spot_img
Friday, June 14, 2024

ਵਾਹਿਗੁਰੂ

spot_img
spot_img

ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ ‘ਆਪ’ ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ

- Advertisement -

ਯੈੱਸ ਪੰਜਾਬ
ਹੁਸ਼ਿਆਰਪੁਰ/ਚੰਡੀਗੜ੍ਹ, 17 ਮਈ, 2024

ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਚੋਣ ਪ੍ਰਚਾਰ ਕੀਤਾ। ਉਨ੍ਹਾਂ ਇੱਥੇ ‘ਆਪ’ਉਮੀਦਵਾਰ ਨਾਲ ਵੱਡਾ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ਚੱਬੇਵਾਲ ਨੂੰ ਜਿਤਾਉਣ ਦੀ ਅਪੀਲ ਕੀਤੀ।

ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਹੁਣ ਸਾਨੂੰ ਪ੍ਰਚਾਰ ਵਿੱਚ ਕੁਝ ਕਹਿਣ ਦੀ ਲੋੜ ਹੀ ਨਹੀਂ ਪੈਂਦੀ। ਲੋਕ ਖ਼ੁਦ ਹੀ ਸਾਡੇ ਕੰਮਾਂ ਨੂੰ ਗਿਣਾਉਣ ਲੱਗ ਪੈਂਦੇ ਹਨ। ਸਾਡਾ ਜ਼ੀਰੋ ਬਿਜਲੀ ਦਾ ਬਿੱਲ ਲੋਕਾਂ ਵਿੱਚ ਬੋਲਦਾ ਹੈ। ਆਮ ਆਦਮੀ ਕਲੀਨਿਕ ਬੋਲਦਾ ਹੈ। ਨਹਿਰੀ ਪਾਣੀ ਬੋਲਦਾ ਹੈ। ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਸਾਨੂੰ 13-0 ਨਾਲ ਜਿਤਾਓ, ਫਿਰ ਮੈਂ ਦੁੱਗਣੇ ਜੋਸ਼ ਨਾਲ ਪੰਜਾਬ ਦੇ ਵਿਕਾਸ ਲਈ ਕੰਮ ਕਰਾਂਗਾ।

ਉਨ੍ਹਾਂ ਨੇ ਕਿਹਾ ਕਿ ਮੈਂ ਤੁਹਾਡੀ ਮਜਬੂਰੀ ਨੂੰ ਮਰਜ਼ੀ ਵਿਚ ਬਦਲਣਾ ਚਾਹੁੰਦਾ ਹਾਂ। ਅੱਜ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣਾ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਕਰਵਾਉਣਾ ਤੁਹਾਡੀ ਮਜਬੂਰੀ ਹੈ, ਕਿਉਂਕਿ ਤੁਹਾਨੂੰ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਵਿੱਚ ਭਰੋਸਾ ਨਹੀਂ ਹੈ। ਆਉਣ ਵਾਲੇ ਦੋ ਸਾਲਾਂ ਵਿੱਚ ਮੈਂ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਨੂੰ ਇੰਨਾ ਵਧੀਆ ਬਣਾਵਾਂਗਾ ਕਿ ਪ੍ਰਾਈਵੇਟ ਸਕੂਲਾਂ ਅਤੇ ਹਸਪਤਾਲਾਂ ਨੂੰ ਚੁਣਨਾ ਤੁਹਾਡੀ ਮਰਜ਼ੀ ਹੋਵੇਗੀ, ਮਜਬੂਰੀ ਨਹੀਂ।

ਭਾਜਪਾ ‘ਤੇ ਹਮਲਾ ਕਰਦਿਆਂ ਮਾਨ ਨੇ ਕਿਹਾ ਕਿ ਭਾਜਪਾ ਬਾਬਾ ਸਾਹਿਬ ਦੇ ਸੰਵਿਧਾਨ ਅਤੇ ਦੇਸ਼ ਦੇ ਲੋਕਤੰਤਰ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਉਸ ਨੂੰ ਹਰਾਉਣਾ ਬਹੁਤ ਜ਼ਰੂਰੀ ਹੈ। ਇਸ ਦੇ ਨਾਲ ਹੀ ਸਾਡੀ ਸਰਕਾਰ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ। ਅਸੀਂ ਗ਼ਰੀਬਾਂ ਅਤੇ ਦਲਿਤਾਂ ਦੇ ਬੱਚਿਆਂ ਲਈ ਚੰਗੇ ਸਰਕਾਰੀ ਸਕੂਲ ਬਣਾ ਰਹੇ ਹਾਂ ਅਤੇ ਉਨ੍ਹਾਂ ਦੇ ਇਲਾਜ ਲਈ ਸਰਕਾਰੀ ਹਸਪਤਾਲਾਂ ਵਿੱਚ ਸੁਧਾਰ ਕਰ ਰਹੇ ਹਾਂ।

