ਯੈੱਸ ਪੰਜਾਬ
ਚੰਡੀਗੜ੍ਹ, ਸਤੰਬਰ 12, 2024:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਦਾ ਅੱਜ ਨਵੀਂ ਦਿੱਲੀ ਵਿਖੇ ਦੇਹਾਂਤ ਹੋ ਗਿਆ।
ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਉੱਘੇ ਕਮਿਊਨਿਸਟ ਆਗੂ ਅਤੇ ਸਾਬਕਾ ਰਾਜ ਸਭਾ ਮੈਂਬਰ ਦੀ ਮੌਤ ਬਾਰੇ ਜਾਣ ਕੇ ਦੁੱਖ ਹੋਇਆ ਹੈ, ਜਿਨ੍ਹਾਂ ਨੇ ਆਪਣੇ ਆਖਰੀ ਸਾਹਾਂ ਤੱਕ ਸਮਾਜ ਦੇ ਗਰੀਬਾਂ, ਕਮਜ਼ੋਰ ਤੇ ਦੱਬੇ-ਕੁਚਲੇ ਵਰਗਾਂ ਅਤੇ ਲਿਤਾੜੇ ਹੋਏ ਲੋਕਾਂ ਦੀ ਭਲਾਈ ਅਤੇ ਤਰੱਕੀ ਲਈ ਸਮਰਪਿਤ ਭਾਵਨਾ ਨਾਲ ਕੰਮ ਕੀਤਾ।
ਭਗਵੰਤ ਸਿੰਘ ਮਾਨ ਨੇ ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਨੇਹੀਆਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ।