spot_img
Sunday, June 16, 2024

ਵਾਹਿਗੁਰੂ

spot_img
spot_img

CM ਭਗਵੰਤ ਮਾਨ ਨੇ ਹਰਿਆਣਾ ਦੇ ਜ਼ਿਲ੍ਹਾ ਨੂੰਹ ‘ਚ ਸ਼ਰਧਾਲੂਆਂ ਦੀ ਹੋਈ ਦਰਦਨਾਕ ਮੌਤ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 18 ਮਈ, 2024

ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੇ ਨੂਹ ਵਿਖੇ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਅੱਗ ਲੱਗਣ ਕਾਰਨ ਸ਼ਰਧਾਲੂਆਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਵਿੱਛੜੀਆਂ ਰੂਹਾਂ ਦੀ ਸ਼ਾਂਤੀ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕੀਤੀ।

ਮੁੱਖ ਮੰਤਰੀ ਭਗਵੰਤ ਮਾਨ ਨੇ ‘ਐਕਸ’ ‘ਤੇ ਲਿਖਿਆ ਕਿ ਹਰਿਆਣਾ ਦੇ ਨੂੰਹ ‘ਚ ਸ਼ਰਧਾਲੂਆਂ ਨਾਲ ਭਰੀ ਇੱਕ ਬੱਸ ਨੂੰ ਅੱਗ ਲੱਗਣ ਦੌਰਾਨ ਵਾਪਰੇ ਵੱਡੇ ਹਾਦਸੇ ਦੀ ਖ਼ਬਰ ਮਿਲੀ। ਜਿਸ ਵਿੱਚ ਪੰਜਾਬ ਦੇ ਹੁਸ਼ਿਆਰਪੁਰ ਅਤੇ ਲੁਧਿਆਣਾ ਤੋਂ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਗਏ ਪੰਜਾਬੀਆਂ ਦੀ ਦੁਖਦਾਈ ਮੌਤ ਦੀ ਖ਼ਬਰ ਮਿਲੀ ਹੈ ਅਤੇ ਕੁੱਝ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ।

ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ। ਸਰਕਾਰ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਤੇ ਹਰ ਸੰਭਵ ਮਦਦ ਕੀਤੀ ਜਾਵੇਗੀ।

ਦੱਸ ਦੇਈਏ ਕਿ ਕੁੰਡਲੀ ਮਾਨੇਸਰ ਪਲਵਲ ਐਕਸਪ੍ਰੈਸਵੇਅ ‘ਤੇ ਦੇਰ ਰਾਤ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਅਚਾਨਕ ਅੱਗ ਲੱਗ ਗਈ। ਹਾਦਸੇ ਦਾ ਸ਼ਿਕਾਰ ਹੋਏ ਜ਼ਿਆਦਾਤਰ ਪੰਜਾਬ ਦੇ ਵਸਨੀਕ ਦੱਸੇ ਜਾਂਦੇ ਹਨ। ਜੋ ਮਥੁਰਾ ਅਤੇ ਵ੍ਰਿੰਦਾਵਨ ਤੋਂ ਦਰਸ਼ਨ ਕਰਕੇ ਵਾਪਸ ਆ ਰਹੇ ਸਨ। ਬੱਸ ਵਿੱਚ ਕਰੀਬ 60 ਲੋਕ ਸਵਾਰ ਸਨ। ਇਨ੍ਹਾਂ ਵਿੱਚ ਬੱਚੇ ਅਤੇ ਔਰਤਾਂ ਵੀ ਸ਼ਾਮਲ ਸਨ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ‘ਚ 9 ਲੋਕ ਜ਼ਿੰਦਾ ਸੜ ਗਏ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

- Advertisement -

ਸਿੱਖ ਜਗ਼ਤ

ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਭਾਈ ਅਵਤਾਰ ਸਿੰਘ ਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ’ਚ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਭਾਈ ਅਵਤਾਰ ਸਿੰਘ ਖੰਡਾ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਸ੍ਰੀ...

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ...

ਮਨੋਰੰਜਨ

‘ਤੇਰੀਆਂ ਮੇਰੀਆਂ ਹੇਰਾ ਫ਼ੇਰੀਆਂ’ – ਕਾਮੇਡੀ ਦੀ ਡਬਲ ਡੋਜ਼ ਲੈ ਕੇ ਆ ਰਹੀ ਇਹ ਫ਼ਿਲਮ 21 ਜੂਨ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਜੂਨ 15, 2024 ਗੁਰੂ ਕ੍ਰਿਪਾ ਐਂਡ ਲਿਟਲ ਏਂਜਲ ਪ੍ਰੋਡਕਸ਼ਨ ਨੇ ਅੱਜ ਮੋਹਾਲੀ ਵਿਖੇ ਆਪਣੀ ਆਉਣ ਵਾਲੀ ਫਿਲਮ "ਤੇਰੀਆ ਮੇਰੀਆ ਹੇਰਾ ਫੇਰੀਆ" ਲਈ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਨੂੰ ਮਾਣ ਨਾਲ ਪੇਸ਼ ਕੀਤਾ। ਇਸ ਈਵੈਂਟ ਨੂੰ...

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਸੋਸ਼ਲ ਮੀਡੀਆ

223,024FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...