spot_img
Monday, June 17, 2024

ਵਾਹਿਗੁਰੂ

spot_img
spot_img

ਮੁੱਖ ਮੰਤਰੀ ਭਗਵੰਤ ਮਾਨ ਨੇ ਖਡੂਰ ਸਾਹਿਬ ਤੋਂ ‘ਆਪ’ ਉਮੀਦਵਾਰ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ

- Advertisement -

ਯੈੱਸ ਪੰਜਾਬ
ਤਰਨਤਾਰਨ/ਚੰਡੀਗੜ੍ਹ, 25 ਮਈ, 2024

ਮੁੱਖ ਮੰਤਰੀ ਭਗਵੰਤ ਮਾਨ ਨੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਲਾਲਜੀਤ ਭੁੱਲਰ ਦੇ ਨਾਲ ਜੰਡਿਆਲਾ ਗੁਰੂ, ਬਾਬਾ ਬਕਾਲਾ ਅਤੇ ਤਰਨ ਤਾਰਨ ਵਿੱਚ ਇੱਕ ਵੱਡਾ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ।

ਰੋਡ ਸ਼ੋਅ ਵਿੱਚ ਵੱਡੀ ਗਿਣਤੀ ਵਿੱਚ ‘ਆਪ’ ਸਮਰਥਕਾਂ ਅਤੇ ਸਥਾਨਕ ਲੋਕਾਂ ਨੇ ਸ਼ਮੂਲੀਅਤ ਕੀਤੀ। ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਫੁੱਲਾਂ ਦੀ ਵਰਖਾ ਕਰਕੇ ਅਤੇ ਜ਼ਿੰਦਾਬਾਦ ਦੇ ਨਾਅਰੇ ਲਗਾ ਕੇ ਸਵਾਗਤ ਕੀਤਾ।

ਮਾਨ ਨੇ ਕਿਹਾ ਕਿ ਤੁਹਾਡਾ ਪਿਆਰ ਅਤੇ ਸਹਿਯੋਗ ਮੈਨੂੰ ਕਦੇ ਥੱਕਣ ਨਹੀਂ ਦਿੰਦਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਆਮ ਆਦਮੀ ਪਾਰਟੀ ਨੂੰ 13-0 ਨਾਲ ਜਿਤਾਓ,ਅਗਲੇ ਤਿੰਨ ਸਾਲਾਂ ਵਿੱਚ ਮੈਂ ਤੁਹਾਡੇ ਨਾਲ ਮਿਲ ਕੇ ਕੰਮ ਕਰਾਂਗਾ ਅਤੇ ਪੰਜਾਬ ਨੂੰ ਮੁੜ ਤੋਂ ਸੋਨੇ ਦੀ ਚਿੜੀ ਬਣਾਉਣ ਲਈ ਦੁੱਗਣੀ ਮਿਹਨਤ ਕਰਾਂਗਾ।

ਮਾਨ ਨੇ ਕਿਹਾ ਕਿ ਮਾਝੇ ਦੀ ਤਾਕਤ ਲਾਲਜੀਤ ਭੁੱਲਰ ਨੂੰ ਜਿਤਾ ਕੇ ਦਿੱਲੀ ਭੇਜੋ। ਤੁਸੀਂ ਏਕਤਾ ਬਣਾਈ ਰੱਖੋ, ਆਪਣੀ ਵੋਟ ਬਰਬਾਦ ਨਾ ਕਰਨਾ । ਮਾਨ ਨੇ ਕਿਹਾ ਕਿ ਵੋਟ ਆਮ ਆਦਮੀ ਪਾਰਟੀ ਨੂੰ ਹੀ ਪਾਓ ਕਿਉਂਕਿ ਪੰਜਾਬ ਵਿੱਚ ਪਹਿਲੀ ਵਾਰ ਲੋਕਾਂ ਦੀ ਸਰਕਾਰ ਬਣੀ ਹੈ। ਤੁਹਾਡੇ ਵੱਲੋਂ ਦਿੱਤੀ ਗਈ ਹਰ ਇੱਕ ਵੋਟ ਸਿੱਧੀ ਮੈਨੂੰ ਪਵੇਗੀ, ਫਿਰ ਮੈਂ ਪੰਜਾਬ ਦੇ ਵਿਕਾਸ ਲਈ ਦੁੱਗਣੀ ਮਿਹਨਤ ਕਰਾਂਗਾ।

