Thursday, May 9, 2024

ਵਾਹਿਗੁਰੂ

spot_img
spot_img

CM ਭਗਵੰਤ ਮਾਨ ਨੇ ਜਲੰਧਰ ਵਿਖੇ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

- Advertisement -

ਯੈੱਸ ਪੰਜਾਬ
ਜਲੰਧਰ/ਚੰਡੀਗੜ੍ਹ, 26 ਅਪ੍ਰੈਲ, 2024

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਸ਼ਾਮ ਜਲੰਧਰ ‘ਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਚੋਣ ਪ੍ਰਚਾਰ ਕੀਤਾ। ਭਗਵੰਤ ਮਾਨ ਨੇ ਜਲੰਧਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਰੋਡ ਸ਼ੋਅ ਕੀਤੇ ਅਤੇ ਲੋਕਾਂ ਨੂੰ ਪਵਨ ਕੁਮਾਰ ਟੀਨੂੰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ।

ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ‘ਆਪ’ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਸੰਸਦ ਮੈਂਬਰ ਸੁਸ਼ੀਲ ਰਿੰਕੂ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਸੰਸਦ ਮੈਂਬਰ ਬਣਾ ਕੇ ਰਾਸ਼ਟਰੀ ਪੱਧਰ ‘ਤੇ ਪਹਿਚਾਣ ਦਿਵਾਈ, ਪਰ ਲਾਲਚ ਅਤੇ ਸਵਾਰਥ ਕਾਰਨ ਉਨ੍ਹਾਂ ਨੇ ਪਾਰਟੀ ਅਤੇ ਜਲੰਧਰ ਦੇ ਲੋਕਾਂ ਨਾਲ ਧੋਖਾ ਕੀਤਾ। ਮਾਨ ਨੇ ਜਲੰਧਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨਾਲ ਧੋਖਾ ਕਰਨ ਵਾਲਿਆਂ ਨੂੰ ਸਬਕ ਸਿਖਾਉਣ ਅਤੇ ਉਨ੍ਹਾਂ ਦੀ ਜ਼ਮਾਨਤ ਜ਼ਬਤ ਕਰਵਾਉਣ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ। ਇਹ ਪਾਰਟੀ ਸਾਧਾਰਨ ਘਰਾਂ ਦੇ ਲੋਕਾਂ ਨੂੰ ਐਮਪੀ, ਐਮਐਲਏ, ਮੰਤਰੀ ਅਤੇ ਮੁੱਖ ਮੰਤਰੀ ਬਣਨ ਦਾ ਮੌਕਾ ਦਿੰਦੀ ਹੈ। ਅਸੀਂ ਵੀ ਤੁਹਾਡੇ ਵਰਗੇ ਆਮ ਲੋਕ ਹਾਂ। ਤੁਹਾਡੇ ਦੁੱਖ-ਦਰਦ ਨੂੰ ਚੰਗੀ ਤਰ੍ਹਾਂ ਸਮਝਦਾ ਹੈ। ਇਸ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਓ। ਉਹ ਸੰਸਦ ਵਿੱਚ ਤੁਹਾਡੀ ਆਵਾਜ਼ ਬਣ ਕੇ ਤੁਹਾਡੇ ਹੱਕਾਂ ਲਈ ਲੜਨਗੇ।

ਮਾਨ ਨੇ ਕਿਹਾ ਕਿ ਅਸੀਂ ਪਿਛਲੇ ਦੋ ਸਾਲਾਂ ਵਿਚ ਕੀਤੇ ਕੰਮਾਂ ਦੇ ਆਧਾਰ ‘ਤੇ ਇਸ ਚੋਣ ਵਿਚ ਤੁਹਾਡੀਆਂ ਵੋਟਾਂ ਮੰਗ ਰਹੇ ਹਾਂ ੍ਟ ਜੇਕਰ ਤੁਹਾਨੂੰ ਸਾਡਾ ਕੰਮ ਪਸੰਦ ਹੈ ਤਾਂ ਸਾਨੂੰ ਵੋਟ ਦਿਓ। ਉਨ੍ਹਾਂ ਕਿਹਾ ਕਿ ਅਸੀਂ ਸਿਰਫ਼ ਦੋ ਸਾਲਾਂ ਵਿੱਚ ਪੰਜਾਬ ਵਿੱਚ ਏਨਾ ਕੰਮ ਕਰ ਦਿੱਤਾ ਹੈ ਜੋ ਪਿਛਲੀਆਂ ਸਰਕਾਰਾਂ ਨੇ 70 ਸਾਲਾਂ ਵਿੱਚ ਨਹੀਂ ਕੀਤਾ।

ਅਸੀਂ ਪੰਜਾਬ ਦੇ ਆਮ ਲੋਕਾਂ ਲਈ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦਾ ਪ੍ਰਬੰਧ ਕੀਤਾ ਹੈ। ਅੱਜ ਪੰਜਾਬ ਦੇ 90 ਫ਼ੀਸਦੀ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। ਇਸ ਦੇ ਨਾਲ ਹੀ ਆਮ ਲੋਕਾਂ ਦੇ ਇਲਾਜ ਲਈ 850 ਆਮ ਆਦਮੀ ਕਲੀਨਿਕ ਖੋਲ੍ਹੇ ਅਤੇ ਆਮ ਘਰਾਂ ਦੇ 43000 ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀ ਦਿੱਤੀ। ਉਨ੍ਹਾਂ ਕਿਹਾ ਕਿ ਮੈਂ ਹਰ ਰੋਜ਼ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਮੈਂ ਅਜਿਹੀ ਕਿਸੇ ਫਾਈਲ ‘ਤੇ ਦਸਤਖ਼ਤ ਨਾ ਕਰਾਂ ਜਿਸ ਨਾਲ ਪੰਜਾਬ ਦੇ ਕਿਸੇ ਵੀ ਘਰ ਦਾ ਚੁੱਲ੍ਹਾ ਬੁਝ ਜਾਵੇ।

