Monday, May 20, 2024

ਵਾਹਿਗੁਰੂ

spot_img
spot_img

ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ

- Advertisement -

ਯੈੱਸ ਪੰਜਾਬ
ਲੁਧਿਆਣਾ/ਚੰਡੀਗੜ੍ਹ, 9 ਮਈ, 2024

ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਲੁਧਿਆਣਾ ਲੋਕ ਸਭਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਜਗਰਾਉਂ ਵਿੱਚ ਇੱਕ ਵੱਡਾ ਰੋਡ ਸ਼ੋਅ ਕੱਢਿਆ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਚੋਣ ਵਿੱਚ ਆਮ ਆਦਮੀ ਪਾਰਟੀ ਨੂੰ 13-0 ਨਾਲ ਜਿਤਾਉਣ।

ਰੋਡ ਸ਼ੋਅ ਵਿੱਚ ਪੁੱਜੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ 13-0 ਨਾਲ ਜਿਤਾਉਣ ਲਈ ‘ਇਸ ਵਾਰ ਪੰਜਾਬ ਬਣੇਗਾ ਹੀਰੋ, 13-0’ ਦੇ ਜ਼ੋਰਦਾਰ ਨਾਅਰੇ ਲਾਏ। ਰੋਡ ਸ਼ੋਅ ਦੌਰਾਨ ਲੋਕਾਂ ਨੇ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਅਤੇ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਲੋਕਾਂ ਨੇ ਕਿਹਾ- ‘ਬਿੱਟੂ ਤੇ ਰਾਜਾ ਗੱਪੀ, ਜਿੱਤੇਗਾ ਸਾਡਾ ਪੱਪੀ’।

ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੈਂ ਪੰਜਾਬ ਦਾ ਪਹਿਲਾ ਮੁੱਖ ਮੰਤਰੀ ਹਾਂ ਜਿਸ ਨੂੰ ਲੋਕ ‘ਬਾਈ ਜੀ’ ਕਹਿ ਕੇ ਬੁਲਾਉਂਦੇ ਹਨ। ਜਦੋਂ ਕਿ ਲੋਕ ਪਿਛਲੇ ਮੁੱਖ ਮੰਤਰੀ ਨੂੰ ‘ਕਾਕਾ ਜੀ’ ਅਤੇ ‘ਰਾਜਾ ਸਾਬ੍ਹ’ ਵਰਗੇ ਵੱਡੇ-ਵੱਡੇ ਸ਼ਬਦਾਂ ਨਾਲ ਬੁਲਾਉਂਦੇ ਸਨ। ਇਹੀ ਮੇਰੇ ਪ੍ਰਤੀ ਪੰਜਾਬ ਦੇ ਲੋਕਾਂ ਦਾ ਪਿਆਰ ਹੈ। ਭਗਵੰਤ ਮਾਨ ਨੇ ਕਿਹਾ ਕਿ ਤੁਹਾਡਾ ਪਿਆਰ ਅਤੇ ਸਮਰਥਨ ਮੈਨੂੰ ਕਦੇ ਥੱਕਣ ਨਹੀਂ ਦਿੰਦਾ। ਤੁਹਾਡੇ ਪਿਆਰ ਦਾ ਕਰਜ਼ਾ ਮੈਂ ਸੱਤ ਜਨਮਾਂ ਵਿੱਚ ਵੀ ਨਹੀਂ ਚੁਕਾ ਸਕਦਾ।

ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਸੀਂ ਪੰਜਾਬ ਦੇ ਵਿਕਾਸ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਾਂ। ਪਿਛਲੇ ਦੋ ਸਾਲਾਂ ਦੌਰਾਨ ਅਸੀਂ ਕਈ ਇਤਿਹਾਸਕ ਫ਼ੈਸਲੇ ਲਏ ਹਨ, ਜਿਨ੍ਹਾਂ ਦੇ ਚੰਗੇ ਨਤੀਜੇ ਤੁਹਾਡੇ ਸਾਹਮਣੇ ਹਨ। ਸਾਨੂੰ ਭਵਿੱਖ ਵਿੱਚ ਵੀ ਅਜਿਹੇ ਉਤਸ਼ਾਹ ਨਾਲ ਕੰਮ ਕਰਨ ਲਈ ਤੁਹਾਡੇ ਸਮਰਥਨ ਦੀ ਲੋੜ ਹੈ।

