Saturday, May 18, 2024

ਵਾਹਿਗੁਰੂ

spot_img
spot_img

ਭਗਵੰਤ ਮਾਨ ਨੇ ਰੋਪੜ ‘ਚ ‘ਆਪ’ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ

- Advertisement -

ਯੈੱਸ ਪੰਜਾਬ
ਚੰਡੀਗੜ੍ਹ/ਰੋਪੜ, 29 ਅਪ੍ਰੈਲ, 2024

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਮਲਵਿੰਦਰ ਸਿੰਘ ਕੰਗ ਲਈ ਚੋਣ ਪ੍ਰਚਾਰ ਕਰਦਿਆਂ ਰੋਡ ਸ਼ੋਅ ਕੱਢਿਆ, ਜਿੱਥੇ ਭਾਰੀ ਗਿਣਤੀ ਵਿੱਚ ਇਕੱਠੇ ਹੋਏ ਲੋਕਾਂ ਨੇ ‘ਆਮ ਆਦਮੀ ਪਾਰਟੀ ਜ਼ਿੰਦਾਬਾਦ’ ਅਤੇ ‘ਭਗਵੰਤ ਮਾਨ ਜ਼ਿੰਦਾਬਾਦ’ ਦੇ ਨਾਅਰੇ ਲਗਾਏ।

ਰੋਪੜ ਵਿੱਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਸਾਡੀ ਇਤਿਹਾਸਕ ਧਰਤੀ ਹੈ। ਸਾਡੇ ਖ਼ਾਲਸਾ ਪੰਥ ਦੀ ਸਥਾਪਨਾ ਇੱਥੇ ਹੀ ਹੋਈ ਸੀ ਅਤੇ ਸਾਡੇ ਗੁਰੂਆਂ ਨੇ ਇੱਥੇ ਕਈ ਜੰਗਾਂ ਲੜੀਆਂ ਅਤੇ ਜਿੱਤੀਆਂ ਵੀ।

ਅੱਜ ਅਸੀਂ ਆਪਣੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਲੜ ਰਹੇ ਹਾਂ। ਸਾਨੂੰ ਤੁਹਾਡਾ ਲੋਕਾਂ ਦਾ ਸਮਰਥਨ ਹੈ, ਇਹ ਸਾਡੀ ਤਾਕਤ ਅਤੇ ਸਾਡਾ ਸਭ ਤੋਂ ਵੱਡਾ ਹਥਿਆਰ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਪਿਤਾ ਨੂੰ ‘ਹਿੰਦ ਦੀ ਚਾਦਰ’ ਵਜੋਂ ਦਿੱਲੀ ਭੇਜਿਆ ਅਤੇ ਇੱਕ ਅਜਿਹੇ ਧਰਮ ਦੀ ਮਦਦ ਕੀਤੀ, ਜੋ ਖ਼ਤਰੇ ਵਿੱਚ ਸੀ। ਅੱਜ ਸਾਡੀ ਆਜ਼ਾਦੀ ਅਤੇ ਵੋਟ ਦਾ ਅਧਿਕਾਰ ਖ਼ਤਰੇ ਵਿੱਚ ਹੈ। ਇਸ ਲਈ 13 ਲੋਕ-ਪੱਖੀ ਅਤੇ ਪੰਜਾਬ-ਪੱਖੀ ਆਵਾਜ਼ਾਂ ਨੂੰ ਪਾਰਲੀਮੈਂਟ ਵਿੱਚ ਭੇਜੋ।

ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਨਫਰਤ ਅਤੇ ਧਰੁਵੀਕਰਨ ਦੀ ਰਾਜਨੀਤੀ ਕਰਦੀ ਹੈ, ਉਹ ਲੋਕਾਂ ਨੂੰ ਧਰਮ ਅਤੇ ਜਾਤ ਦੇ ਆਧਾਰ ‘ਤੇ ਵੰਡਣਾ ਚਾਹੁੰਦੀ ਹੈ, ਉਹ ਤਾਨਾਸ਼ਾਹ ਹਨ ਜੋ ਭਾਰਤ ‘ਚ ਇਕ ਪਾਰਟੀ ਪ੍ਰਣਾਲੀ ਚਾਹੁੰਦੇ ਹਨ।

