spot_img
Sunday, June 16, 2024

ਵਾਹਿਗੁਰੂ

spot_img
spot_img

CM ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ ‘ਆਪ’ ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ

- Advertisement -

ਯੈੱਸ ਪੰਜਾਬ
ਹੁਸ਼ਿਆਰਪੁਰ/ਚੰਡੀਗੜ੍ਹ, 24 ਮਈ, 2024

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਭੁਲੱਥ ਵਿਖੇ ਜਨਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਨੂੰ 13-0 ਨਾਲ ਜਿਤਾਉਣ।

ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਾਂਗਰਸੀ ਆਗੂ ਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਗਰੰਟੀ ਦਿੰਦਾ ਹਾਂ ਕਿ ਉਹ ਤੁਹਾਡੇ ਵਿਧਾਇਕ ਰਹਿਣਗੇ, ਕਿਉਂਕਿ ਅਸੀਂ ਉਨ੍ਹਾਂ ਨੂੰ ਸੰਗਰੂਰ ਤੋਂ ਹਰਾ ਕੇ ਫੇਰ ਇੱਥੇ ਵਾਪਸ ਭੇਜਾਂਗੇ।

ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਖ਼ੁਦ ਚੋਣਾਂ ਜਿੱਤਣ ਲਈ ਕਿਤੇ ਨਹੀਂ ਜਾਂਦੇ। ਉਹ ਕਿਸੇ ਨੂੰ ਹਰਾਉਣ ਜਾਂ ਜਿਤਾਉਣ ਲਈ ਮਿਲੀਭੁਗਤ ਤਹਿਤ ਜਾਂਦੇ ਹਨ। ਪਿਛਲੀ ਵਾਰ ਉਹ ਹਰਸਿਮਰਤ ਕੌਰ ਬਾਦਲ ਨੂੰ ਜਿਤਾਉਣ ਲਈ ਬਠਿੰਡਾ ਤੋਂ ਚੋਣ ਲੜੇ ਸਨ। ਇਸ ਦੇ ਲਈ ਉਨ੍ਹਾਂ ਨੂੰ ਕਾਫ਼ੀ ਪੈਸਾ ਮਿਲਿਆ।

ਉਨ੍ਹਾਂ ਕਿਹਾ ਕਿ ਜੇਕਰ ਸੁਖਪਾਲ ਖਹਿਰਾ ਨੇ ਦੋ ਨੰਬਰ ਦੇ ਕੰਮ ਅਤੇ ਭ੍ਰਿਸ਼ਟਾਚਾਰ ਨਹੀਂ ਕੀਤਾ ਤਾਂ ਉਨ੍ਹਾਂ ਕੋਲ ਐਨੀ ਜ਼ਮੀਨ ਅਤੇ ਪੈਸਾ ਕਿੱਥੋਂ ਆਇਆ। ਮਾਨ ਨੇ ਭੁਲੱਥ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਣ ਤੁਸੀਂ ਉਨ੍ਹਾਂ ਨੂੰ ਵਿਧਾਇਕ ਤੋਂ ਵੀ ਹਟਾ ਦਿਓ ਤਾਂ ਜੋ ਉਹ ਤੁਹਾਨੂੰ ਛੱਡਣ ਦਾ ਮਤਲਬ ਚੰਗੀ ਤਰ੍ਹਾਂ ਜਾਣ ਸਕਣ।

ਭਗਵੰਤ ਮਾਨ ਨੇ ਸੁਖਪਾਲ ਖਹਿਰਾ ‘ਤੇ ਆਪਣੀ ਮੋਟਰ ਦੀ ਬਿਜਲੀ ਸਬਸਿਡੀ ਦੇ ਨਾਂ ‘ਤੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਲੋਕਾਂ ‘ਚ ਚੰਗਾ ਅਕਸ ਬਣਾਉਣ ਲਈ 15 ਮਾਰਚ 2018 ਨੂੰ ਸੁਖਪਾਲ ਖਹਿਰਾ ਨੇ ਬਿਜਲੀ ਬੋਰਡ ਨੂੰ ਪੱਤਰ ਲਿਖਿਆ ਸੀ, ਜਿਸ ‘ਚ ਉਨ੍ਹਾਂ ਕਿਹਾ ਕਿ ਰਾਮਗੜ੍ਹ ਵਿੱਚ ਮੇਰੀਆਂ 10 ਮੋਟਰਾਂ ਦੀ ਬਿਜਲੀ ਸਬਸਿਡੀ ਖ਼ਤਮ ਕੀਤੀ ਜਾਵੇ।

