Monday, May 20, 2024

ਵਾਹਿਗੁਰੂ

spot_img
spot_img

CM ਮਾਨ ਨੇ ਮਲੇਰਕੋਟਲਾ ਵਿੱਚ ਮੀਤ ਹੇਅਰ ਲਈ ਕੀਤਾ ਪ੍ਰਚਾਰ, ਕਿਹਾ ਮਲੇਰਕੋਟਲੇ ਵਾਲੇ 2014 ਅਤੇ 2019 ਵਾਂਗ ਹੀ ਸਾਥ ਦੇਣਗੇ

- Advertisement -

ਯੈੱਸ ਪੰਜਾਬ
ਚੰਡੀਗੜ੍ਹ/ਮਲੇਰਕੋਟਲਾ, 8 ਮਈ, 2024

ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਮਲੇਰਕੋਟਲਾ ‘ਚ ਅਕਾਲੀ ਦਲ ਬਾਦਲ ਅਤੇ ਭਾਜਪਾ ‘ਤੇ ਤਿੱਖਾ ਹਮਲਾ ਕੀਤਾ। ਉਹ ਸੰਗਰੂਰ ਤੋਂ ‘ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਲਈ ਚੋਣ ਪ੍ਰਚਾਰ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮਲੇਰਕੋਟਲਾ ਦੇ ਲੋਕ ਬੇਇਨਸਾਫ਼ੀ ਵਿਰੁੱਧ ਆਵਾਜ਼ ਉਠਾਉਣ ਲਈ ਜਾਣੇ ਜਾਂਦੇ ਹਨ, ਉਹ ਨਫ਼ਰਤ ਫੈਲਾਉਣ ਵਾਲਿਆਂ ਨੂੰ ਇਸ ਵਾਰ ਬੁਰੀ ਤਰ੍ਹਾਂ ਹਰਾਉਣਗੇ।

ਭਗਵੰਤ ਮਾਨ ਨੇ ਮਲੇਰਕੋਟਲਾ ਵਿੱਚ ਰੋਡ ਸ਼ੋਅ ਕੀਤਾ, ਜਿੱਥੇ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਖ਼ਾਸਕਰ ਨੌਜਵਾਨਾਂ ਨੇ ‘ਆਪ’ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਕ ਵਿੱਚ ਨਾਅਰੇ ਲਾਏ। ਭਗਵੰਤ ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੇ ਪਿਆਰ ਅਤੇ ਸਮਰਥਨ ਲਈ ਤਹਿ ਦਿਲੋਂ ਧੰਨਵਾਦ ਕੀਤਾ। ਮਾਨ ਨੇ ਕਿਹਾ ਕਿ ਤੁਹਾਡਾ ਇਹ ਪਿਆਰ ਮੈਨੂੰ ਨੂੰ ਥੱਕਣ ਨਹੀਂਂ ਦਿੰਦਾ।

ਉਨ੍ਹਾਂ ਕਿਹਾ ਕਿ ਮਲੇਰਕੋਟਲਾ ਵਾਸੀਆਂ ਨੇ ਮੈਨੂੰ ਹਮੇਸ਼ਾ ਭਰਪੂਰ ਸਮਰਥਨ ਦਿੱਤਾ ਹੈ। 2014 ਅਤੇ 2019 ‘ਚ ਇੱਥੋਂ ਦੇ ਲੋਕਾਂ ਨੇ ਮੇਰੀ ਜਿੱਤ ‘ਚ ਯੋਗਦਾਨ ਪਾਇਆ ਸੀ, ਇਸ ਵਾਰ ਵੀ ਉਹ ‘ਆਪ’ ਉਮੀਦਵਾਰ ਮੀਤ ਹੇਅਰ ਦੀ ਜਿੱਤ ਯਕੀਨੀ ਬਣਾਉਣਗੇ। ਮਾਨ ਨੇ ਕਿਹਾ ਕਿ ਮੀਤ ਹੇਅਰ ਇੱਕ ਮਿਹਨਤੀ ਅਤੇ ਇਮਾਨਦਾਰ ਆਗੂ ਹਨ, ਜੋ ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਆਈਏਐਸ ਦੀ ਪ੍ਰੀਖਿਆ ਦੀ ਤਿਆਰੀ ਕਰ ਰਹੇ ਸੀ।

ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਨਫਰਤ ਦੀ ਰਾਜਨੀਤੀ ਕਰਦੀ ਹੈ, ਪਰੰਤੂ ਹੁਣ ਲੋਕਾਂ ਨੇ ਉਨ੍ਹਾਂ ਦਾ ਅਸਲੀ ਚਿਹਰਾ ਦੇਖ ਲਿਆ ਹੈ ਅਤੇ ਉਹ ਬੁਰੀ ਤਰ੍ਹਾਂ ਹਾਰ ਰਹੇ ਹਨ। ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਹਿੰਦੀ ਡਿਕਸ਼ਨਰੀ ਵਿੱਚ ਕਰੀਬ 6 ਲੱਖ ਸ਼ਬਦ ਹਨ, ਪਰ ਪੀਐਮ ਮੋਦੀ ਹਿੰਦੂ-ਮੁਸਲਿਮ, ਮੰਦਰ-ਮਸਜਿਦ, ਪਾਕਿਸਤਾਨ ਅਤੇ ਕਬਰਸਤਾਨ ਵਰਗੇ 8 ਤੋਂ 10 ਸ਼ਬਦ ਹੀ ਬੋਲਦੇ ਹਨ। ਉਹ ਕਦੇ ਵੀ ਮਹਿੰਗਾਈ, ਬੇਰੁਜ਼ਗਾਰੀ, ਗ਼ਰੀਬੀ ਅਤੇ ਭੁੱਖਮਰੀ ਵਰਗੀਆਂ ਸਮੱਸਿਆਵਾਂ ‘ਤੇ ਨਹੀਂ ਬੋਲਦੇ।

ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਗੱਲ ਹੈ ਕਿ 10 ਸਾਲ ਪ੍ਰਧਾਨ ਮੰਤਰੀ ਰਹਿਣ ਤੋਂ ਬਾਅਦ ਵੀ ਉਹ ਮੰਗਲ-ਸੂਤਰ ਦੇ ਨਾਂ ‘ਤੇ ਵੋਟਾਂ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨਫ਼ਰਤ ਦੀ ਰਾਜਨੀਤੀ ਕਰਦੀ ਹੈ। ਇਹ (ਭਾਜਪਾ) ਲੋਕਾਂ ਨੂੰ ਜਾਤ-ਪਾਤ ਅਤੇ ਧਰਮ ਦੇ ਨਾਂ ‘ਤੇ ਡਰਾ-ਧਮਕਾ ਕੇ ਵੋਟ ਬਟੋਰਨਾ ਚਾਹੁੰਦੇ ਹਨ।

ਪੰਜਾਬ ਨੂੰ ਵੰਡਣ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ ਪਰ ਪੰਜਾਬ ਦੇ ਲੋਕ ਨਫਰਤ ਦੀ ਰਾਜਨੀਤੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਪੰਜਾਬ ਭਾਈਚਾਰਕ ਸਾਂਝ ਲਈ ਜਾਣਿਆ ਜਾਂਦਾ ਹੈ। ਇੱਥੋਂ ਦੇ ਲੋਕ ਗੁਰਪੁਰਬ, ਈਦ, ਹੋਲੀ, ਦੀਵਾਲੀ ਅਤੇ ਰਾਮਨੌਮੀ ਇਕੱਠੇ ਹੋ ਕੇ ਮਨਾਉਂਦੇ ਹਨ। ਭਾਜਪਾ ਦੀ ਨਫਰਤ ਦੀ ਰਾਜਨੀਤੀ ਇੱਥੇ ਕਦੇ ਵੀ ਕਾਮਯਾਬ ਨਹੀਂ ਹੋ ਸਕਦੀ।

ਭਗਵੰਤ ਮਾਨ ਨੇ ਕਿਹਾ ਕਿ ਅਸੀਂ ਕੰਮ ਦੀ ਰਾਜਨੀਤੀ ਕਰਦੇ ਹਾਂ। ਮੈਂ ਸਾਰਿਆਂ ਲਈ ਬਿਜਲੀ ਮੁਫ਼ਤ ਕੀਤੀ, ਚੰਗੇ ਸਕੂਲ ਅਤੇ ਹਸਪਤਾਲ ਬਣਾਏ, 829 ਮੁਹੱਲਾ ਕਲੀਨਿਕ ਖੋਲ੍ਹੇ, 43,000 ਸਰਕਾਰੀ ਨੌਕਰੀਆਂ ਦਿੱਤੀਆਂ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ, ਸ਼ਹੀਦਾਂ ਦੇ ਪਰਿਵਾਰਾਂ ਨੂੰ 1 ਕਰੋੜ ਐਕਸ-ਗ੍ਰੇਸ਼ੀਆ ਦਿੱਤੀ, ਆਮ ਲੋਕਾਂ ਨੂੰ ਉਨ੍ਹਾਂ ਦੇ ਘਰ ਵਿੱਚ ਹੀ ਸਰਕਾਰੀ ਸੇਵਾਵਾਂ ਮਿਲ ਰਹੀਆਂ ਹਨ।