ਗੰਨਾ ਕਾਸ਼ਤਕਾਰਾਂ ਬਾਰੇ ਮਾਨ ਨੇ ਕਿਹਾ ਕਿ ਹੁਸ਼ਿਆਰਪੁਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਗੰਨੇ ਦੀ ਕਾਸ਼ਤ ਬਹੁਤ ਜ਼ਿਆਦਾ ਕੀਤੀ ਜਾਂਦੀ ਹੈ। ਮੈਂ ਗੰਨਾ ਕਿਸਾਨਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਉਹ ਚਿੰਤਾ ਨਾ ਕਰਨ।

ਜੋ ਵੀ ਪ੍ਰਾਈਵੇਟ ਗੰਨਾ ਮਿੱਲਾਂ ਵਾਲੇ ਕਿਸਾਨਾਂ ਦੇ ਬਕਾਏ ਦੀ ਅਦਾਇਗੀ ਨਹੀਂ ਕਰ ਰਹੀਆਂ ਹਨ, ਮੈਂ ਤੁਹਾਨੂੰ ਉਨ੍ਹਾਂ ਤੋਂ ਜਲਦੀ ਹੀ ਇੱਕ-ਇੱਕ ਰੁਪਿਆ ਦਿਵਾਵਾਂਗਾ, ਮੈਂ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹਾ ਹਾਂ। ਅੱਜ ਪੰਜਾਬ ਵਿੱਚ ਗੰਨੇ ਦਾ ਘੱਟੋ-ਘੱਟ ਸਮਰਥਨ ਮੁੱਲ ਦੇਸ਼ ਵਿੱਚ ਸਭ ਤੋਂ ਵੱਧ ਹੈ। ਮਾਨ ਨੇ ਕਿਹਾ ਕਿ ਕੇਂਦਰ ਨੇ 5500 ਕਰੋੜ ਰੁਪਏ (ਆਰ.ਡੀ.ਐਫ.) ਪੇਂਡੂ ਵਿਕਾਸ ਫ਼ੰਡ ਰੋਕ ਲਏ ਹਨ ਪਰ ਕੋਈ ਗੱਲ ਨਹੀਂ, ਅਸੀਂ ਪੰਜਾਬ ਨੂੰ ਮੁੜ ਪੈਰਾਂ ‘ਤੇ ਖੜ੍ਹਾ ਕਰਾਂਗੇ।

ਭਗਵੰਤ ਮਾਨ ਨੇ ਕਿਹਾ ਕਿ ਉਹ ਖ਼ੁਦ ਕੋਈ ਪੈਸਾ ਖਾਣ ਨਹੀਂ ਆਏ ਹਨ, ਪਰ ਮੈਂ ਉਨ੍ਹਾਂ ਲੋਕਾਂ ਨੂੰ ਨਹੀਂ ਬਖ਼ਸ਼ਾਂਗਾ, ਜਿਨ੍ਹਾਂ ਨੇ ਪੰਜਾਬ ਨੂੰ ਲੁੱਟਿਆ ਹੈ, ਉਹ ਪੰਜਾਬ ਦਾ ਪੈਸਾ ਲੁੱਟ ਕੇ ਪਹਾੜਾਂ ਦੇ ਵੱਡੇ-ਵੱਡੇ ਹੋਟਲਾਂ ‘ਚ ਬੈਠੇ ਹਨ, ਉਨ੍ਹਾਂ ਤੋਂ ਇਕ-ਇਕ ਪੈਸੇ ਦਾ ਹਿਸਾਬ ਲਿਆ ਜਾਵੇਗਾ ੍ਟ