ਇਸ ਵਾਰ ਆਮ ਆਦਮੀ ਪਾਰਟੀ ਨੂੰ 13-0 ਨਾਲ ਜਿਤਾਓ। ਸਾਡੇ ਸਾਰੇ ਸੰਸਦ ਮੈਂਬਰ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਲਈ ਆਵਾਜ਼ ਉਠਾਉਣਗੇ ਅਤੇ ਕੇਂਦਰ ਤੋਂ ਪੰਜਾਬ ਦਾ ਇੱਕ-ਇੱਕ ਪੈਸਾ ਵਸੂਲ ਕਰਕੇ ਵਾਪਸ ਲਿਆਉਣਗੇ ਅਤੇ ਅਸੀਂ ਪੰਜਾਬ ਨੂੰ ਮੁੜ ਤੋਂ ਸੋਨੇ ਦੀ ਚਿੜੀ ਬਣਾਵਾਂਗੇ।

ਭਗਵੰਤ ਮਾਨ ਨੇ ਪੀ.ਐਮ ਮੋਦੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਚੋਣ ‘ਚ ਅਸੀਂ ਸਕੂਲ-ਹਸਪਤਾਲ, ਬਿਜਲੀ-ਪਾਣੀ, ਕਿਸਾਨ ਅਤੇ ਰੁਜ਼ਗਾਰ ਵਰਗੇ ਮੁੱਦਿਆਂ ਅਤੇ ਪਿਛਲੇ ਦੋ ਸਾਲਾਂ ‘ਚ ਸਾਡੀ ਸਰਕਾਰ ਵੱਲੋਂ ਕੀਤੇ ਕੰਮਾਂ ‘ਤੇ ਵੋਟਾਂ ਮੰਗ ਰਹੇ ਹਾਂ।

ਇਸ ਦੇ ਨਾਲ ਹੀ ਦਸ ਸਾਲ ਰਾਜ ਕਰਨ ਤੋਂ ਬਾਅਦ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁਸਲਮਾਨਾਂ ਅਤੇ ਮੰਗਲ-ਸੂਤਰ ਦੇ ਨਾਂ ‘ਤੇ ਵੋਟਾਂ ਮੰਗ ਰਹੇ ਹਨ, ਕਿਉਂਕਿ ਉਨ੍ਹਾਂ ਕੋਲ ਗਿਣਤੀ ਕਰਨ ਯੋਗ ਕੋਈ ਕੰਮ ਨਹੀਂ ਹੈ। ਉਹ ਲੋਕਾਂ ਨੂੰ ਜਾਤ-ਪਾਤ ਅਤੇ ਧਰਮ ਦੇ ਨਾਂ ‘ਤੇ ਡਰਾ-ਧਮਕਾ ਕੇ ਵੋਟਾਂ ਹਾਸਲ ਕਰਨਾ ਚਾਹੁੰਦੇ ਹਨ।

ਭਾਸ਼ਣ ਦੌਰਾਨ ਭਗਵੰਤ ਮਾਨ ਨੇ ਸੁਖਬੀਰ ਬਾਦਲ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਬਾਦਲ ਪਰਿਵਾਰ ਦਾ ਸੁਖ-ਵਿਲਾਸ ਹੋਟਲ ਪੰਜਾਬ ਦੇ ਲੋਕਾਂ ਦੇ ਖ਼ੂਨ-ਪਸੀਨੇ ਨਾਲ ਬਣਿਆ ਹੈ। ਉਸ ਹੋਟਲ ਵਿੱਚ ਹਰ ਕਮਰੇ ਦੇ ਨਾਲ ਇੱਕ ਪੂਲ ਹੈ। ਉਨ੍ਹਾਂ ਕਿਹਾ ਕਿ ਅਸੀਂ ਸੁਖਬੀਰ ਬਾਦਲ ਤੋਂ ਸੁਖ-ਵਿਲਾਸ ਨੂੰ ਲੈ ਕੇ ਸਕੂਲ ਵਿੱਚ ਤਬਦੀਲ ਕਰਾਂਗੇ। ਇਹ ਪਹਿਲਾ ਸਕੂਲ ਹੋਵੇਗਾ ਜਿਸ ਦੇ ਹਰ ਕਮਰੇ ਵਿੱਚ ਪੂਲ ਹੋਵੇਗਾ। ਇਸਦੇ ਲਈ ਅਸੀਂ ਇੱਕ ਸਲੋਗਨ ਵੀ ਤਿਆਰ ਕੀਤਾ ਹੈ, ‘ਦੁਨੀਆ ਦਾ ਪਹਿਲਾ ਸਕੂਲ, ਜਿਸ ਦੇ ਹਰ ਇਕ ਕਮਰੇ ਦੇ ਪਿੱਛੇ ਪੂਲ’।

