ਯੈੱਸ ਪੰਜਾਬ
ਚੰਡੀਗੜ੍ਹ, 27 ਦਸੰਬਰ, 2024:
Punjab ਦੇ ਮੁੱਖ ਮੰਤਰੀ Bhagwant Mann ਨੇ Bathinda ਦੇ ਤਲਵੰਡੀ ਸਾਬੋ ਰੋਡ ’ਤੇ ਇੱਕ ਹਾਦਸੇ ਦੌਰਾਨ ਇੱਕ ਨਿੱਜੀ ਕੰਪਨੀ ਦੀ ਬੱਸ ਦੇ ਗੰਦੇ ਨਾਲੇ ਵਿੱਚ ਜਾ ਡਿੱਗਣ ਕਾਰਨ ਹੋਈਆਂ ਮੌਤਾਂ ’ਤੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਇਜ਼ਹਾਰ ਕੀਤਾ ਹੈ।
ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ ’ਤੇ ਲਿਖ਼ਿਆ:
ਬਠਿੰਡਾ ਦੇ ਤਲਵੰਡੀ ਸਾਬੋ ਰੋਡ ‘ਤੇ ਪੈਂਦੀ ਲਸਾੜਾ ਡਰੇਨ ‘ਚ ਇੱਕ ਨਿੱਜੀ ਬੱਸ ਦੇ ਹਾਦਸਾਗ੍ਰਸਤ ਹੋਣ ਦੀ ਦੁਖਦਾਈ ਖ਼ਬਰ ਮਿਲੀ।
ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਨੇ। ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ, ਬਚਾਅ ਕਾਰਜ ਜਾਰੀ ਹਨ ਅਤੇ ਪਲ ਪਲ ਦੀ ਅਪਡੇਟ ਲੈ ਰਹੇ ਹਾਂ। ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀ ਹੋਏ ਯਾਤਰੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ।