spot_img
Friday, June 14, 2024

ਵਾਹਿਗੁਰੂ

spot_img
spot_img

CM ਮਾਨ ਨੇ ਕਰਤਾਰਪੁਰ ‘ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ ‘ਝਾੜੂ’ ਨਾਲ ਕਰ ਦਿਓ ਸਫ਼ਾਈ’

- Advertisement -

ਯੈੱਸ ਪੰਜਾਬ
ਜਲੰਧਰ/ਚੰਡੀਗੜ੍ਹ, 17 ਮਈ, 2024

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਸ਼ਾਮ ਨੂੰ ਜਲੰਧਰ ਤੋਂ ‘ਆਪ’ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕਰਤਾਰਪੁਰ ‘ਚ ਰੋਡ ਸ਼ੋਅ ਕੀਤਾ। ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਹਿਲੀ ਜੂਨ ਨੂੰ ਵਿਰੋਧੀਆਂ ਦਾ ‘ਝਾੜੂ’ ਨਾਲ ਸਫ਼ਾਇਆ ਕਰ ‘ਆਪ’ ਨੂੰ 13-0 ਨਾਲ ਜਿਤਾਓ।

ਭਗਵੰਤ ਮਾਨ ਨੇ ਲੋਕਾਂ ਨੂੰ ਕਿਹਾ ਕਿ ਉਨ੍ਹਾਂ ਦਾ ਪਿਆਰ ਅਤੇ ਸਹਿਯੋਗ ਮੈਨੂੰ ਨੂੰ ਕਦੇ ਥੱਕਣ ਨਹੀਂ ਦਿੰਦਾ। ਮਾਨ ਨੇ ਕਿਹਾ, “ਇਸ ਪਿਆਰ ਦਾ ਕਰਜ਼ਾ ਮੈਂ ਸੱਤ ਜਨਮ ਵਿੱਚ ਵੀ ਨਹੀਂ ਚੁਕਾ ਸਕਦਾ।” ਲੋਕ ਦੂਜੇ ਆਗੂਆਂ ਲਈ ਘਰਾਂ ਤੋਂ ਬਾਹਰ ਵੀ ਨਹੀਂ ਨਿਕਲਦੇ, ਪਰੰਤੂ ਤੁਸੀਂ ਮੇਰੇ ‘ਤੇ ਫੁੱਲਾਂ ਦੀ ਵਰਖਾ ਕਰਦੇ ਹੋ, ਐਨਾ ਪਿਆਰ ਕਰਦੇ ਹੋ, ਇਹ ਹੀ ਮੇਰਾ ਸਭ ਤੋਂ ਵੱਡਾ ਤੋਹਫ਼ਾ ਹੈ।

ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਆਪਣੇ ਦੋ ਸਾਲਾਂ ਦੇ ਕੰਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹ ਆਪਣੇ ਕੰਮ ਦੇ ਆਧਾਰ ‘ਤੇ ਵੋਟਾਂ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮੇਰੇ ਲਈ ਮਾਣ ਦੀ ਗੱਲ ਹੈ ਕਿ ਮੈਨੂੰ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੈਸਾ ਹੀ ਸਭ ਕੁਝ ਨਹੀਂ ਹੈ।

ਬੇਸ਼ੱਕ ਅਮੀਰ ਲੋਕ ਥੋੜ੍ਹੇ ਸਮੇਂ ਲਈ ਮਸ਼ਹੂਰ ਹੁੰਦੇ ਹਨ ਪਰ ਉਨ੍ਹਾਂ ਦੇ ਚਲੇ ਜਾਣ ਤੋਂ ਬਾਅਦ ਕੋਈ ਉਨ੍ਹਾਂ ਨੂੰ ਯਾਦ ਨਹੀਂ ਕਰਦਾ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜ਼ਿੰਦਗੀ ਵਿੱਚ ਪੈਸੇ ਨਾਲੋਂ ਹੋਰ ਵੀ ਬਹੁਤ ਸਾਰੀਆਂ ਚੀਜ਼ਾਂ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਲੋਕਾਂ ਲਈ ਕੰਮ ਕਰਕੇ, ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਕੇ ਅਤੇ ਉਨ੍ਹਾਂ ਦੀ ਸੇਵਾ ਕਰਕੇ ਜੋ ਖ਼ੁਸ਼ੀ ਮਿਲਦੀ ਹੈ, ਉਹ ਸਭ ਤੋਂ ਅਨਮੋਲ ਹੈ।

