Monday, June 16, 2025
spot_img
spot_img
spot_img
spot_img

CM Mann ਵੱਲੋਂ 99% ਤੋਂ ਵੱਧ ਕਰਜ਼ਾ ਵਸੂਲ ਕੇ ਮਿਸਾਲ ਕਾਇਮ ਕਰਨ ਵਾਲੀਆਂ Dhuri Circle ਦੀਆਂ ਸਹਿਕਾਰੀ ਸਭਾਵਾਂ ਦਾ ਸਨਮਾਨ

ਯੈੱਸ ਪੰਜਾਬ
ਧੂਰੀ (ਸੰਗਰੂਰ), 22 ਮਈ, 2025

Punjab ਦੇ ਮੁੱਖ ਮੰਤਰੀ Bhagwant Singh Mann ਨੇ ਅੱਜ ਧੂਰੀ ਸਰਕਲ ਦੀਆਂ ਸਹਿਕਾਰੀ ਸਭਾਵਾਂ ਦਾ ਸਨਮਾਨ ਕੀਤਾ ਜਿਨ੍ਹਾਂ ਨੇ 99 ਫੀਸਦੀ ਤੋਂ ਵੱਧ ਕਰਜ਼ਾ ਵਸੂਲ ਕੇ ਨਵੀਂ ਮਿਸਾਲ ਕਾਇਮ ਕੀਤੀ ਹੈ।

ਅੰਤਰਰਾਸ਼ਟਰੀ ਸਹਿਕਾਰਤਾ ਵਰ੍ਹਾ ਮਨਾਉਣ ਲਈ ਕਰਵਾਏ ਗਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਧੂਰੀ ਸਰਕਲ ਦੀਆਂ ਸਹਿਕਾਰੀ ਸਭਾਵਾਂ ਨੇ 99% ਤੋਂ ਵੱਧ ਕਰਜ਼ਿਆਂ ਦੀ ਵਸੂਲੀ ਕਰਕੇ ਨਵੇਂ ਦਿਸਹੱਦੇ ਕਾਇਮ ਕੀਤੇ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਸੁਸਾਇਟੀਆਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ ਤਾਂ ਕਿ ਦੂਜਿਆਂ ਨੂੰ ਵੀ ਪ੍ਰੇਰਨਾ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਖ ਕੇ ਖੁਸ਼ੀ ਹੁੰਦੀ ਹੈ ਕਿ ਇਨ੍ਹਾਂ ਸੁਸਾਇਟੀਆਂ ਨੇ ਉਸ ਵੇਲੇ ਇਹ ਸ਼ਾਨਦਾਰ ਕੰਮ ਕੀਤਾ ਹੈ, ਜਦੋਂ ਸੂਬੇ ਭਰ ਦੀਆਂ ਬਹੁਤੀਆਂ ਸੁਸਾਇਟੀਆਂ ਆਪਣੇ ਬਕਾਇਆ ਕਰਜ਼ੇ ਦੀ ਵਸੂਲੀ ਕਰਨ ਵਿੱਚ ਅਸਫਲ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਦੀ ਲੋੜ ਹੈ ਕਿਉਂਕਿ ਇਹ ਕਿਸਾਨਾਂ ਅਤੇ ਹੋਰ ਭਾਈਵਾਲਾਂ ਦੇ ਲਾਭ ਨੂੰ ਯਕੀਨੀ ਬਣਾਏਗਾ। ਉਨ੍ਹਾਂ ਨੇ ਕਿਸਾਨਾਂ ਅਤੇ ਹੋਰਾਂ ਨੂੰ ਸਹਿਕਾਰੀ ਬੈਂਕਾਂ ਵਿੱਚ ਆਪਣੇ ਖਾਤੇ ਖੁੱਲ੍ਹਵਾਉਣ ਦੀ ਅਪੀਲ ਕੀਤੀ ਜੋ ਦੂਜੇ ਬੈਂਕਾਂ ਨਾਲੋਂ ਕਰਜ਼ਿਆਂ ‘ਤੇ 3% ਘੱਟ ਵਿਆਜ ਦੀ ਪੇਸ਼ਕਸ਼ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਹਿਕਾਰੀ ਬੈਂਕਾਂ ਬਾਰੇ ਕਈ ਗਲਤਫਹਿਮੀਆਂ ਹਨ ਅਤੇ ਕਿਸਾਨਾਂ ਨੂੰ ਇਸ ਦਾ ਸ਼ਿਕਾਰ ਨਹੀਂ ਹੋਣਾ ਚਾਹੀਦਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਬੈਂਕਾਂ ਦੀ ਕਾਰਜਕੁਸ਼ਲਤਾ ਨੂੰ ਹੋਰ ਅਸਰਦਾਰ ਬਣਾਉਣ ਲਈ ਬੈਂਕਿੰਗ ਖੇਤਰਾਂ ਦੇ ਮਾਹਿਰਾਂ ਦੀਆਂ ਸੇਵਾਵਾਂ ਵੀ ਲੈ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਕਿਸਾਨ ਇਨ੍ਹਾਂ ਬੈਂਕਾਂ ਵਿੱਚ ਆਪਣੇ ਖਾਤੇ ਖੋਲ੍ਹਣ ਤਾਂ ਜੋ ਬੈਂਕਾਂ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਮਿਲ ਸਕੇ। ਸੂਬੇ ਵਿੱਚ ਵੱਡੇ ਤੇ ਖਰਚੀਲੇ ਵਿਆਹਾਂ ‘ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਆਮ ਕਿਸਾਨਾਂ ਦੀਆਂ ਜੇਬਾਂ ‘ਤੇ ਵੱਡਾ ਬੋਝ ਪਾ ਰਹੇ ਹਨ।