ਮੈਂ ਸਬਸਿਡੀ ਨਹੀਂ ਲੈਣਾ ਚਾਹੁੰਦਾ। ਮੈਂ ਇਨ੍ਹਾਂ ਦੇ ਬਿੱਲ ਭਰਾਂਗਾ। ਪਰ ਅੱਜ ਤੱਕ ਉਨ੍ਹਾਂ ਨੇ ਇੱਕ ਰੁਪਿਆ ਵੀ ਅਦਾ ਨਹੀਂ ਕੀਤਾ, ਜਦੋਂ ਕਿ ਉਨ੍ਹਾਂ ਦੀਆਂ 10 ਮੋਟਰਾਂ ਦੀ ਸਾਲਾਨਾ ਬਿਜਲੀ ਸਬਸਿਡੀ 4 ਲੱਖ 36 ਹਜ਼ਾਰ ਰੁਪਏ ਬਣਦੀ ਹੈ।

ਮਾਨ ਨੇ ਭਾਜਪਾ ‘ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਇਹ ਚੋਣ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਦੀ ਚੋਣ ਹੈ। ਭਾਜਪਾ ਸੰਵਿਧਾਨ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਜੇਕਰ ਉਹ ਇਸ ਵਾਰ ਜਿੱਤ ਗਏ ਤਾਂ ਸੰਵਿਧਾਨ ਬਦਲ ਦੇਣਗੇ, ਫਿਰ ਭਾਰਤ ਵਿੱਚ ਕਦੇ ਵੀ ਚੋਣਾਂ ਨਹੀਂ ਹੋਣਗੀਆਂ। ਇੱਥੇ ਸਥਿਤੀ ਰੂਸ ਵਰਗੀ ਹੋਵੇਗੀ, ਜਿੱਥੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਆਪਣੇ ਲਈ ਸਾਰੀ ਉਮਰ ਸੱਤਾ ਵਿੱਚ ਬਣੇ ਰਹਿਣ ਲਈ ਕਾਨੂੰਨ ਬਣਾ ਲਿਆ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਜਾਤ, ਧਰਮ ਅਤੇ ਨਫ਼ਰਤ ਦੀ ਰਾਜਨੀਤੀ ਕਰਦੀ ਹੈ। ਉਹ ਪੰਜਾਬ ਵਿੱਚ ਵੀ ਨਫ਼ਰਤ ਫੈਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪਰ ਉਸ ਦੀ ਨਫਰਤ ਦੀ ਰਾਜਨੀਤੀ ਪੰਜਾਬ ਵਿੱਚ ਕਦੇ ਵੀ ਕਾਮਯਾਬ ਨਹੀਂ ਹੋ ਸਕਦੀ। ਪੰਜਾਬ ਆਪਸੀ ਭਾਈਚਾਰੇ ਅਤੇ ਸਮਾਜਿਕ ਸਦਭਾਵਨਾ ਲਈ ਜਾਣਿਆ ਜਾਂਦਾ ਹੈ। ਇੱਥੋਂ ਦੇ ਲੋਕ ਗੁਰਪੁਰਬ, ਈਦ, ਹੋਲੀ, ਦੀਵਾਲੀ ਅਤੇ ਰਾਮਨੌਮੀ ਇਕੱਠੇ ਹੋ ਕੇ ਮਨਾਉਂਦੇ ਹਨ।

ਮੁੱਖ ਮੰਤਰੀ ਮਾਨ ਨੇ ਪਿਛਲੇ ਦੋ ਸਾਲਾਂ ਵਿੱਚ ਕੀਤੇ ਕੰਮਾਂ ਦਾ ਲੇਖਾ-ਜੋਖਾ ਦੱਸਦਿਆਂ ਕਿਹਾ ਕਿ ਅਸੀਂ ਪੰਜਾਬ ਦੇ 43 ਹਜ਼ਾਰ ਨੌਜਵਾਨਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇੱਕ ਪਿੰਡ ਵਿੱਚ 40 ਨੌਜਵਾਨਾਂ ਨੂੰ ਨੌਕਰੀ ਮਿਲੀ।

ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸਹੂਲਤ ਲਈ ਮੈਂ ਬਿਨਾਂ ਕਿਸੇ ਕੱਟ ਦੇ ਕਿਸਾਨਾਂ ਨੂੰ ਦਿਨ ਦੇ ਸਮੇਂ ਬਿਜਲੀ ਮੁਫ਼ਤ ਦਿੱਤੀ ਅਤੇ ਕਿਸਾਨਾਂ ਲਈ ਲੋੜੀਂਦੀ ਬਿਜਲੀ ਦਾ ਪ੍ਰਬੰਧ ਕੀਤਾ ਤਾਂ ਜੋ ਉਨ੍ਹਾਂ ਦਾ ਸਮਾਂ ਅਤੇ ਊਰਜਾ ਦੀ ਬਰਬਾਦੀ ਨਾ ਹੋਵੇ। ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਾਡੀ ਸਰਕਾਰ ਨੇ ਇੱਕ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦਿਆ। ਹੁਣ ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਹੈ।