ਇਸ ਦੇ ਨਾਲ ਹੀ ਅਸੀਂ ਪੰਜਾਬ ਦੇ ਪਾਣੀ ਨੂੰ ਬਚਾਉਣ ਲਈ ਵੀ ਦਿਨ-ਰਾਤ ਕੰਮ ਕਰ ਰਹੇ ਹਾਂ। ਅਸੀਂ ਪੰਜਾਬ ਦੇ 59 ਫ਼ੀਸਦੀ ਖੇਤਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਇਆ ਹੈ। ਜਦੋਂ ਮੈਂ ਮਾਰਚ 2022 ਵਿੱਚ ਮੁੱਖ ਮੰਤਰੀ ਬਣਿਆ ਤਾਂ ਨਹਿਰੀ ਪਾਣੀ ਸਿਰਫ਼ 21 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਸੀ।

ਅਕਤੂਬਰ ਤੱਕ 70 ਫ਼ੀਸਦੀ ਖੇਤਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾ ਦੇਵਾਂਗੇ, ਜਿਸ ਤੋਂ ਬਾਅਦ ਪੰਜਾਬ ਦੇ ਕਰੀਬ 6 ਲੱਖ ਟਿਊਬਵੈੱਲ ਬੇਕਾਰ ਹੋ ਜਾਣਗੇ। ਫਿਰ ਸਰਕਾਰ ਨੂੰ ਲਗਭਗ 5000 ਤੋਂ 6000 ਕਰੋੜ ਰੁਪਏ ਦੀ ਬੱਚਤ ਹੋਵੇਗੀ। ਉਸ ਪੈਸੇ ਨਾਲ ਅਸੀਂ ਆਪਣੀਆਂ ਮਾਵਾਂ ਅਤੇ ਭੈਣਾਂ ਨੂੰ ਹਰ ਮਹੀਨੇ 1000 ਰੁਪਏ ਦੇਵਾਂਗੇ। ਅਸੀਂ ਆਪਣੀਆਂ ਸਾਰੀਆਂ ਗਰੰਟੀਆਂ ਨੂੰ ਪੂਰਾ ਕਰਨ ਦੀ ਯੋਜਨਾ ਬਣਾ ਰਹੇ ਹਾਂ।

ਮਾਨ ਸਰਕਾਰ ਨੇ ਤੁਹਾਡੇ ਬਿਜਲੀ ਦੇ ਬਿੱਲ ਘਟਾ ਕੇ ਜ਼ੀਰੋ ਕਰ ਦਿੱਤੇ, ਤੁਸੀਂ ਆਪਣੇ ਵਿਰੋਧੀਆਂ ਦੀਆਂ ਸੀਟਾਂ ਘਟਾ ਕੇ ਜ਼ੀਰੋ ਕਰ ਦਿਓ – ਡਾ: ਰਾਜਕੁਮਾਰ ਚੱਬੇਵਾਲ

ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ‘ਆਪ’ ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜਿੱਥੇ ਵੀ ਲੰਘਦੇ ਹਨ, ਜਿੱਤ ਦੀ ਛਾਪ ਛੱਡ ਦਿੰਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਸਰਕਾਰ ਨੇ ਤੁਹਾਡੇ ਬਿਜਲੀ ਦੇ ਬਿੱਲ ਘਟਾ ਕੇ ਜ਼ੀਰੋ ਕਰ ਦਿੱਤੇ ਹਨ ਤਾਂ ਤੁਸੀਂ ਆਪਣੇ ਵਿਰੋਧੀਆਂ ਦੀਆਂ ਸੀਟਾਂ ਵੀ ਘਟਾ ਕੇ ਜ਼ੀਰੋ ਕਰ ਦਿਓ।

- Advertisement -

ਸਿੱਖ ਜਗ਼ਤ

ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਹੀਥਰੋ ਏਅਰਪੋਰਟ ਤੇ ਪਹੁੰਚਣ ਤੇ ਨਿੱਘਾ ਸਵਾਗਤ

ਯੈੱਸ ਪੰਜਾਬ ਲੰਡਨ, 12 ਜੂਨ, 2024 ਸ੍ਰੌਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਾਰਟੀ ਦੇ ਬੁਲਾਰੇ ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਲੰਡਨ ਪਹੁੰਚਣ ਤੇ ਹੀਥਰੋ ਏਅਰਪੋਰਟ ਤੇ ਨਿੱਘਾ ਸਵਾਗਤ ਕਰਦਿਆ ਸਿੱਖ ਪ੍ਰਚਾਰਕ...

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਨਵੀਂ ਦਿੱਲੀ/ਚੰਡੀਗੜ੍ਹ, 10 ਜੂਨ, 2024: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਨ ਲਈ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਸੋਸ਼ਲ ਮੀਡੀਆ

223,028FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...