ਮਾਨ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ 43000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਤੋਂ ਬਾਅਦ ਮੈਂ ਤੁਹਾਡੇ ਵਿਚਕਾਰ ਹਾਂ। 90 ਫ਼ੀਸਦੀ ਘਰਾਂ ਨੂੰ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। 830 ਮੁਹੱਲਾ ਕਲੀਨਿਕ ਖੋਲ੍ਹੇ ਅਤੇ ਸਕੂਲ ਆਫ਼ ਐਮੀਨੈਂਸ ਬਣਾਏ। ਇਸ ਦੇ ਨਾਲ ਹੀ ਕਿਸਾਨਾਂ ਨੂੰ ਦਿਨ ਦੇ ਸਮੇਂ ਖੇਤੀ ਲਈ ਬਿਨਾਂ ਕੱਟ ਤੋਂ ਲੋੜੀਂਦੀ ਬਿਜਲੀ ਦਿੱਤੀ ਅਤੇ 59 ਫ਼ੀਸਦੀ ਖੇਤਾਂ ਨੂੰ ਨਹਿਰੀ ਪਾਣੀ ਪਹੁੰਚਾਇਆ।

ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਜੋ ਵਾਅਦੇ ਕੀਤੇ ਸਨ, ਉਸ ਤੋਂ ਵੱਧ ਦੋ ਸਾਲਾਂ ਵਿੱਚ ਕੰਮ ਕੀਤੇ। ਮਾਨ ਨੇ ਰੋਡ ਸੇਫ਼ਟੀ ਫੋਰਸ (ਐਸ.ਐਸ.ਐਫ.) ਦਾ ਜ਼ਿਕਰ ਕਰਦਿਆਂ ਕਿਹਾ ਕਿ ਪਿਛਲੇ ਸਾਲ ਅਸੀਂ ਰੋਡ ਸੇਫ਼ਟੀ ਫੋਰਸ ਦਾ ਗਠਨ ਕੀਤਾ ਸੀ, ਜਿਸ ਨੇ ਹੁਣ ਤੱਕ ਸੜਕ ਹਾਦਸਿਆਂ ਵਿੱਚ 1250 ਦੇ ਕਰੀਬ ਜਾਨਾਂ ਬਚਾਈਆਂ ਹਨ।

ਪਿਛਲੇ ਸਾਲ ਮਾਰਚ-ਅਪ੍ਰੈਲ ਵਿੱਚ ਸੜਕ ਹਾਦਸਿਆਂ ਵਿੱਚ ਕਰੀਬ 1500 ਲੋਕਾਂ ਦੀ ਮੌਤ ਹੋਈ ਸੀ। ਜਦੋਂ ਕਿ ਇਸ ਸਾਲ ਇਨ੍ਹਾਂ ਮਹੀਨਿਆਂ ਵਿੱਚ ਹੀ 250 ਲੋਕਾਂ ਦੀ ਮੌਤ ਹੋਈ ਹੈ।

ਮਾਨ ਨੇ ਕਿਹਾ ਕਿ ਐਸਐਸਐਫ ਤੋਂ ਪਹਿਲਾਂ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ 17 ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਜਾਂਦੀ ਸੀ ਜੋ ਦੇਸ਼ ਵਿੱਚ ਸਭ ਤੋਂ ਵੱਧ ਸੀ। ਹੁਣ ਐਸਐਸਐਫ ਰੋਜ਼ਾਨਾ ਕੀਮਤੀ ਜਾਨਾਂ ਬਚਾ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਵਿੱਚ 16 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ ਅਤੇ ਹੁਣ ਇਸ ਨਾਲ ਪੰਜਾਬੀਆਂ ਨੂੰ ਰੋਜ਼ਾਨਾ 60 ਲੱਖ ਰੁਪਏ ਦੀ ਬੱਚਤ ਹੁੰਦੀ ਹੈ।

ਮਾਨ ਨੇ ਕਿਹਾ ਕਿ ਹੁਣ ਪੰਜਾਬ ‘ਚ ਉਲਟਾ ਪਰਵਾਸ ( ਰਿਵਰਸ ਮਾਈਗਰੇਸ਼ਨ) ਹੋ ਰਿਹਾ ਹੈ, ਸਿਸਟਮ ਅਤੇ ਭ੍ਰਿਸ਼ਟਾਚਾਰ ਤੋਂ ਨਿਰਾਸ਼ ਹੋ ਕੇ ਪੰਜਾਬ ਛੱਡ ਚੁੱਕੇ ਲੋਕ ਹੁਣ ਪੰਜਾਬ ਵਾਪਸ ਆ ਰਹੇ ਹਨ।

ਮਾਨ ਨੇ ਕਿਹਾ ਕਿ ਪੰਜਾਬ ਕੋਲ ਸਭ ਕੁਝ ਹੈ, ਸਿਰਫ਼ ਇੱਕ ਚੀਜ਼ ਦੀ ਘਾਟ ਹੈ, ਸਾਫ਼ ਇਰਾਦਿਆਂ ਵਾਲੇ ਇਮਾਨਦਾਰ ਆਗੂਆਂ ਦੀ, ਹੁਣ 2022 ਤੋਂ ਬਾਅਦ ਉਹ ਸਮੱਸਿਆ ਵੀ ਹੱਲ ਹੋ ਗਈ ਹੈ, ਜਿਸ ਕਰਕੇ ਲੋਕ ਘਰ ਵਾਪਸੀ ਕਰ ਰਹੇ ਹਨ।