ਉਨ੍ਹਾਂ ਕਿਹਾ ਕਿ ਅੱਜ ਸਵੇਰੇ ਪਟਿਆਲੇ ਤੋਂ ਇਕ ਬਜ਼ੁਰਗ ਮੈਨੂੰ ਮਿਲਣ ਆਇਆ ਅਤੇ ਕਹਿਣ ਲੱਗਾ ਕਿ ਉਨ੍ਹਾਂ ਨੂੰ ਪਾਰਟੀ ਦਾ ਝੰਡਾ ਚਾਹੀਦਾ ਹੈ। ਮੈਂ ਕਿਹਾ, ਝੰਡੇ ਦਾ ਕੀ ਕਰੋਗੇ? ਉਸ ਨੇ ਕਿਹਾ ਕਿ ਮੈਂ ਮਜ਼ਦੂਰ ਹਾਂ ਪਰ ਤੁਹਾਡੇ ਕਾਰਨ ਮੇਰੇ ਪਰਿਵਾਰ ਦੇ ਛੇ ਲੋਕਾਂ ਨੂੰ ਸਰਕਾਰੀ ਨੌਕਰੀ ਮਿਲੀ ਹੈ। ਜਿਸ ਕਾਰਨ ਮੇਰੇ ਪਰਿਵਾਰ ਦੀ ਹਾਲਤ ਬਦਲ ਗਈ। ਇਸ ਲਈ ਮੈਂ ਤੁਹਾਡਾ ਪ੍ਰਚਾਰ ਕਰਨਾ ਚਾਹੁੰਦਾ ਹਾਂ।

ਉਨ੍ਹਾਂ ਕਿਹਾ ਕਿ ਦਲਿਤਾਂ ਅਤੇ ਗਰੀਬਾਂ ਦੇ ਬੱਚਿਆਂ ਨੂੰ ਚੰਗੀ ਸਿੱਖਿਆ ਦੇਣ ਲਈ ਮੈਂ ਸਰਕਾਰੀ ਸਕੂਲਾਂ ਵਿੱਚ ਸੁਧਾਰ ਕਰ ਰਿਹਾ ਹਾਂ। ਗ੍ਰੀਨ ਕਾਰਡ, ਨੀਲਾ ਕਾਰਡ ਅਤੇ ਪੀਲਾ ਕਾਰਡ ਕਿਸੇ ਦੇ ਘਰ ਦੀ ਗਰੀਬੀ ਨਹੀਂ ਹਟਾ ਸਕਦਾ। ਸਿਰਫ਼ ਤੁਹਾਡਾ ਬੱਚਾ ਹੀ ਸਿੱਖਿਆ ਰਾਹੀਂ ਆਪਣੇ ਘਰ ਦੀ ਗਰੀਬੀ ਦੂਰ ਕਰ ਸਕਦਾ ਹੈ। ਇਸ ਲਈ ਸਿੱਖਿਆ ਪ੍ਰਣਾਲੀ ਨੂੰ ਠੀਕ ਕਰਨਾ ਮੇਰੀ ਪਹਿਲੀ ਤਰਜੀਹ ਹੈ।

ਉਨ੍ਹਾਂ ਕਿਹਾ ਕਿ ਮੈਂ ਇੱਥੇ ਸਿਰਫ਼ ਤੁਹਾਡੇ ਤੋਂ ਵੋਟਾਂ ਮੰਗਣ ਨਹੀਂ ਆਇਆ। ਮੈਂ ਤੁਹਾਡੇ ਬੱਚਿਆਂ ਦੇ ਚੰਗੇ ਭਵਿੱਖ, ਚੰਗੀ ਸਿਹਤ ਸਹੂਲਤਾਂ, ਵਪਾਰੀਆਂ, ਛੋਟੇ ਦੁਕਾਨਦਾਰਾਂ, ਕਿਸਾਨਾਂ-ਮਜ਼ਦੂਰਾਂ ਅਤੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰ ਉਨ੍ਹਾਂ ਦਾ ਵਧੀਆ ਭਵਿੱਖ ਯਕੀਨੀ ਬਣਾਉਣ ਲਈ ਤੁਹਾਡੀਆਂ ਵੋਟਾਂ ਮੰਗ ਰਿਹਾ ਹਾਂ।