ਮੁੱਖ ਮੰਤਰੀ ਨੇ ਸਾਦੇ ਵਿਆਹਾਂ ਦੀ ਵਕਾਲਤ ਕਰਦਿਆਂ ਕਿਹਾ ਕਿ ਇਹ ਸਮੇਂ ਦੀ ਬਹੁਤ ਵੱਡੀ ਲੋੜ ਹੈ ਤਾਂ ਜੋ ਕਿਸਾਨਾਂ ਨੂੰ ਕਰਜ਼ੇ ਦੇ ਚੱਕਰ ਵਿੱਚੋਂ ਬਾਹਰ ਕੱਢਿਆ ਜਾ ਸਕੇ। ਉਨ੍ਹਾਂ ਕਿਹਾ ਕਿ ਖਰਚੀਲੇ ਵਿਆਹਾਂ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਇਹ ਸੂਬੇ ਦੇ ਕਿਸਾਨਾਂ ਨੂੰ ਕਰਜ਼ੇ ਦੇ ਬੋਝ ਥੱਲ੍ਹੇ ਦੱਬ ਦਿੰਦੇ ਹਨ ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਗੰਭੀਰ ਨਤੀਜੇ ਭੁਗਤਣੇ ਪੈਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਇਕ-ਦੂਜੇ ਦੀ ਦੇਖਾ-ਦੇਖੀ ਫਜ਼ੂਲ ਪੈਸੇ ਖਰਚਣ ਦੀ ਅੰਨ੍ਹੀ ਦੌੜ ਤੋਂ ਬਚਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਤੋਂ ਖੇਤੀ ਸੰਦ ਕਿਰਾਏ ‘ਤੇ ਲੈ ਕੇ ਵਰਤਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਨਾਲ ਖੇਤੀ ‘ਤੇ ਹੋਣ ਵਾਲੇ ਖਰਚ ਨੂੰ ਘਟਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਸਹਿਕਾਰੀ ਸਭਾਵਾਂ ਨੂੰ ਅਜਿਹੇ ਸੰਦਾਂ ਦੀ ਖਰੀਦ ਲਈ ਸਬਸਿਡੀ ਦੇ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸਰੋਤਾਂ ਦੀ ਵਰਤੋਂ ਸਮਝਦਾਰੀ ਨਾਲ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਖੇਤੀਬਾੜੀ ਨੂੰ ਲਾਭਦਾਇਕ ਕਿੱਤਾ ਬਣਾਇਆ ਜਾ ਸਕੇ ਅਤੇ ਇਸ ‘ਤੇ ਹੋਣ ਵਾਲੇ ਖਰਚੇ ਨੂੰ ਘਟਾਇਆ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਸੂਬੇ ਵਿੱਚ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਲਈ ਬਹੁਤ ਜ਼ੋਰ ਦੇ ਰਹੀ ਹੈ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸਹਿਕਾਰੀ ਖੇਤਰ ਦੇਸ਼ ਦੀ ਜੀਵਨ ਰੇਖਾ ਹੈ, ਜਿਸ ਨੇ ਆਜ਼ਾਦੀ ਤੋਂ ਬਾਅਦ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।