ਭਾਸ਼ਣ ਦੌਰਾਨ ਮੁੱਖ ਮੰਤਰੀ ਮਾਨ ਨੇ ਬਾਦਲ ਪਰਿਵਾਰ ਅਤੇ ਬਠਿੰਡਾ ਤੋਂ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਵਾਰ ਊਠ ਪਹਾੜ ਦੇ ਹੇਠਾਂ ਆਇਆ ਹੈ। ਇਸ ਤੋਂ ਪਹਿਲਾਂ ਹਰਸਿਮਰਤ ਕੌਰ ਬਾਦਲ ਆਪਣੇ ਚੋਣ ਪੋਸਟਰਾਂ ‘ਤੇ ‘ਤੁਹਾਡੀ ਆਪਣੀ ਉਮੀਦਵਾਰ’ ਲਿਖਿਆ ਕਰਦੀ ਸੀ ਪਰ ਇਸ ਵਾਰ ਆਮ ਆਦਮੀ ਪਾਰਟੀ ਦੇ ਡਰ ਕਾਰਨ ਉਨ੍ਹਾਂ ਨੇ ‘ਉਮੀਦਵਾਰ’ ਦੀ ਥਾਂ ‘ਨਿਮਾਣੀ ਸੇਵਾਦਾਰ’ ਲਿਖਿਆ ਹੈ।

ਮਾਨ ਨੇ ਸੁਖਬੀਰ ਬਾਦਲ ‘ਤੇ ਹਮਲਾ ਬੋਲਦਿਆਂ ਕਿਹਾ ਕਿ ਉਹ ਏ.ਸੀ. ‘ਚ ਰਹਿਣ ਵਾਲੇ ਲੋਕ ਹਨ। ਤਾਪਮਾਨ ਪੁੱਛ ਕੇ ਬਾਹਰ ਆਉਂਦੇ ਹਨ। ਜਦੋਂ ਬਾਹਰ ਦਾ ਤਾਪਮਾਨ 30-32ੁ ਹੁੰਦਾ ਹੈ ਤਾਂ ਉਹ ਦੋ ਘੰਟੇ ਲਈ ਆਪਣੀ ਪੰਜਾਬ ਬਚਾਓ ਯਾਤਰਾ ਕੱਢਦੇ ਹਨ। ਮੈਂ ਅੱਜ ਤੱਕ ਉਨ੍ਹਾਂ ਨੂੰ ਸੰਸਦ ਵਿੱਚ ਨਹੀਂ ਦੇਖਿਆ। ਅਜਿਹੇ ਲੋਕ ਆਮ ਲੋਕਾਂ ਦੇ ਦੁੱਖ ਦਰਦ ਨੂੰ ਕਿਵੇਂ ਸਮਝਣਗੇ?

ਮਾਨ ਨੇ ਵਿਰੋਧੀ ਪਾਰਟੀਆਂ ‘ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਮਿਲ ਕੇ ਪੰਜਾਬ ਨੂੰ ਦਹਾਕਿਆਂ ਤੱਕ ਲੁੱਟਿਆ ਅਤੇ ਆਪਣੇ ਲਈ ਵੱਡੇ-ਵੱਡੇ ਮਹਿਲ ਬਣਾਏ। ਇਨ੍ਹਾਂ ਲੋਕਾਂ ਨੂੰ ਕਦੇ ਵੀ ਪੰਜਾਬ ਦੇ ਲੋਕਾਂ ਦੀ ਚਿੰਤਾ ਨਹੀਂ ਸੀ, ਇਨ੍ਹਾਂ ਨੇ ਆਪਣੇ ਪਰਿਵਾਰਾਂ ਨੂੰ ਹੀ ਅੱਗੇ ਤੋਰਿਆ। ਹੁਣ ਮੈਂ ਇਨ੍ਹਾਂ ਲੋਕਾਂ ਨੂੰ ਪੰਜਾਬ ਦੀ ਸਿਆਸਤ ਵਿੱਚੋਂ ਬਾਹਰ ਕੱਢ ਦਿਆਂਗਾ। ਉਨ੍ਹਾਂ ਕਿਹਾ ਕਿ ਮੈਂ ਉਦੋਂ ਤੱਕ ਆਰਾਮ ਨਹੀਂ ਕਰਾਂਗਾ ਜਦੋਂ ਤੱਕ ਪੰਜਾਬ ਵਿੱਚੋਂ ਅਕਾਲੀ ਦਲ (ਬਾਦਲ), ਭਾਜਪਾ ਅਤੇ ਕਾਂਗਰਸ ਨੂੰ ਖ਼ਤਮ ਨਹੀਂ ਕਰ ਦਿੰਦਾ।

ਮਾਨ ਨੇ ਕਿਹਾ ਕਿ ਵਿਰੋਧੀ ਪਾਰਟੀ ਦੇ ਲੋਕ ਹਰ ਰੋਜ਼ ਸਵੇਰੇ ਉੱਠ ਕੇ ਮੈਨੂੰ ਬੁਰਾ ਬੋਲਦੇ ਹਨ। ਹੁਣ ਉਨ੍ਹਾਂ ਦਾ ਇਹੀ ਕੰਮ ਬਚਿਆ ਹੈ। ਜਦੋਂ ਕਿ ਮੈਂ ਪੰਜਾਬ ਦੇ ਵਿਕਾਸ ਲਈ ਨਿੱਤ ਨਵੇਂ ਕੰਮ ਕਰਦਾ ਹਾਂ ਅਤੇ ਫ਼ੈਸਲੇ ਲੈਂਦਾ ਹਾਂ ਤਾਂ ਜੋ ਪੰਜਾਬ ਮੁੜ ਰੰਗਲਾ ਬਣ ਸਕੇ।

