Wednesday, April 24, 2024

ਵਾਹਿਗੁਰੂ

spot_img
spot_img

ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਬਠਿੰਡਾ ’ਚ ਲਹਿਰਾਉਣਗੇ ਕੌਮੀ ਤਿੰਰਗਾ: ਡਿਪਟੀ ਕਮਿਸ਼ਨਰ

- Advertisement -

CM Mann to unfurl National Flag at R-Day function in Bathinda

ਯੈੱਸ ਪੰਜਾਬ

ਬਠਿੰਡਾ, 25 ਜਨਵਰੀ,2023-ਦੇਸ਼ ਦੇ 74ਵੇਂ ਗਣਤੰਤਰ ਦਿਵਸ 26 ਜਨਵਰੀ 2023 ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਸਥਾਨਕ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ’ਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਖੇਡ ਸਟੇਡੀਅਮ ਦਾ ਦੌਰਾ ਕਰਕੇ ਜਾਇਜ਼ਾ ਲੈਣ ਉਪਰੰਤ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਐਸਐਸਪੀ ਸ਼੍ਰੀ ਜੇ. ਇਲਨਚੇਲੀਅਨ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੱਸਿਆ ਕਿ ਗਣਤੰਤਰ ਦਿਵਸ ਪੂਰੀ ਸ਼ਾਨੋ-ਸ਼ੋਕਤ ਨਾਲ ਮਨਾਇਆ ਜਾਵੇਗਾ। ਜਿਸ ਦੇ ਮੱਦੇਨਜ਼ਰ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਕੌਮੀ ਤਿਰੰਗਾ ਲਹਿਰਾਉਣ ਉਪਰੰਤ ਪਰੇਡ ਕਮਾਂਡਰ ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਮਾਰਚ ਪਾਸਟ ਵਿੱਚ ਸ਼ਾਮਲ ਟੁਕੜੀਆਂ ਵਲੋਂ ਮੁੱਖ ਮਹਿਮਾਨ ਤੇ ਕੌਮੀ ਤਿਰੰਗੇ ਨੂੰ ਸਲਾਮੀ ਵੀ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਸ ਮੌਕੇ ਪੁਲਿਸ ਤੇ ਆਰਮੀ ਬੈਂਡ ਵਲੋਂ ਵੀ ਮਨਮੋਹਿਕ ਧੁੰਨਾਂ ਰਾਹੀਂ ਬੈਂਡ ਦੀ ਸੇਵਾ ਨਿਭਾਈ ਜਾਵੇਗੀ। ਸਮਾਗਮ ਦੌਰਾਨ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵਲੋਂ ਪੀਟੀ ਸ਼ੋਅ, ਗੱਤਕਾ, ਮਲਵਈ ਗਿੱਧਾ, ਗਿੱਧਾ ਅਤੇ ਭੰਗੜੇ ਤੋਂ ਇਲਾਵਾ ਦੇਸ਼ ਭਗਤੀ ਨਾਲ ਸਬੰਧਤ ਕੋਰੀਓਗ੍ਰਾਫੀਆਂ ਵੀ ਪੇਸ਼ ਕੀਤੀਆਂ ਜਾਣਗੀਆਂ।  

ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਮੈਡਮ ਪਲਵੀ ਚੌਧਰੀ, ਸਿਖਲਾਈ ਅਧੀਨ (ਆਈਏਐਸ) ਅਧਿਕਾਰੀ ਮੈਡਮ ਮਾਨਸੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਆਰਪੀ ਸਿੰਘ, ਸਹਾਇਕ ਕਮਿਸ਼ਨਰ ਜਨਰਲ ਸ. ਸਾਰੰਗ ਪ੍ਰੀਤ ਸਿੰਘ ਔਜਲਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨਾਂ ਦੇ ਨੁਮਾਇੰਦੇ ਮੌਜੂਦ ਸਨ।

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...