵਿਧਾਇਕ ਕੁਲਵੰਤ ਸਿੰਘ ਫੇਜ਼-11 ਵਿਖੇ ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਕਰਨ ਮੌਕੇ ਨਜ਼ਰ ਆ ਰਹੇ ਹਨ।

- Advertisement -

ਸਿੱਖ ਜਗ਼ਤ

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,202FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...