ਆਪਣੇ ਭਾਸ਼ਣ ਦੌਰਾਨ ਮੁੱਖ ਮੰਤਰੀ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਮੋਦੀ ਆਪਣੇ ਬਿਆਨਾਂ ਨਾਲ ਦੇਸ਼ ਵਿੱਚ ਫ਼ਿਰਕੂ ਤਣਾਅ ਪੈਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਦੇਸ਼ ਲਈ ਬਹੁਤ ਮੰਦਭਾਗੀ ਗੱਲ ਹੈ ਕਿ 10 ਸਾਲ ਪ੍ਰਧਾਨ ਮੰਤਰੀ ਰਹਿਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਜਾਤ, ਧਰਮ ਅਤੇ ਮੰਗਲ-ਸੂਤਰ ਦੇ ਨਾਂ ‘ਤੇ ਵੋਟਾਂ ਮੰਗ ਰਹੇ ਹਨ।

ਉਨ੍ਹਾਂ ਕਿਹਾ ਕਿ ਇਹ ਚੋਣ ਸਿਰਫ਼ ਪ੍ਰਧਾਨ ਮੰਤਰੀ ਅਤੇ ਸੰਸਦ ਮੈਂਬਰ ਚੁਣਨ ਲਈ ਹੀ ਨਹੀਂ ਹੈ, ਬਲਕਿ ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ। ਜੇਕਰ ਭਾਜਪਾ ਇਸ ਵਾਰ ਜਿੱਤ ਜਾਂਦੀ ਹੈ ਤਾਂ ਦੇਸ਼ ਵਿੱਚ ਮੁੜ ਕਦੇ ਚੋਣਾਂ ਨਹੀਂ ਹੋਣਗੀਆਂ। ਇਹ ਰੂਸ ਅਤੇ ਚੀਨ ਵਰਗੇ ਦੇਸ਼ ਵਿੱਚ ਇੱਕ ਪਾਰਟੀ ਸਿਸਟਮ ਲਾਗੂ ਕਰਨਗੇ ਅਤੇ ਤੁਹਾਡੇ ਵੋਟ ਦੇ ਅਧਿਕਾਰ ਨੂੰ ਵੀ ਖੋਹ ਲੈਣਗੇ। ਇਸ ਲਈ ਇਸ ਵਾਰ ਭਾਜਪਾ ਨੂੰ ਹਰਾਉਣਾ ਬਹੁਤ ਹੀ ਜ਼ਰੂਰੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਵਾਲੇ ਦੇਸ਼ ਅਤੇ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਵਿਗਾੜਨ ਦੀ ਕੋਸ਼ਿਸ਼ ਕਰ ਰਹੇ ਹਨ, ਜਦਕਿ ਪੰਜਾਬ ਆਪਸੀ ਭਾਈਚਾਰਕ ਸਾਂਝ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਕਦੇ ਵੀ ਨਫ਼ਰਤ ਦੀ ਰਾਜਨੀਤੀ ਨੂੰ ਸਵੀਕਾਰ ਨਹੀਂ ਕਰਨਗੇ। ਇਸ ਵਾਰ ਵੀ ਅਸੀਂ ਇਕੱਠੇ ਹੋ ਕੇ ਨਫ਼ਰਤ ਦੀ ਰਾਜਨੀਤੀ ਨੂੰ ਹਰਾਵਾਂਗੇ।

ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਸੰਬੰਧ ਵਿਚ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ (ਟੀਨੂੰ) ਨੇ ਅਕਾਲੀ ਦਲ ਨਹੀਂ ਛੱਡਿਆ, ਸਗੋਂ ਅਕਾਲੀ ਦਲ ਨੇ ਹੀ ਇਹਨਾਂ ਨੂੰ ਛੱਡਿਆ ਹੈ, ਕਿਉਂਕਿ ਜਦੋਂ ਕੰਮ ਦੀ ਗੱਲ ਆਈ ਤਾਂ ਪਾਰਟੀ ਨੇ ਇਹਨਾਂ ਨੂੰ ਵਰਤਿਆ ਅਤੇ ਜਦੋਂ ਮਿਹਨਤ ਦਾ ਫਲ ਦੇਣ ਦੀ ਗੱਲ ਆਉਂਦੀ ਹੈ ਤਾਂ ਚਾਚਾ, ਭਤੀਜੇ, ਜੀਜੇ ਅਤੇ ਸਾਲੇ ਅੱਗੇ ਹੋ ਫਲ ਲੈ ਲੈਂਦੇ ਹਨ।

ਉਨ੍ਹਾਂ ਕਿਹਾ ਕਿ ਪਵਨ ਕੁਮਾਰ ਟੀਨੂੰ ਨੇ ਵੀ ਇੱਕ ਆਮ ਪਰਿਵਾਰ ਵਿੱਚੋਂ ਸਿਆਸਤ ਵਿੱਚ ਆ ਕੇ ਆਪਣੀ ਪਹਿਚਾਣ ਬਣਾਈ ਹੈ। ਉਨ੍ਹਾਂ ਨੂੰ ਵੱਡੇ ਫ਼ਰਕ ਨਾਲ ਜਿੱਤਾਂ ਦਿਓ, ਉਹ ਲੋਕ ਸਭਾ ਵਿਚ ਜਲੰਧਰ ਦੇ ਆਮ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨਗੇ।

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,137FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...