ਮਾਨ ਨੇ ਹੁਸ਼ਿਆਰਪੁਰ ਦੇ ਲੋਕਾਂ ਨਾਲ ਵਾਅਦਾ ਕਰਦਿਆਂ ਕਿਹਾ ਕਿ ਜੰਮੂ-ਕਟੜਾ ਹਾਈਵੇ ਲਈ ਅਸੀਂ ਕੇਂਦਰ ਸਰਕਾਰ ਤੋਂ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿਵਾਵਾਂਗੇ ਅਤੇ ਵੱਖ-ਵੱਖ ਥਾਵਾਂ ‘ਤੇ ਕੱਟ ਰਖਵਾਵਾਂਗੇ ਤਾਂ ਜੋ ਸਥਾਨਕ ਲੋਕ ਵੀ ਲਾਹੇਵੰਦ ਕਾਰੋਬਾਰ ਕਰ ਸਕਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਮੈਂ ਤੁਹਾਡੇ ਬਿਜਲੀ ਦੇ ਬਿੱਲ ਜ਼ੀਰੋ ਕਰ ਦਿੱਤੇ ਹਨ, ਤੁਸੀਂ ਕਾਂਗਰਸ, ਅਕਾਲੀ ਅਤੇ ਭਾਜਪਾ ਦੀਆਂ ਸੀਟਾਂ ਘਟਾ ਕੇ ਜ਼ੀਰੋ ਕਰ ਦਿਓ।

ਭਗਵੰਤ ਮਾਨ ਸਰਕਾਰ ਵਿੱਚ ਪੰਜਾਬ ਦੇ ਆਮ ਲੋਕਾਂ ਨੂੰ ਪਹਿਲੀ ਵਾਰ ਮਹਿਸੂਸ ਹੋਇਆ ਕਿ ਇਹ ਉਨ੍ਹਾਂ ਦੀ ਆਪਣੀ ਸਰਕਾਰ ਹੈ – ਡਾ. ਰਾਜਕੁਮਾਰ ਚੱਬੇਵਾਲ

ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ‘ਆਪ’ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਮਾਨ ਸਰਕਾਰ ‘ਚ ਪੰਜਾਬ ਦੇ ਆਮ ਲੋਕਾਂ ਨੇ ਪਹਿਲੀ ਵਾਰ ਮਹਿਸੂਸ ਕੀਤਾ ਹੈ ਕਿ ਇਹ ਉਨ੍ਹਾਂ ਦੀ ਆਪਣੀ ਸਰਕਾਰ ਹੈ ੍ਟ ਉਨ੍ਹਾਂ ਕਿਹਾ ਕਿ ਪਹਿਲਾਂ ਮੁੱਖ ਮੰਤਰੀ ਘਰਾਂ ਤੋਂ ਬਾਹਰ ਨਹੀਂ ਨਿਕਲਦੇ ਸਨ, ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ ਹਰ ਰੋਜ਼ ਆਮ ਲੋਕਾਂ ਵਿਚਕਾਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ, ਨੌਜਵਾਨ, ਮਜ਼ਦੂਰ, ਵਪਾਰੀ ਸਮੇਤ ਹਰ ਵਰਗ ਦੇ ਲੋਕ ਮਾਨ ਸਰਕਾਰ ਦੇ ਕੰਮਾਂ ਤੋਂ ਖ਼ੁਸ਼ ਹਨ।

- Advertisement -

ਸਿੱਖ ਜਗ਼ਤ

ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਭਾਈ ਅਵਤਾਰ ਸਿੰਘ ਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ’ਚ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਭਾਈ ਅਵਤਾਰ ਸਿੰਘ ਖੰਡਾ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਸ੍ਰੀ...

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ...

ਮਨੋਰੰਜਨ

‘ਤੇਰੀਆਂ ਮੇਰੀਆਂ ਹੇਰਾ ਫ਼ੇਰੀਆਂ’ – ਕਾਮੇਡੀ ਦੀ ਡਬਲ ਡੋਜ਼ ਲੈ ਕੇ ਆ ਰਹੀ ਇਹ ਫ਼ਿਲਮ 21 ਜੂਨ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਜੂਨ 15, 2024 ਗੁਰੂ ਕ੍ਰਿਪਾ ਐਂਡ ਲਿਟਲ ਏਂਜਲ ਪ੍ਰੋਡਕਸ਼ਨ ਨੇ ਅੱਜ ਮੋਹਾਲੀ ਵਿਖੇ ਆਪਣੀ ਆਉਣ ਵਾਲੀ ਫਿਲਮ "ਤੇਰੀਆ ਮੇਰੀਆ ਹੇਰਾ ਫੇਰੀਆ" ਲਈ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਨੂੰ ਮਾਣ ਨਾਲ ਪੇਸ਼ ਕੀਤਾ। ਇਸ ਈਵੈਂਟ ਨੂੰ...

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਸੋਸ਼ਲ ਮੀਡੀਆ

223,024FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...