ਉਨ੍ਹਾਂ ਕਿਹਾ ਕਿ ਭਾਰਤ ਵਿੱਚ ਸਹਿਕਾਰਤਾ ਲਹਿਰ ਨੇ ਸਮਾਜ ਦੇ ਸਾਰੇ ਵਰਗਾਂ ਖਾਸ ਕਰਕੇ ਕਿਸਾਨ ਭਾਈਚਾਰੇ ਨੂੰ ਬਹੁਤ ਲਾਭ ਪਹੁੰਚਾਇਆ ਹੈ, ਜਿਨ੍ਹਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਕੂਲ ਸਿੱਖਿਆ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਇਕ ਵਾਰ ਫਿਰ ਮੁੰਡਿਆਂ ਨੂੰ ਪਛਾੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਨਤੀਜੇ ਪੰਜਾਬ ਵਿੱਚ ਮਿਆਰੀ ਸਿੱਖਿਆ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਠੋਸ ਯਤਨਾਂ ਨੂੰ ਦਰਸਾਉਂਦੇ ਹਨ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਸੁਹਿਰਦ ਯਤਨਾਂ ਦਾ ਲੜਕੀਆਂ ਨੂੰ ਬਹੁਤ ਫਾਇਦਾ ਹੋਇਆ ਹੈ ਜਿਸ ਨਾਲ ਸਿੱਖਿਆ ਦੇ ਖੇਤਰ ਵਿੱਚ ਸਿਖਰਲੀਆਂ ਪੁਜੀਸ਼ਨਾਂ ਪ੍ਰਾਪਤ ਕਰਕੇ ਉਨ੍ਹਾਂ ਦੇ ਸਸ਼ਕਤੀਕਰਨ ਦਾ ਰਾਹ ਪੱਧਰਾ ਹੋਇਆ ਹੈ। ਮੁੱਖ ਮੰਤਰੀ ਨੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਸ਼ਾਨਦਾਰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਲੜਕੀਆਂ ਆਪਣੀ ਸਖ਼ਤ ਮਿਹਨਤ ਤੇ ਲਗਨ ਨਾਲ ਬੁਲੰਦੀਆਂ ਛੂਹਣ ਦੇ ਸਮਰੱਥ ਹੋਈਆਂ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀ, ਉਨ੍ਹਾਂ ਦੇ ਮਾਪੇ ਅਤੇ ਅਧਿਆਪਕ ਇਸ ਪ੍ਰਾਪਤੀ ਲਈ ਸ਼ਲਾਘਾ ਦੇ ਹੱਕਦਾਰ ਹਨ।

ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਵਿਦਿਆਰਥਣਾਂ, ਦੂਜੇ ਵਿਦਿਆਰਥੀਆਂ ਲਈ ਰੋਲ ਮਾਡਲ ਬਣਨਗੀਆਂ ਅਤੇ ਉੱਚ ਸਿੱਖਿਆ ਪ੍ਰਾਪਤ ਕਰਕੇ ਸਿੱਖਿਆ ਦੇ ਖੇਤਰ ਵਿੱਚ ਸਿਖਰਲੇ ਸਥਾਨ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ, ਖਾਸ ਕਰਕੇ ਲੜਕੀਆਂ ਲਈ ਸਕੂਲ ਸਿੱਖਿਆ ਦਾ ਸਭ ਤੋਂ ਵਧੀਆ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਉਹ ਆਪਣੇ ਜੀਵਨ ਵਿੱਚ ਸਫਲ ਹੋ ਸਕਣ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਜੇਕਰ ਸੂਬਾ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਸਕਦਾ ਹੈ ਤਾਂ ਉਹ ਸੂਬੇ ਦੇ ਪਾਣੀਆਂ ਦੀ ਵੀ ਰਾਖੀ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨਾਲ ਲਗਦੀ 532 ਕਿਲੋਮੀਟਰ ਲੰਬੀ ਸਰਹੱਦ ਦੀ ਰਾਖੀ ਲਈ ਮਹਾਨ ਕੁਰਬਾਨੀਆਂ ਦੇਣ ਦਾ ਪੰਜਾਬ ਦਾ ਸ਼ਾਨਦਾਰ ਇਤਿਹਾਸ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਵਾਰ ਪੰਜਾਬੀ ਪਾਕਿਸਤਾਨੀ ਫੌਜ ਨੂੰ ਮੂੰਹ ਤੋੜ ਜਵਾਬ ਦੇਣ ਵਿੱਚ ਵੀ ਸਭ ਤੋਂ ਮੋਹਰੀ ਸਨ ਅਤੇ ਦੂਜੇ ਪਾਸੇ ਉਨ੍ਹਾਂ ਨੇ ਆਪਣੇ ਹਿੱਸੇ ਦਾ ਪਾਣੀ ਬਚਾਉਣ ਲਈ ਵੀ ਮੂਹਰੇ ਹੋ ਕੇ ਲੜਾਈ ਲੜੀ।