ਰੋਡ ਸ਼ੋਅ ਦੌਰਾਨ ਇੰਗਲੈਂਡ ਤੋਂ ਆਏ ਇਕ ਵਿਅਕਤੀ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਤਾਰੀਫ਼ ਕਰਦਿਆਂ ਕਿਹਾ ਕਿ ਪੰਜਾਬ ਵਿਚ ਪਹਿਲੀ ਵਾਰ ਇਮਾਨਦਾਰ ਮੁੱਖ ਮੰਤਰੀ ਆਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਯੋਗ ਅਗਵਾਈ ਵਿੱਚ ਪੰਜਾਬ ਨੇ ਜੋ ਤਰੱਕੀ ਕੀਤੀ ਹੈ, ਉਸ ਤੋਂ ਉਹ ਖ਼ੁਸ਼ ਹਨ। ਉਨ੍ਹਾਂ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਘਰ ਵਾਪਸ ਆ ਕੇ ਬਹੁਤ ਖ਼ੁਸ਼ ਹਨ।

ਮਾਨ ਨੇ ਅਕਾਲੀ ਦਲ ਅਤੇ ਸੁਖਬੀਰ ਬਾਦਲ ‘ਤੇ ਵੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ 13 ਉਮੀਦਵਾਰ ਲੱਭਣ ਵਿੱਚ ਅਸਮਰਥ ਹੈ। ਸੁਖਬੀਰ ਬਾਦਲ ‘ਤੇ ਮਾਨ ਨੇ ਕਿਹਾ ਕਿ ਉਹ ਤਾਪਮਾਨ ਪੁੱਛ ਕੇ ਘਰੋਂ ਨਿਕਲਦੇ ਹਨ। ਜਦੋਂ ਤਾਪਮਾਨ 30 ਡਿਗਰੀ ਦੇ ਕਰੀਬ ਹੁੰਦਾ ਹੈ ਤਾਂ ਉਹ ਦੋ ਘੰਟੇ ਪੰਜਾਬ ਬਚਾਓ ਯਾਤਰਾ ਕੱਢਦੇ ਹਨ।

ਅਜਿਹੇ ਲੋਕਾਂ ਤੋਂ ਪੰਜਾਬ ਦੇ ਭਲੇ ਦੀ ਆਸ ਕਿਵੇਂ ਰੱਖੀ ਜਾ ਸਕਦੀ ਹੈ। ਮਾਨ ਨੇ ਕਿਹਾ ਕਿ ਉਹ ਪੰਜਾਬੀ ਪੜ੍ਹ-ਲਿਖ ਵੀ ਨਹੀਂ ਸਕਦੇ ਪਰ ਉਹ ਖ਼ੁਦ ਨੂੰ ਪੰਜਾਬ ਦਾ ਵਾਰਸ ਸਮਝਦੇ ਹਨ। ਉਨ੍ਹਾਂ ਨੇ ਸੁਖਬੀਰ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਪਹਾੜਾਂ ਵਿੱਚ ਉਨ੍ਹਾਂ ਦੀਆਂ ਆਲੀਸ਼ਾਨ ਜਾਇਦਾਦਾਂ ਸੁਖ ਵਿਲਾਸ ਅਤੇ ਸਿਸਵਾਂ ਫਾਰਮ ਬਾਰੇ ਵੀ ਘੇਰਿਆ। ਮਾਨ ਨੇ ਕਿਹਾ ਕਿ ਪੰਜਾਬ ‘ਤੇ 25 ਸਾਲਾਂ ਤੋਂ ਦੋ ਲੋਕ ਰਾਜ ਕਰ ਰਹੇ ਹਨ ਪਰ ਉਨ੍ਹਾਂ ਨੇ ਦਿੱਤੇ ਭਰੋਸੇ ਅਤੇ ਜ਼ਿੰਮੇਵਾਰੀਆਂ ਦੀ ਕਦਰ ਨਹੀਂ ਕੀਤੀ, ਹੁਣ ਦੇਖੋ ਕਿੱਥੇ ਹਨ।

ਲੋਕਾਂ ਨੇ ਗਦਾ ਕੀਤੀ ਭੇਟ

ਰੋਡ ਸ਼ੋਅ ਦੌਰਾਨ ਸਮਰਥਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਰੋਪਾ ਭੇਟ ਕੀਤੀ, ਜਿਸ ਨੂੰ ਉਨ੍ਹਾਂ ਨੇ ਸਿਰ ਝੁਕਾ ਕੇ ਸਤਿਕਾਰ ਨਾਲ ਸਵੀਕਾਰ ਕੀਤਾ। ਇਸ ਦੌਰਾਨ ਰੋਡ ਸ਼ੋਅ ‘ਚ ਇਕ ਸਮਰਥਕ ਨੇ ਭਗਵੰਤ ਮਾਨ ਨੂੰ ਗਦਾ ਭੇਟ ਕੀਤੀ, ਜਿਸ ਨੂੰ ਉਨ੍ਹਾਂ ਨੇ ਦੋਹਾਂ ਹੱਥਾਂ ਨਾਲ ਉੱਪਰ ਨੂੰ ਚੁੱਕ ਲਿਆ। ਖ਼ਾਸ ਗੱਲ ਇਹ ਸੀ ਕਿ ਰੋਡ ਸ਼ੋਅ ‘ਚ ਭਾਰੀ ਗਿਣਤੀ ‘ਚ ਲੋਕ ਨੇ ਫੁੱਲਾਂ ਦੀ ਵਰਖਾ ਭਗਵੰਤ ਮਾਨ ਦਾ ਸਵਾਗਤ ਕੀਤਾ। ਰੋਡ ਸ਼ੋਅ ਦੇ ਦੌਰਾਨ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਬੁੱਤ ਨੂੰ ਸਲਾਮੀ ਵੀ ਦਿੱਤੀ ਅਤੇ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਲਾਏ।

ਪਵਨ ਕੁਮਾਰ ਟੀਨੂੰ ਦਾ ਲੋਕਾਂ ਨੂੰ ਵਾਅਦਾ-1 ਜੂਨ ਨੂੰ ਤੁਸੀਂ ਪਹਿਰਾ ਦਿਓ, ਉਸ ਤੋਂ ਬਾਅਦ ਪੰਜ ਸਾਲ ਮੈਂ ਤੁਹਾਡੇ ਲਈ ਪਹਿਰਾ ਦੇਵਾਂਗਾ

‘ਆਪ’ ਉਮੀਦਵਾਰ ਪਵਨ ਕੁਮਾਰ ਟੀਨੂੰ ਨੇ ਰੋਡ ਸ਼ੋਅ ਦਾ ਐਨੇ ਗਰਮਜੋਸ਼ੀ ਅਤੇ ਉਤਸ਼ਾਹ ਨਾਲ ਸਵਾਗਤ ਕਰਨ ਲਈ ਕਰਤਾਰਪੁਰ ਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ 1 ਜੂਨ ਨੂੰ ਤੁਸੀਂ ਪਹਿਰਾ ਦਿਓ, ਉਸ ਤੋਂ ਬਾਅਦ ਪੰਜ ਸਾਲ ਮੈਂ ਤੁਹਾਡੇ ਲਈ ਪਹਿਰਾ ਦੇਵਾਂਗਾ। ਉਨ੍ਹਾਂ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਜਲੰਧਰ ਦੇ ਲੋਕ ਉਨ੍ਹਾਂ ਨੂੰ ਇਸ ਸੀਟ ਤੋਂ ਜਿਤਾਉਣਗੇ। ਰੋਡ ਸ਼ੋਅ ਦੌਰਾਨ ਕੈਬਨਿਟ ਮੰਤਰੀ ਡੀ.ਐਸ.ਪੀ ਬਲਕਾਰ ਸਿੰਘ ਵੀ ਮੌਜੂਦ ਸਨ ਅਤੇ ਉਨ੍ਹਾਂ ਨੇ ਵੀ ਲੋਕਾਂ ਦਾ ਧੰਨਵਾਦ ਕੀਤਾ।

- Advertisement -

ਸਿੱਖ ਜਗ਼ਤ

ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਹੀਥਰੋ ਏਅਰਪੋਰਟ ਤੇ ਪਹੁੰਚਣ ਤੇ ਨਿੱਘਾ ਸਵਾਗਤ

ਯੈੱਸ ਪੰਜਾਬ ਲੰਡਨ, 12 ਜੂਨ, 2024 ਸ੍ਰੌਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਾਰਟੀ ਦੇ ਬੁਲਾਰੇ ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਲੰਡਨ ਪਹੁੰਚਣ ਤੇ ਹੀਥਰੋ ਏਅਰਪੋਰਟ ਤੇ ਨਿੱਘਾ ਸਵਾਗਤ ਕਰਦਿਆ ਸਿੱਖ ਪ੍ਰਚਾਰਕ...

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਨਵੀਂ ਦਿੱਲੀ/ਚੰਡੀਗੜ੍ਹ, 10 ਜੂਨ, 2024: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਨ ਲਈ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਸੋਸ਼ਲ ਮੀਡੀਆ

223,028FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...