ਉਨ੍ਹਾਂ ਕਿਹਾ ਕਿ ਮੈਂ ਆਪਣੀ ਪੂਰੀ ਇਮਾਨਦਾਰੀ ਨਾਲ ਪੰਜਾਬ ਦੇ ਵਿਕਾਸ ਲਈ ਕੰਮ ਕਰ ਰਿਹਾ ਹਾਂ। ਮੈਂ ਪੈਸਾ ਕਮਾਉਣ ਲਈ ਰਾਜਨੀਤੀ ਵਿੱਚ ਨਹੀਂ ਆਇਆ। ਮੈਂ ਪੈਸਾ ਕਮਾਉਣ ਦਾ ਰਾਹ ਛੱਡ ਦਿੱਤਾ ਹੈ। ਮੈਂ ਬੱਸਾਂ, ਕਾਰੋਬਾਰ, ਢਾਬੇ ਅਤੇ ਹੋਟਲਾਂ ਵਿੱਚ ਹਿੱਸਾ ਨਹੀਂ ਲੈਣਾ ਚਾਹੁੰਦਾ। ਮੈਂ ਸਿਰਫ਼ ਤਿੰਨ ਕਰੋੜ ਪੰਜਾਬੀਆਂ ਦੇ ਦੁੱਖ-ਦਰਦ ਵਿੱਚ ਸ਼ਰੀਕ ਹੋਣਾ ਚਾਹੁੰਦਾ ਹਾਂ।

ਉਨ੍ਹਾਂ ਕਿਹਾ ਕਿ ਮੈਂ ਪਿਛਲੇ ਦੋ ਸਾਲਾਂ ਵਿੱਚ 43 ਹਜ਼ਾਰ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫ਼ਾਰਸ਼ ਅਤੇ ਭੇਦਭਾਵ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਅਸੀਂ ਤੁਹਾਡੇ ਬਿਜਲੀ ਦੇ ਬਿੱਲਾਂ ਨੂੰ ਜ਼ੀਰੋ ਕਰ ਦਿੱਤਾ, ਕਿਸਾਨਾਂ ਨੂੰ ਦਿਨ ਦੇ ਸਮੇਂ ਸਿੰਚਾਈ ਲਈ ਲੋੜੀਂਦੀ ਬਿਜਲੀ ਮੁਹੱਈਆ ਕਰਵਾਈ ਅਤੇ ਪੰਜਾਬ ਵਿੱਚ ਪਾਣੀ ਬਚਾਉਣ ਲਈ 59% ਖੇਤਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਇਆ।

ਬਿਜਲੀ ਦੀ ਕਮੀ ਨੂੰ ਦੂਰ ਕਰਨ ਲਈ ਸਾਡੀ ਸਰਕਾਰ ਨੇ ਦੇਸ਼ ਵਿੱਚ ਪਹਿਲੀ ਵਾਰ ਇੱਕ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖ਼ਰੀਦਿਆ, ਜਿਸ ਕਾਰਨ ਹੁਣ ਪੰਜਾਬ ਵਿੱਚ ਬਿਜਲੀ ਦੀ ਕਮੀ ਨਹੀਂ ਹੈ।

ਮਾਨ ਨੇ ਕਿਹਾ ਕਿ ਜਲਦ ਹੀ ਮੈਂ ਪੰਜਾਬ ਦੀਆਂ ਆਪਣੀਆਂ ਮਾਵਾਂ ਅਤੇ ਭੈਣਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦੀ ਗਰੰਟੀ ਵੀ ਪੂਰੀ ਕਰਾਂਗਾ। ਇਸ ਦੇ ਲਈ ਮੈਂ ਪੂਰਾ ਹਿਸਾਬ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਅਸੀਂ ਪੰਜਾਬ ਦੇ 59 ਫ਼ੀਸਦੀ ਖੇਤਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਇਆ ਹੈ।