ਮੁੱਖ ਮੰਤਰੀ ਨੇ ਕਿਹਾ ਕਿ ਲਗਪਗ 20 ਦਿਨਾਂ ਤੱਕ ਸੂਬੇ ਦੇ ਮਿਹਨਤੀ ਅਤੇ ਸੁਚੇਤ ਲੋਕਾਂ ਨੇ ਹਰਿਆਣਾ ਅਤੇ ਕੇਂਦਰ ਨੂੰ ਪੰਜਾਬ ਤੋਂ ਇੱਕ ਵੀ ਬੂੰਦ ਪਾਣੀ ਚੋਰੀ ਨਹੀਂ ਕਰਨ ਦਿੱਤੀ। ਉਨ੍ਹਾਂ ਕਿਹਾ ਕਿ ਸਾਲਾਂ ਤੋਂ ਬੀ.ਬੀ.ਐਮ.ਬੀ. ਰਾਹੀਂ ਪੰਜਾਬ ਦੇ ਪਾਣੀ ਨੂੰ ਦੂਜੇ ਸੂਬਿਆਂ ਨੂੰ ਦਿੱਤਾ ਗਿਆ।

ਉਨ੍ਹਾਂ ਕਿਹਾ ਕਿ ਕਾਂਗਰਸ, ਅਕਾਲੀਆਂ ਅਤੇ ਭਾਜਪਾ ਦੇ ਹੱਥ ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ ਹਨ ਕਿਉਂਕਿ ਇਨ੍ਹਾਂ ਪਾਰਟੀਆਂ ਨੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਦੇ ਪਾਣੀ ਦੇ ਅਧਿਕਾਰਾਂ ਨੂੰ ਨਜ਼ਰਅੰਦਾਜ਼ ਕਰਕੇ ਉਨ੍ਹਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਪਿਛਲੇ ਆਗੂਆਂ ਨੇ ਕਈ ਮੁੱਦਿਆਂ ‘ਤੇ ਸੂਬੇ ਦੇ ਹਿੱਤਾਂ ਨਾਲੋਂ ਆਪਣੇ ਹਿੱਤਾਂ ਨੂੰ ਮਹੱਤਵ ਦੇ ਕੇ ਲੋਕਾਂ ਨਾਲ ਗੱਦਾਰੀ ਕੀਤੀ ਹੈ।

ਇਸ ਮੌਕੇ ਰਜਿਸਟਰਾਰ ਸਹਿਕਾਰੀ ਸਭਾਵਾਂ ਵਿਮਲ ਕੁਮਾਰ ਸੇਤੀਆ ਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।

ਅਹਿਮ ਖ਼ਬਰਾਂ

[td_block_social_counter custom_title="ਸਾਡੇ ਨਾਲ ਜੁੜੋ" block_template_id="td_block_template_17" header_color="#32c4db" facebook="yespunjab" twitter="yespunjab" f_header_font_transform="capitalize" f_header_font_weight="700"]

Yes Punjab TV

ਸਿੱਖ ਜਗ਼ਤ

ਮਨੋਰੰਜਨ

ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: Sandhwan ਨੇ ਸੁਝਾਅ ਪ੍ਰਾਪਤ ਕਰਨ ਲਈ ਪ੍ਰੋਫੈਸਰਾਂ ਅਤੇ Ammy Virk ਨਾਲ ਕੀਤੀ ਮੀਟਿੰਗ

ਯੈੱਸ ਪੰਜਾਬ ਚੰਡੀਗੜ੍ਹ, 7 ਜੂਨ, 2025 Punjab ਵਿਧਾਨ ਸਭਾ ਸਪੀਕਰ ਸ. Kultar Singh Sandhwan ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਮਨਾਉਣ ਸੰਬੰਧੀ...