ਪਰ, ਅਸੀਂ ‘ਸਰਬੱਤ ਦੇ ਭਲੇ’ ਦੀ ਅਰਦਾਸ ਕਰਨ ਵਾਲੇ ਲੋਕ ਹਾਂ, ਅਸੀਂ ਸਭ ਦੇ ਹੱਕਾਂ ਦੀ ਰਾਖੀ ਕਰਦੇ ਹਾਂ। ਪੰਜਾਬ ਆਪਣੀ ਸਦਭਾਵਨਾ ਅਤੇ ਭਾਈਚਾਰਕ ਸਾਂਝ ਲਈ ਜਾਣਿਆ ਜਾਂਦਾ ਹੈ, ਅਸੀਂ ਆਪਣੇ ਗੁਰਪੁਰਬ, ਈਦ ਅਤੇ ਰਾਮ ਨਵਮੀ ਇਕੱਠੇ ਮਨਾਉਂਦੇ ਹਾਂ, ਇਸ ਲਈ ਅਸੀਂ ਇਨ੍ਹਾਂ ਲੋਕਾਂ ਨੂੰ ਹਰਾਉਣ ਜਾ ਰਹੇ ਹਾਂ ਜੋ ਲੋਕਾਂ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ।

ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਸੋਚਦੀ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਕੇ ਉਹ ਆਮ ਆਦਮੀ ਪਾਰਟੀ ਨੂੰ ਖਤਮ ਕਰ ਦੇਣਗੇ, ਪਰ ਅਰਵਿੰਦ ਕੇਜਰੀਵਾਲ ਸਿਰਫ ਇਕ ਵਿਅਕਤੀ ਨਹੀਂ, ਉਹ ਇਕ ਵਿਚਾਰ ਹਨ, ਇਕ ਸੋਚ ਹਨ, ਜਿਸ ਨੂੰ ਉਹ (ਭਾਜਪਾ) ਰੋਕ ਨਹੀਂ ਸਕਣਗੇ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੰਮ ਦੀ ਰਾਜਨੀਤੀ ਕਰਦੀ ਹੈ। ਅਸੀਂ ਧਰਮ, ਨਫ਼ਰਤ ਜਾਂ ਵੰਡ ਦੀ ਰਾਜਨੀਤੀ ਨਹੀਂ ਕਰਦੇ।

ਭਗਵੰਤ ਮਾਨ ਨੇ ਆਪਣੀ ਸਰਕਾਰ ਦੀਆਂ ਦੋ ਸਾਲਾਂ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ‘ਆਪ’ ਦੀ ਸਰਕਾਰ ਬਣਨ ਤੋਂ ਪਹਿਲਾਂ ਸਿਰਫ਼ 21 ਫ਼ੀਸਦੀ ਨਹਿਰੀ ਪਾਣੀ ਹੀ ਖੇਤਾਂ ਨੂੰ ਜਾਂਦਾ ਸੀ, ਪਰ ਇਸ ਵੇਲੇ 59 ਫ਼ੀਸਦੀ ਨਹਿਰੀ ਪਾਣੀ ਪੰਜਾਬ ਦੇ ਖੇਤਾਂ ਨੂੰ ਸਿੰਚਾਈ ਲਈ ਜਾ ਰਿਹਾ ਹੈ। ਅਕਤੂਬਰ ਮਹੀਨੇ ਵਿੱਚ 70% ਨਹਿਰੀ ਪਾਣੀ ਸਿੰਚਾਈ ਲਈ ਵਰਤਿਆ ਜਾਵੇਗਾ।

ਮਾਨ ਨੇ ਕਿਹਾ ਕਿ ਪੰਜਾਬ ਵਿੱਚ ਲਗਭਗ 6 ਲੱਖ ਟਿਊਬਵੈੱਲ ਬੰਦ ਹੋ ਜਾਣਗੇ ਕਿਉਂਕਿ ਕਿਸਾਨਾਂ ਨੂੰ ਨਹਿਰੀ ਪਾਣੀ ਮਿਲੇਗਾ। ਇਸ ਨਾਲ ਧਰਤੀ ਹੇਠਲੇ ਪਾਣੀ ਅਤੇ 6 ਤੋਂ 7 ਹਜਾਰ ਕਰੋੜ ਰੁਪਏ ਦੀ ਬਿਜਲੀ ਦੀ ਬੱਚਤ ਹੋਵੇਗੀ। ਇਹ ਪੈਸਾ ‘ਆਪ’ ਸਰਕਾਰ ਦੀ ਗਰੰਟੀ ਜੋ ਕਿ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਹੈ, ਨੂੰ ਪੂਰਾ ਕਰਨ ਲਈ ਵਰਤਿਆ ਜਾਵੇਗਾ।

ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਵੀ ਸ਼੍ਰੀ ਫ਼ਤਿਹਗੜ੍ਹ ਸਾਹਿਬ, ਗੁਰਦਾਸਪੁਰ, ਖਡੂਰ ਸਾਹਿਬ, ਅੰਮ੍ਰਿਤਸਰ, ਫ਼ਰੀਦਕੋਟ, ਸੰਗਰੂਰ, ਜਲੰਧਰ ਅਤੇ ਲੁਧਿਆਣਾ ਜਾ ਚੁੱਕੇ ਹਨ ਅਤੇ ਹਰ ਥਾਂ ਉਨ੍ਹਾਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ। ਪੰਜਾਬ ਦੇ ਲੋਕ ਇੱਕ ਵਾਰ ਫਿਰ ‘ਆਪ’ ਨੂੰ ਇਤਿਹਾਸਕ ਫ਼ਤਵਾ ਦੇਣ ਲਈ ਤਿਆਰ ਬੈਠੇ ਹਨ।

ਇਸ ਲੋਕ ਸਭਾ ਵਿੱਚ ਆਮ ਆਦਮੀ ਪਾਰਟੀ ਪੰਜਾਬ ਵਿੱਚ 13-0 ਨਾਲ ਜਿੱਤ ਦਰਜ ਕਰੇਗੀ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਹੱਕਾਂ ਲਈ ਲੜ ਰਹੇ ਹਨ, ਪਰ ਉਹ ਇਕੱਲੇ ਹਨ, ਉਹ ਭਾਜਪਾ ਦੇ ਖ਼ਿਲਾਫ਼, ਕੇਂਦਰ ਸਰਕਾਰ ਅਤੇ ਰਾਜਪਾਲ ਦੇ ਖ਼ਿਲਾਫ਼ ਲੜ ਰਹੇ ਹਨ, ਉਨ੍ਹਾਂ ਨੂੰ ਲੋਕਾਂ ਦੇ ਸਮਰਥਨ ਦੀ ਲੋੜ ਹੈ, ਇਸ ਲਈ ਉਨ੍ਹਾਂ ਨੂੰ 13 ਹੋਰ ਹੱਥ ਦਿਓ ਤਾਂ ਜੋ ਉਹ ਪੰਜਾਬ ਦੇ ਹੱਕਾਂ ਲਈ ਸੰਸਦ ਵਿੱਚ ਜ਼ੋਰਦਾਰ ਆਵਾਜ਼ ਉਠਾਉਣ।

ਉਨ੍ਹਾਂ ਕਿਹਾ ਕਿ ਦੋ ਸਾਲਾਂ ਵਿੱਚ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਦੀ ਹਾਲਤ ਐਨੀ ਖ਼ਰਾਬ ਹੋ ਗਈ ਹੈ ਕਿ ਕੋਈ ਇਨ੍ਹਾਂ ਦੀਆਂ ਟਿਕਟਾਂ ’ਤੇ ਚੋਣ ਲੜਨ ਨੂੰ ਵੀ ਤਿਆਰ ਨਹੀਂ ਹੋ ਰਿਹਾ। ਮਾਨ ਨੇ ਕਿਹਾ ਕਿ ਅਗਲੇ ਦੋ ਸਾਲਾਂ ਬਾਅਦ ਪੰਜਾਬ ਵਿੱਚੋਂ ਇਹ ਪਾਰਟੀਆਂ ਅਤੇ ਸਿਆਸਤਦਾਨ ਪੂਰੀ ਤਰ੍ਹਾਂ ਖਤਮ ਹੋ ਜਾਣਗੇ।

ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਉਮੀਦਵਾਰ ਮਲਵਿੰਦਰ ਸਿੰਘ ਕੰਗ ਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ਭਾਰੀ ਵੋਟਾਂ ਨਾਲ ਜਿਤਾ ਕੇ ਸੰਸਦ ਵਿੱਚ ਭੇਜਣ। ਇਸ ਮੌਕੇ ਮਲਵਿੰਦਰ ਸਿੰਘ ਕੰਗ ਨੇ ਸੀ.ਐਮ. ਮਾਨ ਅਤੇ ਇਕੱਠੀ ਹੋਈ ਸੰਗਤ ਦਾ ਭਰਪੂਰ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਰੋਡ ਸ਼ੋਅ ਦੌਰਾਨ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਅਨਮੋਲ ਗਗਨ ਮਾਨ ਵੀ ਮੌਜੂਦ ਸਨ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,124FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...