ਭਗਵੰਤ ਮਾਨ ਨੇ ਲੋਕਾਂ ਨੂੰ ਕਿਹਾ ਕਿ ਅੱਜ ਤੁਸੀਂ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲਈ ਪ੍ਰਮਾਤਮਾ ਅੱਗੇ ਅਰਦਾਸ ਕਰੋ ਤਾਂ ਜੋ ਉਹ ਕੱਲ੍ਹ ਨੂੰ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਬਾਹਰ ਆ ਜਾਣ। ਉਨ੍ਹਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਬਾਹਰ ਆਉਣ ਤੋਂ ਬਾਅਦ ਅਸੀਂ ਦੁੱਗਣੀ ਊਰਜਾ ਨਾਲ ਪ੍ਰਚਾਰ ਕਰਾਂਗੇ ਅਤੇ ਸਾਰੀਆਂ ਸੀਟਾਂ ਜਿੱਤਾਂਗੇ। ਮਾਨ ਨੇ ਲੋਕਾਂ ਨੂੰ ‘ਜੇਲ੍ਹ ਕੇ ਤਾਲੇ ਟੁੱਟੇਂਗੇ, ਕੇਜਰੀਵਾਲ ਛੂਟੇਂਗੇ’ ਦੇ ਨਾਅਰੇ ਲਗਵਾਏ।

ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਲੁਧਿਆਣਾ ਤੋਂ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਭਗਵੰਤ ਮਾਨ ਦੀ ਸਰਕਾਰ ਨੇ ਕਈ ਅਜਿਹੇ ਕੰਮ ਕੀਤੇ ਹਨ, ਜਿਨ੍ਹਾਂ ਬਾਰੇ ਪਿਛਲੀਆਂ ਸਰਕਾਰਾਂ ਨੇ ਕਦੇ ਸੋਚਿਆ ਵੀ ਨਹੀਂ ਹੋਵੇਗਾ। ਇਸ ਦਾ ਇੱਕ ਵੱਡਾ ਉਦਾਹਰਨ ਰੋਡ ਸੇਫ਼ਟੀ ਫੋਰਸ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਵਿਕਾਸ ਲਈ ਵੱਡੀ ਸੋਚ ਰੱਖਦੇ ਹਨ। ਉਹ ਜਿੱਥੇ ਵੀ ਜਾਂਦੇ ਹਨ, ਪੰਜਾਬ ਹਮੇਸ਼ਾ ਉਨ੍ਹਾਂ ਦੇ ਮਨ ਵਿਚ ਹੀ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਜੀ ਖ਼ੁਦ ਜ਼ਿਕਰ ਕਰਦੇ ਹਨ ਕਿ ਉਹ ਦੁਬਈ ਗਏ ਸਨ, ਜਿੱਥੇ ਉਨ੍ਹਾਂ ਨੇ ਰੋਡ ਸੇਫ਼ਟੀ ਫੋਰਸ ਦਾ ਕੰਸੈਪਟ ਦੇਖਿਆ, ਫਿਰ ਉਨ੍ਹਾਂ ਨੇ ਦੁਬਈ ਵਾਂਗ ਪੰਜਾਬ ਵਿੱਚ ਵੀ ਇਸ ਦੀ ਸ਼ੁਰੂਆਤ ਕੀਤੀ ਹੈ।

- Advertisement -

ਸਿੱਖ ਜਗ਼ਤ

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,116FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...