Raj Mawar ਦਾ ਨਵਾਂ ਗੀਤ “ਝੂਠ ਬੋਲਣਾ” ਦਿਲ ਨੂੰ ਛੂਹਣ ਵਾਲਾ ਰਿਲੀਜ਼

ਯੈੱਸ ਪੰਜਾਬ 26 ਮਈ, 2025 ਆਪਣੀ ਗਹਿਰੀ ਅਤੇ ਜਜ਼ਬਾਤੀ ਆਵਾਜ਼ ਲਈ ਮਸ਼ਹੂਰ Raj Mawar ਆਪਣਾ ਨਵਾਂ ਰੋਮਾਂਟਿਕ ਗੀਤ “ਝੂਠ ਬੋਲਣਾ” ਲੈ ਕੇ ਵਾਪਸ ਆਏ ਹਨ। ਇਹ ਗੀਤ...

Lakhwinder Wadali ਦੀ ਸੂਫੀ ਸ਼ਾਇਰੀ ਅਤੇ ਚਰਚਿਤ ਗੀਤਾਂ ਨੇ ਰੁਸ਼ਨਾਈ ਸੁਰਮਈ ਸ਼ਾਮ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 25 ਮਈ, 2025 ਬੀਤੀ ਰਾਤ ਸ਼ਾਨ-ਏ-ਪੰਜਾਬ ਕਲੱਬ ਵੱਲੋਂ ਪਾਲ ਪ੍ਰੋਡਕਸ਼ਨ ਈਵੈਂਟ ਮੈਨਜਮੈਂਚ ਦੇ ਸਹਿਯੋਗ ਨਾਲ ਪ੍ਰਸਿੱਧ ਪੰਜਾਬੀ ਸੂਫੀ ਅਤੇ ਸਭਿਆਚਾਰਕ ਗੀਤਾਂ ਦੇ...

ਪੱਤਰਕਾਰ Barjinder Singh Brar ਦੇ ‘ਕੁੰਡਲ’ ਗੀਤ ਨੂੰ ਗੱਭਰੂਆਂ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ

ਯੈੱਸ ਪੰਜਾਬ ਲੁਧਿਆਣਾ, 21 ਮਈ, 2025 ਪੱਤਰਕਾਰ Barjinder Singh Brar ਦਾ ਲਿਖਿਆ ਗਾਣਾ 'ਕੁੰਡਲ' ਲੋਕ ਬੁੱਲ੍ਹਾਂ 'ਤੇ ਚਰਚਾ ਬਣਿਆ ਹੋਇਆ ਹੈ ਅਤੇ ਇਸ ਗੀਤ ਨੂੰ ਮੁੱਛ...

Shaunki Sardar ਦਾ ਪ੍ਰੀਮੀਅਰ: ਨਾਮਵਰ ਕਲਾਕਾਰਾਂ ਅਤੇ ਪ੍ਰਸ਼ੰਸਕਾਂ ਦੀ ਹਾਜ਼ਰੀ ਨੇ ਹੋਰ ਵੀ ਖ਼ਾਸ ਬਣਾਏ ਇਹ ਯਾਦਗਾਰੀ ਪਲ

ਯੈੱਸ ਪੰਜਾਬ 17 ਮਈ, 2025 ਲੰਬੇ ਸਮੇਂ ਤੋਂ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਪੰਜਾਬੀ ਫਿਲਮ 'Shaunki Sardar' ਦਾ ਗ੍ਰੈਂਡ ਪ੍ਰੀਮੀਅਰ ਵੱਡੀ ਧੂਮਧਾਮ ਨਾਲ ਹੋਇਆ। ਜਿੱਥੇ ਜੋਸ਼,...

Guru Randhawa, Babbu Maan ਦੀ “ਸ਼ੌਂਕੀ ਸਰਦਾਰ” 16 ਮਈ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼

ਯੈੱਸ ਪੰਜਾਬ ਬਠਿੰਡਾ, 14 ਮਈ, 2025 ਬੇਸਬਰੀ ਨਾਲ ਉਡੀਕ ਰਹੀ Punjabi ਫ਼ਿਲਮ Shaunki Sardar ਦੀ ਪ੍ਰੈਸ ਕਾਨਫਰੰਸ Bathinda ਵਿੱਚ ਹੋਈ, ਜਿਸਨੇ ਫੈਨਜ਼ ਅਤੇ ਮੀਡੀਆ ਵਿਚਕਾਰ ਜੋਸ਼...

