Saturday, April 13, 2024

ਵਾਹਿਗੁਰੂ

spot_img
spot_img

CM ਮਾਨ ਵੱਲੋਂ ਸ਼ੁੱਭਕਰਨ ਦੇ ਪਰਿਵਾਰ ਲਈ ਇੱਕ ਕਰੋੜ ਦੀ ਮਾਲੀ ਮਦਦ, ਭੈਣ ਲਈ ਸਰਕਾਰੀ ਨੌਕਰੀ ਦਾ ਐਲਾਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 23 ਫਰਵਰੀ, 2024

ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੇ ਪਰਿਵਾਰ ਦਾ ਦੁੱਖ ਵੰਡਾਉਂਦਿਆਂ ਤੇ ਇਕਜੁੱਟਤਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਪੀੜਤ ਪਰਿਵਾਰ ਨੂੰ ਮਾਲੀ ਮਦਦ ਵਜੋਂ ਇਕ ਕਰੋੜ ਰੁਪਏ ਦੇਣ ਦੇ ਨਾਲ-ਨਾਲ ਉਸ ਦੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਹਰਿਆਣਾ ਦੀ ਸਰਹੱਦ ਉਤੇ ਚੱਲ ਰਹੇ ਪ੍ਰਦਰਸ਼ਨ ਦੌਰਾਨ ਮਾਰੇ ਗਏ ਇਸ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।

ਉਨ੍ਹਾਂ ਦੁਹਰਾਇਆ ਕਿ ਦੁੱਖ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਪਰਿਵਾਰ ਨਾਲ ਖੜ੍ਹੀ ਹੈ ਅਤੇ ਪਰਿਵਾਰ ਨੂੰ ਦਿੱਕਤਾਂ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਭਗਵੰਤ ਸਿੰਘ ਮਾਨ ਨੇ ਪਰਿਵਾਰ ਦੀ ਆਰਥਿਕ ਤੇ ਸਮਾਜਿਕ ਦੋਵਾਂ ਫਰੰਟਾਂ ਉਤੇ ਪੂਰੀ ਮਦਦ ਕਰਨ ਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪਰਿਵਾਰ ਦੀ ਬਾਂਹ ਫੜਨਾ ਸੂਬਾ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਸ਼ੁੱਭਕਰਨ ਦੇ ਕਾਤਲਾਂ ਨੂੰ ਸਲਾਖਾਂ ਪਿੱਛੇ ਡੱਕਣ ਲਈ ਸੂਬਾ ਸਰਕਾਰ ਦ੍ਰਿੜ੍ਹ ਹੈ।

ਉਨ੍ਹਾਂ ਕਿਹਾ ਕਿ ਇਸ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਜਦੋਂ ਉਹ ਮਹਿਜ਼ ਆਪਣੇ ਜਮਹੂਰੀ ਅਧਿਕਾਰ ਦੀ ਵਰਤੋਂ ਕਰ ਰਿਹਾ ਸੀ ਤਾਂ ਉਸ ਨੂੰ ‘ਨਫ਼ਰਤ ਭਰੇ ਲਹਿਜ਼ੇ ਨਾਲ ਚਲਾਈ ਗੋਲੀ’ ਦਾ ਸ਼ਿਕਾਰ ਬਣਾਇਆ ਗਿਆ।

ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਜੁਰਮ ਲਈ ਜ਼ਿੰਮੇਵਾਰੀ ਵਿਅਕਤੀ ਕਿਸੇ ਵੀ ਤਰ੍ਹਾਂ ਦੀ ਨਰਮੀ ਦੇ ਹੱਕਦਾਰ ਨਹੀਂ ਹਨ ਅਤੇ ਉਨ੍ਹਾਂ ਨੂੰ ਆਪਣੇ ਗੁਨਾਹ ਦੀ ਢੁਕਵੀਂ ਸਜ਼ਾ ਮਿਲੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਬੰਦਿਆਂ ਖ਼ਿਲਾਫ਼ ਜਾਂਚ ਮਗਰੋਂ ਐਫ.ਆਈ.ਆਰ. ਦਰਜ ਹੋਵੇਗੀ ਅਤੇ ਉਨ੍ਹਾਂ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਵੀ ਪੰਜਾਬ ਦੇ ਅੰਨਦਾਤੇ ਨਾਲ ਖੜ੍ਹੀ ਹੈ, ਜਿਨ੍ਹਾਂ ਦੇ ਰਾਹ ਵਿੱਚ ਪੰਜਾਬ ਵਿਰੋਧੀ ਤਾਕਤਾਂ ਅੜਿੱਕੇ ਖੜ੍ਹੇ ਕਰ ਰਹੀਆਂ ਹਨ ਤਾਂ ਕਿ ਉਹ ਆਪਣੀਆਂ ਜਾਇਜ਼ ਮੰਗਾਂ ਮੰਨਵਾਉਣ ਲਈ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਵਾਸਤੇ ਕੌਮੀ ਰਾਜਧਾਨੀ ਵਿੱਚ ਨਾ ਜਾ ਸਕਣ।

ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ, ਦੇਸ਼ ਨੂੰ ਅਨਾਜ ਪੱਖੋਂ ਆਤਮ-ਨਿਰਭਰ ਬਣਾਉਣ ਤੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਲਾਮਿਸਾਲ ਯੋਗਦਾਨ ਦਿੱਤਾ ਪਰ ਇਸ ਦੇ ਬਾਵਜੂਦ ਪੰਜਾਬੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜੋ ਸਰਾਸਰ ਬੇਇਨਸਾਫ਼ੀ ਤੇ ਧੱਕੇਸ਼ਾਹੀ ਹੈ।

- Advertisement -

ਸਿੱਖ ਜਗ਼ਤ

ਵਿਸਾਖੀ ਦੇ ਤਿਉਹਾਰ ਮੌਕੇ ਗੁਰਦੁਆਰਾ ਅੰਬ ਸਾਹਿਬ ਵਿਖੇ ਨਤਮਸਤਕ ਹੋਣ ਆਏ ਲੋਕਾਂ ਨੇ ਚੋਣ ਮਾਸਕਟ ਸ਼ੇਰਾ ਨਾਲ ਸੈਲਫੀ ਲਈ

ਯੈੱਸ ਪੰਜਾਬ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਪ੍ਰੈਲ, 2024 ਆਉਂਦੀ ਇੱਕ ਜੂਨ ਨੂੰ ਹੋਣ ਜਾ ਰਹੇ ਲੋਕ ਸਭਾ ਮਤਦਾਨ ਵਾਸਤੇ ਵੋਟਰਾਂ ਨੂੰ ਪ੍ਰੇਰਨ ਲਈ ਚੱਲ ਰਹੀ ਸਿਸਟਮੈਟਿਕ ਵੋਟਰ ਐਜੂਕੇਸ਼ਨ ਅਤੇ ਇਲੈਕਟੋਰਲ...

ਨਿਊਯਾਰਕ ਸਟੇਟ ਅਸੈੰਬਲੀ ਵਿੱਚ ਅਲਬਨੀ ਵਿਖੇ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ

ਯੈੱਸ ਪੰਜਾਬ ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 13 ਅਪ੍ਰੈਲ, 2024 ਅੱਜ ਨਿਊਯਾਰਕ ਸਟੇਟ ਦੀ ਅਸੈੰਬਲੀ ਵਿੱਚ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇਕ ਬਹੁਤ ਹੀ ਪ੍ਰਭਾਵਸ਼ਾਲੀ ਪ੍ਰੋਗਰਾਮ ਕੀਤਾ ਗਿਆ। ਇਸ ਸਮਾਗਮ...

ਮਨੋਰੰਜਨ

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਸੋਸ਼ਲ ਮੀਡੀਆ

223,212FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...