ਭਗਵੰਤ ਮਾਨ ਨੇ ਸੁਖਬੀਰ ਬਾਦਲ ‘ਤੇ ਵਿਅੰਗ ਕੱਸਦੇ ਹੋਏ ਕਿਹਾ ਕਿ ਉਹ ਆਪਣੇ ਮਹਿਲਾਂ ‘ਚੋਂ ਤਾਪਮਾਨ ਪੁੱਛ ਕੇ ਬਾਹਰ ਨਿਕਲਦੇ ਹਨ। ਉਹ ਪੰਜਾਬ ਨੂੰ ਬਚਾਉਣ ਲਈ 30 ਡਿਗਰੀ ਸੈਲਸੀਅਸ ਵਿੱਚ ਇੱਕ ਘੰਟੇ ਲਈ ਬਾਹਰ ਆਉਂਦੇ ਹਨ। ਭਾਰੀ ਗਿਣਤੀ ਵਿਚ ਲੋਕਾਂ ਦੀ ਭੀੜ ਨੂੰ ਦੇਖ ਕੇ ਭਗਵੰਤ ਮਾਨ ਨੇ ਕਿਹਾ ਕਿ ਇਸ ਸਮੇਂ (ਰਾਤ ਦਾ ਸਮਾਂ) ਵੀ ਉਨ੍ਹਾਂ ਦਾ ਰੋਡ ਸ਼ੋਅ ਲੋਕਾਂ ਦੀ ਭੀੜ ਨਾਲ ਭਰਿਆ ਹੋਇਆ ਹੈ, ਇਸ ਪਿਆਰ ਦਾ ਕਰਜ਼ਾ ਉਹ ਕਦੇ ਵੀ ਨਹੀਂ ਚੁਕਾ ਸਕਦੇ।

ਦੂਜੇ ਪਾਸੇ ਲੋਕ ਸੁਖਬੀਰ ਬਾਦਲ ਨੂੰ ਦਿਨ ਦੇ ਸਮੇਂ ਵੀ ਸੁਣਨ ਲਈ ਘਰੋਂ ਬਾਹਰ ਨਹੀਂ ਆਉਂਦੇ। ਉਨ੍ਹਾਂ ਕਿਹਾ ਕਿ ਅਸੀਂ ਤੁਹਾਡੇ ਵਰਗੇ ਹਾਂ, ਅਸੀਂ ਪਿੰਡਾਂ ਅਤੇ ਸਰਕਾਰੀ ਸਕੂਲਾਂ ਤੋਂ ਆਏ ਹਾਂ। ਮੈਂ ਤੁਹਾਡੇ ਦਰਦ ਅਤੇ ਤੁਹਾਡੀਆਂ ਸਮੱਸਿਆਵਾਂ ਨੂੰ ਸਮਝਦਾ ਹਾਂ। ਉਹ ਸਾਡੀ ਰੀਸ ਨਹੀਂ ਕਰ ਸਕਦੇ, ਉਹ ਸਾਡੇ ਵਰਗੀ ਮਿਹਨਤ ਵੀ ਨਹੀਂ ਕਰ ਸਕਦੇ।

ਉਨ੍ਹਾਂ ਕਿਹਾ ਕਿ ਮੀਤ ਹੇਅਰ ਨੇ ਕੇਵਲ ਢਿੱਲੋਂ ਵਰਗੇ ਆਗੂ ਨੂੰ ਹਰਾਇਆ ਹੈ, ਹੁਣ ਲੋਕਾਂ ਨੂੰ ਇਹ ਵੀ ਨਹੀਂ ਪਤਾ ਕਿ ਉਹ ਕਿਸ ਪਾਰਟੀ ਨਾਲ ਸਬੰਧਿਤ ਹੈ। ਉਨ੍ਹਾਂ ਕਿਹਾ ਕਿ ਕੁਝ ਸਿਆਸੀ ਪਾਰਟੀਆਂ ਵੋਟਰਾਂ ਨੂੰ ਲੁਭਾਉਣ ਲਈ ਸਰਹੱਦਾਂ ਦੇ ਤਣਾਅ ਦੀ ਵਰਤੋਂ ਕਰਦੀਆਂ ਹਨ, ਪਰ ਤੁਸੀਂ ਨਫ਼ਰਤ ਦੀ ਰਾਜਨੀਤੀ ਦਾ ਸ਼ਿਕਾਰ ਨਹੀ ਹੋਣਾ।

ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮਲੇਰਕੋਟਲਾ ਵਾਸੀਆਂ ਦਾ ਸਮਰਥਨ ਦੇਣ ਲਈ ਧੰਨਵਾਦ ਕੀਤਾ। ਮੀਤ ਹੇਅਰ ਨੇ ਕਿਹਾ ਕਿ ਉਹ 7 ਸਾਲ ਤੋਂ ਬਰਨਾਲਾ ਦੇ ਵਿਧਾਇਕ ਹਨ।

ਇਹਨਾਂ ਸੱਤ ਸਾਲਾਂ ਦੌਰਾਨ ਮੈਂ ਆਪਣਾ ਕੰਮ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੀਤਾ ਹੈ। ਇੱਕ ਸਾਂਸਦ ਵਜੋਂ ਵੀ ਮੈਂ ਤੁਹਾਡੀ ਪੂਰੀ ਸੇਵਾ ਕਰਾਂਗਾ। ਮੀਤ ਹੇਅਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸੇ ਤਰਾਂ ਉਨ੍ਹਾਂ ਦਾ ਸਾਥ ਦਿੰਦੇ ਰਹਿਣ ਅਤੇ ਸੰਗਰੂਰ ਵਿੱਚ ‘ਆਪ’ ਦੀ ਇਤਿਹਾਸਕ ਜਿੱਤ ਯਕੀਨੀ ਬਣਾਉਣ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...