Babbu Maan ਅਤੇ Guru Randhawa ਦੀ ਪੰਜਾਬੀ ਫ਼ਿਲਮ ‘Shaunki Sardar’ ਦਾ ਟਰੇਲਰ ਜਾਰੀ, ਫ਼ਿਲਮ 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 2 ਮਈ, 2025 ਅੱਜ Mohali 'ਚ ਪੰਜਾਬੀ ਫਿਲਮ Shaunki Sardar ਦੇ ਟਰੇਲਰ ਦੀ ਸ਼ਾਨਦਾਰ ਲਾਂਚਿੰਗ ਹੋਈ। ਇਹ ਫਿਲਮ ਜੀ ਸਟੂਡੀਓਜ਼, ਬੌਸ ਮਿਊਜ਼ਿਕਾ ਰਿਕਾਰਡਜ਼ ਪ੍ਰਾਈਵੇਟ...

Hollywood ਸਿਤਾਰੇ ਐਡਵਰਡ ਸੋਨਨਬਲਿਕ ਤੇ ਮਾਰਕ ਬੈਨਿੰਗਟਨ ‘Guru Nanak Jahaz’ ਰਾਹੀਂ ਕਰ ਰਹੇ ਹਨ ਪੰਜਾਬੀ ਇੰਡਸਟਰੀ ਵਿੱਚ ਡੈਬਿਊ

ਯੈੱਸ ਪੰਜਾਬ 24 ਅਪ੍ਰੈਲ, 2025 ਇਤਿਹਾਸਕ ਕੋਮਾਗਾਟਾ ਮਾਰੂ ਘਟਨਾ 'ਤੇ ਆਧਾਰਿਤ ਬਹੁਤ ਹੀ ਉਤਸ਼ਾਹਤ ਪੰਜਾਬੀ ਫਿਲਮ "Guru Nanak Jahaz" 1 ਮਈ 2025 ਨੂੰ ਰਿਲੀਜ਼ ਹੋਣ ਜਾ...

ਖ਼ੇਡ ਖ਼ਬਰ

Gatka Pythian Games ਚ ਸ਼ਾਮਲ – ਕੌਮਾਂਤਰੀ ਮੁਕਾਬਲੇ ਹੋਣਗੇ ਅਗਲੇ ਸਾਲ: Bijender Goel

ਯੈੱਸ ਪੰਜਾਬ ਚੰਡੀਗੜ੍ਹ/ਨਵੀਂ ਦਿੱਲੀ, 13 ਜੂਨ, 2025 Gatka ਖੇਡ ਨੂੰ ਬਾਕਾਇਦਾ ਪੀਥੀਅਨ ਸੱਭਿਆਚਾਰਕ ਖੇਡਾਂ ਵਿੱਚ ਸ਼ਾਮਲ ਕਰ ਲਿਆ ਗਿਆ ਹੈ ਅਤੇ ਅਗਲੇ ਸਾਲ ਮਾਸਕੋ ਵਿੱਚ ਹੋਣ...

Tarn Taran ਦੀਆਂ ਸੁਖਮਨਦੀਪ ਕੌਰ ਅਤੇ ਕਿਰਨਦੀਪ ਕੌਰ Kurash Championship ਟੀਮ ਲਈ ਸਿਲੈਕਟ

ਯੈੱਸ ਪੰਜਾਬ ਤਰਨ ਤਾਰਨ, 31 ਮਈ, 2025 ਪੜਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਆਪਣੀ ਯੋਗਤਾ ਸਿੱਧ ਕਰਦੀ ਹੈ, ਕਿ ਜ਼ਿਲ੍ਹਾ Tarn Taran ਦੀਆਂ ਸ਼ਹਿਜ਼ਾਦੀਆਂ ਨੇ...