ਜਦੋਂ ਮੈਂ ਮਾਰਚ 2022 ਵਿੱਚ ਮੁੱਖ ਮੰਤਰੀ ਬਣਿਆ ਤਾਂ ਸਿਰਫ਼ 21 ਫ਼ੀਸਦੀ ਖੇਤਾਂ ਨੂੰ ਹੀ ਨਹਿਰੀ ਪਾਣੀ ਮਿਲ ਰਿਹਾ ਸੀ। ਅਕਤੂਬਰ ਤੱਕ 70 ਫ਼ੀਸਦੀ ਖੇਤਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾ ਦੇਵਾਂਗੇ, ਜਿਸ ਤੋਂ ਬਾਅਦ ਪੰਜਾਬ ਦੇ ਕਰੀਬ 6 ਲੱਖ ਟਿਊਬਵੈੱਲ ਬੇਕਾਰ ਹੋ ਜਾਣਗੇ। ਫਿਰ ਸਰਕਾਰ ਨੂੰ ਲਗਭਗ 5000 ਤੋਂ 6000 ਕਰੋੜ ਰੁਪਏ ਦੀ ਬੱਚਤ ਹੋਵੇਗੀ। ਉਸ ਪੈਸੇ ਨਾਲ ਅਸੀਂ ਆਪਣੀਆਂ ਮਾਵਾਂ ਅਤੇ ਭੈਣਾਂ ਨੂੰ ਹਰ ਮਹੀਨੇ 1000 ਰੁਪਏ ਦੇਵਾਂਗੇ।

ਲਾਲਜੀਤ ਭੁੱਲਰ ਨੇ ਕਿਹਾ – ਤੁਸੀਂ 2022 ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਤਵਾ ਦਿੱਤਾ ਸੀ, ਇਸ ਵਾਰ ਆਪਣੇ ਭਰਾ ਨੂੰ ਜਿੱਤਾ ਕੇ ਸੰਸਦ ਵਿੱਚ ਭੇਜੋ, ਤੁਹਾਡਾ ਭਰਾ ਹਮੇਸ਼ਾ ਤੁਹਾਡੇ ਸੇਵਾ ਲਈ ਹਾਜ਼ਰ ਰਹੇਗਾ

ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ‘ਆਪ’ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਤੁਸੀਂ ਮੈਨੂੰ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਹੁਤ ਪਿਆਰ ਤੇ ਸਤਿਕਾਰ ਦਿੱਤਾ ਹੈ। ਇਸ ਪਿਆਰ ਅਤੇ ਸਤਿਕਾਰ ਦਾ ਮੁੱਲ ਮੈਂ ਸੰਸਦ ਮੈਂਬਰ ਬਣ ਕੇ ਕੇਂਦਰ ਸਰਕਾਰ ਤੋਂ ਇਲਾਕੇ ਦੇ ਵਿਕਾਸ ਲਈ ਫ਼ੰਡ ਲਿਆ ਕੇ ਉਤਾਰਾਂਗਾ। ਭੁੱਲਰ ਨੇ ਕਿਹਾ ਕਿ ਤੁਸੀਂ 2022 ‘ਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਤਵਾ ਦਿੱਤਾ ਹੈ, ਇਸ ਵਾਰ ਆਪਣੇ ਭਰਾ ਨੂੰ ਜਿੱਤਾ ਕੇ ਸੰਸਦ ‘ਚ ਭੇਜੋ, ਤੁਹਾਡਾ ਭਰਾ ਹਮੇਸ਼ਾ ਤੁਹਾਡੀ ਸੇਵਾ ਲਈ ਹਾਜ਼ਰ ਰਹੇਗਾ।

- Advertisement -

ਸਿੱਖ ਜਗ਼ਤ

ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਭਾਈ ਅਵਤਾਰ ਸਿੰਘ ਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ’ਚ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਭਾਈ ਅਵਤਾਰ ਸਿੰਘ ਖੰਡਾ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਸ੍ਰੀ...

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ...

ਮਨੋਰੰਜਨ

‘ਤੇਰੀਆਂ ਮੇਰੀਆਂ ਹੇਰਾ ਫ਼ੇਰੀਆਂ’ – ਕਾਮੇਡੀ ਦੀ ਡਬਲ ਡੋਜ਼ ਲੈ ਕੇ ਆ ਰਹੀ ਇਹ ਫ਼ਿਲਮ 21 ਜੂਨ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਜੂਨ 15, 2024 ਗੁਰੂ ਕ੍ਰਿਪਾ ਐਂਡ ਲਿਟਲ ਏਂਜਲ ਪ੍ਰੋਡਕਸ਼ਨ ਨੇ ਅੱਜ ਮੋਹਾਲੀ ਵਿਖੇ ਆਪਣੀ ਆਉਣ ਵਾਲੀ ਫਿਲਮ "ਤੇਰੀਆ ਮੇਰੀਆ ਹੇਰਾ ਫੇਰੀਆ" ਲਈ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਨੂੰ ਮਾਣ ਨਾਲ ਪੇਸ਼ ਕੀਤਾ। ਇਸ ਈਵੈਂਟ ਨੂੰ...

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਸੋਸ਼ਲ ਮੀਡੀਆ

223,023FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...