Sacramento ਵਿੱਚ ਕਰਵਾਏ ਗਏ ਕਬੱਡੀ ਕੱਪ ਵਿੱਚ ਐਤਕਾਂ New York Metro ਤੇ Kings Club Sacramento ਨੇ ਸਾਂਝੇ ਤੌਰ ਤੇ ਟਰਾਫੀ ਜਿੱਤੀ

ਹੁਸਨ ਲੜੋਆ ਬੰਗਾ ਸੈਕਰਮੈਂਟੋ,  ਕੈਲੀਫੋਰਨੀਆ, 31 ਮਈ, 2025 ਕਿੰਗਸ ਸਪੋਰਟਸ ਕਲਚਰ ਕਲੱਬ ਆਫ Sacramento ਵੱਲੋਂ ਕਰਵਾਏ ਗਏ Kabaddi Cup ਦੇ ਵਿੱਚ ਐਤਕਾਂ ਵੀ ਵੱਖ ਵੱਖ ਟੀਮਾਂ ਨੇ...

ਵਿਕਟਰ ਮਿਨੀ ਪੰਜਾਬ ਸਟੇਟ ਰੈਂਕਿੰਗ Badminton Tournament ਜਲੰਧਰ ‘ਚ ਸ਼ੁਰੂ

ਯੈੱਸ ਪੰਜਾਬ ਜਲੰਧਰ, 30 ਮਈ, 2025 ਵਿਕਟਰ ਮਿਨੀ Punjab State Ranking Badminton Tournament ਦੀ ਸ਼ੁਰੂਆਤ ਅੱਜ ਰਾਇਜ਼ਾਦਾ ਹੰਸਰਾਜ ਬੈਡਮਿੰਟਨ ਸਟੇਡਿਅਮ, ਜਲੰਧਰ ਵਿੱਚ ਜੋਸ਼ ਅਤੇ ਉਤਸ਼ਾਹ ਨਾਲ...

ਇੰਨੋਸੈਂਟ ਹਾਰਟਸ ਸਪੋਰਟਸ ਹੱਬ, ਲੋਹਾਰਾਂ ਨੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਕੀਤਾ ਆਯੋਜਨ

ਯੈੱਸ ਪੰਜਾਬ ਜਾਲੰਧਰ, 19 ਮਈ, 2025 Innocent Hearts Sports Hub, ਲੋਹਾਰਾਂ ਨੇ ਇੰਨੋਸੈਂਟ ਹਾਰਟਸ ਲੋਹਾਰਾਂ ਕੈਂਪਸ ਵਿਖੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਆਯੋਜਨ ਕੀਤਾ। ਇਸ...

Innocent Hearts School, ਲੋਹਾਰਾਂ ਦਾ ਸ਼ੂਟਿੰਗ ਚੈਂਪੀਅਨਸ਼ਿਪ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ

ਯੈੱਸ ਪੰਜਾਬ ਜਲੰਧਰ, 5 ਮਈ, 2025 Innocent Hearts School, ਲੋਹਾਰਾਂ ਨੇ ਇੱਕ ਵਾਰ ਫਿਰ 10ਵੀਂ ਕਰਨਲਜ਼ ਸ਼ਾਰਪਸ਼ੂਟਰਜ਼ ਓਪਨ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚੋਟੀ ਦਾ ਸਨਮਾਨ ਪ੍ਰਾਪਤ ਕਰਕੇ ਖੇਡਾਂ...

Innocent Hearts Premiere League: ਆਈਐਚਪੀਐਲ, ਕ੍ਰਿਕਟ ਦਾ ਉਤਸ਼ਾਹ ਨਾਲ ਹੋਇਆ ਉਦਘਾਟਨ

ਯੈੱਸ ਪੰਜਾਬ ਜਲੰਧਰ, 24 ਅਪ੍ਰੈਲ, 2025 Innocent Hearts Premiere League (ਆਈਐਚਪੀਐਲ) ਸੀਜ਼ਨ 1- ਕ੍ਰਿਕਟ ਦਾ ਅਧਿਕਾਰਤ ਤੌਰ 'ਤੇ ਉਦਘਾਟਨ ਕੀਤਾ ਗਿਆ , ਜੋ ਕਿ ਇੱਕ ਦਿਲਚਸਪ ਖੇਡ...

PSPCL ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ Harbhajan Singh ETO ਦਾ ਐਲਾਨ

ਯੈੱਸ ਪੰਜਾਬ ਪਟਿਆਲਾ, 22 ਅਪ੍ਰੈਲ, 2025 Punjab ਵਿੱਚ ਖੇਡਾਂ ਦੇ ਜਜ਼ਬੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਿੱਚ, ਬਿਜਲੀ ਮੰਤਰੀ Harbhajan Singh ETO ਨੇ ਐਲਾਨ ਕੀਤਾ...
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